AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਾਕਿਸਤਾਨ ‘ਚ ਲਸ਼ਕਰ ਦੀ ਨਵੀਂ ਯੋਜਨਾ! ਨੌਜਵਾਨਾਂ ਨੂੰ ਜੋੜਨ ਲਈ ਸਿੰਧ ਵਿੱਚ ਵਧਾਈ ਗਤੀਵਿਧੀ

Lashkar-e-Taiba: ਪਾਕਿਸਤਾਨ ਵਿੱਚ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਤੇਜ਼ੀ ਨਾਲ ਆਪਣਾ ਨੈੱਟਵਰਕ ਫੈਲਾ ਰਿਹਾ ਹੈ। ਸੈਫੁੱਲਾਹ ਕਸੂਰੀ ਵਰਗੇ ਚੋਟੀ ਦੇ ਆਗੂਆਂ ਨੇ ਸਿੰਧ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੂੰ ਸੁਰੱਖਿਆ ਅਤੇ ਪਨਾਹ ਮਿਲੀ। LeT ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਭਰਤੀ ਕਰ ਰਿਹਾ ਹੈ।

ਪਾਕਿਸਤਾਨ 'ਚ ਲਸ਼ਕਰ ਦੀ ਨਵੀਂ ਯੋਜਨਾ! ਨੌਜਵਾਨਾਂ ਨੂੰ ਜੋੜਨ ਲਈ ਸਿੰਧ ਵਿੱਚ ਵਧਾਈ ਗਤੀਵਿਧੀ
ਨੌਜਵਾਨਾਂ ‘ਤੇ ਲਸ਼ਕਰ ਦੀ ਨਜ਼ਰ!
tv9-punjabi
| Published: 24 Aug 2026 13:27 PM IST
Share

ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (LeT) ਦੀਆਂ ਗਤੀਵਿਧੀਆਂ ਪਾਕਿਸਤਾਨ ਵਿੱਚ ਲਗਾਤਾਰ ਵੱਧ ਰਹੀਆਂ ਹਨ। ਸੰਗਠਨ ਪਾਕਿਸਤਾਨ ਵਿੱਚ ਆਪਣਾ ਨੈੱਟਵਰਕ ਵਧਾ ਰਿਹਾ ਹੈ। ਸੂਤਰਾਂ ਮੁਤਾਬਕ, ਜੁਲਾਈ ਦੇ ਆਖਰੀ ਹਫ਼ਤੇ ਵਿੱਚ ਲਸ਼ਕਰ ਦੇ ਡਿਪਟੀ ਚੀਫ਼ ਸੈਫੁੱਲਾਹ ਕਸੂਰੀ ਅਤੇ ਅਬਦੁਲ ਰਊਫ਼ ਨੇ ਸਿੰਧ ਦਾ ਗੁਪਤ ਦੌਰਾ ਕੀਤਾ ਸੀ। ਦੋਵਾਂ ਨੂੰ ਪਾਕਿਸਤਾਨੀ ਸੁਰੱਖਿਆ ਬਲਾਂ ਵੱਲੋਂ ਸਖ਼ਤ ਸੁਰੱਖਿਆ ਦਿੱਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਸੂਤਰਾਂ ਦਾ ਦਾਅਵਾ ਹੈ ਕਿ ਦੋਵਾਂ ਨੂੰ ਬੁਲੇਟਪ੍ਰੂਫ਼ ਗੱਡੀਆਂ ਵਿੱਚ ਲਿਜਾਇਆ ਗਿਆ।

ਉੱਥੇ ਹੀ ਸਿੰਧ ਵਿੱਚ ਲਸ਼ਕਰ ਦੇ ਸਥਾਨਕ ਮੁਖੀ ਫੈਸਲ ਨਦੀਮ ਨਾਲ ਕਈ ਮੀਟਿੰਗਾਂ ਹੋਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ। ਮੀਟਿੰਗਾਂ ਵਿੱਚ ਸਥਾਨਕ ਕਮਾਂਡਰਾਂ ਅਤੇ ISI ਨਾਲ ਜੁੜੇ ਲੋਕਾਂ ਨਾਲ ਮੁਲਾਕਾਤ ਦਾ ਵੀ ਦਾਅਵਾ ਕੀਤਾ ਗਿਆ ਹੈ। ਸੂਤਰਾਂ ਮੁਤਾਬਕ, ਇਸ ਦੌਰੇ ਦਾ ਮਕਸਦ ਨੌਜਵਾਨਾਂ ਨੂੰ ਲਸ਼ਕਰ ਦੀ ਭਰਤੀ ਅਤੇ ਗਤੀਵਿਧੀਆਂ ਨਾਲ ਜੋੜਨਾ ਸੀ।

