ਅਮਰੀਕਾ ਤੋਂ ਲੈ ਕੇ ਬਰਤਾਨੀਆ ਤੱਕ
ਖਾਲਿਸਤਾਨੀ ਸਮਰਥਕਾਂ ਦੀਆਂ ਸਰਗਰਮੀਆਂ ਵਿੱਚ ਅਚਾਨਕ ਇਨ੍ਹੀ ਦਿਨੀਂ ਤੇਜੀ ਨਾਲ ਵਾਧਾ ਹੋਇਆ ਹੈ। ਸੈਨ ਫਰਾਂਸਿਸਕੋ ਵਿੱਚ ਭਾਰਤੀ ਕੌਂਸਲੇਟ ਨੂੰ ਅੱਗ ਲਾਉਣ ਦੀ ਘਟਨਾ ਨੂੰ ਇੱਕ ਹਫ਼ਤਾ ਵੀ ਨਹੀਂ ਬੀਤਿਆ ਸੀ ਕਿ ਹੁਣ ਖਾਲਿਸਤਾਨੀ ਸਮਰਥਕਾਂ ਨੇ ਭਾਰਤ ਖ਼ਿਲਾਫ਼ ਇੱਕ ਹੋਰ ਯੋਜਨਾ ਤਿਆਰ ਕਰ ਲਈ ਹੈ। ਖਾਲਿਸਤਾਨੀ ਸਮਰਥਕਾਂ ਨੇ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਦਾ ਘਿਰਾਓ ਕਰਨ ਦੀ ਯੋਜਨਾ ਬਣਾਈ ਹੈ। ਇਸ ਦੇ ਲਈ ਉਹ ਖਾਲਿਸਤਾਨੀ ‘ਕਿਲ ਇੰਡੀਆ’ ਨਾਮ ਦੀ ਰੈਲੀ ਕੱਢਣ ਜਾ ਰਹੇ ਹਨ। ਇਸ ਸਬੰਧੀ ਇਕ ਪੋਸਟਰ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਜਾ ਰਿਹਾ ਹੈ।
ਜਿਹੜੇ ਟਵਿੱਟਰ ਹੈਂਡਲਸ ਤੇ ਇਹ ਪੋਸਟਰ ਸ਼ੇਅਰ ਕੀਤਾ ਗਿਆ ਉਹ ਇਸੇ ਸਾਲ ਜੂਨ ਵਿੱਚ ਹੀ ਬਣਾਏ ਗਏ ਹਨ। ਇਹ ਪੋਸਟਰ ਬੁੱਧਵਾਰ ਨੂੰ ਇਨ੍ਹਾਂ ਸਾਰੇ ਟਵਿੱਟਰ ਹੈਂਡਲ ‘ਤੇ ਸ਼ੇਅਰ ਕੀਤਾ ਗਿਆ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਪ੍ਰਦਰਸ਼ਨ ਪਿਛਲੇ ਮਹੀਨੇ ਕੈਨੇਡਾ ਵਿੱਚ ਮਾਰੇ ਗਏ ਅੱਤਵਾਦੀ
ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਬਦਲਾ ਲੈਣ ਲਈ ਕੀਤਾ ਜਾ ਰਿਹਾ ਹੈ। ਇਸ ਬਦਲਾਖੋਰੀ ਦੇ ਹਿੱਸੇ ਵਜੋਂ ਹੀ ਸੈਨ ਫਰਾਂਸਿਸਕੋ ਸਥਿਤ ਭਾਰਤੀ ਸਫਾਰਤਖਾਨੇ ਨੂੰ ਵੀ ਅੱਗ ਲਾਈ ਗਈ। ਖਾਲਿਸਤਾਨੀ ਸਮਰਥਕਾਂ ਨੇ 8 ਜੁਲਾਈ ਨੂੰ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਦਾ ਘਿਰਾਓ ਕਰਨ ਦੀ ਯੋਜਨਾ ਬਣਾਈ ਹੈ।
ਭਾਰਤੀ ਅਧਿਕਾਰੀਆਂ ਨੂੰ ਦੱਸਿਆ ਨਿੱਝਰ ਦਾ ਕਾਤਲ
ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੇ ਜਾ ਰਹੇ ਪੋਸਟਰ ‘ਚ ਲਿਖਿਆ ਹੈ, ‘8 ਜੁਲਾਈ ਨੂੰ ਭਾਰਤੀ ਦੂਤਾਵਾਸ ਦੇ ਬਾਹਰ ਦੁਪਹਿਰ 12.30 ਵਜੇ ਖਾਲਿਸਤਾਨ ਫ੍ਰੀਡਮ ਰੈਲੀ’। ਇਸ ਵਿੱਚ ਯੂਕੇ ਵਿੱਚ ਭਾਰਤੀ ਹਾਈ ਕਮਿਸ਼ਨਰ ਵਿਕਰਮ ਦੋਰਈਸਵਾਮੀ ਅਤੇ ਬਰਮਿੰਘਮ ਵਿੱਚ ਭਾਰਤ ਦੇ ਕੌਂਸਲ ਜਨਰਲ ਡਾ. ਸ਼ਸ਼ਾਂਕ ਵਿਕਰਮ ਦੀਆਂ ਤਸਵੀਰਾਂ ਵੀ ਲਗਾਈਆਂ ਗਈਆਂ ਹਨ। ਪੋਸਟਰ ‘ਚ ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਨਿੱਝਰ ਦਾ ਕਾਤਲ ਦੱਸਿਆ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ 30 ਜੂਨ ਨੂੰ ਸਿੱਖ ਫਾਰ ਜਸਟਿਸ ਦੇ ਮੁਖੀ ਅੱਤਵਾਦੀ
ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਸੀ ਕਿ 8 ਜੁਲਾਈ ਤੋਂ ਭਾਰਤੀ ਦੂਤਾਵਾਸਾਂ ਦਾ ਘਿਰਾਓ ਕੀਤਾ ਜਾਵੇਗਾ।
ਦੱਸ ਦਈਏ ਕਿ ਪਿਛਲੇ ਮਹੀਨੇ ਕੈਨੇਡਾ ਦੇ ਗੁਰੂ ਨਾਨਕ ਗੁਰਦੁਆਰੇ ਦੇ ਬਾਹਰ ਦੋ ਅਣਪਛਾਤੇ ਬਾਈਕ ਸਵਾਰਾਂ ਨੇ ਅੱਤਵਾਦੀ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਨਿੱਝਰ
ਖਾਲਿਸਤਾਨ ਟਾਈਗਰ ਫੋਰਸ ਨਾਲ ਜੁੜਿਆ ਹੋਇਆ ਸੀ ਅਤੇ ਕੈਨੇਡਾ ਵਿੱਚ ਸਿੱਖ ਫਾਰ ਜਸਟਿਸ ਦਾ ਸੰਚਾਲਨ ਕਰ ਰਿਹਾ ਸੀ। ਨਿੱਝਰ ਕੈਨੇਡਾ ਵਿੱਚ ਭਾਰਤੀ ਦੂਤਾਵਾਸ ਦੇ ਬਾਹਰ ਤਿਰੰਗੇ ਦਾ ਅਪਮਾਨ ਕਰਨ ਦੀ ਘਟਨਾ ਵਿੱਚ ਵੀ ਸ਼ਾਮਲ ਸੀ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