ਹਮਾਸ ਨਾਲ ਜੰਗ ਵਿਚਾਲੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਪੀਐਮ ਮੋਦੀ ਨੂੰ ਕੀਤਾ ਫੋਨ, ਜਾਣੋ ਕੀ ਹੋਈ ਗੱਲਬਾਤ?

Updated On: 

10 Oct 2023 15:47 PM

ਹਮਾਸ ਨਾਲ ਜੰਗ ਦੇ ਵਿਚਕਾਰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੋਨ ਕੀਤਾ ਹੈ। ਇਸ ਦੌਰਾਨ ਨੇਤਨਯਾਹੂ ਨੇ ਪੀਐਮ ਮੋਦੀ ਨੂੰ ਇਜ਼ਰਾਈਲ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ। ਪੀਐਮ ਮੋਦੀ ਨੇ ਕਿਹਾ ਕਿ ਇਸ ਔਖੀ ਸਥਿਤੀ ਵਿੱਚ ਸਾਰੇ ਭਾਰਤੀ ਇਜ਼ਰਾਈਲ ਦੇ ਨਾਲ ਹਨ। ਪੀਐਮ ਮੋਦੀ ਨੇ ਇਜ਼ਰਾਈਲ 'ਤੇ ਹੋਏ ਇਸ ਹਮਲੇ ਦੀ ਨਿੰਦਾ ਕੀਤੀ ਹੈ।

ਹਮਾਸ ਨਾਲ ਜੰਗ ਵਿਚਾਲੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਪੀਐਮ ਮੋਦੀ ਨੂੰ ਕੀਤਾ ਫੋਨ, ਜਾਣੋ ਕੀ ਹੋਈ ਗੱਲਬਾਤ?
Follow Us On

ਹਮਾਸ ਨਾਲ ਜੰਗ ਦੇ ਵਿਚਕਾਰ, ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ‘ਤੇ ਗੱਲ ਕੀਤੀ ਹੈ। ਇਸ ਦੌਰਾਨ ਨੇਤਨਯਾਹੂ ਨੇ ਪੀਐਮ ਮੋਦੀ ਨੂੰ ਇਜ਼ਰਾਈਲ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ। ਪੀਐਮ ਮੋਦੀ ਨੇ ਕਿਹਾ ਕਿ ਇਸ ਮੁਸ਼ਕਲ ਸਮੇਂ ਵਿੱਚ ਸਾਰੇ ਭਾਰਤੀ ਇਜ਼ਰਾਈਲ ਦੇ ਨਾਲ ਖੜੇ ਹਨ।

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਾਲ ਗੱਲ ਕਰਨ ਤੋਂ ਬਾਅਦ ਪੀਐਮ ਮੋਦੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਫੋਨ ਕਰਕੇ ਇਜ਼ਰਾਈਲ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਹੈ। ਪੀਐਮ ਮੋਦੀ ਨੇ ਅੱਗੇ ਲਿਖਿਆ ਕਿ ਸਾਰੇ ਭਾਰਤੀ ਇਸ ਮੁਸ਼ਕਲ ਸਥਿਤੀ ਵਿੱਚ ਇਜ਼ਰਾਈਲ ਦੇ ਨਾਲ ਖੜ੍ਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਕਿਸੇ ਵੀ ਤਰ੍ਹਾਂ ਦੇ ਅੱਤਵਾਦ ਨੂੰ ਉਤਸ਼ਾਹਿਤ ਨਹੀਂ ਕਰਦਾ। ਉਹ ਇਜ਼ਰਾਈਲ ‘ਤੇ ਹੋਏ ਇਸ ਹਮਲੇ ਦੀ ਨਿੰਦਾ ਕਰਦਾ ਹੈ।