ਲਸ਼ਕਰ-ਏ-ਤੋਇਬਾ (LeT) ਵਿਦਿਆਰਥੀਆਂ, ਨੌਜਵਾਨਾਂ ਅਤੇ ਔਰਤਾਂ ਨੂੰ ਸੰਗਠਨ ਵਿੱਚ ਸ਼ਾਮਲ ਕਰਕੇ ਆਪਣਾ ਨੈੱਟਵਰਕ ਤੇਜ਼ੀ ਨਾਲ ਵਧਾ ਰਿਹਾ ਹੈ। ਅੱਤਵਾਦੀ ਹਾਫ਼ਿਜ਼ ਸਈਦ ਦੀ ਅਗਵਾਈ ਵਾਲਾ ਇਹ ਸੰਗਠਨ ਆਪਣੇ ਸਿਆਸੀ ਚਿਹਰੇ ਪਾਕਿਸਤਾਨ ਮਰਕਜ਼ੀ ਮੁਸਲਿਮ ਲੀਗ ਅਤੇ ਵੱਖ-ਵੱਖ ਫਰੰਟ ਸੰਗਠਨਾਂ ਰਾਹੀਂ ਦੇਸ਼ ਦੇ ਅੰਦਰ ਆਪਣੀ ਪਕੜ ਮਜ਼ਬੂਤ ਕਰ ਰਿਹਾ ਹੈ।

ਲਸ਼ਕਰ ਨਾਲ ਜੁੜੇ ਨਵੇਂ ਮਰਕਜ਼ ਅਤੇ ਮਸਜਿਦਾਂ

ਪਾਕਿਸਤਾਨ ਮਰਕਜ਼ੀ ਮੁਸਲਿਮ ਲੀਗ (PMML) ਦੀਆਂ ਸਿਆਸੀ ਗਤੀਵਿਧੀਆਂ ਵਧਾਉਣ ‘ਤੇ ਵੀ ਚਰਚਾ ਹੋਣ ਦਾ ਦਾਅਵਾ ਕੀਤਾ ਗਿਆ ਹੈ। ਰਿਪੋਰਟ ਮੁਤਾਬਕ, ਪਿਛਲੇ 6 ਮਹੀਨਿਆਂ ਵਿੱਚ ਸਿੰਧ ਵਿੱਚ ਲਸ਼ਕਰ ਨਾਲ ਜੁੜੇ 7 ਤੋਂ ਵੱਧ ਨਵੇਂ ਮਰਕਜ਼ ਅਤੇ ਮਸਜਿਦਾਂ ਸਾਹਮਣੇ ਆਈਆਂ ਹਨ। ਉੱਥੇ ਹੀ ਸੰਗਠਨ ਦਾ ਨੈੱਟਵਰਕ ਵਧਾਉਣ ਲਈ ਵੱਡੀ ਰਕਮ ਖਰਚ ਕੀਤੇ ਜਾਣ ਦੀ ਵੀ ਜਾਣਕਾਰੀ ਹੈ।

ਪਾਕਿਸਤਾਨੀ ਏਜੰਸੀਆਂ ‘ਤੇ ਸਵਾਲ

ਅਜਿਹੇ ਵਿੱਚ ਸਵਾਲ ਉੱਠ ਰਿਹਾ ਹੈ ਕਿ ਜੇਕਰ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਦਾ ਨੈੱਟਵਰਕ ਲਗਾਤਾਰ ਵੱਧ ਰਿਹਾ ਹੈ ਤਾਂ ਪਾਕਿਸਤਾਨੀ ਏਜੰਸੀਆਂ ਕੀ ਕਰ ਰਹੀਆਂ ਹਨ? ਕੀ ਲਸ਼ਕਰ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਉਸ ਨੂੰ ਮੁੜ ਮਜ਼ਬੂਤ ਹੋਣ ਦਾ ਮੌਕਾ ਦਿੱਤਾ ਜਾ ਰਿਹਾ ਹੈ?

