ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਕੈਨੇਡਾ ਵਿੱਚ ਖਾਲਿਸਤਾਨੀਆਂ ਦੀ ਨਵੀਂ ਕਰਤੂਤ, ਸਰੀ ਵਿੱਚ ਬਣਾ ਲਿਆ ਫਰਜੀ ਦੂਤਾਵਾਸ

Khalistani in Canada: ਕੈਨੇਡਾ ਦੇ ਸਰੀ ਵਿੱਚ ਬਣੇ ਨਕਲੀ ਦੂਤਘਰ 'ਤੇ ਹਰਦੀਪ ਸਿੰਘ ਨਿੱਝਰ ਦੇ ਪੋਸਟਰ ਚਿਪਕਾਏ ਗਏ ਹਨ। ਨਿੱਝਰ ਖਾਲਿਸਤਾਨ ਲਹਿਰ ਦਾ ਇੱਕ ਪ੍ਰਮੁੱਖ ਚਿਹਰਾ ਰਿਹਾ ਹੈ, ਜਿਸਦੀ ਅਮਰੀਕਾ ਵਿੱਚ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਖਾਲਿਸਤਾਨ ਨੇ ਆਪਣੇ ਫਰਜੀ ਦੂਤਾਵਾਸ ਦਾ ਨਾਮ ਰਿਪਬਲਿਕ ਆਫ਼ ਖਾਲਿਸਤਾਨ ਰੱਖਿਆ ਹੈ।

ਕੈਨੇਡਾ ਵਿੱਚ ਖਾਲਿਸਤਾਨੀਆਂ ਦੀ ਨਵੀਂ ਕਰਤੂਤ, ਸਰੀ ਵਿੱਚ ਬਣਾ ਲਿਆ ਫਰਜੀ ਦੂਤਾਵਾਸ
ਖਾਲਿਸਤਾਨੀਆਂ ਨੇ ਸਰੀ ਵਿੱਚ ਬਣਾਇਆ ਫਰਜੀ ਦੂਤਾਵਾਸ
Follow Us
jitendra-sharma
| Updated On: 05 Aug 2025 16:12 PM IST

ਕੈਨੇਡਾ ਵਿੱਚ ਖਾਲਿਸਤਾਨੀਆਂ ਦੀ ਇੱਕ ਵੱਡੀ ਸਾਜ਼ਿਸ਼ ਸਾਹਮਣੇ ਆਈ ਹੈ। ਖਾਲਿਸਤਾਨੀਆਂ ਨੇ ਕੈਨੇਡਾ ਦੇ ਸਰੀ ਵਿੱਚ ਰਿਪਬਲਿਕ ਆਫ਼ ਖਾਲਿਸਤਾਨ ਨਾਂ ਨਾਲ ਆਪਣਾ ਦੂਤਾਵਾਸ ਬਣਾ ਲਿਆ ਹੈ। ਫਰਜੀ ਦੂਤਘਰ ਦੀ ਖ਼ਬਰ ਆਉਂਦੇ ਹੀ ਭਾਰਤ ਦੀਆਂ ਜਾਂਚ ਏਜੰਸੀਆਂ ਚੌਕਸ ਹੋ ਗਈਆਂ ਹਨ। ਇਹ ਘਟਨਾ ਅਜਿਹੇ ਸਮੇਂ ਸਾਹਮਣੇ ਆਈ ਹੈ ਜਦੋਂ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਨੂੰ ਸੁਧਾਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਸਰੀ ਵਿੱਚ ਖਾਲਿਸਤਾਨੀ ਅੱਤਵਾਦੀ ਗਤੀਵਿਧੀਆਂ ‘ਤੇ ਭਾਰਤੀ ਏਜੰਸੀਆਂ ਨਜ਼ਰ ਰੱਖ ਰਹੀਆਂ ਹਨ। ਉੱਥੋਂ ਆਈ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸਰੀ ਵਿੱਚ ਇਹ ਦੂਤਘਰ ਹਰਦੀਪ ਸਿੰਘ ਨਿੱਝਰ ਦੇ ਸਮਰਥਨ ਵਿੱਚ ਤਿਆਰ ਕੀਤਾ ਗਿਆ ਹੈ। ਨਿੱਝਰ ਨੂੰ ਭਾਰਤ ਨੇ ਅੱਤਵਾਦੀ ਐਲਾਨਿਆ ਹੋਇਆ ਸੀ।

