AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Canada Action: ਰੰਗਦਾਰੀ ਤੇ ਸੰਗਠਿਤ ਅਪਰਾਧ ‘ਤੇ ਵੱਡੀ ਕਾਰਵਾਈ, ਪੰਜਾਬ ਦੇ 4 ਲੋਕ ਡਿਪੋਰਟ, 2025 ‘ਚ 23 ਹਜ਼ਾਰ ਤੋਂ ਵੱਧ ਲੋਕ ਕੱਢੇ

Canada Deportation: ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਸੰਗਠਿਤ ਅਪਰਾਧ ਅਤੇ ਰੰਗਦਾਰੀ ਨਾਲ ਜੁੜੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਤੋਂ ਬਾਅਦ ਪੰਜਾਬ ਦੇ 4 ਨਾਗਰਿਕਾਂ ਨੂੰ ਡਿਪੋਰਟ ਕਰ ਦਿੱਤਾ ਹੈ।

Canada Action: ਰੰਗਦਾਰੀ ਤੇ ਸੰਗਠਿਤ ਅਪਰਾਧ 'ਤੇ ਵੱਡੀ ਕਾਰਵਾਈ, ਪੰਜਾਬ ਦੇ 4 ਲੋਕ ਡਿਪੋਰਟ, 2025 'ਚ 23 ਹਜ਼ਾਰ ਤੋਂ ਵੱਧ ਲੋਕ ਕੱਢੇ
ਕੈਨੇਡਾ ’ਚ ਰੰਗਦਾਰੀ ’ਤੇ ਸਖ਼ਤੀ, ਪੰਜਾਬ ਦੇ 4 ਨਾਗਰਿਕ ਡਿਪੋਰਟ Photo Credit : social media
tv9-punjabi
| Updated On: 15 Sep 2026 12:03 PM IST
Share

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਸੰਗਠਿਤ ਅਪਰਾਧ ਅਤੇ ਰੰਗਦਾਰੀ ਨਾਲ ਜੁੜੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਤੋਂ ਬਾਅਦ ਪੰਜਾਬ ਦੇ 4 ਨਾਗਰਿਕਾਂ ਨੂੰ ਡਿਪੋਰਟ ਕਰ ਦਿੱਤਾ ਹੈ। CBSA ਵੱਲੋਂ ਜਾਰੀ ਜਾਣਕਾਰੀ ਮੁਤਾਬਕ, ਡਿਪੋਰਟ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਲਵਿੰਦਰ ਸਿੰਘ, ਜਸਮੇਰ ਸਿੰਘ, ਅਮਿਤੋਜ ਬਾਜਵਾ ਅਤੇ ਸਾਹਿਬਜੋਤ ਸਿੰਘ ਵਜੋਂ ਹੋਈ ਹੈ।

ਕੈਨੇਡਾ ਵਿੱਚ ਵੱਖ-ਵੱਖ ਅਪਰਾਧਾਂ ਦੇ ਆਧਾਰ ਤੇ ਹੁਣ ਤੱਕ 188 ਰਿਮੂਵਲ ਆਰਡਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 111 ਲੋਕਾਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ। ਕੈਨੇਡਾ ਦੇ ਜਨਤਕ ਸੁਰੱਖਿਆ ਮੰਤਰੀ ਗੈਰੀ ਆਨੰਦਸਾਂਗਰੀ ਨੇ ਕਿਹਾ ਕਿ ਇਹ ਕਾਰਵਾਈ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਤਾਲਮੇਲ ਨਾਲ ਸੰਗਠਿਤ ਅਪਰਾਧ ਨੂੰ ਖਤਮ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਉੱਥੇ ਹੀ, CBSA ਦੀ ਪ੍ਰਧਾਨ ਐਰਿਨ ਓਗੋਰਮੈਨ ਨੇ ਦੱਸਿਆ ਕਿ ਹੁਣ ਤੱਕ ਰੰਗਦਾਰੀ ਦੇ ਮਾਮਲਿਆਂ ਵਿੱਚ 100 ਤੋਂ ਵੱਧ ਲੋਕਾਂ ਨੂੰ ਦੇਸ਼ ਤੋਂ ਬਾਹਰ ਕੱਢਿਆ ਜਾ ਚੁੱਕਾ ਹੈ।

