AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲੰਡਨ ਅਤੇ ਕੈਨੇਡਾ ‘ਚ ਕਰਨਗੇ ਭਾਰਤੀ ਦੂਤਾਵਾਸ ਦਾ ਘਿਰਾਓ ਤਾਂ ਕੱਢਣਗੇ ‘ਕਿਲ ਇੰਡੀਆ’ ਰੈਲੀ , ਖਾਲਿਸਤਾਨੀ ਸਮਰਥਕਾਂ ਦਾ ਐਲਾਨ, ਪੋਸਟਰ ਵਾਇਰਲ

ਖਾਲਿਸਤਾਨੀ ਸਮਰਥਕਾਂ ਨੇ 8 ਜੁਲਾਈ ਨੂੰ ਫ੍ਰੀਡਮ ਰੈਲੀ ਕੱਢਣ ਦਾ ਐਲਾਨ ਕੀਤਾ ਹੈ। ਇਸ ਪ੍ਰਦਰਸ਼ਨ ਨਾਲ ਸਬੰਧਤ ਕੁਝ ਪੋਸਟਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਹਨ, ਜਿਨ੍ਹਾਂ 'ਚ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦਾ ਕਾਤਲ ਦੱਸਿਆ ਗਿਆ ਹੈ।

ਲੰਡਨ ਅਤੇ ਕੈਨੇਡਾ 'ਚ ਕਰਨਗੇ ਭਾਰਤੀ ਦੂਤਾਵਾਸ ਦਾ ਘਿਰਾਓ ਤਾਂ ਕੱਢਣਗੇ 'ਕਿਲ ਇੰਡੀਆ' ਰੈਲੀ , ਖਾਲਿਸਤਾਨੀ ਸਮਰਥਕਾਂ ਦਾ ਐਲਾਨ, ਪੋਸਟਰ ਵਾਇਰਲ
ਇਮਾਨਦਾਰ ਲੋਕ ਲੱਭ ਰਹੇ ਖਾਲਿਸਤਾਨੀ ਸੰਗਠਨ
tv9-punjabi
| Updated On: 06 Jul 2023 15:33 PM IST
Share
ਅਮਰੀਕਾ ਤੋਂ ਲੈ ਕੇ ਬਰਤਾਨੀਆ ਤੱਕ ਖਾਲਿਸਤਾਨੀ ਸਮਰਥਕਾਂ ਦੀਆਂ ਸਰਗਰਮੀਆਂ ਵਿੱਚ ਅਚਾਨਕ ਇਨ੍ਹੀ ਦਿਨੀਂ ਤੇਜੀ ਨਾਲ ਵਾਧਾ ਹੋਇਆ ਹੈ। ਸੈਨ ਫਰਾਂਸਿਸਕੋ ਵਿੱਚ ਭਾਰਤੀ ਕੌਂਸਲੇਟ ਨੂੰ ਅੱਗ ਲਾਉਣ ਦੀ ਘਟਨਾ ਨੂੰ ਇੱਕ ਹਫ਼ਤਾ ਵੀ ਨਹੀਂ ਬੀਤਿਆ ਸੀ ਕਿ ਹੁਣ ਖਾਲਿਸਤਾਨੀ ਸਮਰਥਕਾਂ ਨੇ ਭਾਰਤ ਖ਼ਿਲਾਫ਼ ਇੱਕ ਹੋਰ ਯੋਜਨਾ ਤਿਆਰ ਕਰ ਲਈ ਹੈ। ਖਾਲਿਸਤਾਨੀ ਸਮਰਥਕਾਂ ਨੇ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਦਾ ਘਿਰਾਓ ਕਰਨ ਦੀ ਯੋਜਨਾ ਬਣਾਈ ਹੈ। ਇਸ ਦੇ ਲਈ ਉਹ ਖਾਲਿਸਤਾਨੀ ‘ਕਿਲ ਇੰਡੀਆ’ ਨਾਮ ਦੀ ਰੈਲੀ ਕੱਢਣ ਜਾ ਰਹੇ ਹਨ। ਇਸ ਸਬੰਧੀ ਇਕ ਪੋਸਟਰ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਜਿਹੜੇ ਟਵਿੱਟਰ ਹੈਂਡਲਸ ਤੇ ਇਹ ਪੋਸਟਰ ਸ਼ੇਅਰ ਕੀਤਾ ਗਿਆ ਉਹ ਇਸੇ ਸਾਲ ਜੂਨ ਵਿੱਚ ਹੀ ਬਣਾਏ ਗਏ ਹਨ। ਇਹ ਪੋਸਟਰ ਬੁੱਧਵਾਰ ਨੂੰ ਇਨ੍ਹਾਂ ਸਾਰੇ ਟਵਿੱਟਰ ਹੈਂਡਲ ‘ਤੇ ਸ਼ੇਅਰ ਕੀਤਾ ਗਿਆ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਪ੍ਰਦਰਸ਼ਨ ਪਿਛਲੇ ਮਹੀਨੇ ਕੈਨੇਡਾ ਵਿੱਚ ਮਾਰੇ ਗਏ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਬਦਲਾ ਲੈਣ ਲਈ ਕੀਤਾ ਜਾ ਰਿਹਾ ਹੈ। ਇਸ ਬਦਲਾਖੋਰੀ ਦੇ ਹਿੱਸੇ ਵਜੋਂ ਹੀ ਸੈਨ ਫਰਾਂਸਿਸਕੋ ਸਥਿਤ ਭਾਰਤੀ ਸਫਾਰਤਖਾਨੇ ਨੂੰ ਵੀ ਅੱਗ ਲਾਈ ਗਈ। ਖਾਲਿਸਤਾਨੀ ਸਮਰਥਕਾਂ ਨੇ 8 ਜੁਲਾਈ ਨੂੰ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਦਾ ਘਿਰਾਓ ਕਰਨ ਦੀ ਯੋਜਨਾ ਬਣਾਈ ਹੈ।

