Khalistani Protest: ਖਾਲਿਸਤਾਨੀਆਂ ਦਾ ਪਲਾਨ ਪੂਰੀ ਤਰ੍ਹਾਂ ਫੇਲ, ਯੂਕੇ ਤੇ ਮੈਲਬੌਰਨ ਅੰਬੈਸੀ ਦੇ ਬਾਹਰ ਪ੍ਰਦਰਸ਼ਨ ਅਸਫਲ

Published: 

09 Jul 2023 08:32 AM

ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਤੋਂ ਬਾਅਦ 8 ਜੁਲਾਈ ਨੂੰ ਵਿਦੇਸ਼ਾਂ 'ਚ ਖਾਲਿਸਤਾਨੀ ਸਮਰਥਕਾਂ ਵੱਲੋਂ ਕੀਤੀ ਗਈ 'ਕਿੱਲ ਇੰਡੀਆ' ਰੈਲੀ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ।

Khalistani Protest: ਖਾਲਿਸਤਾਨੀਆਂ ਦਾ ਪਲਾਨ ਪੂਰੀ ਤਰ੍ਹਾਂ ਫੇਲ, ਯੂਕੇ ਤੇ ਮੈਲਬੌਰਨ ਅੰਬੈਸੀ ਦੇ ਬਾਹਰ ਪ੍ਰਦਰਸ਼ਨ ਅਸਫਲ
Follow Us On

Khalistani Protest in Aborad: ਖਾਲਿਸਤਾਨੀ ਸਮਰਥਕਾਂ ਵੱਲੋਂ 8 ਜੁਲਾਈ ਨੂੰ 4 ਮੁਲਕਾਂ ਵਿੱਚ ‘ਚ ‘ਕਿੱਲ ਇੰਡੀਆ’ ਰੈਲੀ ਦਾ ਸੱਦਾ ਦਿੱਤਾ ਗਿਆ ਸੀ। ਜੋ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਇਸ ਸਦੇ ਤੋਂ ਬਾਅਦ ਯੂਕੇ ਅਤੇ ਆਸਟਰੇਲੀਆ ਵਿੱਚ ਭਾਰਤੀ ਦੂਤਾਵਾਸਾਂ (Indian Embassy) ਦੇ ਬਾਹਰ ਵੱਡੀ ਗਿਣਤੀ ਵਿੱਚ ਭੀੜ ਇਕੱਠੀ ਨਹੀਂ ਹੋ ਸਕੀ।

ਦੂਜੇ ਪਾਸੇ ਖਾਲਿਸਤਾਨੀ ਸਮਰਥਕਾਂ ਨੇ ਕੈਨੇਡਾ ‘ਚ ਬਣੇ ਭਾਰਤ ਮਾਤਾ ਦੇ ਮੰਦਿਰ ਦੇ ਬਾਹਰ ਖਾਲਿਸਤਾਨੀ ਪੋਸਟਰ ਲਗਾ ਦਿੱਤੇ ਹਨ। ਦਰਅਸਲ, ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਤੋਂ ਬਾਅਦ ਖਾਲਿਸਤਾਨੀ (Khalistani) ਸਮਰਥਕਾਂ ਵੱਲੋਂ ਕਾਲ ਦਿੱਤੀ ਗਈ ਸੀ।

ਖਾਲਿਸਤਾਨੀਆਂ ਨੂੰ ਨਹੀਂ ਮਿਲਿਆ ਸਮਰਥਨ

ਖਾਲਿਸਤਾਨੀਆਂ ਨੂੰ ਵਿਦੇਸ਼ਾਂ ‘ਚ ਸਮਰਥਨ ਨਹੀਂ ਮਿਲ ਰਿਹਾ ਹੈ। ਪਿਛਲੇ ਦਿਨੀਂ ਹਰਦੀਪ ਨਿੱਝਰ ਦੇ ਕਤਲ ਤੋਂ ਬਾਅਦ ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ 8 ਜੁਲਾਈ ਨੂੰ ਯੂ.ਕੇ., ਕੈਨੇਡਾ ਅਤੇ ਆਸਟ੍ਰੇਲੀਆ ਵਿੱਚ ਬੁਲਾਈਆਂ ਗਈਆਂ ਰੈਲੀਆਂ ਸਫਲ ਨਹੀਂ ਹੋ ਸਕੀਆਂ।