ਹੁਣ ਤੱਕ ਕਿੰਨੀਆਂ ਡਿਪੋਰਟੇਸ਼ਨ ਹੋਈਆਂ, ਜਾਣੋ

ਅਪਰਾਧਾਂ ਦੇ ਆਧਾਰ ਤੇ 188 ਰਿਮੂਵਲ ਆਰਡਰ: ਕੈਨੇਡਾ ਸਰਕਾਰ ਵੱਲੋਂ ਜਾਰੀ ਅੰਕੜਿਆਂ ਮੁਤਾਬਕ 3 ਸਤੰਬਰ 2026 ਤੱਕ ਪੂਰੇ ਕੈਨੇਡਾ ਵਿੱਚ ਵੱਖ-ਵੱਖ ਅਪਰਾਧਾਂ ਦੇ ਆਧਾਰ ਤੇ 188 ਰਿਮੂਵਲ ਆਰਡਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 111 ਲੋਕਾਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿੱਚੋਂ ਪੈਸਿਫਿਕ ਰੀਜਨ ਵਿੱਚ 91 ਰਿਮੂਵਲ ਆਰਡਰ ਜਾਰੀ ਕੀਤੇ ਗਏ, ਜਿਨ੍ਹਾਂ ਵਿੱਚੋਂ 58 ਲੋਕਾਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ। ਇਸੇ ਤਰ੍ਹਾਂ, ਪ੍ਰੇਰੀਜ਼ ਰੀਜਨ ਵਿੱਚ 47 ਰਿਮੂਵਲ ਆਰਡਰ ਜਾਰੀ ਕਰਕੇ 30 ਲੋਕਾਂ ਨੂੰ ਡਿਪੋਰਟ ਕੀਤਾ ਗਿਆ ਹੈ ਅਤੇ ਗ੍ਰੇਟਰ ਟੋਰਾਂਟੋ ਏਰੀਆ ਵਿੱਚ 50 ਰਿਮੂਵਲ ਆਰਡਰ ਜਾਰੀ ਕਰਕੇ 23 ਲੋਕਾਂ ਨੂੰ ਡਿਪੋਰਟ ਕੀਤਾ ਗਿਆ ਹੈ।

2025 ਵਿੱਚ 23 ਹਜ਼ਾਰ ਤੋਂ ਵੱਧ ਹੋਏ ਡਿਪੋਰਟ: ਕੈਨੇਡਾ ਸਰਕਾਰ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਸਾਲ 2025 ਵਿੱਚ CBSA ਨੇ ਕੁੱਲ 23,160 ਅਯੋਗ ਵਿਅਕਤੀਆਂ ਨੂੰ ਡਿਪੋਰਟ ਕੀਤਾ ਸੀ। ਇਨ੍ਹਾਂ ਵਿੱਚੋਂ 1,010 ਲੋਕ ਗੰਭੀਰ ਅਪਰਾਧਾਂ, ਰਾਸ਼ਟਰੀ ਸੁਰੱਖਿਆ ਲਈ ਖਤਰਿਆਂ, ਮਨੁੱਖੀ ਅਧਿਕਾਰਾਂ ਦੀ ਉਲੰਘਣਾ ਅਤੇ ਸੰਗਠਿਤ ਅਪਰਾਧ ਵਿੱਚ ਸ਼ਾਮਲ ਸਨ। ਇਸ ਸਮੇਂ ਏਜੰਸੀ ਹਰ ਹਫ਼ਤੇ ਔਸਤਨ 400 ਅਯੋਗ ਵਿਅਕਤੀਆਂ ਨੂੰ ਕੈਨੇਡਾ ਤੋਂ ਬਾਹਰ ਕੱਢ ਰਹੀ ਹੈ।

ਕੈਨੇਡਾ ਸਰਕਾਰ ਦੀ ਸਖ਼ਤੀ ਅਤੇ ਬਜਟ ਪ੍ਰਬੰਧ: ਕੈਨੇਡਾ ਦੇ ਬਾਰਡਰ ਪਲਾਨ ਅਤੇ ਬਜਟ 2025 ਤਹਿਤ CBSA ਨੂੰ ਹਰ ਸਾਲ 20,000 ਡਿਪੋਰਟੇਸ਼ਨ ਪੂਰੀ ਕਰਨ ਦੀ ਸਮਰੱਥਾ ਵਧਾਉਣ ਲਈ 30.4 ਮਿਲੀਅਨ ਡਾਲਰ ਅਲਾਟ ਕੀਤੇ ਗਏ ਹਨ। ਇਸ ਤੋਂ ਇਲਾਵਾ, ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,000 ਨਵੇਂ ਅਧਿਕਾਰੀਆਂ ਦੀ ਭਰਤੀ ਕੀਤੀ ਜਾ ਰਹੀ ਹੈ। ਇਸ ਸਮੇਂ ਲਗਭਗ 530 ਅਧਿਕਾਰੀ ਖਾਸ ਤੌਰ ਤੇ ਇਮੀਗ੍ਰੇਸ਼ਨ ਜਾਂਚ, ਹਿਰਾਸਤ ਅਤੇ ਡਿਪੋਰਟੇਸ਼ਨ ਦੀਆਂ ਪ੍ਰਕਿਰਿਆਵਾਂ ਵਿੱਚ ਤਾਇਨਾਤ ਹਨ।

