ਕੀ ਟਰੂਡੋ ‘ਨੂੰ ਭਾਰੀ ਪਈ ਭਾਰਤ ਵਿਰੋਧੀ ਸਿਆਸਤ? ਇਹਨਾਂ 5 ਕਾਰਨਾਂ ਤੋਂ ਸਮਝੋ, ਦੇਣਾ ਪੈ ਸਕਦਾ ਹੈ ਅਸਤੀਫਾ

Updated On: 

06 Jan 2025 13:44 PM

Justine Trudeau: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਾਰੇ 'ਚ ਮੰਨਿਆ ਜਾ ਰਿਹਾ ਹੈ ਕਿ ਉਹ ਅਗਲੇ 48 ਘੰਟਿਆਂ 'ਚ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਉਨ੍ਹਾਂ ਨੂੰ ਪਾਰਟੀ ਦਾ ਸਮਰਥਨ ਵੀ ਨਹੀਂ ਹੈ। ਜਾਣੋ ਕੁਝ ਅਜਿਹੀਆਂ ਵੱਡੀਆਂ ਘਟਨਾਵਾਂ ਬਾਰੇ ਜਿਨ੍ਹਾਂ ਕਾਰਨ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਪਿਛਲੇ ਸਮੇਂ ਵਿੱਚ ਸਭ ਤੋਂ ਖਰਾਬ ਦੌਰ 'ਚ ਪਹੁੰਚ ਗਏ ਹਨ।

ਕੀ ਟਰੂਡੋ ਨੂੰ ਭਾਰੀ ਪਈ ਭਾਰਤ ਵਿਰੋਧੀ ਸਿਆਸਤ? ਇਹਨਾਂ 5 ਕਾਰਨਾਂ ਤੋਂ ਸਮਝੋ, ਦੇਣਾ ਪੈ ਸਕਦਾ ਹੈ ਅਸਤੀਫਾ

ਕੀ ਟਰੂਡੋ 'ਨੂੰ ਭਾਰੀ ਪਈ ਭਾਰਤ ਵਿਰੋਧੀ ਸਿਆਸਤ?

Follow Us On

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਗਲੇ 48 ਘੰਟਿਆਂ ਦੇ ਅੰਦਰ ਅਸਤੀਫਾ ਦੇ ਸਕਦੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਜਸਟਿਸ ਟਰੂਡੋ ਨੂੰ ਹਟਾਉਣ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਦੀ ਇੱਕ ਵਿਸ਼ੇਸ਼ ਮੀਟਿੰਗ ਬੁੱਧਵਾਰ ਨੂੰ ਹੋਣ ਜਾ ਰਹੀ ਹੈ। ਇਸ ਵਿੱਚ ਟਰੂਡੋ ਨੂੰ ਹਟਾਉਣ ਦਾ ਫੈਸਲਾ ਲਿਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਤੋਂ ਪਹਿਲਾਂ ਜਸਟਿਨ ਟਰੂਡੋ ਖੁਦ ਗੱਦੀ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦੇਣਗੇ, ਤਾਂ ਜੋ ਉਨ੍ਹਾਂ ਦੀ ਇੱਜ਼ਤ ਬੱਚ ਜਾਵੇ। ਭਾਰਤ ਅਤੇ ਕੈਨੇਡਾ ਦੇ ਸਬੰਧ ਵੀ ਕੁਝ ਫੈਸਲਿਆਂ ਕਾਰਨ ਵਿਗੜ ਗਏ ਹਨ।

