ਕੈਨੇਡਾ ‘ਚ ਲਕਸ਼ਮੀ ਨਰਾਇਣ ਮੰਦਿਰ ਦੇ ਬਾਹਰੋਂ ਭਜਾਏ ਖਾਲਿਸਤਾਨੀ, ਹਮਲਾ ਕਰਨ ਦੀ ਦਿੱਤੀ ਸੀ ਧਮਕੀ
ਕੈਨੇਡਾ ਦੇ ਸਰੀ ਵਿੱਚ ਸ਼੍ਰੀ ਲਕਸ਼ਮੀ ਨਰਾਇਣ ਮੰਦਰ ਦੇ ਬਾਹਰ ਹਿੰਦੂਆਂ ਨੇ ਖਾਲਿਸਤਾਨੀਆਂ ਦਾ ਪਿੱਛਾ ਕਰਕੇ ਉਨਾਂ ਨੂੰ ਭੱਜਣ ਤੇ ਮਜਬੂਰ ਕਰ ਦਿੱਤਾ। ਖਾਲਿਸਤਾਨੀਆਂ ਨੇ 19 ਨਵੰਬਰ ਨੂੰ ਐਲਾਨ ਕੀਤਾ ਸੀ ਕਿ ਉਹ 26 ਨਵੰਬਰ ਨੂੰ ਮੰਦਰ 'ਤੇ ਹਮਲਾ ਕਰਨਗੇ। ਇਸ ਤੋਂ ਬਾਅਦ ਇਕ ਦਿਨ ਪਹਿਲਾਂ ਹੀ ਹਿੰਦੂ ਭਾਈਚਾਰੇ ਦੇ ਲੋਕ ਮੰਦਰ ਦੇ ਬਾਹਰ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ।
ਵਰਲਡ ਨਿਊਜ। ਆਪਣੇ ਐਲਾਨ ਅਨੂਸਾਰ ਕੈਨੇਡਾ (Canada) ਦੇ ਲਕਸ਼ਮੀ ਨਰਾਇਣ ਮੰਦਿਰ ਦੇ ਬਾਹਰ ਵਿਰੋਧ ਕਰਨ ਦੇ ਲ਼ਈ ਖਾਲਿਸਤਾਨੀ ਇਕੱਠੇ ਹੋਏ। ਇਸ ਦੌਰਾਨ ਉਨ੍ਹਾਂ ਨੇ ਮੰਦਿਰ ‘ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਹਿੰਦੂ ਭਾਈਚਾਰੇ ਨੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਦੌਰਾਨ ਦੋਵਾਂ ਧਿਰਾਂ ਨੇ ਇੱਕ ਦੂਜੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਵਧਦੇ ਰੋਸ ਨੂੰ ਦੇਖ ਕੇ ਖਾਲਿਸਤਾਨੀ ਆਪਣੇ ਝੰਡੇ ਛੱਡ ਕੇ ਭੱਜ ਗਏ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਧਿਰਾਂ ਵਿਚਾਲੇ ਕਰੀਬ 3 ਘੰਟੇ ਤੱਕ ਹੰਗਾਮਾ ਹੁੰਦਾ ਰਿਹਾ।
