AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ChatGPT ਖ਼ਿਲਾਫ਼ ਕੈਨੇਡਾ ਵਿੱਚ ਮੁਕੱਦਮਾ, ਸਕੂਲ ਫਾਇਰਿੰਗ ਕੇਸ ‘ਚ ਸ਼ੂਟਰ ਦੀ ਮਦਦ ਕਰਨ ਦਾ ਆਰੋਪ

ChatGPT Lawsuit: ਕੈਨੇਡਾ ਵਿੱਚ ChatGPT ਦੀ ਭੂਮਿਕਾ ਨੂੰ ਲੈ ਕੇ OpenAI 'ਤੇ ਮੁਕੱਦਮਾ ਦਾਇਰ ਕੀਤਾ ਗਿਆ ਹੈ। ਇਸ ਵਿੱਚ ਆਰੋਪ ਲਗਾਇਆ ਗਿਆ ਹੈ ਕਿ Tumbler Ridge ਫਾਇਰਿੰਗ ਕੇਸ ਵਿੱਚ ChatGPT ਨੇ ਸ਼ੂਟਰ ਦੀ ਮਦਦ ਕੀਤੀ ਸੀ।

ChatGPT ਖ਼ਿਲਾਫ਼ ਕੈਨੇਡਾ ਵਿੱਚ ਮੁਕੱਦਮਾ, ਸਕੂਲ ਫਾਇਰਿੰਗ ਕੇਸ 'ਚ ਸ਼ੂਟਰ ਦੀ ਮਦਦ ਕਰਨ ਦਾ ਆਰੋਪ
ChatGPT ਖ਼ਿਲਾਫ਼ ਕੈਨੇਡਾ ’ਚ ਮੁਕੱਦਮਾ
tv9-punjabi
| Updated On: 22 Sep 2026 16:37 PM IST
Share

Tumbler Ridge School Shooting Case: ਕੈਨੇਡਾ ਵਿੱਚ ChatGPT ਖ਼ਿਲਾਫ਼ ਮੁਕੱਦਮਾ ਦਾਇਰ ਕੀਤਾ ਗਿਆ ਹੈ। ਬ੍ਰਿਟਿਸ਼ ਕੋਲੰਬੀਆ ਵਿੱਚ ਦਾਇਰ ਇਸ ਮੁਕੱਦਮੇ ਵਿੱਚ ਆਰੋਪ ਲਗਾਇਆ ਗਿਆ ਹੈ ਕਿ ਕੰਪਨੀ ਨੇ ਜਾਨਲੇਵਾ ਧਮਕੀਆਂ ਨੂੰ ਨਜ਼ਰਅੰਦਾਜ਼ ਕੀਤਾ। ਇਸ ਵਿੱਚ ਕਿਹਾ ਗਿਆ ਹੈ ਕਿ ਟੰਬਲਰ ਰਿਜ ਦੇ ਇੱਕ ਸਕੂਲ ਵਿੱਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਨੇ ਪਹਿਲਾਂ ChatGPT ‘ਤੇ ਧਮਕੀਆਂ ਦਿੱਤੀਆਂ ਸਨ, ਪਰ ਕੰਪਨੀ ਨੇ ਇਸ ਦੀ ਜਾਣਕਾਰੀ ਪੁਲਿਸ ਨੂੰ ਨਹੀਂ ਦਿੱਤੀ।

ਦਰਅਸਲ, ਇਹ ਮੁਕੱਦਮਾ ਸੋਮਵਾਰ ਨੂੰ ਸੈਨ ਫ੍ਰਾਂਸਿਸਕੋ ਦੀ ਸੰਘੀ ਅਦਾਲਤ ਵਿੱਚ ਦਾਇਰ ਕੀਤਾ ਗਿਆ ਹੈ ਅਤੇ ਇਸ ਵਿੱਚ OpenAI ਅਤੇ ਇਸ ਦੇ CEO ਸੈਮ ਆਲਟਮੈਨ ਦੋਵਾਂ ਨੂੰ ਆਰੋਪੀ ਬਣਾਇਆ ਗਿਆ ਹੈ। ਮੁਕੱਦਮੇ ਵਿੱਚ ਅਦਾਲਤ ਤੋਂ ਇਹ ਵੀ ਮੰਗ ਕੀਤੀ ਗਈ ਹੈ ਕਿ ਕੰਪਨੀ ਹਿੰਸਾ ਦੀਆਂ ਧਮਕੀਆਂ ਵਾਲੀਆਂ ਚੈਟਸ ਨੂੰ ਪਛਾਣਨ ਅਤੇ ਉਨ੍ਹਾਂ ਨਾਲ ਨਜਿੱਠਣ ਦੇ ਤਰੀਕੇ ਵਿੱਚ ਸੁਧਾਰ ਕਰੇ। ਕੈਨੇਡਾ ਦੇ ਆਰਟੀਫਿਸ਼ੀਅਲ ਇੰਟੈਲੀਜੈਂਸ ਮੰਤਰੀ ਇਵਾਨ ਸੋਲੋਮਨ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਅਸੀਂ ਸਾਰੇ ਖ਼ਤਰਿਆਂ ਨੂੰ ਗੰਭੀਰਤਾ ਨਾਲ ਲੈਂਦੇ ਹਾਂ।