ਸੱਤਾ ਤੋਂ ਬਾਹਰ ਜਾਣ ਦੀ ਤਿਆਰੀ

ਕੈਨੇਡਾ ਦੀ ਸਿਆਸਤ ਵਿੱਚ ਵੀ ਟਰੂਡੋ ਦੀ ਲੋਕਪ੍ਰਿਅਤਾ ਵਿੱਚ ਭਾਰੀ ਗਿਰਾਵਟ ਆਈ ਹੈ। ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਸੰਸਦ ਮੈਂਬਰ ਜੌਹਨ ਵਿਲੀਅਮਸਨ ਨੇ ਜਨਵਰੀ 2025 ਵਿੱਚ ਟਰੂਡੋ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਦਾ ਐਲਾਨ ਕੀਤਾ ਸੀ। ਇਸ ਪ੍ਰਸਤਾਵ ‘ਤੇ ਚਰਚਾ ਕਰਨ ਲਈ 7 ਜਨਵਰੀ ਨੂੰ ਹਾਊਸ ਆਫ ਕਾਮਨਜ਼ ਦੀ ਲੋਕ ਲੇਖਾ ਕਮੇਟੀ ਦੀ ਬੈਠਕ ਹੋਵੇਗੀ।

ਇਸ ਤੋਂ ਇਲਾਵਾ ਲਿਬਰਲ ਪਾਰਟੀ ਅੰਦਰ ਵੀ ਟਰੂਡੋ ਦੀ ਲੀਡਰਸ਼ਿਪ ਪ੍ਰਤੀ ਅਸੰਤੁਸ਼ਟੀ ਵਧ ਰਹੀ ਹੈ। ਪਾਰਟੀ ਦੇ ਕਈ ਸੰਸਦ ਮੈਂਬਰ ਖੁੱਲ੍ਹ ਕੇ ਕਹਿ ਰਹੇ ਹਨ ਕਿ ਟਰੂਡੋ ਹੁਣ ਲਿਬਰਲ ਪਾਰਟੀ ਲਈ ਸਿਆਸੀ ਬੋਝ ਬਣ ਗਏ ਹਨ ਅਤੇ ਉਨ੍ਹਾਂ ਨੂੰ ਅਸਤੀਫਾ ਦੇ ਕੇ ਨਵੀਂ ਲੀਡਰਸ਼ਿਪ ਨੂੰ ਮੌਕਾ ਦੇਣਾ ਚਾਹੀਦਾ ਹੈ।

ਟਰੂਡੋ ਯੁੱਗ ਦਾ ਪਤਨ

2015 ਵਿੱਚ ਸੱਤਾ ਸੰਭਾਲਣ ਵਾਲੇ ਜਸਟਿਨ ਟਰੂਡੋ ਨੂੰ ਸ਼ੁਰੂ ਵਿੱਚ ਇੱਕ ਉਦਾਰਵਾਦੀ ਅਤੇ ਅਗਾਂਹਵਧੂ ਆਗੂ ਵਜੋਂ ਦੇਖਿਆ ਜਾਂਦਾ ਸੀ। ਉਨ੍ਹਾਂ ਦਾ ਅਕਸ ਨੌਜਵਾਨਾਂ ਅਤੇ ਘੱਟ ਗਿਣਤੀਆਂ ਵਿੱਚ ਹਰਮਨ ਪਿਆਰਾ ਸੀ, ਪਰ ਪਿਛਲੇ ਕੁਝ ਸਾਲਾਂ ਵਿੱਚ ਉਨ੍ਹਾਂ ਦੀਆਂ ਨੀਤੀਆਂ ਅਤੇ ਫੈਸਲਿਆਂ ਨੇ ਟਰੂਡੋ ਨੂੰ ਕੈਨੇਡਾ ਦੇ ਅੰਦਰ ਅਤੇ ਬਾਹਰ ਸਭ ਤੋਂ ਭੈੜੇ ਸਿਆਸਤਦਾਨਾਂ ਦੀ ਸੂਚੀ ਵਿੱਚ ਪਾ ਦਿੱਤਾ ਹੈ। ਹਾਲ ਹੀ ‘ਚ ਜਸਟਿਨ ਟਰੂਡੋ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮਿਲਣ ਗਏ ਤਾਂ ਟਰੰਪ ਨੇ ਉਨ੍ਹਾਂ ਨੂੰ ਗਵਰਨਰ ਕਹਿ ਕੇ ਸੰਬੋਧਨ ਕੀਤਾ।

