AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕ੍ਰਿਕਟ ਕੈਨੇਡਾ ਦੇ ਨਵੇਂ ਪ੍ਰਧਾਨ ਦੇ ਘਰ ‘ਤੇ ਫਾਈਰਿੰਗ, ਬਿਸ਼ਨੋਈ ਗੈਂਗ ਨੇ ਕੀਤਾ ਹਮਲਾ?

Firing at Cricket Canada President House: ਅਰਵਿੰਦਰ ਖੋਸਾ ਦੇ ਸਰੀ ਸਥਿਤ ਘਰ 'ਤੇ ਫਾਈਰਿੰਗ ਹੋਈ ਹੈ। ਅਣਪਛਾਤੇ ਹਮਲਾਵਰਾਂ ਨੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਸਵੇਰੇ 4:40 ਵਜੇ ਦੇ ਕਰੀਬ ਉਨ੍ਹਾਂ ਦੇ ਘਰ ਨੂੰ ਨਿਸ਼ਾਨਾ ਬਣਾਇਆ। ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਜਬਰਨ ਵਸੂਲੀ ਦਾ ਮਾਮਲਾ ਸਾਹਮਣੇ ਆ ਰਿਹਾ ਹੈ।

ਕ੍ਰਿਕਟ ਕੈਨੇਡਾ ਦੇ ਨਵੇਂ ਪ੍ਰਧਾਨ ਦੇ ਘਰ 'ਤੇ ਫਾਈਰਿੰਗ, ਬਿਸ਼ਨੋਈ ਗੈਂਗ ਨੇ ਕੀਤਾ ਹਮਲਾ?
jitendra-sharma
| Updated On: 21 May 2026 15:13 PM IST
Share

ਕ੍ਰਿਕਟ ਕੈਨੇਡਾ ਦੇ ਨਵੇਂ ਚੁਣੇ ਗਏ ਪ੍ਰਧਾਨ ਅਰਵਿੰਦਰ ਖੋਸਾ ਦੇ ਘਰ ‘ਤੇ ਫਾਈਰਿੰਗ ਹੋਈ ਹੈ। ਰਿਪੋਰਟਾਂ ਅਨੁਸਾਰ, ਅਣਪਛਾਤੇ ਹਮਲਾਵਰਾਂ ਨੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਉਨ੍ਹਾਂ ਦੇ ਘਰ ਨੂੰ ਸਵੇਰੇ 4:40 ਵਜੇ ਦੇ ਕਰੀਬ ਨਿਸ਼ਾਨਾ ਬਣਾਇਆ। ਘਰ ਦੇ ਦਰਵਾਜ਼ਿਆਂ, ਖਿੜਕੀਆਂ ਅਤੇ ਬਾਹਰੀ ਹਿੱਸੇ ‘ਤੇ ਗੋਲੀਆਂ ਦੇ ਕਈ ਨਿਸ਼ਾਨ ਮਿਲੇ ਹਨ।

ਜਦੋਂ ਗੋਲੀਆਂ ਚਲੀਆਂ ਤਾਂ ਖੋਸਾ ਦਾ ਪੂਰਾ ਪਰਿਵਾਰ ਘਰ ਦੇ ਅੰਦਰ ਸੀ। ਖੁਸ਼ਕਿਸਮਤੀ ਨਾਲ, ਕੋਈ ਵੀ ਜ਼ਖਮੀ ਨਹੀਂ ਹੋਇਆ। ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਜਬਰਨ ਵਸੂਲੀ ਦਾ ਮਾਮਲਾ ਸਾਹਮਣੇ ਆਇਆ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ ਜਦੋਂ ਕੈਨੇਡਾ ਵਿੱਚ ਖੁੱਲ੍ਹੀ ਫਾਈਰਿੰਗ ਹੋਈ ਹੋਵੇ। ਇਸ ਤੋਂ ਪਹਿਲਾਂ, ਕੈਨੇਡਾ ਵਿੱਚ ਭਾਰਤੀ ਕਾਮੇਡੀਅਨ ਕਪਿਲ ਸ਼ਰਮਾ ਦੇ ਰੈਸਟੋਰੈਂਟ, ਕੈਪਸ ਕੈਫੇ ਨੂੰ ਵੀ ਲਾਰੈਂਸ ਬਿਸ਼ਨੋਈ ਗੈਂਗ ਨੇ ਨਿਸ਼ਾਨਾ ਬਣਾਇਆ ਸੀ।

