ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਬਜਟ 2025

Justine Trudeau: ਖਾਲਿਸਤਾਨੀ ਅੱਤਵਾਦੀ ਨਿੱਝਰ ਦੀ ਹੱਤਿਆ ਵਿੱਚ ਭਾਰਤ ਦਾ ਹੱਥ ਨਹੀਂ … ਕੈਨੇਡੀਅਨ ਏਜੰਸੀ ਦੀ ਰਿਪੋਰਟ ਨੇ ਜਸਟਿਨ ਟਰੂਡੋ ਦੀ ਖੋਲੀ ਪੋਲ

Hardeep Singh Nijhar Murder Report: ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਭਾਰਤ ਵਿਰੁੱਧ ਲਗਾਏ ਗਏ ਆਰੋਪਾਂ ਦੀ ਪੋਲ ਖੁੱਲ੍ਹ ਗਈ ਹੈ। ਟਰੂਡੋ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ 'ਤੇ ਕਈ ਆਰੋਪ ਲਗਾਉਂਦੇ ਸਨ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦਾ ਹੱਥ ਸੀ। ਮੈਰੀ ਜੋਸੀ ਹੌਗ ਕਮਿਸ਼ਨ ਦੀ ਰਿਪੋਰਟ ਦੁਆਰਾ ਇਨ੍ਹਾਂ ਦੋਸ਼ਾਂ ਨੂੰ ਰੱਦ ਕਰ ਦਿੱਤਾ ਗਿਆ ਹੈ।

Justine Trudeau: ਖਾਲਿਸਤਾਨੀ ਅੱਤਵਾਦੀ ਨਿੱਝਰ ਦੀ ਹੱਤਿਆ ਵਿੱਚ ਭਾਰਤ ਦਾ ਹੱਥ ਨਹੀਂ … ਕੈਨੇਡੀਅਨ ਏਜੰਸੀ ਦੀ ਰਿਪੋਰਟ ਨੇ ਜਸਟਿਨ ਟਰੂਡੋ ਦੀ ਖੋਲੀ ਪੋਲ
ਨਿੱਝਰ ਦੀ ਹੱਤਿਆ ‘ਚ ਨਹੀਂ ਸੀ ਭਾਰਤ ਦਾ ਹੱਥ
Follow Us
tv9-punjabi
| Updated On: 30 Jan 2025 11:48 AM

ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਭਾਰਤ ‘ਤੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਇਲਜ਼ਾਮ ਲਗਾਉਂਦੇ ਰਹੇ ਹਨ, ਪਰ ਹੁਣ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਵੱਡਾ ਝਟਕਾ ਲੱਗਾ ਹੈ। ਅਜਿਹਾ ਇਸ ਲਈ…. ਕਿਉਂਕਿ ਕੈਨੇਡੀਅਨ ਕਮਿਸ਼ਨ ਦੀ ਰਿਪੋਰਟ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਰਿਪੋਰਟ ਵਿੱਚ ਭਾਰਤ ਦੀ ਸ਼ਮੂਲੀਅਤ ਦੇ ਆਰੋਪਾਂ ਦਾ ਖੰਡਨ ਕੀਤਾ ਗਿਆ ਹੈ।

ਕਮਿਸ਼ਨ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਸੀਆਂ ਦੀ ਸ਼ੱਕੀ ਸ਼ਮੂਲੀਅਤ ਨੂੰ ਸਾਬਤ ਕਰਨ ਲਈ ਕੋਈ ਠੋਸ ਸਬੂਤ ਨਹੀਂ ਹਨ।

