ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਖਾਲਿਸਤਾਨੀ ਅੱਤਵਾਦੀ ਪੰਨੂ ਦੀ ਧਮਕੀ; ਕੈਨੇਡੀਅਨ ਅੰਬੈਸੀ ਅਧਿਕਾਰੀਆਂ ਦੇ ਘਰਾਂ ਦਾ ਪਤਾ ਦੱਸਣ ਵਾਲੇ ਲਈ ਰੱਖਿਆ ਇਨਾਮ, ਪੋਸਟਰ ਕੀਤਾ ਜਾਰੀ

ਗੁਰਪਤਵੰਤ ਸਿੰਘ ਪੰਨੂ ਨੇ ਕੈਨੇਡਾ ਸਥਿਤ ਦੂਤਾਵਾਸ ਦੇ ਅਧਿਕਾਰੀਆਂ ਨੂੰ ਡਰਾਉਣ ਅਤੇ ਦਬਾਅ ਪਾਉਣ ਲਈ ਉਨ੍ਹਾਂ ਦੇ ਘਰਾਂ ਦਾ ਪਤਾ ਪੁੱਛਣ ਵਾਲੇ ਪੋਸਟਰ ਜਾਰੀ ਕੀਤੇ ਹਨ। ਪੋਸਟਰ ਵਿੱਚ ਕੈਨੇਡਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਸੰਜੇ ਵਰਮਾ, ਕੌਂਸਲ ਅਪੂਰਵਾ ਸ੍ਰੀਵਾਸਤਵ ਅਤੇ ਮਨੀਸ਼ ਦੀਆਂ ਤਸਵੀਰਾਂ ਹਨ।

ਖਾਲਿਸਤਾਨੀ ਅੱਤਵਾਦੀ ਪੰਨੂ ਦੀ ਧਮਕੀ; ਕੈਨੇਡੀਅਨ ਅੰਬੈਸੀ ਅਧਿਕਾਰੀਆਂ ਦੇ ਘਰਾਂ ਦਾ ਪਤਾ ਦੱਸਣ ਵਾਲੇ ਲਈ ਰੱਖਿਆ ਇਨਾਮ, ਪੋਸਟਰ ਕੀਤਾ ਜਾਰੀ
Follow Us
abhishek-thakur
| Updated On: 12 Aug 2023 12:12 PM IST
ਵਿਦੇਸ਼ਾਂ ‘ਚ ਬੈਠੇ ਅੱਤਵਾਦੀਆਂ ਦੀ ਹੱਤਿਆ ਤੋਂ ਬਾਅਦ ਭੜਕੇ ਭਾਰਤ ਦੇ ਮੋਸਟ ਵਾਂਟੇਡ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਜਥੇਬੰਦੀ ਸਿੱਖਸ ਫਾਰ ਜਸਟਿਸ (SFJ) ਨੇ ਇੱਕ ਵਾਰ ਫਿਰ ਇਨਾਮੀ ਪੋਸਟਰ ਜਾਰੀ ਕੀਤਾ ਹੈ। ਅੱਤਵਾਦੀ ਪੰਨੂ ਕੈਨੇਡਾ ਸਥਿਤ ਦੂਤਾਵਾਸ ਦੇ ਅਧਿਕਾਰੀਆਂ ਨੂੰ ਡਰਾਉਣ ਅਤੇ ਦਬਾਅ ਪਾਉਣ ਲਈ ਉਨ੍ਹਾਂ ਦੇ ਘਰਾਂ ਦਾ ਪਤਾ ਪੁੱਛਣ ਵਾਲੇ ਪੋਸਟਰ ਜਾਰੀ ਕਰ ਰਿਹਾ ਹੈ।

ਨਿੱਝਰ ਦੇ ਕਤਲ ਲਈ ਚਲਾਵਾਂਗੇ ਅਪਰਾਧਿਕ ਮਾਮਲਾ

ਸਿੱਖ ਫਾਰ ਜਸਟਿਸ ਦੇ ਨਾਂ ‘ਤੇ ਵਾਸ਼ਿੰਗਟਨ, ਅਮਰੀਕਾ ਤੋਂ ਜਾਰੀ ਕੀਤੇ ਗਏ ਪੋਸਟਰ ‘ਚ ਲਿਖਿਆ ਹੈ ਕਿ ਕੈਨੇਡਾ ਦੇ ਓਟਾਵਾ, ਵੈਨਕੂਵਰ ਅਤੇ ਟੋਰਾਂਟੋ ‘ਚ ਹਰਦੀਪ ਸਿੰਘ ਨਿੱਝਰ (Hardeep Singh Nijjar) ਦੇ ਕਾਤਲਾਂ ਦੇ ਘਰਾਂ ਦੇ ਪਤੇ ਦੱਸਣ ਵਾਲਿਆਂ ਨੂੰ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਦਾ ਪਤਾ ਲੱਗਣ ਤੋਂ ਬਾਅਦ ਕੈਨੇਡਾ ‘ਚ ਨਿੱਝਰ ਦੇ ਕਤਲ ਦੇ ਦੋਸ਼ ‘ਚ ਉਨ੍ਹਾਂ ਖਿਲਾਫ ਫੌਜਦਾਰੀ ਕਾਰਵਾਈ ਤਹਿਤ ਮੁਕੱਦਮਾ ਚਲਾਇਆ ਜਾਵੇਗਾ। ਪੋਸਟਰ ਵਿੱਚ ਕੈਨੇਡਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਸੰਜੇ ਵਰਮਾ, ਕੌਂਸਲ ਅਪੂਰਵਾ ਸ੍ਰੀਵਾਸਤਵ ਅਤੇ ਮਨੀਸ਼ ਦੀਆਂ ਤਸਵੀਰਾਂ ਹਨ।

ਕਿਲ ਇੰਡੀਆ ਦਾ ਪੋਸਟਰ ਕੀਤਾ ਸੀ ਜਾਰੀ

ਕੈਨੇਡਾ ‘ਚ ਭਾਰਤ ਦੇ ਮੋਸਟ ਵਾਂਟੇਡ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ (Gurpatwant Singh Pannun) ਨੇ ਕਿਲ ਇੰਡੀਆ ਨਾਮ ਦਾ ਪੋਸਟਰ ਜਾਰੀ ਕੀਤਾ ਸੀ। ਇਹ ਪੋਸਟਰ ਸਿਰਫ਼ ਕੈਨੇਡਾ ਵਿੱਚ ਹੀ ਨਹੀਂ ਸਗੋਂ ਕੈਨੇਡਾ ਦੇ ਨਾਲ-ਨਾਲ ਆਸਟ੍ਰੇਲੀਆ, ਅਮਰੀਕਾ ਅਤੇ ਇੰਗਲੈਂਡ ਵਿੱਚ ਵੀ ਰਿਲੀਜ਼ ਕੀਤਾ ਗਿਆ। ਇਨ੍ਹਾਂ ਵਿੱਚ ਸਬੰਧਤ ਦੇਸ਼ਾਂ ਵਿੱਚ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਸਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...