ਭਾਰਤੀ ਵਿਦਿਆਰਥੀਆਂ ਨੂੰ ਬਣਾਇਆ ਜਾ ਰਿਹਾ ਫੁੱਟ ਸੋਲਜਰ: ਕੈਨੇਡਾ ਦੀ ਵਿੱਤੀ ਖੁਫੀਆ ਏਜੰਸੀ (FINTRAC) ਨੇ ਹਾਲ ਹੀ ਵਿੱਚ ਇੱਕ ਵਿਸ਼ੇਸ਼ ਬੁਲੇਟਿਨ ਜਾਰੀ ਕਰਕੇ ਚੇਤਾਵਨੀ ਦਿੱਤੀ ਸੀ ਕਿ ਅਪਰਾਧਿਕ ਗੈਂਗ ਕੈਨੇਡਾ ਵਿੱਚ ਸਟੱਡੀ ਪਰਮਿਟ ਤੇ ਆਏ ਵਿੱਤੀ ਤੌਰ ਤੇ ਕਮਜ਼ੋਰ ਅਤੇ ਨੌਜਵਾਨ ਭਾਰਤੀ ਵਿਦਿਆਰਥੀਆਂ ਨੂੰ ਫੁੱਟ ਸੋਲਜਰ ਵਜੋਂ ਇਸਤੇਮਾਲ ਕਰ ਰਹੇ ਹਨ। ਇਹ ਗੈਂਗ ਇਨ੍ਹਾਂ ਨੌਜਵਾਨਾਂ ਰਾਹੀਂ ਦੱਖਣੀ ਏਸ਼ੀਆਈ ਭਾਈਚਾਰੇ ਦੇ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਰੰਗਦਾਰੀ ਅਤੇ ਹਿੰਸਾ ਦੀਆਂ ਘਟਨਾਵਾਂ ਨੂੰ ਅੰਜਾਮ ਦਿਵਾ ਰਹੇ ਹਨ। ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕਈ ਛੋਟੇ ਅਤੇ ਨਕਲਚੀ ਅਪਰਾਧਿਕ ਗਰੁੱਪ ਵੀ ਵੱਡੇ ਗੈਂਗਾਂ ਦੇ ਨਾਮ ਦਾ ਡਰ ਦਿਖਾ ਕੇ ਜ਼ਬਰਦਸਤੀ ਵਸੂਲੀ ਕਰ ਰਹੇ ਹਨ।

ਕੈਲਗਰੀ ਪੁਲਿਸ ਦੀ ਵੱਡੀ ਕਾਰਵਾਈ

ਹਾਲ ਹੀ ਵਿੱਚ ਕੈਲਗਰੀ ਪੁਲਿਸ ਸਰਵਿਸ ਨੇ ਦੱਖਣੀ ਏਸ਼ੀਆਈ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੀਤੀ ਜਾ ਰਹੀ ਰੰਗਦਾਰੀ ਦੀ ਜਾਂਚ ਦੇ ਸਿਲਸਿਲੇ ਵਿੱਚ 15 ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਇਸ ਮਾਮਲੇ ਵਿੱਚ 16 ਲੋਕਾਂ ਖ਼ਿਲਾਫ਼ ਕੁੱਲ 56 ਧਾਰਾਵਾਂ ਤਹਿਤ ਆਰੋਪ ਲਗਾਏ ਗਏ ਹਨ। ਅਧਿਕਾਰੀਆਂ ਮੁਤਾਬਕ, ਇਨ੍ਹਾਂ ਵਿੱਚੋਂ ਸਿਰਫ਼ ਇੱਕ ਮੁਲਜ਼ਮ ਇਸ ਸਮੇਂ ਪੁਲਿਸ ਹਿਰਾਸਤ ਵਿੱਚ ਹੈ, ਜਦਕਿ ਬਾਕੀ ਮੁਲਜ਼ਮਾਂ ਨੂੰ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ ਹੈ।

