AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Khalistani in Canada: ਕੈਨੇਡਾ ‘ਚ ਖਾਲਿਸਤਾਨੀ ਸਮਰਥਕਾਂ ਵੱਲੋਂ ਇਕ ਹੋਰ ਹਿੰਦੂ ਮੰਦਿਰ ‘ਚ ਭੰਨਤੋੜ, ਘਟਨਾ CCTV ‘ਚ ਕੈਦ

ਕੈਨੇਡਾ ਵਿੱਚ ਭਾਰਤੀ ਮੰਦਿਰਾਂ ਨੂੰ ਇੱਕ ਵਾਰ ਫਿਰ ਨਿਸ਼ਾਨਾ ਬਣਾਇਆ ਗਿਆ ਹੈ। ਇੱਥੇ ਇੱਕ ਹਿੰਦੂ ਮੰਦਰ ਦੀ ਭੰਨਤੋੜ ਕੀਤੀ ਗਈ ਹੈ ਅਤੇ ਭਾਰਤੀ ਭਾਈਚਾਰੇ ਵਿੱਚ ਡਰ ਪੈਦਾ ਕਰਨ ਲਈ ਮੁੱਖ ਗੇਟ 'ਤੇ ਨਕਾਬਪੋਸ਼ ਵਿਅਕਤੀਆਂ ਵੱਲੋਂ ਖਾਲਿਸਤਾਨੀ ਹਰਦੀਪ ਨਿੱਝਰ ਦੀ ਮੌਤ 'ਤੇ ਜਨਮਤ ਸੰਗ੍ਰਹਿ ਦੇ ਪੋਸਟਰ ਲਗਾਏ ਗਏ ਹਨ।

Khalistani in Canada: ਕੈਨੇਡਾ 'ਚ ਖਾਲਿਸਤਾਨੀ ਸਮਰਥਕਾਂ ਵੱਲੋਂ ਇਕ ਹੋਰ ਹਿੰਦੂ ਮੰਦਿਰ 'ਚ ਭੰਨਤੋੜ, ਘਟਨਾ CCTV 'ਚ ਕੈਦ
(Photo Credit: Twitter- @nikkis_logic)
tv9-punjabi
| Updated On: 13 Aug 2023 13:44 PM IST
Share
ਕੈਨੇਡਾ ‘ਚ ਇਕ ਵਾਰ ਫਿਰ ਹਿੰਦੂ ਮੰਦਰ ‘ਤੇ ਹਮਲਾ ਹੋਇਆ ਹੈ। ਇਹ ਹਮਲਾ ਖਾਲਿਸਤਾਨੀ ਸਮਰਥਕਾਂ ਨੇ ਕੀਤਾ ਹੈ। ਖਾਲਿਸਤਾਨੀ ਸਮਰਥਕਾਂ ਨੇ ਬ੍ਰਿਟਿਸ਼ ਕੋਲੰਬੀਆ ‘ਚ ਸਥਿਤ ਇਕ ਹਿੰਦੂ ਮੰਦਿਰ ‘ਤੇ ਹਮਲਾ ਕਰਕੇ ਭੰਨਤੋੜ ਕੀਤੀ। ਇਸ ਤੋਂ ਇਲਾਵਾ ਸਮਰਥਕਾਂ ਨੇ ਮੰਦਰ ਦੇ ਮੁੱਖ ਦਰਵਾਜ਼ੇ ਦੇ ਬਾਹਰ ਖਾਲਿਸਤਾਨ ਜਨਮਤ ਸੰਗ੍ਰਹਿ ਦੇ ਪੋਸਟਰ ਵੀ ਚਿਪਕਾਏ। ਪੋਸਟਰ ਵਿੱਚ ਲਿਖਿਆ ਹੈ, “ਕੈਨੇਡਾ 18 ਜੂਨ ਦੇ ਕਤਲੇਆਮ ਵਿੱਚ ਭਾਰਤ ਦੀ ਭੂਮਿਕਾ ਦੀ ਜਾਂਚ ਕਰ ਰਿਹਾ ਹੈ”। ਇਸ ਪੋਸਟਰ ਨਾਲ ਖਾਲਿਸਤਾਨੀ ਅੱਤਵਾਦੀ ਮੰਨੇ ਜਾਂਦੇ ਹਰਦੀਪ ਸਿੰਘ ਨਿੱਝਰ ਦੀ ਤਸਵੀਰ ਵੀ ਲੱਗੀ ਹੋਈ ਸੀ। ਪਿਛਲੇ ਇੱਕ ਸਾਲ ਵਿੱਚ ਕੈਨੇਡਾ ਵਿੱਚ ਕਿਸੇ ਹਿੰਦੂ ਮੰਦਰ ਵਿੱਚ ਭੰਨਤੋੜ ਦੀ ਇਹ ਤੀਜੀ ਘਟਨਾ ਹੈ। ਹਰਦੀਪ ਸਿੰਘ ਨਿੱਝਰ ਕੈਨੇਡਾ ਦੇ ਸਰੀ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਮੁਖੀ ਸਨ। 18 ਜੂਨ ਨੂੰ ਗੁਰਦੁਆਰੇ ਦੇ ਅੰਦਰ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਦਾ ਕਤਲ ਕਰ ਦਿੱਤਾ ਸੀ। ਮੰਨਿਆ ਜਾਂਦਾ ਹੈ ਕਿ ਉਹ ਵੱਖਵਾਦੀ ਸੰਗਠਨ ਖਾਲਿਸਤਾਨ ਟਾਈਗਰ ਫੋਰਸ ਦਾ ਮੁਖੀ ਸੀ। ਸਰੀ, ਕੈਨੇਡਾ ਵਿੱਚ ਢਾਹੇ ਗਏ ਲਕਸ਼ਮੀ ਨਰਾਇਣ ਮੰਦਰ, ਬ੍ਰਿਟਿਸ਼ ਕੋਲੰਬੀਆ ਵਿੱਚ ਸਭ ਤੋਂ ਵੱਡਾ ਅਤੇ ਸਭ ਤੋਂ ਪੁਰਾਣਾ ਹਿੰਦੂ ਮੰਦਿਰ ਹੈ।

