Good News: ਗੁਰਪੁਰਬ ਮੌਕੇ ਪਾਕਿਸਤਾਨੀ ਸਿੱਖਾਂ ਨੂੰ ਮਿਲਣਗੇ 10 ਹਜ਼ਾਰ ਰੁਪਏ, ਸਰਕਾਰ ਨੇ ਕੀਤਾ ਵੱਡਾ ਐਲਾਨ
pakistani Sikhs: ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਦੀਵਾਲੀ ਮੌਕੇ ਪਾਕਿਸਤਾਨ ਵਿੱਚ ਰਹਿੰਦੇ ਸਿੱਖਾਂ ਲਈ ਪੰਜਾਬ ਪ੍ਰਾਂਤ ਦੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਸਿੱਖ ਪਰਿਵਾਰਾਂ ਨੂੰ 10 ਹਜ਼ਾਰ ਰੁਪਏ ਦੇਣ ਦੇ ਆਰਡਰ ਦਿੱਤੇ ਹਨ। ਮਰੀਅਮ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਜਲਦੀ ਤੋਂ ਜਲਦੀ ਲਾਭਪਾਤਰੀਆਂ ਨੂੰ ਕਾਰਡ ਜਾਰੀ ਕਰ ਦਿੱਤੇ ਜਾਣ।
ਪਾਕਿਸਤਾਨ ਦੇ ਪੰਜਾਬ ਪ੍ਰਾਂਤ ਵਿੱਚ ਰਹਿੰਦੇ ਸਿੱਖਾਂ ਲਈ ਸਰਕਾਰ ਨੇ ਅਹਿਮ ਫੈਸਲਾ ਲੈਂਦਿਆਂ ਸਿੱਖ ਪਰਿਵਾਰ ਨੂੰ ਗੁਰੂ ਨਾਨਕ ਜੀ ਦੇ ਪ੍ਰਕਾਸ਼ ਪੁਰਬ ਅਤੇ ਦੀਵਾਲੀ ਮੌਕੇ 10 ਹਜ਼ਾਰ ਪਾਕਿਸਤਾਨੀ ਰੁਪਏ ਦੇਣ ਦਾ ਐਲਾਨ ਕੀਤਾ ਹੈ। ਹਾਲਾਂਕਿ ਸਿੱਖਾਂ ਤੋਂ ਇਲਾਵਾ ਹਿੰਦੂ ਪਰਿਵਾਰਾਂ ਨੂੰ ਵੀ ਇਹ 10 ਹਜ਼ਾਰ ਰੁਪਏ ਦਿੱਤੇ ਜਾਣਗੇ। ਇਸ ਦੇ ਲਈ ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਬਿਨਾਂ ਕਿਸੇ ਦੇਰੀ ਤੋਂ ਲਾਭਪਾਤਰੀਆਂ ਨੂੰ ਕਾਰਡ ਵੰਡੇ ਜਾਣ।
ਸਰਕਾਰ ਦੇ ਇਸ ਫੈਸਲੇ ਦਾ ਲਾਭ ਕਰੀਬ 22 ਹਜ਼ਾਰ ਪਰਿਵਾਰਾਂ ਨੂੰ ਮਿਲੇਗਾ। ਇਸ ਦੇ ਲਈ ਪੰਜਾਬ ਸਰਕਾਰ ਹੁਣ ਤੇਜ਼ੀ ਨਾਲ ਕੰਮ ਕਰ ਰਹੀ ਹੈ। ਪੰਜਾਬ ਸਰਕਾਰ ਦੇ ਬੁਲਾਰੇ ਨੇ ਬੁੱਧਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਾਡੇ ਹਿੰਦੂ ਅਤੇ ਸਿੱਖ ਭਰਾਵਾਂ ਨੂੰ ਤਿਉਹਾਰਾਂ ਦੇ ਕਾਰਡ ਦੇਣ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਾਲ ਪੰਜਾਬ ਵਿੱਚ ਰਹਿ ਰਹੇ 2200 ਹਿੰਦੂ ਅਤੇ ਸਿੱਖ ਪਰਿਵਾਰਾਂ ਨੂੰ ਤਿਉਹਾਰ ਕਾਰਡ ਪ੍ਰੋਗਰਾਮ ਤਹਿਤ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਪਾਕਿਸਤਾਨ ਵਿਚ ਜ਼ਿਆਦਾਤਰ ਘੱਟ ਗਿਣਤੀ ਭਾਈਚਾਰਿਆਂ ਦੀ ਆਰਥਿਕ ਸਥਿਤੀ ਬਹੁਤ ਖਰਾਬ ਹੈ, ਇਸ ਲਈ ਤਿਉਹਾਰ ਤੋਂ ਪਹਿਲਾਂ ਇਹ ਮਦਦ ਉਨ੍ਹਾਂ ਲਈ ਇਕ ਚੰਗਾ ਕਦਮ ਮੰਨਿਆ ਜਾ ਰਿਹਾ ਹੈ।
ਪੈਸਾ ਕਿਵੇਂ ਪ੍ਰਾਪਤ ਕਰਨਾ ਹੈ?