ਟੰਬਲਰ ਰਿਜ ਸਕੂਲ ਫਾਇਰਿੰਗ ਕੇਸ ਵਿੱਚ ਹੋਈ 8 ਲੋਕਾਂ ਦੀ ਮੌਤ

ਇਸ ਪੂਰੇ ਮਾਮਲੇ ਵਿੱਚ ਬ੍ਰਿਟਿਸ਼ ਕੋਲੰਬੀਆ ਸਰਕਾਰ OpenAI ਤੋਂ ਮੁਆਵਜ਼ੇ ਦੀ ਮੰਗ ਕਰ ਰਹੀ ਹੈ। ਇਹ ਰਕਮ ਐਮਰਜੈਂਸੀ ਮਦਦ ਅਤੇ ਇਲਾਕੇ ਨੂੰ ਮੁੜ ਠੀਕ ਕਰਨ ‘ਤੇ ਹੋਏ ਅਤੇ ਭਵਿੱਖ ਵਿੱਚ ਹੋਣ ਵਾਲੇ ਖਰਚਿਆਂ ਲਈ ਵਰਤੀ ਜਾਵੇਗੀ। 10 ਫਰਵਰੀ 2026 ਨੂੰ ਟੰਬਲਰ ਰਿਜ ਨਾਮ ਦੇ ਇੱਕ ਛੋਟੇ ਕਸਬੇ ਵਿੱਚ ਹਮਲਾ ਹੋਇਆ ਸੀ। ਇਸ ਵਿੱਚ 8 ਲੋਕਾਂ ਦੀ ਮੌਤ ਹੋ ਗਈ ਸੀ। ਅਧਿਕਾਰੀਆਂ ਨੇ ਇਸ ਨੂੰ ਕੈਨੇਡਾ ਦੀਆਂ ਸਭ ਤੋਂ ਭਿਆਨਕ ਗੋਲੀਬਾਰੀ ਦੀਆਂ ਘਟਨਾਵਾਂ ਵਿੱਚੋਂ ਇੱਕ ਦੱਸਿਆ ਸੀ। ਹਮਲਾਵਰ ਨੇ ਪਹਿਲਾਂ ਆਪਣੇ ਘਰ ਵਿੱਚ ਆਪਣੀ ਮਾਂ ਅਤੇ ਸੌਤੇਲੇ ਭਰਾ ਦੀ ਹੱਤਿਆ ਕੀਤੀ। ਇਸ ਤੋਂ ਬਾਅਦ ਉਹ ਸਕੂਲ ਗਿਆ, ਜਿੱਥੇ ਉਸ ਨੇ ਪੰਜ ਬੱਚਿਆਂ ਅਤੇ ਇੱਕ ਅਧਿਆਪਕ ਦੀ ਹੱਤਿਆ ਕਰ ਦਿੱਤੀ।

ਕੈਨੇਡਾ ਦੇ ਆਰਟੀਫਿਸ਼ੀਅਲ ਇੰਟੈਲੀਜੈਂਸ ਮੰਤਰੀ ਨੇ ਕੀ ਕਿਹਾ ਸੀ?

ਇਸ ਤੋਂ ਬਾਅਦ ਹਮਲਾਵਰ ਨੇ ਖੁਦ ਘਟਨਾ ਵਾਲੀ ਥਾਂ ‘ਤੇ ਆਤਮਹੱਤਿਆ ਕਰ ਲਈ। ਹਮਲਾ ਕਰਨ ਵਾਲੀ 18 ਸਾਲਾ ਜੇਸੀ ਵੈਨ ਰੂਟਸਲਾਰ ਉਸ ਸਕੂਲ ਦੀ ਸਾਬਕਾ ਵਿਦਿਆਰਥਣ ਸੀ। ChatGPT ਦੀ ਸੁਰੱਖਿਆ ਟੀਮ ਨੇ ਬੰਦੂਕ ਅਤੇ ਹਿੰਸਾ ਨਾਲ ਸਬੰਧਤ ਉਸ ਦੀ ਗੱਲਬਾਤ ਨੂੰ ਨੋਟਿਸ ਕੀਤਾ ਸੀ, ਪਰ ਕੰਪਨੀ ਨੇ ਇਸ ਬਾਰੇ ਪੁਲਿਸ ਨੂੰ ਜਾਣਕਾਰੀ ਨਹੀਂ ਦਿੱਤੀ। ਦੱਸ ਦੇਈਏ ਕਿ ਕੈਨੇਡਾ ਦੇ ਆਰਟੀਫਿਸ਼ੀਅਲ ਇੰਟੈਲੀਜੈਂਸ ਮੰਤਰੀ ਇਵਾਨ ਸੋਲੋਮਨ ਨੇ ਹਾਲ ਹੀ ਵਿੱਚ ਕਿਹਾ ਸੀ ਕਿ AI ਰੈਗੂਲੇਸ਼ਨ ਦੀ ਵਧਦੀ ਮੰਗ ਇੱਕ ਚੰਗੀ ਗੱਲ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਅਸੀਂ ਸਾਰੇ ਖ਼ਤਰਿਆਂ ਨੂੰ ਗੰਭੀਰਤਾ ਨਾਲ ਲੈਂਦੇ ਹਾਂ।

Source:TV9Hindi.com

Follow Us
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!...
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ......
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...