Follow Us
ਦਿੱਲੀ ਏਅਰਪੋਰਟ 'ਤੇ ਲਾਪਰਵਾਹੀ, ਬਗੈਰ ਇਮੀਗ੍ਰੇਸ਼ਨ ਕਲੀਅਰੈਂਸ ਦੇ ਵਿਦੇਸ਼ ਗਏ 3 ਨਾਗਰਿਕ
ਦਿੱਲੀ ਏਅਰਪੋਰਟ 'ਤੇ ਲਾਪਰਵਾਹੀ, ਬਗੈਰ ਇਮੀਗ੍ਰੇਸ਼ਨ ਕਲੀਅਰੈਂਸ ਦੇ ਵਿਦੇਸ਼ ਗਏ 3 ਨਾਗਰਿਕ...
UPI 'ਤੇ ਵੱਡਾ ਫੈਸਲਾ, 2000 ਰੁਪਏ ਤੱਕ ਦੀ ਪੇਮੈਂਟ ਫ੍ਰੀ, ਇਸਤੋਂ ਉੱਤੇ ਲੱਗ ਸਕਦਾ ਹੈ ਚਾਰਜ
UPI  'ਤੇ ਵੱਡਾ ਫੈਸਲਾ, 2000 ਰੁਪਏ ਤੱਕ ਦੀ ਪੇਮੈਂਟ ਫ੍ਰੀ, ਇਸਤੋਂ ਉੱਤੇ ਲੱਗ ਸਕਦਾ ਹੈ ਚਾਰਜ...
Ganesh Chaturthi 2026: ਗਣਪਤੀ ਬੱਪਾ ਲਈ 27,000/KG ਦੇ ਮੋਦਕ! ਕੀ ਹੈ Golden Modak ਦੀ ਖਾਸੀਅਤ?
Ganesh Chaturthi 2026: ਗਣਪਤੀ ਬੱਪਾ ਲਈ 27,000/KG ਦੇ ਮੋਦਕ! ਕੀ ਹੈ Golden Modak ਦੀ ਖਾਸੀਅਤ?...
Global Power Shift : G7 'ਤੇ ਭਾਰੀ ਪੈ ਰਿਹਾ BRICS? De-Dollarization ਨਾਲ ਬਦਲ ਜਾਵੇਗੀ Economy!
Global Power Shift : G7 'ਤੇ ਭਾਰੀ ਪੈ ਰਿਹਾ BRICS? De-Dollarization ਨਾਲ ਬਦਲ ਜਾਵੇਗੀ Economy!...
Womens Asia Cup Final: ਭਾਰਤ ਨੇ 8ਵੀਂ ਵਾਰ ਜਿੱਤਿਆ ਏਸ਼ੀਆ ਕੱਪ, ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ
Womens Asia Cup Final: ਭਾਰਤ ਨੇ 8ਵੀਂ ਵਾਰ ਜਿੱਤਿਆ ਏਸ਼ੀਆ ਕੱਪ, ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ...
60 ਘੰਟੇ ਭਾਰਤ 'ਚ ਰਹੇ ਪੁਤਿਨ, ਬ੍ਰਿਕਸ ਸੰਮੇਲਨ ਤੋਂ ਬਾਅਦ ਰੂਸ ਰਵਾਨਾ
60 ਘੰਟੇ ਭਾਰਤ 'ਚ ਰਹੇ ਪੁਤਿਨ, ਬ੍ਰਿਕਸ ਸੰਮੇਲਨ ਤੋਂ ਬਾਅਦ ਰੂਸ ਰਵਾਨਾ...
BRICS Summit 2026: ਦਿੱਲੀ 'ਚ ਸਫਲ ਸੰਮੇਲਨ, ਦੁਨੀਆ ਨੇ ਦੇਖੀ ਭਾਰਤ ਦੀ ਤਾਕਤ
BRICS Summit 2026: ਦਿੱਲੀ 'ਚ ਸਫਲ ਸੰਮੇਲਨ, ਦੁਨੀਆ ਨੇ ਦੇਖੀ ਭਾਰਤ ਦੀ ਤਾਕਤ...
BRICS Summit : ਬ੍ਰਿਕਸ ਸਮਿਟ 'ਚ ਮੋਦੀ-ਪੁਤਿਨ ਦੀ ਗਰਮਜੋਸ਼ੀ ਭਰੀ ਮੁਲਾਕਾਤ, ਇੱਕ ਇਤਿਹਾਸਕ ਪਲ
BRICS Summit : ਬ੍ਰਿਕਸ ਸਮਿਟ 'ਚ ਮੋਦੀ-ਪੁਤਿਨ ਦੀ ਗਰਮਜੋਸ਼ੀ ਭਰੀ ਮੁਲਾਕਾਤ, ਇੱਕ ਇਤਿਹਾਸਕ ਪਲ...
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...