ਅਮਰੀਕਾ ‘ਚ ਕਪੂਰਥਲਾ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੀਜ਼ਾ ਡਿਲੀਵਰੀ ਕਰਦੇ ਸਮੇਂ ਬਣਾਇਆ ਨਿਸ਼ਾਨਾ

Updated On: 

23 Aug 2026 11:47 AM IST

ਗੁਰਦੀਪ ਸਿੰਘ ਕਰੀਬ 13 ਸਾਲ ਪਹਿਲਾਂ ਰੋਜ਼ੀ-ਰੋਟੀ ਤੇ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਦੀ ਆਸ 'ਚ ਅਮਰੀਕਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਦੇ ਨਿਊਯਾਰਕ ਸਿਟੀ 'ਚ ਰਿਚਮੰਡ ਸਟਰੀਟ ਇਲਾਕੇ 'ਚ ਉਸ ਦਾ ਕਤਲ ਕਰ ਦਿੱਤਾ ਗਿਆ।

ਅਮਰੀਕਾ ਚ ਕਪੂਰਥਲਾ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੀਜ਼ਾ ਡਿਲੀਵਰੀ ਕਰਦੇ ਸਮੇਂ ਬਣਾਇਆ ਨਿਸ਼ਾਨਾ

ਅਮਰੀਕਾ 'ਚ ਕਪੂਰਥਲਾ ਦੇ ਨੌਜਵਾਨ ਦਾ ਕਤਲ, ਡਿਲੀਵਰੀ ਕਰਦੇ ਸਮੇਂ ਬਣਾਇਆ ਨਿਸ਼ਾਨਾ

ਕਪੂਰਥਲਾ ਦੇ ਇੱਕ ਨੌਜਵਾਨ ਦਾ ਅਮਰੀਕਾ ‘ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 28 ਸਾਲਾ ਗੁਰਦੀਪ ਸਿੰਘ ਪੁੱਤਰ ਪਿਆਰਾ ਲਾਲ ਵਾਸੀ ਪਿੰਡ ਜੱਬੋਵਾਲ (ਕਸਬਾ ਬੇਗੋਵਾਲ, ਕਪੂਰਥਲਾ) ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਗੁਰਦੀਪ ਸਿੰਘ ਕਰੀਬ 13 ਸਾਲ ਪਹਿਲਾਂ ਰੋਜ਼ੀ-ਰੋਟੀ ਤੇ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਦੀ ਆਸ ‘ਚ ਅਮਰੀਕਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਦੇ ਨਿਊਯਾਰਕ ਸਿਟੀ ‘ਚ ਰਿਚਮੰਡ ਸਟਰੀਟ ਇਲਾਕੇ ‘ਚ ਉਸ ਦਾ ਕਤਲ ਕਰ ਦਿੱਤਾ ਗਿਆ। ਬੀਤੀ ਰਾਤ ਪੀਜ਼ਾ ਡਿਲੀਵਰੀ ਕਰਨ ਦੌਰਾਨ ਅਣਪਛਾਤੇ ਹਥਿਆਰਬੰਦ ਵਿਅਕਤੀ ਵੱਲੋਂ ਉਸ ਨੂੰ ਗੋਲੀ ਮਾਰ ਦਿੱਤੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।

“ਲੁੱਟ-ਖੋਹ ਦੀ ਨੀਅਤ ਨਾਲ ਗੋਲੀ ਮਾਰ ਦਿੱਤੀ”

ਮ੍ਰਿਤਕ ਦੇ ਪਿਤਾ ਪਿਆਰਾ ਲਾਲ ਨੇ ਦੱਸਿਆ ਕਿ ਗੁਰਦੀਪ ਆਪਣੇ ਤੇ ਪਰਿਵਾਰ ਦੇ ਸੁਨਹਿਰੀ ਭਵਿੱਖ ਦੀ ਆਸ ਨਾਲ ਭਾਰੀ ਕਰਜ਼ਾ ਚੁੱਕ ਕੇ ਵਿਦੇਸ਼ ਗਿਆ ਸੀ। ਅਮਰੀਕਾ ਪਹੁੰਚਣ ਤੋਂ ਬਾਅਦ ਉਸ ਨੇ ਲੰਬਾ ਸਮਾਂ ਕਈ ਮੁਸ਼ਕਲਾਂ ਦਾ ਸਾਹਮਣਾ ਕੀਤਾ ਤੇ ਹੁਣ ਪਰਿਵਾਰ ਨੂੰ ਚੰਗੇ ਦਿਨ ਦਿਖਾਉਣ ਲਈ ਦਿਨ-ਰਾਤ ਮਿਹਨਤ ਕਰ ਰਿਹਾ ਸੀ।

ਪਰਿਵਾਰ ਅਨੁਸਾਰ ਪੀਜ਼ਾ ਡਿਲੀਵਰੀ ਲਈ ਜਾਂਦੇ ਸਮੇਂ ਰਸਤੇ ‘ਚ ਲੁੱਟ-ਖੋਹ ਦੀ ਨੀਅਤ ਨਾਲ ਉਸ ਨੂੰ ਗੋਲੀ ਮਾਰ ਦਿੱਤੀ ਗਈ। ਗੁਰਦੀਪ ਸਿੰਘ ਦੀ ਮੌਤ ਦੀ ਖ਼ਬਰ ਪਿੰਡ ਜੱਬੋਵਾਲ ‘ਚ ਪਹੁੰਚਦਿਆਂ ਹੀ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਮ੍ਰਿਤਕ ਦੇਹ ਭਾਰਤ ਲਿਆਉਣ ਦੀ ਅਪੀਲ

ਪਰਿਵਾਰ ਨੇ ਪੰਜਾਬ ਸਰਕਾਰ ਤੇ ਭਾਰਤ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਗੁਰਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ। ਇਸ ਦੇ ਨਾਲ ਹੀ ਅਮਰੀਕਾ ਸਰਕਾਰ ਨਾਲ ਰਾਬਤਾ ਕਰਕੇ ਹੱਤਿਆ ਦੇ ਦੋਸ਼ੀਆਂ ਨੂੰ ਕਾਬੂ ਕਰਵਾਉਣ ਤੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਹਰ ਸੰਭਵ ਕਦਮ ਚੁੱਕਣ ਦੀ ਮੰਗ ਕੀਤੀ ਹੈ।

ਪਰਿਵਾਰ ਮੁਤਾਬਕ ਗੁਰਦੀਪ ਸਿੰਘ ਅਜੇ ਕੁਆਰਾ ਸੀ। ਉਸ ਦੇ ਪਿਤਾ ਤੇ ਭਰਾ ਡੀਜੇ ਦਾ ਕੰਮ ਕਰਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੇ ਹਨ। ਪਰਿਵਾਰ ਨੂੰ ਆਪਣੇ ਇਕਲੌਤੇ ਨੌਜਵਾਨ ਪੁੱਤਰ ਦੀ ਇਸ ਤਰ੍ਹਾਂ ਹੋਈ ਮੌਤ ਨੇ ਗਹਿਰੇ ਸਦਮੇ ‘ਚ ਪਾ ਦਿੱਤਾ ਹੈ।

Loading...
Unable to load recommendations.
Follow Us