900 ਤੋਂ ਵੱਧ ਲੋਕਾਂ ਦੀ ਹੋ ਚੁੱਕੀ ਹੈ ਮੌਤ

ਫਲਸਤੀਨ ਦੇ ਅੱਤਵਾਦੀ ਸੰਗਠਨ ਹਮਾਸ ਨੇ ਸ਼ਨੀਵਾਰ ਸਵੇਰੇ ਇਜ਼ਰਾਈਲ ‘ਤੇ ਰਾਕੇਟ ਦਾਗ ਕੇ ਪੂਰੀ ਦੁਨੀਆ ਨੂੰ ਹੈਰਾਨ ਕਰ ਦਿੱਤਾ। ਹਮਾਸ ਦੇ ਅੱਤਵਾਦੀਆਂ ਨੇ ਇਜ਼ਰਾਈਲ ਦੀ ਸਰਹੱਦ ‘ਚ ਦਾਖਲ ਹੋ ਕੇ ਦਹਿਸ਼ਤ ਪੈਦਾ ਕੀਤੀ ਸੀ ਅਤੇ ਲੋਕਾਂ ਦੀ ਜਾਨ ਲੈ ਲਈ ਸੀ। ਹਮਾਸ ਦੇ ਹਮਲਿਆਂ ‘ਚ ਹੁਣ ਤੱਕ 900 ਤੋਂ ਜ਼ਿਆਦਾ ਇਜ਼ਰਾਈਲੀ ਲੋਕ ਮਾਰੇ ਜਾ ਚੁੱਕੇ ਹਨ, ਜਿਨ੍ਹਾਂ ‘ਚ ਨਾਗਰਿਕ ਅਤੇ ਫੌਜੀ ਵੀ ਸ਼ਾਮਲ ਹਨ।

ਗਾਜ਼ਾ ਪੱਟੀ ਵਿੱਚ ਹਮਾਸ ਦੇ ਕਈ ਟਿਕਾਣੇ ਤਬਾਹ

ਹਮਾਸ ਦੇ ਹਮਲੇ ਤੋਂ ਬਾਅਦ ਇਜ਼ਰਾਈਲ ਗੁੱਸੇ ‘ਚ ਹੈ ਅਤੇ ਲਗਾਤਾਰ ਜਵਾਬੀ ਕਾਰਵਾਈ ਕਰ ਰਿਹਾ ਹੈ। ਇਜ਼ਰਾਈਲ ਦੀ ਰੱਖਿਆ ਬਲ ਨੇ ਗਾਜ਼ਾ ਪੱਟੀ ਵਿੱਚ ਹਮਾਸ ਦੇ ਕਈ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਹੈ। ਇਸ ਤੋਂ ਇਲਾਵਾ ਇਜ਼ਰਾਈਲ ਨੇ ਹਮਲਾ ਕਰਨ ਵਾਲੇ ਅੱਤਵਾਦੀਆਂ ਨੂੰ ਵੀ ਟਿਕਾਣੇ ਲਗਾ ਦਿੱਤਾ ਹੈ। ਇਜ਼ਰਾਈਲ ਦਾ ਦਾਅਵਾ ਹੈ ਕਿ ਉਹ ਹੁਣ ਤੱਕ 1500 ਤੋਂ ਵੱਧ ਹਮਾਸ ਅੱਤਵਾਦੀਆਂ ਨੂੰ ਮਾਰ ਚੁੱਕਾ ਹੈ।

ਜਿਸ ਬੇਰਹਿਮੀ ਨਾਲ ਹਮਾਸ ਨੇ ਇਜ਼ਰਾਇਲੀ ਲੋਕਾਂ ਨੂੰ ਮਾਰਿਆ ਹੈ, ਉਸ ਦੀ ਪੂਰੀ ਦੁਨੀਆ ਵਿਚ ਆਲੋਚਨਾ ਹੋ ਰਹੀ ਹੈ। ਭਾਰਤ ਨੇ ਵੀ ਹਮਾਸ ਦੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਪੀਐਮ ਮੋਦੀ ਨੇ ਹਮਾਸ ਦੇ ਅੱਤਵਾਦੀ ਹਮਲੇ ਨੂੰ ਪਹਿਲਾਂ ਹੀ ਗਲਤ ਕਰਾਰ ਦਿੱਤਾ ਸੀ ਅਤੇ ਇਜ਼ਰਾਈਲ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਸੀ। ਹੁਣ ਇੱਕ ਵਾਰ ਫਿਰ ਪੀਐਮ ਮੋਦੀ ਨੇ ਟਵੀਟ ਕਰਕੇ ਕਿਹਾ ਹੈ ਕਿ ਉਹ ਇਜ਼ਰਾਈਲ ਦੇ ਨਾਲ ਮਜ਼ਬੂਤੀ ਨਾਲ ਖੜੇ ਹਨ।