ਪ੍ਰਧਾਨ ਮੰਤਰੀ ਟਰੂਡੋ ਨੇ ਬਣਾਈ ਸੀ ਜਾਂਚ ਕਮੇਟੀ

ਇਹ ਜਾਂਚ ਕਮੇਟੀ ਪ੍ਰਧਾਨ ਮੰਤਰੀ ਟਰੂਡੋ ਨੇ ਸਤੰਬਰ 2023 ਵਿੱਚ ਜੱਜ ਮੈਰੀ-ਜੋਸੀ ਹੌਗ ਦੀ ਅਗਵਾਈ ਹੇਠ ਬਣਾਈ ਸੀ, ਕਮਿਸ਼ਨ ਨੇ ਮੰਗਲਵਾਰ (28 ਜਨਵਰੀ) ਨੂੰ ਆਪਣੀ ਰਿਪੋਰਟ ਪੇਸ਼ ਕਰ ਦਿੱਤੀ। ਇਸ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਹਰਦੀਪ ਸਿੰਘ ਨਿੱਝਰ ਦੇ ਕਤਲ ਸਬੰਧੀ ਗਲਤ ਜਾਣਕਾਰੀ ਫੈਲਾਈ ਗਈ ਹੈ।

ਜਸਟਿਨ ਟਰੂਡੋ ਨੇ ਭਾਰਤ ‘ਤੇ ਲਗਾਏ ਸਨ ਆਰੋਪ

ਨਵੰਬਰ 2023 ਵਿੱਚ, ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੇਸ਼ ਦੀ ਸੰਸਦ ਵਿੱਚ ਆਰੋਪ ਲਗਾਇਆ ਸੀ ਕਿ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤੀ ਡਿਪਲੋਮੈਟਾਂ ਸਮੇਤ ਕਈ ਲੋਕ ਸ਼ਾਮਲ ਸਨ। ਟਰੂਡੋ ਨੇ ਕਿਹਾ ਸੀ ਕਿ ਉਨ੍ਹਾਂ ਕੋਲ ਇਸ ਨਾਲ ਸਬੰਧਤ ਸਬੂਤ ਵੀ ਹਨ।

ਟਰੂਡੋ ਦੇ ਆਰੋਪਾਂ ਤੋਂ ਬਾਅਦ ਭਾਰਤ ਅਤੇ ਕੈਨੇਡਾ ਵਿਚਕਾਰ ਕੂਟਨੀਤਕ ਤਣਾਅ ਕਾਫ਼ੀ ਵੱਧ ਗਿਆ ਸੀ। ਕੈਨੇਡਾ ਦੇ ਆਰੋਪਾਂ ਤੋਂ ਬਾਅਦ, ਭਾਰਤ ਨੇ ਆਪਣੇ ਲੋਕਾਂ ਲਈ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਸਨ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਈ ਵਾਰ ਵੱਖ-ਵੱਖ ਪਲੇਟਫਾਰਮਾਂ ਤੋਂ ਟਰੂਡੋ ਸਰਕਾਰ ‘ਤੇ ਖਾਲਿਸਤਾਨੀਆਂ ਨੂੰ ਪਨਾਹ ਦੇਣ ਦਾ ਆਰੋਪ ਲਗਾਇਆ ਹੈ।

