Khalistani in Canada: ਕੈਨੇਡਾ ‘ਚ ਖਾਲਿਸਤਾਨੀ ਸਾਜ਼ਿਸ਼ ਨਾਕਾਮ, ਤਿਰੰਗਾ ਲਹਿਰਾ ਕੇ ਦਿੱਤਾ ਕਰਾਰਾ ਜਵਾਬ

Updated On: 

09 Jul 2023 12:06 PM

ਕੈਨੇਡਾ ਵਿੱਚ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਵਿਰੋਧ ਵਿੱਚ ਸਮਰਥਕਾਂ ਵੱਲੋਂ ਰੈਲੀ ਕੱਢੀ ਗਈ ਸੀ।

Khalistani in Canada: ਕੈਨੇਡਾ ਚ ਖਾਲਿਸਤਾਨੀ ਸਾਜ਼ਿਸ਼ ਨਾਕਾਮ, ਤਿਰੰਗਾ ਲਹਿਰਾ ਕੇ ਦਿੱਤਾ ਕਰਾਰਾ ਜਵਾਬ

Image Credit source: ANI

Follow Us On

Khalistani Protest in Canada: ਕੈਨੇਡਾ ‘ਚ ਭਾਰਤੀ ਦੂਤਾਵਾਸ ਦੇ ਸਾਹਮਣੇ ਖਾਲਿਸਤਾਨੀ ਸਮਰਥਕ ਨੂੰ ਭਾਰੀ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ। ਖਾਲਿਸਤਾਨੀ (Khalistani) ਸਮਰਥਕਾਂ ਵੱਲੋਂ ਪ੍ਰਦਰਸ਼ਨ ਦੌਰਾਨ ਭਾਰਤੀ ਦੂਤਘਰ ਦੇ ਆਲੇ-ਦੁਆਲੇ ਭਾਰਤੀ ਸਮਰਥਕਾਂ ਨੇ ਤਿਰੰਗਾ ਲਹਿਰਾ ਕੇ ਅਤੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਗਾ ਕੇ ਕਰਾਰਾ ਜਵਾਬ ਦਿੱਤਾ।

ਇਸ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ‘ਚ ਇਕ ਪਾਸੇ ਖਾਲਿਸਤਾਨੀ ਸਮਰਥਕ ਆਪਣੇ ਝੰਡੇ ਲੈ ਕੇ ਰੈਲੀ ਕੱਢਦੇ ਹੋਏ ਨਜ਼ਰ ਆ ਰਹੇ ਹਨ, ਉਥੇ ਹੀ ਭਾਰਤੀ ਸਮਰਥਕ ਹੱਥਾਂ ‘ਚ ਤਿਰੰਗੇ ਲੈ ਕੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਗਾ ਰਹੇ ਹਨ।

‘ਕਿੱਲ ਇੰਡੀਆ’ ਰੈਲੀ ਦਾ ਸੱਦਾ

ਭਾਰਤੀ ਸਮਰਥਕਾਂ ਦੀ ਗਿਣਤੀ ਖਾਲਿਸਤਾਨੀ ਸਮਰਥਕਾਂ ਨਾਲੋਂ ਵੀਡੀਓ ‘ਚ ਕਿਤੇ ਜ਼ਿਆਦਾ ਦਿਖਾਈ ਦੇ ਰਹੀ ਹੈ। ਇਸ ਵੀਡੀਓ ਵਿੱਚ ਸੜਕ ਦੇ ਇੱਕ ਪਾਸੇ ਭਾਰਤੀ ਸਮਰਥਕ ਅਤੇ ਦੂਜੇ ਪਾਸੇ ਖਾਲਿਸਤਾਨੀ ਸਮਰਥਕ ਹੱਥਾਂ ਵਿੱਚ ਝੰਡੇ ਲੈ ਕੇ ਨਜ਼ਰ ਆਏ।

ਭਾਰਤ ਸਰਕਾਰ ਨੇ ਕੈਨੇਡਾ ਸਰਕਾਰ ਦੇ ਸਾਹਮਣੇ ਖਾਲਿਸਤਾਨੀ ਸਮਰਥਕਾਂ ਦੀ ਇਸ ਰੈਲੀ ਬਾਰੇ ਪਹਿਲਾਂ ਹੀ ਆਪਣਾ ਇਤਰਾਜ਼ ਦਰਜ ਕਰਵਾਇਆ ਸੀ। ਜਿਸ ਤੋਂ ਬਾਅਦ ਕੈਨੇਡਾ ਸਰਕਾਰ (Canada Government) ਨੇ ਸੁੱਰਖਿਆ ਦਾ ਭਰੋਸਾ ਵੀ ਦਿੱਤਾ ਸੀ। ਇਥੇ ਇਹ ਵੀ ਦੱਸਣਯੋਗ ਹੈ ਕਿ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਖਾਲਿਸਤਾਨੀ ਸਮਰਥਕਾਂ ਵੱਲੋਂ ਯੂ.ਕੇ., ਕੈਨੇਡਾ, ਆਸਟ੍ਰੇਲੀਆ ਅਤੇ ਅਮਰੀਕਾ ਵਿੱਚ ‘ਕਿੱਲ ਇੰਡੀਆ’ ਰੈਲੀ ਦਾ ਸੱਦਾ ਦਿੱਤਾ ਗਿਆ ਸੀ।

ਪ੍ਰਦਰਸ਼ਨ ਤੋਂ ਪਹਿਲਾਂ ਜਾਰੀ ਕੀਤੇ ਪੋਸਟਰ

ਖਾਲਿਸਤਾਨੀ ਸਮਰਥਕਾਂ ਵੱਲੋਂ ਪ੍ਰਦਰਸ਼ਨ ਤੋਂ ਠੀਕ ਪਹਿਲਾਂ ਪੋਸਟਰ ਵੀ ਜਾਰੀ ਕੀਤੇ ਗਏ ਸਨ। ਜਿਸ ਵਿੱਚ ਕੈਨੇਡਾ ਵਿੱਚ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਦੀਆਂ ਤਸਵੀਰਾਂ ਛਾਪੀਆਂ ਗਈਆਂ ਸਨ। ਜਿਵੇਂ ਹੀ ਇਹ ਪੋਸਟਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਤਾਂ ਮਾਮਲਾ ਹੋਰ ਭਖ ਗਿਆ।

ਜਿਸ ਤੋਂ ਬਾਅਦ ਭਾਰਤ ਸਰਕਾਰ ਨੇ ਭਾਰਤ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਸੰਮਨ ਜਾਰੀ ਕਰਕੇ ਇਸ ਮਾਮਲੇ ਨੂੰ ਲੈ ਕੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਪੋਸਟਰ ਨੂੰ ਡਿਪਲੋਮੈਟਾਂ ਅਤੇ ਦੂਤਘਰ ‘ਤੇ ਹਮਲਾ ਕਰਨ ਲਈ ਉਕਸਾਉਣ ਵਾਲਾ ਦੱਸਦੇ ਹੋਏ ਭਾਰਤ ਨੇ ਕਿਹਾ ਸੀ ਕਿ ਇਹ ਸਾਨੂੰ ਕਿਸੇ ਵੀ ਹਾਲਤ ‘ਚ ਮਨਜ਼ੂਰ ਨਹੀਂ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version