ਦੱਸ ਦਈਏ ਕਿ ਯੂ.ਕੇ ਅਤੇ ਆਸਟ੍ਰੇਲੀਆ ਵਿੱਚ ਖਾਲਿਸਤਾਨੀਆਂ ਦੀ ਗਿਣਤੀ ਬਹੁਤ ਘੱਟ ਸੀ। ਇਸ ਦੇ ਨਾਲ ਹੀ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਨੇ ਵੀ ਦੂਤਾਵਾਸਾਂ ਦੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ।

ਕੈਨੇਡਾ ‘ਚ ਮੰਦਿਰ ਦੇ ਬਾਹਰ ਪੋਸਟਰ

ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਭਾਰਤ ਮਾਤਾ ਦੇ ਮੰਦਿਰ ਦੇ ਬਾਹਰ ਖਾਲਿਸਤਾਨੀਆਂ ਦੀ ਸ਼ਰਮਨਾਕ ਹਰਕਤ ਸਾਹਮਣੇ ਆਈ ਹੈ। ਖਾਲਿਸਤਾਨੀ ਸਮਰਥਕਾਂ ਨੇ ਮੰਦਿਰ ਦੇ ਬਾਹਰ ਪੋਸਟਰ ਲਗਾਏ ਹਨ ਅਤੇ ਤਸਵੀਰਾਂ ਨਾਲ ਭਾਰਤੀ ਡਿਪਲੋਮੈਟਾਂ ਨੂੰ ਧਮਕੀ ਦਿੱਤੀ ਹੈ। ਕੈਨੇਡਾ ਵਿੱਚ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਇਸ ਦਾ ਵਿਰੋਧ ਕੀਤਾ ਹੈ।

ਰਾਜਦੂਤਾਂ ਨੂੰ ਦਿੱਤੀਆਂ ਧਮਕੀਆਂ

ਭਾਰਤ ਵਿੱਚ ਵੱਖਰੇ ਦੇਸ਼ ਦੀ ਮੰਗ ਕਰ ਰਹੇ ਖਾਲਿਸਤਾਨੀ ਸਮਰਥਕਾਂ ਨੂੰ ਹੁਣ ਵਿਦੇਸ਼ਾਂ ਵਿੱਚ ਵੀ ਘੱਟ ਸਮਰਥਨ ਮਿਲ ਰਿਹਾ ਹੈ। ਇਸ ਦਾ ਕਾਰਨ ਭਾਰਤ ਸਰਕਾਰ (Indian Government) ਵੱਲੋਂ ਬਣਾਇਆ ਜਾ ਰਿਹਾ ਦਬਾਅ ਅਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਭਾਰਤੀ ਦੂਤਾਵਾਸਾਂ ਅਤੇ ਡਿਪਲੋਮੈਟਾਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਹਨ।

ਜਿਸ ਤੋਂ ਬਾਅਦ ਹੁਣ ਕੈਨੇਡਾ, ਅਮਰੀਕਾ, ਬ੍ਰਿਟੇਨ ਅਤੇ ਆਸਟ੍ਰੇਲੀਆ ਵਰਗੇ ਮੁਲਕਾਂ ਨੇ ਵੀ ਪਿੱਛੇ ਹਟਣਾ ਸ਼ੁਰੂ ਕਰ ਦਿੱਤਾ ਹੈ। ਸਾਰੇ ਦੇਸ਼ਾਂ ਦੇ ਵਿਦੇਸ਼ ਮੰਤਰਾਲੇ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਉਹ ਆਪਣੀ ਧਰਤੀ ‘ਤੇ ਅੱਤਵਾਦੀ ਗਤੀਵਿਧੀਆਂ ਦੀ ਇਜਾਜ਼ਤ ਨਹੀਂ ਦੇਣਗੇ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