ਭਾਰਤ-ਕੈਨੇਡਾ ਸਬੰਧਾਂ ਨੂੰ ਟਰੂਡੋ ਨੇ ਆਪਣੇ ਸ਼ਾਸਨ ਦੌਰਾਨ ਸਭ ਤੋਂ ਖ਼ਰਾਬ ਦੌਰ ਤੱਕ ਪਹੁੰਚਾ ਦਿੱਤਾ। ਉਨ੍ਹਾਂ ਦੀ ਅਗਵਾਈ ਹੇਠ ਖਾਲਿਸਤਾਨ ਪੱਖੀ ਤੱਤਾਂ ਨੂੰ ਹੁਲਾਰਾ ਮਿਲਿਆ। ਜਿਸ ਕਾਰਨ ਦੋਹਾਂ ਦੇਸ਼ਾਂ ਦੇ ਰਿਸ਼ਤੇ ਵਿਗੜ ਗਏ। ਭਾਰਤ ਨੇ ਇਸ ਨੂੰ ਗੰਭੀਰਤਾ ਨਾਲ ਲਿਆ ਅਤੇ ਕੈਨੇਡਾ ਨੂੰ ਇਸ ਮੁੱਦੇ ‘ਤੇ ਕਾਰਵਾਈ ਕਰਨ ਲਈ ਵਾਰ-ਵਾਰ ਅਪੀਲ ਕੀਤੀ। ਪਰ ਟਰੂਡੋ ਨੇ ਇਸ ਨੂੰ ਪਾਸੇ ਕਰ ਦਿੱਤਾ, ਜਿਸ ਨਾਲ ਦੋਵਾਂ ਦੇਸ਼ਾਂ ਦੇ ਕੂਟਨੀਤਕ ਸਬੰਧ ਵਿਗੜ ਗਏ।

ਭਾਰਤ ਵਿਰੋਧੀ ਰਾਜਨੀਤੀ ਟਰੂਡੋ ਲਈ ਮਹਿੰਗੀ ਸਾਬਤ ਹੋਈ

ਇਹ ਕੁਝ ਅਜਿਹੀਆਂ ਵੱਡੀਆਂ ਘਟਨਾਵਾਂ ਹਨ, ਜਿਨ੍ਹਾਂ ਕਾਰਨ ਭਾਰਤ ਅਤੇ ਕੈਨੇਡਾ ਦੇ ਸਬੰਧ ਪਿਛਲੇ ਕੁਝ ਸਮੇਂ ਵਿਚ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਗਏ ਹਨ।

1. ਖਾਲਿਸਤਾਨ ਸਮਰਥਕਾਂ ਦੀਆਂ ਗਤੀਵਿਧੀਆਂ ਵਿੱਚ ਵਾਧਾ

ਟਰੂਡੋ ਦੇ ਰਾਜ ਦੌਰਾਨ ਖਾਲਿਸਤਾਨ ਸਮਰਥਕਾਂ ਨੂੰ ਹੁਲਾਰਾ ਮਿਲਿਆ। ਖਾਲਿਸਤਾਨੀਆਂ ਨੇ ਭਾਰਤੀ ਹਾਈ ਕਮਿਸ਼ਨ ਅਤੇ ਕੌਂਸਲੇਟ ਦੇ ਬਾਹਰ ਹਿੰਸਕ ਪ੍ਰਦਰਸ਼ਨ ਕੀਤਾ ਅਤੇ ਭਾਰਤੀ ਝੰਡੇ ਦਾ ਅਪਮਾਨ ਕੀਤਾ। ਖਾਲਿਸਤਾਨੀ ਸਮਰਥਕਾਂ ਦੀਆਂ ਰੈਲੀਆਂ ਵਿੱਚ ਖੁੱਲ੍ਹੇਆਮ ਭਾਰਤ ਵਿਰੋਧੀ ਨਾਅਰੇ ਲਾਏ ਗਏ ਅਤੇ ਭਾਰਤੀ ਲੋਕਾਂ ਅਤੇ ਸਮਰਥਕਾਂ ਨਾਲ ਹਿੰਸਕ ਘਟਨਾਵਾਂ ਵਾਪਰੀਆਂ। ਭਾਰਤ ਨੇ ਇਨ੍ਹਾਂ ਘਟਨਾਵਾਂ ‘ਤੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕੈਨੇਡਾ ਤੋਂ ਕਾਰਵਾਈ ਦੀ ਮੰਗ ਕੀਤੀ ਸੀ ਪਰ ਟਰੂਡੋ ਸਰਕਾਰ ਨੇ ਇਸ ਨੂੰ ਪ੍ਰਗਟਾਵੇ ਦੀ ਆਜ਼ਾਦੀ ਦਾ ਹਿੱਸਾ ਕਰਾਰ ਦਿੰਦਿਆਂ ਨਜ਼ਰਅੰਦਾਜ਼ ਕਰ ਦਿੱਤਾ।