ਇੱਕ ਸਾਲ ਦੇ ਅੰਦਰ ਤੀਜਾ ਹਮਲਾ

ਕੈਨੇਡਾ ‘ਚ ਇਕ ਸਾਲ ਦੇ ਅੰਦਰ ਹਿੰਦੂ ਮੰਦਿਰ ‘ਤੇ ਇਹ ਤੀਜਾ ਹਮਲਾ ਹੈ। 31 ਜਨਵਰੀ ਨੂੰ ਕੈਨੇਡਾ ‘ਚ ਸਥਿਤ ਇਕ ਮਸ਼ਹੂਰ ਹਿੰਦੂ ਮੰਦਰ ‘ਚ ਭੰਨਤੋੜ ਕੀਤੀ ਗਈ ਸੀ, ਨਾਲ ਹੀ ਮੰਦਿਰ ਦੀਆਂ ਕੰਧਾਂ ‘ਤੇ ਨਫਰਤ ਭਰੇ ਸੰਦੇਸ਼ ਵੀ ਲਿਖੇ ਗਏ ਸਨ। ਜਿਸ ਤੋਂ ਬਾਅਦ ਉੱਥੇ ਰਹਿਣ ਵਾਲੇ ਹਿੰਦੂ ਭਾਈਚਾਰੇ ਦੇ ਲੋਕ ਗੁੱਸੇ ‘ਚ ਆ ਗਏ। ਬਰੈਂਪਟਨ ਦੇ ਮੇਅਰ ਪੈਟਰਿਕ ਬ੍ਰਾਊਨ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਹੈ।

ਪੁਲਿਸ ਨੇ ਸੀਸੀਟੀਵੀ ਫੁਟੇਜ ਕੀਤੀ ਜਾਰੀ

ਪਿਛਲੇ ਕੁਝ ਸਾਲਾਂ ਤੋਂ ਕੈਨੇਡਾ ‘ਚ ਖਾਲਿਸਤਾਨੀ ਸਮਰਥਕ ਭਾਰਤ ਖਿਲਾਫ ਨਾਅਰੇਬਾਜ਼ੀ ਕਰਦੇ ਅਤੇ ਮਾਰਚ ਕਰਦੇ ਨਜ਼ਰ ਆ ਰਹੇ ਹਨ। ਭਾਰਤ ਸਰਕਾਰ ਨੇ ਵੀ ਇਨ੍ਹਾਂ ਘਟਨਾਵਾਂ ‘ਤੇ ਚਿੰਤਾ ਪ੍ਰਗਟਾਈ ਹੈ। ਅਪ੍ਰੈਲ ਮਹੀਨੇ ਵਿਚ ਵੀ ਕੈਨੇਡਾ ਦੇ ਓਂਟਾਰੀਓ ਵਿੱਚ ਇਕ ਹਿੰਦੂ ਮੰਦਰ ਵਿੱਚ ਭੰਨਤੋੜ ਦੀ ਘਟਨਾ ਸਾਹਮਣੇ ਆਈ ਸੀ। ਇਸ ਪੂਰੀ ਘਟਨਾ ਦੀ ਵੀਡੀਓ ਵੀ ਪੁਲਿਸ ਵੱਲੋਂ ਜਾਰੀ ਕੀਤੀ ਗਈ ਸੀ, ਜਿਸ ਵਿੱਚ ਕੁਝ ਖਾਲਿਸਤਾਨੀ ਸਮਰਥਕ ਮੰਦਿਰ ਦੀਆਂ ਕੰਧਾਂ ‘ਤੇ ਸਪਰੇਅ ਪੇਂਟ ਕਰਦੇ ਨਜ਼ਰ ਆ ਰਹੇ ਸਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...