Joginder Bassi: ਕੈਨੇਡਾ ਵਿੱਚ ਪੱਤਰਕਾਰ ਦੇ ਘਰ ‘ਤੇ ਹਮਲਾ, ਬਾਸੀ ਬੋਲੇ- ਖਾਲਿਸਤਾਨੀਆਂ ਨੇ ਕੀਤੀ ਭੰਨਤੋੜ

Updated On: 

21 Jan 2025 13:29 PM

Canada Punjabi Journalist Got Threat From Khalistan Supporters: ਬਾਸੀ ਨੇ ਕਿਹਾ ਕਿ ਹਮਲਾ ਕਿਸੇ ਹੋਰ ਨੇ ਨਹੀਂ ਸਗੋਂ ਖਾਲਿਸਤਾਨੀਆਂ ਨੇ ਕੀਤਾ ਹੈ। ਮੈਂ ਇਸ ਸਬੰਧ ਵਿੱਚ ਕੈਨੇਡਾ ਦੀ ਟੋਰਾਂਟੋ ਪੁਲਿਸ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ। ਤੁਹਾਨੂੰ ਦੱਸ ਦੇਈਏ ਕਿ ਜੋਗਿੰਦਰ ਬਾਸੀ ਨੂੰ ਪਹਿਲਾਂ ਵੀ ਖਾਲਿਸਤਾਨੀਆਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।

Joginder Bassi: ਕੈਨੇਡਾ ਵਿੱਚ ਪੱਤਰਕਾਰ ਦੇ ਘਰ ਤੇ ਹਮਲਾ, ਬਾਸੀ ਬੋਲੇ- ਖਾਲਿਸਤਾਨੀਆਂ ਨੇ ਕੀਤੀ ਭੰਨਤੋੜ

ਕੈਨੇਡਾ ਵਿੱਚ ਪੱਤਰਕਾਰ ਦੇ ਘਰ 'ਤੇ ਹਮਲਾ, ਬਾਸੀ ਬੋਲੇ- ਖਾਲਿਸਤਾਨੀਆਂ ਨੇ ਕੀਤੀ ਭੰਨਤੋੜ

Follow Us On

ਭਾਰਤੀ ਮੂਲ ਦੇ ਕੈਨੇਡੀਅਨ ਨਾਗਰਿਕ ਅਤੇ ਇੱਕ ਪੰਜਾਬੀ ਰੇਡੀਓ ਸਟੇਸ਼ਨ ਚਲਾਉਣ ਵਾਲੇ ਪੱਤਰਕਾਰ ਜੋਗਿੰਦਰ ਬਾਸੀ ਦੇ ਘਰ ‘ਤੇ ਸੋਮਵਾਰ ਨੂੰ ਖਾਲਿਸਤਾਨੀਆਂ ਨੇ ਹਮਲਾ ਕਰ ਦਿੱਤਾ। ਜੋਗਿੰਦਰ ਬਾਸੀ ਨੇ ਖੁਦ ਇਸ ਘਟਨਾ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਹਮਲੇ ਬਾਰੇ ਜੋਗਿੰਦਰ ਬਾਸੀ ਨੇ ਦੱਸਿਆ, ਕਿ ਮੇਰੇ ਘਰ ‘ਤੇ ਭਾਰਤੀ ਸਮੇਂ ਅਨੁਸਾਰ ਸੋਮਵਾਰ, 20 ਜਨਵਰੀ ਨੂੰ ਹਮਲਾ ਹੋਇਆ ਸੀ। ਸ਼ੁਕਰ ਹੈ ਕਿ ਮੈਂ ਅਤੇ ਮੇਰਾ ਪਰਿਵਾਰ ਇਸ ਘਟਨਾ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ ਹਾਂ। ਉਹਨਾਂ ਨੇ ਇਹ ਵੀ ਕਿਹਾ- ਮੈਂ ਅੱਜ ਭਾਰਤ ਤੋਂ ਵਾਪਸ ਆ ਰਿਹਾ ਹਾਂ। ਇਹ ਹਮਲਾ ਮੇਰੇ ਭਾਰਤ ਵਾਪਸ ਆਉਣ ਤੋਂ ਪਹਿਲਾਂ ਕੀਤਾ ਗਿਆ ਸੀ।