ਬਾਅਦ ਵਿੱਚ ਸਰੀ ਪੁਲਿਸ (Surrey Police) ਦੇ ਆਉਣ ਤੋਂ ਬਾਅਦ ਸਥਿਤੀ ਆਮ ਵਾਂਗ ਹੋ ਗਈ। ਐਤਵਾਰ ਨੂੰ ਲਕਸ਼ਮੀ ਨਰਾਇਣ ਮੰਦਿਰ ਵਿਖੇ ਕੌਂਸਲਰ ਕੈਂਪ ਲਗਾਇਆ ਗਿਆ। ਇਸ ਦੌਰਾਨ ਸਿੱਖ ਫਾਰ ਜਸਟਿਸ (SFJ) ਦੇ ਕੁੱਝ ਲੋਕਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਮੰਦਰ ਪ੍ਰਬੰਧਕਾਂ ਮੁਤਾਬਕ ਕਰੀਬ 25 ਪ੍ਰਦਰਸ਼ਨਕਾਰੀਆਂ ਨੇ ਰੌਲਾ ਪਾਇਆ। ਮੰਦਰ ਦੇ ਬਾਹਰ ਦੋਵਾਂ ਧਿਰਾਂ ਵਿਵਾਦ ਵੱਧ ਗਿਆ। ਇਸ ਤੋਂ ਬਾਅਦ ਜਦੋਂ ਪੁਲਿਸ ਮੁਲਾਜ਼ਮ ਮੌਕੇ ਤੇ ਪੁੱਜੇ ਤਾਂ ਮਾਮਲਾ ਸ਼ਾਂਤ ਹੋਇਆ।
ਮੰਦਿਰ ਕੌਂਸਲ ਦੇ ਚੇਅਰਮੈਨ ਨੇ ਦਿੱਤੀ ਇਹ ਜਾਣਕਾਰੀ
ਮੰਦਿਰ ਕੌਂਸਲ ਦੇ ਚੇਅਰਮੈਨ ਪੁਰਸ਼ੋਤਮ ਗੋਇਲ ਨੇ ਮੀਡੀਆ ਨੂੰ ਦੱਸਿਆ ਕਿ ਹਿੰਦੂ ਸਮਾਜ (Hindu society) ਖਾਲਿਸਤਾਨੀਆਂ ਦੀਆਂ ਧਮਕੀਆਂ ਤੋਂ ਡਰਨ ਵਾਲਾ ਨਹੀਂ ਹੈ। ਜੇਕਰ ਕੌਂਸਲੇਟ ਕਮਿਊਨਿਟੀ ਲਈ ਕੰਮ ਕਰਨਾ ਚਾਹੁੰਦੇ ਹਨ ਤਾਂ ਉਹ ਕਿਸੇ ਦੀ ਪਰਵਾਹ ਨਹੀਂ ਕਰਦੇ ਅਤੇ ਉਨ੍ਹਾਂ ਦਾ ਸਵਾਗਤ ਕਰਦੇ ਹਨ। ਇਸ ਤੋਂ ਪਹਿਲਾਂ ਭਾਰਤੀ ਵਣਜ ਦੂਤਘਰ ਨੇ ਗ੍ਰੇਟਰ ਟੋਰਾਂਟੋ ਵਿੱਚ ਕੌਂਸਲਰ ਕੈਂਪ ਵੀ ਲਾਇਆ ਸੀ। ਉਥੇ ਵੀ ਖਾਲਿਸਤਾਨੀਆਂ ਨੇ ਹੰਗਾਮਾ ਮਚਾ ਦਿੱਤਾ ਸੀ। ਹੁਣ ਤੱਕ 6 ਥਾਵਾਂ ‘ਤੇ ਅਜਿਹੇ ਕੈਂਪ ਲਗਾਏ ਜਾ ਚੁੱਕੇ ਹਨ।
ਨਿੱਝਰ ਦੇ ਕਤਲ ਤੋਂ ਬਾਅਦ ਵਿਵਾਦ ਵਧ ਗਿਆ ਸੀ
ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ 18 ਜੂਨ ਨੂੰ ਸਰਾਏ ਸ਼ਹਿਰ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਕੈਨੇਡੀਅਨ ਸਰਕਾਰ ਨੇ ਭਾਰਤੀ ਏਜੰਸੀਆਂ ‘ਤੇ ਹੱਤਿਆ ਦਾ ਦੋਸ਼ ਲਗਾਇਆ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ ਕਿਸੇ ਨਾ ਕਿਸੇ ਮੁੱਦੇ ‘ਤੇ ਭਾਰਤ ‘ਤੇ ਲਗਾਤਾਰ ਨਿਸ਼ਾਨਾ ਸਾਧ ਰਹੇ ਹਨ।