9 ਅਪ੍ਰੈਲ ਨੂੰ ਪ੍ਰਧਾਨ ਚੁਣੇ ਗਏ ਸਨ ਖੋਸਾ

ਅਰਵਿੰਦ ਖੋਸਾ ਨੂੰ ਹਾਲ ਹੀ ਵਿੱਚ ਕ੍ਰਿਕਟ ਕੈਨੇਡਾ ਦਾ ਪ੍ਰਧਾਨ ਚੁਣਿਆ ਗਿਆ ਸੀ। ਬ੍ਰਿਟਿਸ਼ ਕੋਲੰਬੀਆ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ 9 ਅਪ੍ਰੈਲ ਨੂੰ ਇੱਕ ਵਿਸ਼ੇਸ਼ ਮੀਟਿੰਗ ਵਿੱਚ ਚੋਣ ਹੋਈ। ਖੋਸਾ ਕ੍ਰਿਕਟ ਬੀਸੀ ਦੇ ਪ੍ਰਧਾਨ ਬਣੇ ਹੋਏ ਹਨ।

ਭ੍ਰਿਸ਼ਟਾਚਾਰ ਦਾ ਲੱਗਾ ਸੀ ਆਰੋਪ

ਪਿਛਲੇ ਮਹੀਨੇ, ਪ੍ਰਸਿੱਧ ਕੈਨੇਡੀਅਨ ਪ੍ਰੋਗਰਾਮ, ਫਿਫਥ ਅਸਟੇਟ ਦੀ ਇੱਕ ਜਾਂਚ ਰਿਪੋਰਟ ਵਿੱਚ ਕ੍ਰਿਕਟ ਕੈਨੇਡਾ ਦੇ ਅੰਦਰ ਭ੍ਰਿਸ਼ਟਾਚਾਰ, ਸੰਗਠਿਤ ਅਪਰਾਧ ਪ੍ਰਭਾਵ ਅਤੇ ਮੈਚ ਫਿਕਸਿੰਗ ਦੇ ਗੰਭੀਰ ਆਰੋਪਾਂ ਦਾ ਖੁਲਾਸਾ ਹੋਇਆ ਸੀ। ਹਾਲਾਂਕਿ, ਮੁਲਜਮਾਂ ਨੇ ਇਨ੍ਹਾਂ ਆਰੋਪਾਂ ਤੋਂ ਇਨਕਾਰ ਕੀਤਾ ਹੈ।

ਲਾਰੈਂਸ ਬਿਸ਼ਨੋਈ ਗੈਂਗ ਕਨੈਕਸ਼ਨ ਦਾ ਖੁਲਾਸਾ

ਇਸ ਫਾਈਰਿੰਗ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਕਨੈਕਸ਼ਨ ਹੋਣਾ ਦਾ ਵੀ ਸ਼ੱਕ ਹੈ। ਫਿਫਥ ਅਸਟੇਟ ਰਿਪੋਰਟ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਖੋਸਾ ਦੇ ਕੁਝ ਸਥਾਨਕ ਖਿਡਾਰੀਆਂ ਨਾਲ ਸਬੰਧ ਸਨ ਜੋ ਖੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਦੱਸਦੇ ਹਨ। ਖੋਸਾ ‘ਤੇ 2025 ਵਿੱਚ ਕੈਨੇਡੀਅਨ ਰਾਸ਼ਟਰੀ ਕ੍ਰਿਕਟ ਟੀਮ ਦੇ ਇੱਕ ਖਿਡਾਰੀ ਨੂੰ ਧਮਕੀ ਦੇਣ ਦਾ ਵੀ ਆਰੋਪ ਸੀ। ਹਾਲਾਂਕਿ, ਖੋਸਾ ਨੇ ਇਨ੍ਹਾਂ ਆਰੋਪਾਂ ਤੋਂ ਸਪੱਸ਼ਟ ਤੌਰ ‘ਤੇ ਇਨਕਾਰ ਕੀਤਾ ਸੀ।

Follow Us
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...