ਉਨ੍ਹਾਂ ਅੱਗੇ ਕਿਹਾ ਕਿ ਇਹ ਹਮਲਾ ਕਿਸੇ ਹੋਰ ਨੇ ਨਹੀਂ ਸਗੋਂ ਖਾਲਿਸਤਾਨੀਆਂ ਨੇ ਕੀਤਾ ਹੈ। ਮੈਂ ਇਸ ਸਬੰਧ ਵਿੱਚ ਕੈਨੇਡਾ ਦੀ ਟੋਰਾਂਟੋ ਪੁਲਿਸ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ। ਤੁਹਾਨੂੰ ਦੱਸ ਦੇਈਏ ਕਿ ਜੋਗਿੰਦਰ ਬਾਸੀ ਨੂੰ ਪਹਿਲਾਂ ਵੀ ਖਾਲਿਸਤਾਨੀਆਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਭਾਰਤ ਵਿੱਚ ਉਹਨਾਂ ਨੂੰ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦਿੱਤੀ ਜਾਂਦੀ ਹੈ। ਇੱਕ ਸੁਰੱਖਿਆ ਘੇਰਾ ਹਰ ਸਮੇਂ ਉਹਨਾਂ ਦੇ ਨਾਲ ਰਹਿੰਦਾ ਹੈ।

ਰੇਡੀਓ ਸਟੇਸ਼ਨ ਦੇ ਸੰਪਾਦਕ ਹਨ ਬਾਸੀ

ਟੋਰਾਂਟੋ, ਕੈਨੇਡਾ ਵਿੱਚ ਪ੍ਰਸਾਰਿਤ ਹੋਣ ਵਾਲੇ ਪ੍ਰਸਿੱਧ ਬਸੀ ਸ਼ੋਅ ਦੇ ਸੰਪਾਦਕ ਜੋਗਿੰਦਰ ਬਾਸੀ ਨੂੰ ਪੰਜਾਬ ਵਿੱਚ ਬਹੁਤ ਸਾਰੇ ਲੋਕ ਸੁਣਦੇ ਹਨ। ਉਹ ਆਪਣੇ ਪੋਡਕਾਸਟਾਂ ਅਤੇ ਹਾਸ-ਰਸ ਅੰਦਾਜ਼ ਲਈ ਸੁਰਖੀਆਂ ਵਿੱਚ ਰਹਿੰਦੇ ਹਨ। ਲਗਭਗ ਤਿੰਨ ਮਹੀਨੇ ਪਹਿਲਾਂ, ਇੱਕ ਨੌਜਵਾਨ ਨੇ ਉਹਨਾਂ ਨੂੰ ਦੁਬਈ ਦੇ ਇੱਕ ਨੰਬਰ ਤੋਂ ਧਮਕੀ ਭਰਿਆ ਮੈਸੇਜ਼ ਭੇਜਿਆ ਸੀ।

ਇਸ ਸਬੰਧੀ ਜੋਗਿੰਦਰ ਬਾਸੀ ਦੀ ਟੀਮ ਨੇ ਕੈਨੇਡੀਅਨ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਮੁਲਜ਼ਮ ਨੇ ਬਾਸੀ ਨੂੰ ਮੈਸੇਜ਼ ਭੇਜਿਆ ਸੀ ਕਿ ਤੇਰਾ ਅੰਤ ਨੇੜੇ ਹੈ। ਆਪਣੇ ਦੇਵਤਿਆਂ ਦਾ ਧਿਆਨ ਕਰ ਲੈ। ਨਾਲ ਹੀ, ਫੋਨ ਕਰਨ ਵਾਲੇ ਨੇ ਬਾਸੀ ਨੂੰ ਭਾਰਤੀ ਜਾਸੂਸ ਕਹਿ ਕੇ ਸੰਬੋਧਿਤ ਕੀਤਾ।

ਤਿਰੰਗੇ ਦੇ ਅਪਮਾਨ ‘ਤੇ ਬਣਾਈ ਵੀਡੀਓ

ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਕੈਨੇਡਾ ਵਿੱਚ ਕੁਝ ਖਾਲਿਸਤਾਨੀਆਂ ਨੇ ਭਾਰਤੀ ਝੰਡੇ ਦਾ ਅਪਮਾਨ ਕੀਤਾ ਸੀ ਤੇ ਨਾਲ ਹੀ ਖਾਲਿਸਤਾਨ ਪੱਖੀ ਨਾਅਰੇ ਵੀ ਲਗਾਏ ਸਨ। ਜੋਗਿੰਦਰ ਬਾਸੀ ਨੇ ਇਸ ਪੂਰੇ ਮਾਮਲੇ ਸੰਬੰਧੀ ਇੱਕ ਵੀਡੀਓ ਬਣਾਈ ਅਤੇ ਇਸਨੂੰ ਆਪਣੇ ਯੂਟਿਊਬ ‘ਤੇ ਅਪਲੋਡ ਕਰ ਦਿੱਤਾ ਸੀ। ਜਿਸ ਤੋਂ ਬਾਅਦ ਉਹਨਾਂ ਨੂੰ ਧਮਕੀਆਂ ਮਿਲਣ ਲੱਗੀਆਂ ਸਨ।