ਭਾਰਤੀ ਅਧਿਕਾਰੀਆਂ ਨੂੰ ਦੱਸਿਆ ਨਿੱਝਰ ਦਾ ਕਾਤਲ

ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੇ ਜਾ ਰਹੇ ਪੋਸਟਰ ‘ਚ ਲਿਖਿਆ ਹੈ, ‘8 ਜੁਲਾਈ ਨੂੰ ਭਾਰਤੀ ਦੂਤਾਵਾਸ ਦੇ ਬਾਹਰ ਦੁਪਹਿਰ 12.30 ਵਜੇ ਖਾਲਿਸਤਾਨ ਫ੍ਰੀਡਮ ਰੈਲੀ’। ਇਸ ਵਿੱਚ ਯੂਕੇ ਵਿੱਚ ਭਾਰਤੀ ਹਾਈ ਕਮਿਸ਼ਨਰ ਵਿਕਰਮ ਦੋਰਈਸਵਾਮੀ ਅਤੇ ਬਰਮਿੰਘਮ ਵਿੱਚ ਭਾਰਤ ਦੇ ਕੌਂਸਲ ਜਨਰਲ ਡਾ. ਸ਼ਸ਼ਾਂਕ ਵਿਕਰਮ ਦੀਆਂ ਤਸਵੀਰਾਂ ਵੀ ਲਗਾਈਆਂ ਗਈਆਂ ਹਨ। ਪੋਸਟਰ ‘ਚ ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਨਿੱਝਰ ਦਾ ਕਾਤਲ ਦੱਸਿਆ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ 30 ਜੂਨ ਨੂੰ ਸਿੱਖ ਫਾਰ ਜਸਟਿਸ ਦੇ ਮੁਖੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਸੀ ਕਿ 8 ਜੁਲਾਈ ਤੋਂ ਭਾਰਤੀ ਦੂਤਾਵਾਸਾਂ ਦਾ ਘਿਰਾਓ ਕੀਤਾ ਜਾਵੇਗਾ। ਦੱਸ ਦਈਏ ਕਿ ਪਿਛਲੇ ਮਹੀਨੇ ਕੈਨੇਡਾ ਦੇ ਗੁਰੂ ਨਾਨਕ ਗੁਰਦੁਆਰੇ ਦੇ ਬਾਹਰ ਦੋ ਅਣਪਛਾਤੇ ਬਾਈਕ ਸਵਾਰਾਂ ਨੇ ਅੱਤਵਾਦੀ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਨਿੱਝਰ ਖਾਲਿਸਤਾਨ ਟਾਈਗਰ ਫੋਰਸ ਨਾਲ ਜੁੜਿਆ ਹੋਇਆ ਸੀ ਅਤੇ ਕੈਨੇਡਾ ਵਿੱਚ ਸਿੱਖ ਫਾਰ ਜਸਟਿਸ ਦਾ ਸੰਚਾਲਨ ਕਰ ਰਿਹਾ ਸੀ। ਨਿੱਝਰ ਕੈਨੇਡਾ ਵਿੱਚ ਭਾਰਤੀ ਦੂਤਾਵਾਸ ਦੇ ਬਾਹਰ ਤਿਰੰਗੇ ਦਾ ਅਪਮਾਨ ਕਰਨ ਦੀ ਘਟਨਾ ਵਿੱਚ ਵੀ ਸ਼ਾਮਲ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...