ਜਸਟਿਨ ਟਰੂਡੋ ਨੇ PM ਅਹੁਦੇ ਤੋਂ ਦਿੱਤਾ ਅਸਤੀਫ਼ਾ, ਪਾਰਟੀ ਨੇਤਾ ਦੇ ਅਹੁਦੇ ਨੂੰ ਵੀ ਛੱਡਿਆ
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਅਤੇ ਲਿਬਰਲ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਜਸਟਿਨ ਟਰੂਡੋ ਨਵੇਂ ਨੇਤਾ ਦੀ ਚੋਣ ਹੋਣ ਤੱਕ ਪ੍ਰਧਾਨ ਮੰਤਰੀ ਦੇ ਅਹੁਦੇ 'ਤੇ ਬਣੇ ਰਹਿਣਗੇ।
ਜਸਟੀਨ ਟਰੂਡੋ
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਉਨ੍ਹਾਂ ਲਿਬਰਲ ਪਾਰਟੀ ਦੇ ਨੇਤਾ ਦੇ ਅਹੁਦੇ ਨੂੰ ਵੀ ਛੱਡ ਦਿੱਤਾ ਹੈ। ਉਨ੍ਹਾਂ ਨੇ ਇਹ ਫੈਸਲਾ ਸਰਕਾਰ ਅਤੇ ਨਿੱਜੀ ਆਲੋਚਨਾ ਦਰਮਿਆਨ ਲਿਆ ਹੈ। ਟਰੂਡੋ ਨੇ ਸੋਮਵਾਰ ਨੂੰ ਰਾਸ਼ਟਰ ਨੂੰ ਆਪਣੇ ਸੰਬੋਧਨ ਦੌਰਾਨ ਆਪਣੇ ਅਸਤੀਫੇ ਦਾ ਐਲਾਨ ਕੀਤਾ। ਮੀਡੀਆ ਰਿਪੋਰਟਾਂ ਅਨੁਸਾਰ ਜਸਟਿਨ ਟਰੂਡੋ ਨਵੇਂ ਨੇਤਾ ਦੀ ਚੋਣ ਹੋਣ ਤੱਕ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਬਣੇ ਰਹਿਣਗੇ।
ਟਰੂਡੋ ਨੇ 2013 ਵਿੱਚ ਲਿਬਰਲ ਲੀਡਰ ਵਜੋਂ ਅਹੁਦਾ ਸੰਭਾਲਿਆ ਸੀ। ਜਸਟਿਨ ਟਰੂਡੋ 11 ਸਾਲ ਤੱਕ ਲਿਬਰਲ ਪਾਰਟੀ ਦੇ ਨੇਤਾ ਰਹੇ ਅਤੇ 9 ਸਾਲ ਤੱਕ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਰਹੇ। ਜਸਟਿਨ ਟਰੂਡੋ ਦੇ ਅਸਤੀਫੇ ਦਾ ਮੁੱਖ ਕਾਰਨ ਵਿਰੋਧੀ ਧਿਰ ਤੋਂ ਇਲਾਵਾ ਆਪਣੀ ਹੀ ਪਾਰਟੀ ਅੰਦਰ ਭਾਰੀ ਅਸੰਤੁਸ਼ਟੀ ਦਾ ਸਾਹਮਣਾ ਕਰਨਾ ਸੀ। ਉਨ੍ਹਾਂ ਨੇ ਨਾ ਸਿਰਫ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਸਗੋਂ ਲਿਬਰਲ ਪਾਰਟੀ ਦੇ ਨੇਤਾ ਦਾ ਅਹੁਦਾ ਵੀ ਛੱਡ ਦਿੱਤਾ ਹੈ।
ਇਹ ਵੀ ਪੜ੍ਹੋ
ਕੈਨੇਡਾ ‘ਚ ਜਲਦੀ ਹੋ ਸਕਦੀਆਂ ਚੋਣਾਂ
ਜਸਟਿਨ ਟਰੂਡੋ ਨੇ ਸੋਮਵਾਰ ਨੂੰ ਰਾਸ਼ਟਰ ਨੂੰ ਸੰਬੋਧਨ ਕੀਤਾ ਅਤੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਮੈਂ ਲਿਬਰਲ ਪਾਰਟੀ ਦੇ ਨੇਤਾ ਦੇ ਅਹੁਦੇ ਅਤੇ ਪੀਐੱਮ ਤੋਂ ਅਸਤੀਫਾ ਦੇਣ ਦਾ ਐਲਾਨ ਕਰਦਾ ਹਾਂ, ਮੈਨੂੰ ਲੱਗਦਾ ਹੈ ਕਿ ਮੈਂ 2025 ਦੀਆਂ ਚੋਣਾਂ ਲਈ ਲਿਬਰਲ ਪਾਰਟੀ ਲਈ ਚੰਗਾ ਵਿਕਲਪ ਨਹੀਂ ਹਾਂ। ਟਰੂਡੋ ਆਪਣੇ ਉੱਤਰਾਧਿਕਾਰੀ ਦੀ ਚੋਣ ਹੋਣ ਤੱਕ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਬਣੇ ਰਹਿਣਗੇ। ਟਰੂਡੋ ਦੇ ਅਸਤੀਫੇ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਤੈਅ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਉਣ ਦੀ ਮੰਗ ਹੋ ਸਕਦੀ ਹੈ।