ਪਾਕਿਸਤਾਨ ਦੀ ਪੰਜਾਬ ਸਰਕਾਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਦੀਵਾਲੀ ਮਨਾਉਣ ਲਈ ਸੂਬੇ ਦੇ 2,200 ਸਿੱਖ ਅਤੇ ਹਿੰਦੂ ਪਰਿਵਾਰਾਂ ਨੂੰ 10,000 ਪਾਕਿਸਤਾਨੀ ਰੁਪਏ (ਲਗਭਗ 3,000 ਰੁਪਏ) ਦੇ ‘ਤਿਉਹਾਰ ਕਾਰਡ’ ਦੇਵੇਗੀ। ਅਧਿਕਾਰੀਆਂ ਨੇ ਪੀਟੀਆਈ ਨੂੰ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਲਈ ਅਗਲੇ ਮਹੀਨੇ ਆਉਣ ਵਾਲੇ ਵਿਦੇਸ਼ੀ ਸ਼ਰਧਾਲੂਆਂ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ।
ਪੰਜਾਬ ਮੰਤਰੀ ਮੰਡਲ ਨੇ ‘ਫੈਸਟੀਵਲ ਕਾਰਡ’ ਪਹਿਲਕਦਮੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਰਾਹੀਂ ਇਨ੍ਹਾਂ ਪਰਿਵਾਰਾਂ ਨੂੰ ਆਪਣੇ ਧਾਰਮਿਕ ਤਿਉਹਾਰ ਮਨਾਉਣ ਲਈ ਵਿੱਤੀ ਸਹਾਇਤਾ ਮਿਲੇਗੀ।
ਦੀਵਾਲੀ ਕਦੋਂ ਮਨਾਈ ਜਾਵੇਗੀ?
ਇਸ ਸਾਲ ਦੀਵਾਲੀ 31 ਅਕਤੂਬਰ ਤੋਂ 2 ਨਵੰਬਰ ਤੱਕ ਮਨਾਈ ਜਾਵੇਗੀ ਅਤੇ ਗੁਰੂ ਨਾਨਕ ਜੀ ਦਾ ਪ੍ਰਕਾਸ਼ਪੁਰਬ 15 ਨਵੰਬਰ ਨੂੰ ਹੈ। ਪਾਕਿਸਤਾਨ ਸਰਕਾਰ ਅਕਸਰ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਰਹਿੰਦੀ ਹੈ, ਮੰਨਿਆ ਜਾ ਰਿਹਾ ਹੈ ਕਿ ਮਰੀਅਮ ਨਵਾਜ਼ ਦਾ ਇਹ ਕਦਮ ਇਸ ਅਕਸ ਨੂੰ ਸੁਧਾਰ ਸਕਦਾ ਹੈ।
ਇਹ ਵੀ ਪੜ੍ਹੋ
ਪਾਕਿਸਤਾਨ ਵਿੱਚ ਹਿੰਦੂਆਂ ਦੀ ਕੁੱਲ ਆਬਾਦੀ ਲਗਭਗ 53 ਲੱਖ ਹੈ ਅਤੇ ਇਹ ਦੇਸ਼ ਦਾ ਦੂਜਾ ਸਭ ਤੋਂ ਵੱਡਾ ਧਰਮ ਹੈ। ਜਦੋਂ ਕਿ ਸਿੱਖ ਭਾਈਚਾਰੇ ਦੀ ਆਬਾਦੀ 15,998 ਅਤੇ ਪਾਰਸੀ ਭਾਈਚਾਰੇ ਦੀ 2348 ਦੇ ਕਰੀਬ ਹੈ।