ਵਾਇਰਲ ਵੀਡੀਓ

2. ਜੀ-20 ਸੰਮੇਲਨ ਦੌਰਾਨ ਵਿਵਾਦ

ਸਤੰਬਰ 2023 ਵਿੱਚ ਨਵੀਂ ਦਿੱਲੀ ਵਿੱਚ ਹੋਏ ਜੀ-20 ਸੰਮੇਲਨ ਦੌਰਾਨ ਭਾਰਤ-ਕੈਨੇਡਾ ਸਬੰਧਾਂ ਵਿੱਚ ਇੱਕ ਵੱਡਾ ਮੋੜ ਆਇਆ। ਪ੍ਰਧਾਨ ਮੰਤਰੀ ਮੋਦੀ ਨੇ ਟਰੂਡੋ ਨਾਲ ਮੁਲਾਕਾਤ ਦੌਰਾਨ ਖਾਲਿਸਤਾਨ ਪੱਖੀ ਗਤੀਵਿਧੀਆਂ ‘ਤੇ ਸਖ਼ਤ ਨਾਰਾਜ਼ਗੀ ਪ੍ਰਗਟਾਈ। ਟਰੂਡੋ ਨੇ ਭਾਰਤ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲੈਣ ਦੀ ਬਜਾਏ ਇਸ ਨੂੰ ਕੈਨੇਡਾ ਦਾ ਅੰਦਰੂਨੀ ਮਾਮਲਾ ਦੱਸਿਆ।

3. ਨਿੱਝਰ ਦਾ ਕਤਲ ਅਤੇ ਭਾਰਤ ‘ਤੇ ਬੇਬੁਨਿਆਦ ਆਰੋਪ

ਜੂਨ 2023 ‘ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਨੇ ਵਿਵਾਦ ਹੋਰ ਵਧਾ ਦਿੱਤਾ। ਦਿੱਲੀ ਤੋਂ ਪਰਤਿਆਂ ਹੀ ਜਸਟਿਨ ਟਰੂਡੋ ਨੇ ਸਤੰਬਰ 2023 ਵਿੱਚ ਕੈਨੇਡੀਅਨ ਸੰਸਦ ਵਿੱਚ ਦਾਅਵਾ ਕੀਤਾ ਕਿ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਦਾ ਹੱਥ ਹੈ। ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਅਤੇ ਬੇਤੁਕਾ ਦੱਸਿਆ ਅਤੇ ਕੈਨੇਡਾ ਨੂੰ ਇਸ ਮਾਮਲੇ ਵਿੱਚ ਸਬੂਤ ਪੇਸ਼ ਕਰਨ ਲਈ ਕਿਹਾ ਹੈ। ਇਸ ਆਰੋਪ ਤੋਂ ਬਾਅਦ ਦੋਵਾਂ ਦੇਸ਼ਾਂ ਨੇ ਇਕ-ਦੂਜੇ ਦੇ ਡਿਪਲੋਮੈਟਾਂ ਨੂੰ ਕੱਢ ਦਿੱਤਾ ਸੀ। ਜਿਸ ਕਾਰਨ ਰਿਸ਼ਤੇ ਹੋਰ ਵਿਗੜ ਗਏ।

