AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਖਾਲਿਸਤਾਨ ਸਮਰਥਕਾਂ ਦੀ ਘਟੀਆ ਹਰਕਤ, ਭਾਰਤੀ ਰਾਜਦੂਤ ਦੋਰਾਇਸਵਾਮੀ ਨੂੰ ਸਕਾਟਲੈਂਡ ਦੇ ਗੁਰਦੁਆਰੇ ਜਾਣ ਤੋਂ ਰੋਕਿਆ

Khalistan in England: ਖਾਲਿਸਤਾਨੀ ਸਮਰਥਕਾਂ ਨੇ ਬ੍ਰਿਟੇਨ 'ਚ ਭਾਰਤੀ ਹਾਈ ਕਮਿਸ਼ਨਰ ਨੂੰ ਅਚਾਨਕ ਘੇਰ ਲਿਆ। ਉਹ ਸਕਾਟਲੈਂਡ ਸਥਿਤ ਇੱਕ ਗੁਰਦੁਆਰੇ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਆਇਆ ਸਨ, ਜਦੋਂ ਕੁਝ ਖਾਲਿਸਤਾਨੀ ਸਮਰਥਕ ਨੇ ਉਨ੍ਹਾਂ ਦੀ ਕਾਰ ਕੋਲ ਪੁੱਜੇ ਅਤੇ ਉਨ੍ਹਾਂ ਨੂੰ ਉਥੋਂ ਵਾਪਸ ਭੇਜ ਦਿੱਤਾ।

ਖਾਲਿਸਤਾਨ ਸਮਰਥਕਾਂ ਦੀ ਘਟੀਆ ਹਰਕਤ, ਭਾਰਤੀ ਰਾਜਦੂਤ ਦੋਰਾਇਸਵਾਮੀ ਨੂੰ ਸਕਾਟਲੈਂਡ ਦੇ ਗੁਰਦੁਆਰੇ ਜਾਣ ਤੋਂ ਰੋਕਿਆ
tv9-punjabi
| Updated On: 30 Sep 2023 11:57 AM IST
Share
ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਅਤੇ ਕੈਨੇਡਾ ਵੱਲੋਂ ਭਾਰਤ ‘ਤੇ ਲੱਗੇ ਦੋਸ਼ਾਂ ਤੋਂ ਬਾਅਦ ਵਿਵਾਦ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕੈਨੇਡਾ ਤੋਂ ਬਾਅਦ ਹੁਣ ਬ੍ਰਿਟੇਨ ਵਿੱਚ ਵੀ ਖਾਲਿਸਤਾਨੀਆਂ ਦੀ ਦਹਿਸ਼ਤ ਵਧਦੀ ਨਜ਼ਰ ਆ ਰਹੀ ਹੈ। ਸਕਾਟਲੈਂਡ ਵਿੱਚ ਕੁਝ ਖਾਲਿਸਤਾਨੀ ਸਮਰਥਕਾਂ ਨੇ ਅਚਾਨਕ ਭਾਰਤੀ ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਨੂੰ ਘੇਰ ਲਿਆ। ਉਹ ਗੁਰਦੁਆਰਾ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਰੋਕ ਲਿਆ ਗਿਆ। ਭਾਰਤੀ ਰਾਜਦੂਤ ਗੁਰਦੁਆਰੇ ਦੇ ਸੱਦੇ ‘ਤੇ ਉਥੇ ਪਹੁੰਚੇ ਸਨ। ਇਸ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਖਾਲਿਸਤਾਨੀ ਸਮਰਥਕਾਂ ਨੇ ਹਾਈ ਕਮਿਸ਼ਨਰ ਨੂੰ ਕਾਰ ਤੋਂ ਹੇਠਾਂ ਨਹੀਂ ਉਤਰਨ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਜਦੋਂ ਉਹ ਗੁਰਦੁਆਰਾ ਸਾਹਿਬ ਦੇ ਬਾਹਰ ਪਹੁੰਚੇ ਤਾਂ ਕੁਝ ਲੋਕ ਉਨ੍ਹਾਂ ਕੋਲ ਆਏ ਅਤੇ ਕਹਿਣ ਲੱਗੇ ਕਿ ਉਨ੍ਹਾਂ ਦਾ ਇੱਥੇ ਸਵਾਗਤ ਨਹੀਂ ਹੈ। ਬ੍ਰਿਟੇਨ ਵਿੱਚ ਇਹ ਕੋਈ ਪਹਿਲੀ ਘਟਨਾ ਨਹੀਂ ਹੈ ਜਦੋਂ ਖਾਲਿਸਤਾਨੀ ਸਮਰਥਕਾਂ ਨੇ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਦੁਰਵਿਵਹਾਰ ਕੀਤਾ ਹੋਵੇ।

ਭਾਰਤੀ ਹਾਈ ਕਮਿਸ਼ਨ ਦੀ ਇਮਾਰਤ ‘ਤੇ ਹੋਇਆ ਸੀ ਹਮਲਾ

ਭਾਰਤ ਤੋਂ ਬਾਅਦ ਦੁਨੀਆ ਵਿੱਚ ਸਭ ਤੋਂ ਵੱਧ ਸਿੱਖ ਕੈਨੇਡਾ, ਬ੍ਰਿਟੇਨ ਅਤੇ ਅਮਰੀਕਾ ਵਿੱਚ ਰਹਿੰਦੇ ਹਨ। ਬ੍ਰਿਟੇਨ ਵਿੱਚ ਵੀ ਖਾਲਿਸਤਾਨੀ ਸਮਰਥਕਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਕੁਝ ਦਿਨ ਪਹਿਲਾਂ ਹੀ ਖਾਲਿਸਤਾਨੀ ਸਮਰਥਕਾਂ ਨੇ ਲੰਡਨ ‘ਚ ਭਾਰਤੀ ਹਾਈ ਕਮਿਸ਼ਨ ਦੀ ਇਮਾਰਤ ‘ਤੇ ਹਮਲਾ ਕੀਤਾ ਸੀ। ਇੱਥੇ ਖਾਲਿਸਤਾਨੀਆਂ ਨੇ ਭਾਰਤ ਦਾ ਝੰਡਾ ਉਤਾਰ ਕੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਦੀ ਕੋਸ਼ਿਸ਼ ਕੀਤੀ ਸੀ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਭਾਰਤ ਸਰਕਾਰ ਨੇ ਵੀ ਸਖ਼ਤ ਪ੍ਰਤੀਕਿਰਿਆ ਦਿੱਤੀ ਸੀ।

ਨਿੱਝਰ ਕਤਲ ਕੇਸ ‘ਚ ਭਾਰਤ ਨੇ ਟਰੂਡੋ ਤੋਂ ਮੰਗੇ ਸਬੂਤ

ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਭਾਰਤ ‘ਤੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ‘ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ। ਇਸ ‘ਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਟਰੂਡੋ ਤੋਂ ਸਬੂਤ ਮੰਗੇ ਹਨ। ਵਿਦੇਸ਼ ਮੰਤਰੀ ਜੈਸ਼ੰਕਰ ਆਪਣੇ ਅਮਰੀਕੀ ਦੌਰੇ ‘ਤੇ ਹਨ ਜਿੱਥੇ ਉਨ੍ਹਾਂ ਨੇ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੈਕ ਸੁਵਿਲੀਅਨ ਨਾਲ ਮੁਲਾਕਾਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਕੈਨੇਡਾ ਕੋਲ ਕੋਈ ਸਬੂਤ ਹਨ ਤਾਂ ਉਹ ਸਾਨੂੰ ਦਿਖਾਵੇ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...