ਅੱਤਵਾਦੀ ਲਖਬੀਰ ਸਿੰਘ ਰੋਡੇ ਦੀ ਪਾਕਿਸਤਾਨ ‘ਚ ਮੌਤ, ਭਰਾ ਨੇ ਦਿੱਤੀ ਜਾਣਕਾਰੀ
ਖਾਲਿਸਤਾਨੀ ਅੱਤਵਾਦੀ ਲਖਬੀਰ ਸਿੰਘ ਰੋਡੇ ਦੀ ਪਾਕਿਸਤਾਨ 'ਚ ਮੌਤ ਹੋ ਗਈ ਹੈ। ਲਖਬੀਰ ਸਿੰਘ ਰੋਡੇ 72 ਸਾਲ ਦਾ ਸੀ। ਰੋਡੇ ਪਾਕਿਸਤਾਨ ਤੋਂ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ISYF), ਭਾਰਤ ਵਿੱਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨਾਂ ਦਾ ਸੰਚਾਲਨ ਕਰ ਰਿਹਾ ਸੀ।
ਖਾਲਿਸਤਾਨੀ ਅੱਤਵਾਦੀ ਲਖਬੀਰ ਸਿੰਘ ਰੋਡੇ (Lakhbir Singh Rode) ਦੀ ਪਾਕਿਸਤਾਨ ‘ਚ ਮੌਤ ਹੋ ਗਈ ਹੈ। ਲਖਬੀਰ ਸਿੰਘ ਰੋਡੇ 72 ਸਾਲ ਦਾ ਸੀ। ਰੋਡੇ ਦੀ 2 ਦਸੰਬਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ ਪਰ ਪਾਕਿਸਤਾਨ ਨੇ ਉਸ ਦੀ ਮੌਤ ਦੀ ਖਬਰ ਲੁਕਾਈ ਰੱਖੀ ਸੀ। ਖ਼ਬਰਾਂ ਨੂੰ ਲੀਕ ਹੋਣ ਤੋਂ ਰੋਕਣ ਲਈ ਉਨ੍ਹਾਂ ਦਾ ਅੰਤਿਮ ਸਸਕਾਰ ਸਿੱਖ ਰੀਤੀ ਰਿਵਾਜਾਂ ਅਨੁਸਾਰ ਪਾਕਿਸਤਾਨ ਵਿੱਚ ਗੁਪਤ ਤਰੀਕੇ ਨਾਲ ਕੀਤਾ ਗਿਆ। ਦੱਸ ਦਈਏ ਕਿ ਲਖਬੀਰ ਸਿੰਘ ਰੋਡੇ ਭਾਰਤ ‘ਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਅਤੇ ਪਾਕਿਸਤਾਨ ਤੋਂ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ISYF) ਨੂੰ ਸੰਚਾਲਿਤ ਕਰ ਰਿਹਾ ਸੀ।
ਲਖਬੀਰ ਸਿੰਘ ਰੋਡੇ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦੇ ਇਸ਼ਾਰੇ ‘ਤੇ ਪੰਜਾਬ ‘ਚ ਭਾਰਤ ਖਿਲਾਫ ਅੱਤਵਾਦੀ ਗਤੀਵਿਧੀਆਂ ‘ਚ ਸ਼ਾਮਲ ਰਿਹਾ ਹੈ। ਦੱਸ ਦੇਈਏ ਕਿ ਲਖਬੀਰ ਸਿੰਘ ਰੋਡੇ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਭਤੀਜਾ ਹੈ। ਉਹ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ISYF), ਭਾਰਤ ਵਿੱਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨਾਂ ਨੂੰ ਪਾਕਿਸਤਾਨ ਤੋਂ ਚਲਾ ਰਿਹਾ ਸੀ।
NIA ਕਰ ਚੁੱਕਿਆ ਹੈ ਕਾਰਵਾਈ
ਲਖਬੀਰ ਸਿੰਘ ਰੋਡੇ ‘ਤੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਲਈ ਕੰਮ ਕਰਨ ਦਾ ਦੋਸ਼ ਸੀ। ਰੋਡੇ ਖਿਲਾਫ਼ ਅੱਤਵਾਦੀ ਘਟਨਾਵਾਂ ‘ਚ ਸ਼ਾਮਲ ਹੋਣ ਦੇ ਕਈ ਮਾਮਲੇ ਦਰਜ ਹਨ। ਰੋਡੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਸਮੇਂ ਸੁਰਖੀਆਂ ਵਿੱਚ ਆਇਆ ਸੀ। ਰੋਡੇ ਨੇ ਹੀ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਪਿੰਡ ਵਿੱਚ ਪਨਾਹ ਦਿੱਤੀ ਸੀ। ਦੱਸ ਦੇਈਏ ਕਿ NIA ਨੇ ਪੰਜਾਬ ਦੇ ਮੋਗਾ ਦੇ ਰੋਡੇ ਪਿੰਡ ‘ਚ ਪਾਕਿਸਤਾਨ ‘ਚ ਬੈਠੇ ਅੱਤਵਾਦੀ ਲਖਬੀਰ ਸਿੰਘ ਰੋਡੇ ਦੀ ਕਰੀਬ 43 ਕਨਾਲ ਜ਼ਮੀਨ ਸੀਲ ਕਰ ਦਿੱਤੀ ਸੀ। NIA ਨੇ ਰੋਡੇ ‘ਤੇ ਸਾਲ 2021 ‘ਚ ਲੁਧਿਆਣਾ ਅਦਾਲਤ ‘ਚ ਧਮਾਕਾ ਕਰਨ ਦੀ ਯੋਜਨਾ ਬਣਾਉਣ ਦਾ ਦੋਸ਼ ਲਗਾਇਆ ਸੀ।