ਦੂਤਾਵਾਸ ‘ਤੇ ਚਿਪਕਾਏ ਗਏ ਨਿੱਝਰ ਦੇ ਪੋਸਟਰ

ਸਰੀ ਵਿੱਚ ਖੋਲ੍ਹੇ ਗਏ ਫਰਜ਼ੀ ਦੂਤਾਵਾਸ ਵਿੱਚ ਅੱਤਵਾਦੀ ਹਰਦੀਪ ਸਿੰਘ ਨਿੱਝਰ ਨਾਲ ਸਬੰਧਤ ਪੋਸਟਰ ਚਿਪਕਾਏ ਗਏ ਹਨ। ਇੰਨਾ ਹੀ ਨਹੀਂ, ਕੈਨੇਡਾ ਵਿੱਚ ਖਾਲਿਸਤਾਨੀ ਸੰਗਠਨ SFJ (Sikhs for Justice) ਨੇ ਆਉਣ ਵਾਲੇ ਦਿਨਾਂ ਵਿੱਚ ਇੱਕ ਹੋਰ ਕਥਿਤ ਸਿੱਖ ਜਨਮਤ ਸੰਗ੍ਰਹਿ (Referendum) ਕਰਵਾਉਣ ਦਾ ਐਲਾਨ ਕੀਤਾ ਹੈ।

ਸੁਰੱਖਿਆ ਏਜੰਸੀਆਂ ਨੂੰ ਡਰ ਹੈ ਕਿ ਨਾ ਸਿਰਫ਼ ਭਾਰਤ ਵਿਰੋਧੀ ਮਾਹੌਲ ਭੜਕਾਇਆ ਜਾ ਰਿਹਾ ਹੈ, ਸਗੋਂ ਭਾਰਤ ਦੀ ਪ੍ਰਭੂਸੱਤਾ ਨੂੰ ਚੁਣੌਤੀ ਦੇਣ ਲਈ ਵਿਦੇਸ਼ੀ ਧਰਤੀ ਦੀ ਵਰਤੋਂ ਕੀਤੀ ਜਾ ਰਹੀ ਹੈ।

ਖਾਲਿਸਤਾਨ ਅੰਦੋਲਨ ਦਾ ਗੜ੍ਹ ਹੈ ਕੈਨੇਡਾ

ਕੈਨੇਡਾ ਨੂੰ ਖਾਲਿਸਤਾਨ ਅੰਦੋਲਨ ਦਾ ਗੜ੍ਹ ਮੰਨਿਆ ਜਾਂਦਾ ਹੈ। 1970 ਦੇ ਦਹਾਕੇ ਵਿੱਚ, ਪਹਿਲੀ ਵਾਰ, ਕੈਨੇਡਾ ਵਿੱਚ ਖਾਲਿਸਤਾਨ ਅੰਦੋਲਨ ਸੰਬੰਧੀ ਡਾਕ ਟਿਕਟ ਜਾਰੀ ਕੀਤੇ ਗਏ ਸਨ। ਇਹ ਉਹ ਥਾਂ ਸੀ ਜਿੱਥੇ ਖਾਲਿਸਤਾਨੀਆਂ ਨੇ ਪਹਿਲੀ ਵਾਰ ਆਪਣੀ ਕਰੰਸੀ ਜਾਰੀ ਕੀਤੀ ਸੀ। ਮੌਜੂਦਾ ਸਮੇਂ ਵਿੱਚ, ਖਾਲਿਸਤਾਨ ਅੰਦੋਲਨ ਦੇ ਬਹੁਤ ਸਾਰੇ ਆਗੂ ਕੈਨੇਡਾ ਵਿੱਚ ਹੀ ਰਹਿੰਦੇ ਹਨ।

ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ ਖੁੱਲ੍ਹ ਕੇ ਖਾਲਿਸਤਾਨੀਆਂ ਦਾ ਸਮਰਥਨ ਕਰਦੇ ਰਹੇ ਹਨ। ਉਨ੍ਹਾਂ ਨੇ ਇੱਥੋਂ ਤੱਕ ਕਿਹਾ ਕਿ ਕੁਝ ਖਾਲਿਸਤਾਨੀ ਸਮਰਥਕ ਇੱਥੇ ਰਹਿੰਦੇ ਹਨ।

