AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Khalistani in Canada: ਕੈਨੇਡਾ ‘ਚ ਖਾਲਿਸਤਾਨੀ ਸਾਜ਼ਿਸ਼ ਨਾਕਾਮ, ਤਿਰੰਗਾ ਲਹਿਰਾ ਕੇ ਦਿੱਤਾ ਕਰਾਰਾ ਜਵਾਬ

ਕੈਨੇਡਾ ਵਿੱਚ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਵਿਰੋਧ ਵਿੱਚ ਸਮਰਥਕਾਂ ਵੱਲੋਂ ਰੈਲੀ ਕੱਢੀ ਗਈ ਸੀ।

Khalistani in Canada: ਕੈਨੇਡਾ 'ਚ ਖਾਲਿਸਤਾਨੀ ਸਾਜ਼ਿਸ਼ ਨਾਕਾਮ, ਤਿਰੰਗਾ ਲਹਿਰਾ ਕੇ ਦਿੱਤਾ ਕਰਾਰਾ ਜਵਾਬ
Image Credit source: ANI
abhishek-thakur
| Updated On: 09 Jul 2023 12:06 PM IST
Share
Khalistani Protest in Canada: ਕੈਨੇਡਾ ‘ਚ ਭਾਰਤੀ ਦੂਤਾਵਾਸ ਦੇ ਸਾਹਮਣੇ ਖਾਲਿਸਤਾਨੀ ਸਮਰਥਕ ਨੂੰ ਭਾਰੀ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ। ਖਾਲਿਸਤਾਨੀ (Khalistani) ਸਮਰਥਕਾਂ ਵੱਲੋਂ ਪ੍ਰਦਰਸ਼ਨ ਦੌਰਾਨ ਭਾਰਤੀ ਦੂਤਘਰ ਦੇ ਆਲੇ-ਦੁਆਲੇ ਭਾਰਤੀ ਸਮਰਥਕਾਂ ਨੇ ਤਿਰੰਗਾ ਲਹਿਰਾ ਕੇ ਅਤੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਗਾ ਕੇ ਕਰਾਰਾ ਜਵਾਬ ਦਿੱਤਾ। ਇਸ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ‘ਚ ਇਕ ਪਾਸੇ ਖਾਲਿਸਤਾਨੀ ਸਮਰਥਕ ਆਪਣੇ ਝੰਡੇ ਲੈ ਕੇ ਰੈਲੀ ਕੱਢਦੇ ਹੋਏ ਨਜ਼ਰ ਆ ਰਹੇ ਹਨ, ਉਥੇ ਹੀ ਭਾਰਤੀ ਸਮਰਥਕ ਹੱਥਾਂ ‘ਚ ਤਿਰੰਗੇ ਲੈ ਕੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਗਾ ਰਹੇ ਹਨ।

‘ਕਿੱਲ ਇੰਡੀਆ’ ਰੈਲੀ ਦਾ ਸੱਦਾ

ਭਾਰਤੀ ਸਮਰਥਕਾਂ ਦੀ ਗਿਣਤੀ ਖਾਲਿਸਤਾਨੀ ਸਮਰਥਕਾਂ ਨਾਲੋਂ ਵੀਡੀਓ ‘ਚ ਕਿਤੇ ਜ਼ਿਆਦਾ ਦਿਖਾਈ ਦੇ ਰਹੀ ਹੈ। ਇਸ ਵੀਡੀਓ ਵਿੱਚ ਸੜਕ ਦੇ ਇੱਕ ਪਾਸੇ ਭਾਰਤੀ ਸਮਰਥਕ ਅਤੇ ਦੂਜੇ ਪਾਸੇ ਖਾਲਿਸਤਾਨੀ ਸਮਰਥਕ ਹੱਥਾਂ ਵਿੱਚ ਝੰਡੇ ਲੈ ਕੇ ਨਜ਼ਰ ਆਏ। ਭਾਰਤ ਸਰਕਾਰ ਨੇ ਕੈਨੇਡਾ ਸਰਕਾਰ ਦੇ ਸਾਹਮਣੇ ਖਾਲਿਸਤਾਨੀ ਸਮਰਥਕਾਂ ਦੀ ਇਸ ਰੈਲੀ ਬਾਰੇ ਪਹਿਲਾਂ ਹੀ ਆਪਣਾ ਇਤਰਾਜ਼ ਦਰਜ ਕਰਵਾਇਆ ਸੀ। ਜਿਸ ਤੋਂ ਬਾਅਦ ਕੈਨੇਡਾ ਸਰਕਾਰ (Canada Government) ਨੇ ਸੁੱਰਖਿਆ ਦਾ ਭਰੋਸਾ ਵੀ ਦਿੱਤਾ ਸੀ। ਇਥੇ ਇਹ ਵੀ ਦੱਸਣਯੋਗ ਹੈ ਕਿ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਖਾਲਿਸਤਾਨੀ ਸਮਰਥਕਾਂ ਵੱਲੋਂ ਯੂ.ਕੇ., ਕੈਨੇਡਾ, ਆਸਟ੍ਰੇਲੀਆ ਅਤੇ ਅਮਰੀਕਾ ਵਿੱਚ ‘ਕਿੱਲ ਇੰਡੀਆ’ ਰੈਲੀ ਦਾ ਸੱਦਾ ਦਿੱਤਾ ਗਿਆ ਸੀ।

ਪ੍ਰਦਰਸ਼ਨ ਤੋਂ ਪਹਿਲਾਂ ਜਾਰੀ ਕੀਤੇ ਪੋਸਟਰ

ਖਾਲਿਸਤਾਨੀ ਸਮਰਥਕਾਂ ਵੱਲੋਂ ਪ੍ਰਦਰਸ਼ਨ ਤੋਂ ਠੀਕ ਪਹਿਲਾਂ ਪੋਸਟਰ ਵੀ ਜਾਰੀ ਕੀਤੇ ਗਏ ਸਨ। ਜਿਸ ਵਿੱਚ ਕੈਨੇਡਾ ਵਿੱਚ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਦੀਆਂ ਤਸਵੀਰਾਂ ਛਾਪੀਆਂ ਗਈਆਂ ਸਨ। ਜਿਵੇਂ ਹੀ ਇਹ ਪੋਸਟਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਤਾਂ ਮਾਮਲਾ ਹੋਰ ਭਖ ਗਿਆ। ਜਿਸ ਤੋਂ ਬਾਅਦ ਭਾਰਤ ਸਰਕਾਰ ਨੇ ਭਾਰਤ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਸੰਮਨ ਜਾਰੀ ਕਰਕੇ ਇਸ ਮਾਮਲੇ ਨੂੰ ਲੈ ਕੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਪੋਸਟਰ ਨੂੰ ਡਿਪਲੋਮੈਟਾਂ ਅਤੇ ਦੂਤਘਰ ‘ਤੇ ਹਮਲਾ ਕਰਨ ਲਈ ਉਕਸਾਉਣ ਵਾਲਾ ਦੱਸਦੇ ਹੋਏ ਭਾਰਤ ਨੇ ਕਿਹਾ ਸੀ ਕਿ ਇਹ ਸਾਨੂੰ ਕਿਸੇ ਵੀ ਹਾਲਤ ‘ਚ ਮਨਜ਼ੂਰ ਨਹੀਂ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...