  1. ਭਾਰਤ-ਕੈਨੇਡਾ ਸਬੰਧਾਂ ਵਿੱਚ ਉਤਰਾਅ-ਚੜ੍ਹਾਅ ਕਿਉਂ ਆਇਆ?
  2. ਹਰਦੀਪ ਸਿੰਘ ਨਿੱਝਰ ਦੀ 2023 ਵਿੱਚ ਮੌਤ ਤੋਂ ਬਾਅਦ ਭਾਰਤ-ਕੈਨੇਡਾ ਦੇ ਸਬੰਧ ਵਿਗੜ ਗਏ।
  3. ਜਸਟਿਨ ਟਰੂਡੋ ਨੇ ਸਤੰਬਰ 2023 ਵਿੱਚ ਨਿੱਝਰ ਦੀ ਮੌਤ ਲਈ ਭਾਰਤੀ ਏਜੰਟਾਂ ਨੂੰ ਜ਼ਿੰਮੇਵਾਰ ਠਹਿਰਾਇਆ ਸੀ।
  4. ਭਾਰਤ ਨੇ ਕੈਨੇਡੀਅਨ ਸਰਕਾਰ ਦੇ ਇਸ ਆਰੋਪ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ।
  5. ਭਾਰਤ ਨੇ 2020 ਵਿੱਚ ਨਿੱਝਰ ਨੂੰ ਅੱਤਵਾਦੀ ਐਲਾਨਿਆ ਸੀ।
  6. ਅਕਤੂਬਰ 2023 ਵਿੱਚ, ਭਾਰਤ ਨੇ 41 ਕੈਨੇਡੀਅਨ ਡਿਪਲੋਮੈਟਾਂ ਨੂੰ ਵਾਪਸ ਭੇਜ ਦਿੱਤਾ।
  7. ਕੈਨੇਡਾ ਨੇ ਭਾਰਤ ਦੇ ਇਸ ਕਦਮ ਨੂੰ ਅੰਤਰਰਾਸ਼ਟਰੀ ਨਿਯਮਾਂ ਦੀ ਉਲੰਘਣਾ ਦੱਸਿਆ ਸੀ।
  8. ਭਾਰਤ-ਕੈਨੇਡਾ ਸਬੰਧਾਂ ਵਿੱਚ ਪੈਦਾ ਹੋਏ ਤਣਾਅ ਪਿੱਛੇ ਇੱਕ ਤਰ੍ਹਾਂ ਨਾਲ ਨਿੱਝਰ ਹੀ ਸੀ। ਇਸ ਕਾਰਨ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਖਟਾਸ ਆਉਣੀ ਸ਼ੁਰੂ ਹੋ ਗਈ ਸੀ।

ਰਿਪੋਰਟ ਵਿੱਚ ਡਿਪਲੋਮੈਟਾਂ ਨੂੰ ਕੱਢਣ ਦਾ ਵੀ ਜ਼ਿਕਰ

ਇਸ 123 ਪੰਨਿਆਂ ਦੀ ਰਿਪੋਰਟ ਵਿੱਚ ਛੇ ਭਾਰਤੀ ਡਿਪਲੋਮੈਟਾਂ ਨੂੰ ਕੱਢਣ ਦਾ ਵੀ ਜ਼ਿਕਰ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਅਕਤੂਬਰ 2024 ਵਿੱਚ, ਕੈਨੇਡਾ ਨੇ ਛੇ ਭਾਰਤੀ ਡਿਪਲੋਮੈਟਾਂ ਅਤੇ ਕੌਂਸਲਰ ਅਧਿਕਾਰੀਆਂ ਨੂੰ ਕੱਢ ਦਿੱਤਾ ਸੀ। ਭਾਰਤ ਨੇ ਵੀ ਛੇ ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢ ਦਿੱਤਾ ਅਤੇ ਆਪਣੇ ਹਾਈ ਕਮਿਸ਼ਨਰ ਨੂੰ ਵਾਪਸ ਬੁਲਾਉਣ ਦਾ ਐਲਾਨ ਕੀਤਾ ਸੀ।

ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਦਾ ਕੀ ਕਾਰਨ ਹੈ?
ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਦਾ ਕੀ ਕਾਰਨ ਹੈ?...
ਉਸ ਰਸਤੇ ਦਾ ਵਿਸ਼ੇਸ਼ ਵੀਡੀਓ ਜਿਸ ਰਾਹੀਂ ਲੋਕ ਚੋਰੀ ਨਾਲ ਜਾਂਦੇ ਹਨ ਅਮਰੀਕਾ
ਉਸ ਰਸਤੇ ਦਾ ਵਿਸ਼ੇਸ਼ ਵੀਡੀਓ ਜਿਸ ਰਾਹੀਂ ਲੋਕ ਚੋਰੀ ਨਾਲ ਜਾਂਦੇ ਹਨ ਅਮਰੀਕਾ...
ਪਟਨਾ ਰੇਲਵੇ ਸਟੇਸ਼ਨ 'ਤੇ ਭਾਰੀ ਹੰਗਾਮਾ, ਗੁੱਸੇ ਵਿੱਚ ਆਏ ਲੋਕਾਂ ਨੇ ਖੋਹ ਦਿੱਤਾ ਆਪਣਾ ਆਪਾ
ਪਟਨਾ ਰੇਲਵੇ ਸਟੇਸ਼ਨ 'ਤੇ ਭਾਰੀ ਹੰਗਾਮਾ, ਗੁੱਸੇ ਵਿੱਚ ਆਏ ਲੋਕਾਂ ਨੇ ਖੋਹ ਦਿੱਤਾ ਆਪਣਾ ਆਪਾ...
ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਨਾਲ ਸਰਕਾਰ ਨੇ ਕੀਤੀ ਗੱਲਬਾਤ, ਸਰਵਣ ਸਿੰਘ ਨੇ MSP 'ਤੇ ਕੀਤਾ ਵੱਡਾ ਖੁਲਾਸਾ!
ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਨਾਲ ਸਰਕਾਰ ਨੇ  ਕੀਤੀ ਗੱਲਬਾਤ, ਸਰਵਣ ਸਿੰਘ ਨੇ MSP 'ਤੇ ਕੀਤਾ ਵੱਡਾ ਖੁਲਾਸਾ!...
ਇਹ ਹੈ ਇੱਕ ਚੰਗੇ ਲੀਡਰ ਦੀ ਪਛਾਣ... ਸੰਸਦ ਮੈਂਬਰ ਮਹੇਸ਼ ਸ਼ਰਮਾ ਨੇ TV9 ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਲਈ MD-CEO ਬਰੁਣ ਦਾਸ ਨੂੰ ਦਿੱਤੀ ਵਧਾਈ
ਇਹ ਹੈ ਇੱਕ ਚੰਗੇ ਲੀਡਰ ਦੀ ਪਛਾਣ... ਸੰਸਦ ਮੈਂਬਰ ਮਹੇਸ਼ ਸ਼ਰਮਾ ਨੇ TV9 ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਲਈ MD-CEO ਬਰੁਣ ਦਾਸ ਨੂੰ ਦਿੱਤੀ ਵਧਾਈ...
TV9 ਨੈੱਟਵਰਕ ਦੇ MD-CEO ਬਰੁਣ ਦਾਸ ਨੇ WTTF ਵਿੱਚ ਇਬਨ ਬਤੂਤਾ ਦਾ ਕੀਤਾ ਜ਼ਿਕਰ, ਕਹੀ ਇਹ ਗੱਲ
TV9 ਨੈੱਟਵਰਕ ਦੇ MD-CEO ਬਰੁਣ ਦਾਸ ਨੇ WTTF ਵਿੱਚ ਇਬਨ ਬਤੂਤਾ ਦਾ ਕੀਤਾ ਜ਼ਿਕਰ, ਕਹੀ ਇਹ ਗੱਲ...
'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬਜਟ 'ਤੇ ਦਿੱਤਾ ਬਿਆਨ... ਵਿੱਤ ਮੰਤਰੀ ਬੋਲੇ "ਗੁੰਮਰਾਹ ਕੀਤਾ..."
'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬਜਟ 'ਤੇ ਦਿੱਤਾ ਬਿਆਨ... ਵਿੱਤ ਮੰਤਰੀ ਬੋਲੇ
ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਜੰਮੂ-ਕਸ਼ਮੀਰ ਵਿੱਚ ਇੱਕ ਵੱਡੀ ਮੀਟਿੰਗ ਕੀਤੀ ਗਈ
ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਜੰਮੂ-ਕਸ਼ਮੀਰ ਵਿੱਚ ਇੱਕ ਵੱਡੀ ਮੀਟਿੰਗ ਕੀਤੀ ਗਈ...
ਮਹਾਪੰਚਾਇਤ ਤੋਂ ਪਹਿਲਾਂ ਕਿਸਾਨ ਆਗੂ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ ਦਾਖਲ
ਮਹਾਪੰਚਾਇਤ ਤੋਂ ਪਹਿਲਾਂ ਕਿਸਾਨ ਆਗੂ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ ਦਾਖਲ...