ਟਰੂਡੋ ਦੀ ਨੀਤੀ ਕਾਰਨ, ਕੈਨੇਡਾ ਅਤੇ ਭਾਰਤ ਨੇ ਕੂਟਨੀਤਕ ਸਬੰਧ ਖਤਮ ਕਰ ਦਿੱਤੇ ਸਨ। ਹਾਲਾਂਕਿ, ਟਰੂਡੋ ਦੇ ਸੱਤਾ ਤੋਂ ਬਾਹਰ ਹੋਣ ਤੋਂ ਬਾਅਦ ਸਥਿਤੀ ਕਾਫੀ ਬਦਲ ਹੈ। ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਕਾਰਨੀ ਦੋਵਾਂ ਦੇਸ਼ਾਂ ਵਿਚਕਾਰ ਕੂਟਨੀਤਕ ਸਬੰਧਾਂ ਨੂੰ ਬਿਹਤਰ ਬਣਾਉਣ ਵਿੱਚ ਰੁੱਝੇ ਹੋਏ ਹਨ।

ਹਾਲ ਹੀ ਵਿੱਚ, ਕੈਨੇਡਾ ਅਤੇ ਭਾਰਤ ਨੇ ਖਾਲਿਸਤਾਨੀਆਂ ਵਿਰੁੱਧ ਕਾਰਵਾਈ ਕਰਨ ਲਈ ਇੱਕ ਸਮਝੌਤੇ ਲਈ ਇੱਕ ਪ੍ਰਸਤਾਵ ਤਿਆਰ ਕੀਤਾ ਸੀ। ਇਸ ਪ੍ਰਸਤਾਵ ਦੇ ਅਨੁਸਾਰ, ਦੋਵਾਂ ਦੇਸ਼ਾਂ ਦੀਆਂ ਏਜੰਸੀਆਂ ਇੱਕ ਦੂਜੇ ਨਾਲ ਖੁਫੀਆ ਜਾਣਕਾਰੀ ਸਾਂਝੀ ਕਰ ਸਕਣਗੀਆਂ। ਇਸ ਫੈਸਲੇ ਦੇ ਕਾਰਨ, ਕ੍ਰਾਸ ਬਾਰਡਰ ਕ੍ਰਾਈਮ, ਅੱਤਵਾਦ, ਕੱਟੜਵਾਦ ਅਤੇ ਸੰਗਠਿਤ ਅਪਰਾਧ ਵਰਗੇ ਮੁੱਦਿਆਂ ‘ਤੇ ਸਾਂਝਾ ਕੰਮ ਹੋਵੇਗਾ।

Gurmeet Ram Rahim: ਸਜਾ ਕੱਟ ਰਹੇ ਗੁਰਮੀਤ ਰਾਮ ਰਹੀਮ ਦੀ ਮੁੜ ਵਧੀ ਪਰੇਸ਼ਾਨੀ
Gurmeet Ram Rahim: ਸਜਾ ਕੱਟ ਰਹੇ ਗੁਰਮੀਤ ਰਾਮ ਰਹੀਮ ਦੀ ਮੁੜ ਵਧੀ ਪਰੇਸ਼ਾਨੀ...
Goa Nightclub Fire: ਗੋਆ ਨਾਈਟ ਕਲੱਬ 'ਚ ਸਿਲੰਡਰ ਫਟਣ ਨਾਲ 23 ਲੋਕਾਂ ਦੀ ਮੌਤ, ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
Goa Nightclub Fire: ਗੋਆ ਨਾਈਟ ਕਲੱਬ 'ਚ ਸਿਲੰਡਰ ਫਟਣ ਨਾਲ 23 ਲੋਕਾਂ ਦੀ ਮੌਤ, ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ...
ਰਾਸ਼ਟਰਪਤੀ ਭਵਨ ਵਿੱਚ ਪੀਐਮ ਮੋਦੀ ਨੇ ਕੀਤਾ ਪੁਤਿਨ ਦਾ ਸਵਾਗਤ; ਦੇਖੋ LIVE ਤਸਵੀਰਾਂ
ਰਾਸ਼ਟਰਪਤੀ ਭਵਨ ਵਿੱਚ ਪੀਐਮ ਮੋਦੀ ਨੇ ਕੀਤਾ ਪੁਤਿਨ ਦਾ ਸਵਾਗਤ; ਦੇਖੋ LIVE ਤਸਵੀਰਾਂ...
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ...
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!...
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...