4. ਵਪਾਰ ਅਤੇ ਵੀਜ਼ਾ ਸੇਵਾਵਾਂ ‘ਤੇ ਪਾਬੰਦੀ

ਆਪਸੀ ਵਿਵਾਦ ਕਾਰਨ ਭਾਰਤ ਨੇ ਕੈਨੇਡਾ ਨਾਲ ਚੱਲ ਰਹੀ ਵਪਾਰਕ ਗੱਲਬਾਤ ਰੋਕ ਦਿੱਤੀ ਗਈ। ਭਾਰਤ-ਕੈਨੇਡਾ ਵਪਾਰ ਸਮਝੌਤੇ (CEPA) ‘ਤੇ ਚੱਲ ਰਹੀ ਗੱਲਬਾਤ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਭਾਰਤ ਨੇ ਡਿਪਲੋਮੈਟਾਂ ਦੀ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਨੂੰ ਮੁਅੱਤਲ ਜਾਂ ਬਹੁਤ ਹੀ ਸੀਮਤ ਕਰ ਦਿੱਤਾ।

5. ਭਾਰਤੀ ਹਾਈ ਕਮਿਸ਼ਨਰ ‘ਤੇ ਜਾਸੂਸੀ ਦੇ ਆਰੋਪ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਨਾਂ ਘੜੀਸਿਆ

ਜਸਟਿਨ ਟਰੂਡੋ ਨੇ ਭਾਰਤ-ਕੈਨੇਡਾ ਸਬੰਧਾਂ ਨੂੰ ਖਤਮ ਕਰਨ ਲਈ ਚੁੱਕਿਆ ਵੱਡਾ ਕਦਮ ਕੈਨੇਡਾ ਨੇ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਅਤੇ ਉੱਥੇ ਮੌਜੂਦ ਹੋਰ ਸੀਨੀਅਰ ਡਿਪਲੋਮੈਟਾਂ ‘ਤੇ ਜਾਸੂਸੀ ਦਾ ਆਰੋਪ ਲਗਾਇਆ। ਜਸਟਿਨ ਟਰੂਡੋ ਇੱਥੇ ਹੀ ਨਹੀਂ ਰੁਕੇ ਸਗੋਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਕੈਨੇਡਾ ‘ਚ ਖਾਲਿਸਤਾਨੀ ਅੱਤਵਾਦੀਆਂ ਦਾ ਸਫਾਇਆ ਕਰਨ ਦੇ ਹੁਕਮ ਜਾਰੀ ਕਰਨ ਦਾ ਆਰੋਪ ਲਗਾਇਆ। ਭਾਰਤ ਸਰਕਾਰ ਨੇ ਇਨ੍ਹਾਂ ਆਰੋਪਾਂ ਨੂੰ ਨਾ ਸਿਰਫ਼ ਸਿਰੇ ਤੋਂ ਖਾਰਜ ਕੀਤਾ ਸਗੋਂ ਕੈਨੇਡਾ ਖ਼ਿਲਾਫ਼ ਸਖ਼ਤ ਕਦਮ ਵੀ ਚੁੱਤੇ।

ਟਰੂਡੋ ਦੀ ਭਾਰਤ ਵਿਰੋਧੀ ਰਾਜਨੀਤੀ ਨੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਮੰਚ ‘ਤੇ ਅਲੱਗ-ਥਲੱਗ ਕਰ ਦਿੱਤਾ। ਭਾਰਤ ਵਰਗੇ ਵੱਡੇ ਵਪਾਰਕ ਅਤੇ ਕੂਟਨੀਤਕ ਭਾਈਵਾਲ ਨਾਲ ਮਾੜੇ ਸਬੰਧ ਕੈਨੇਡਾ ਲਈ ਘਾਟੇ ਦਾ ਸੌਦਾ ਸਾਬਤ ਹੋਏ।