LeT ਅੱਤਵਾਦੀ ਘਟਨਾਵਾਂ ਵਿੱਚ ਸ਼ਾਮਲ

26/11 ਮੁੰਬਈ ਹਮਲਿਆਂ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਦੀ ਅਗਵਾਈ ਵਿੱਚ ਵਿਦਿਆਰਥੀਆਂ, ਨੌਜਵਾਨਾਂ ਅਤੇ ਮਜ਼ਦੂਰਾਂ ਲਈ ਖ਼ਾਸ ਸੰਗਠਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਲਸ਼ਕਰ-ਏ-ਤੈੱਯਬਾ ਭਾਰਤ ਵਿੱਚ ਵੱਡੇ ਪੱਧਰ ‘ਤੇ ਅੱਤਵਾਦੀ ਘਟਨਾਵਾਂ ਵਿੱਚ ਸ਼ਾਮਲ ਰਿਹਾ ਹੈ। ਇਸ ਅੱਤਵਾਦੀ ਸੰਗਠਨ ਅਤੇ ਇਸ ਦੇ ਆਗੂ ਹਾਫ਼ਿਜ਼ ਸਈਦ ‘ਤੇ ਸੰਯੁਕਤ ਰਾਸ਼ਟਰ ਨੇ ਵੀ ਪਾਬੰਦੀ ਲਗਾਈ ਹੋਈ ਹੈ। ਅਜਿਹੇ ਵਿੱਚ ਇਹ ਅੱਤਵਾਦੀ ਸੰਗਠਨ ਛਦਮ ਨਾਵਾਂ ਨਾਲ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਹੈ।

PMML ਦਾ ਇਸਤੇਮਾਲ

ਲਸ਼ਕਰ-ਏ-ਤੋਇਬਾ ਦੁਨੀਆ ਭਰ ਦੀਆਂ ਨਜ਼ਰਾਂ ਤੋਂ ਬਚਣ ਲਈ ਆਪਣੀ ਸਿਆਸੀ ਬ੍ਰਾਂਚ ਪਾਕਿਸਤਾਨ ਮਰਕਜ਼ੀ ਮੁਸਲਿਮ ਲੀਗ (PMML) ਦਾ ਫਰੰਟ ਵਜੋਂ ਇਸਤੇਮਾਲ ਕਰਦਾ ਹੈ। ਬਾਹਰੋਂ ਦੇਖਣ ‘ਤੇ ਇਹ ਇੱਕ ਸਿਆਸੀ ਪਾਰਟੀ ਹੈ, ਜਿਸ ਦਾ ਲਸ਼ਕਰ-ਏ-ਤੋਇਬਾ ਨਾਲ ਕੋਈ ਸਬੰਧ ਨਹੀਂ ਦੱਸਿਆ ਜਾਂਦਾ। ਇਸ ਦੇ ਬਾਵਜੂਦ ਲਸ਼ਕਰ ਦੇ ਕਈ ਵੱਡੇ ਅੱਤਵਾਦੀ PMML ਦੀਆਂ ਰੈਲੀਆਂ ਵਿੱਚ ਨਜ਼ਰ ਆਉਂਦੇ ਹਨ। ਹੁਣ ਲਸ਼ਕਰ ਨੇ ਆਪਣੇ ਨੈੱਟਵਰਕ ਨੂੰ ਵਧਾਉਣ ਲਈ ਨਵੀਂ ਰਣਨੀਤੀ ਬਣਾਈ ਹੈ, ਤਾਂ ਜੋ ਉਹ ਨਿਗਰਾਨੀ ਏਜੰਸੀਆਂ ਦੀ ਨਜ਼ਰ ਵਿੱਚ ਨਾ ਆਵੇ।

Source:TV9Hindi.com

Follow Us
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?...
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ...
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...