ਮੋਰੱਕੋ ‘ਚ 6.8 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ, ਇਮਾਰਤਾਂ ਧਸੀਆਂ, ਕਈ ਲੋਕਾਂ ਦੀ ਮੌਤ
ਉੱਤਰੀ ਅਫਰੀਕਾ ਦੇ ਮੋਰੋਕੋ ਸ਼ਹਿਰ ਵਿੱਚ 6.8 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ ਮਾਰਾਕੇਸ਼ ਸੀ, ਜੋ ਸ਼ਹਿਰ ਤੋਂ 75 ਕਿਲੋਮੀਟਰ ਪੱਛਮ ਵੱਲ ਸਥਿਤ ਸੀ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਭੂਚਾਲ ਕਾਰਨ ਕਈ ਇਮਾਰਤਾਂ ਵੀ ਢਹਿ ਗਈਆਂ ਹਨ। ਹੁਣ ਤੱਕ ਕੁੱਲ ਪੰਜ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ।
ਉੱਤਰੀ ਅਫਰੀਕਾ ਦੇ ਮੋਰੱਕੋ ਸ਼ਹਿਰ ਵਿੱਚ ਸ਼ੁੱਕਰਵਾਰ ਨੂੰ ਆਏ ਸ਼ਕਤੀਸ਼ਾਲੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਸਥਾਨਕ ਨਿਊਜ਼ ਏਜੰਸੀ ਮੁਤਾਬਕ ਇਸ ਦੀ ਤੀਬਰਤਾ 6.8 ਮਾਪੀ ਗਈ ਹੈ। ਭੂਚਾਲ ਦੀ ਇਹ ਤੀਬਰਤਾ ਬਹੁਤ ਖ਼ਤਰਨਾਕ ਮੰਨੀ ਜਾਂਦੀ ਹੈ। ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਕਈ ਇਮਾਰਤਾਂ ਢਹਿ ਗਈਆਂ ਹਨ। ਹੁਣ ਤੱਕ ਕਈ ਲੋਕਾਂ ਦੀ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ।
ਸੰਯੁਕਤ ਰਾਜ ਦੇ ਭੂ-ਵਿਗਿਆਨ ਸਰਵੇਖਣ ਦੇ ਮੁਤਾਬਕ ਭੂਚਾਲ ਦਾ ਕੇਂਦਰ ਮਾਰਾਕੇਸ਼ ਸ਼ਹਿਰ ਤੋਂ ਲਗਭਗ 75 ਕਿਲੋਮੀਟਰ ਦੂਰ ਐਟਲਸ ਪਹਾੜਾਂ ਵਿੱਚ ਓਆਕਾਮੇਡੀਨੇ ਦੇ ਨੇੜੇ ਸੀ।
ਭਾਰਤੀ ਸਮੇਂ ਮੁਤਾਬਕ ਸ਼ੁੱਕਰਵਾਰ ਰਾਤ ਕਰੀਬ 11 ਵਜੇ ਮੋਰੱਕੋ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਸ਼ਹਿਰ ਦੀਆਂ ਕਈ ਇਮਾਰਤਾਂ ਵਿਚ ਤਰੇੜਾਂ ਆ ਗਈਆਂ, ਜਦਕਿ ਕਈ ਇਮਾਰਤਾਂ ਤਬਾਹ ਹੋ ਗਈਆਂ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਹੈ, ਜਿਸ ‘ਚ ਜ਼ਮੀਨਦੋਜ਼ ਇਮਾਰਤ ਦਾ ਮਲਬਾ ਦੇਖਿਆ ਜਾ ਸਕਦਾ ਹੈ। ਜਾਣਕਾਰੀ ਮੁਤਾਬਕ ਮਲਬੇ ‘ਚ ਅਜੇ ਵੀ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ।
🚨 URGENT
Les premières vidéos des dégâts du séisme commencent à être publiées ! 😥🇲🇦
ਇਹ ਵੀ ਪੜ੍ਹੋ
— TFT MOROCCO (@TFT_Morocco) September 8, 2023
ਲੋਕਾਂ ਵਿੱਚ ਹਫੜਾ-ਦਫੜੀ
ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਸਥਾਨਕ ਲੋਕਾਂ ‘ਚ ਦਹਿਸ਼ਤ ਫੈਲ ਗਈ। ਲੋਕ ਘਰ-ਬਾਰ ਛੱਡ ਕੇ ਸੜਕਾਂ ‘ਤੇ ਆ ਗਏ। ਨਿਊਜ਼ ਏਜੰਸੀ ਨਾਲ ਗੱਲਬਾਤ ਕਰਦੇ ਹੋਏ ਇਕ ਸਥਾਨਕ ਵਿਅਕਤੀ ਨੇ ਦੱਸਿਆ ਕਿ ਭੂਚਾਲ ਤੋਂ ਕੁਝ ਦੇਰ ਬਾਅਦ ਹੀ ਸ਼ਹਿਰ ਦੀਆਂ ਸੜਕਾਂ ‘ਤੇ ਕਈ ਐਂਬੂਲੈਂਸਾਂ ਨੂੰ ਦੇਖਿਆ ਗਿਆ। ਢਹਿ ਢੇਰੀ ਹੋਈਆਂ ਇਮਾਰਤਾਂ ਵਿੱਚ ਅਜੇ ਵੀ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ।
120 ਸਾਲਾਂ ਬਾਅਦ ਅਜਿਹੇ ਜ਼ਬਰਦਸਤ ਭੂਚਾਲ ਦੇ ਝਟਕੇ
ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਵਿਅਕਤੀ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕ ਚੀਕ ਰਹੇ ਸਨ। ਭੂਚਾਲ ਤੋਂ ਬਾਅਦ ਵੀ ਲੋਕਾਂ ਦੇ ਮਨਾਂ ਵਿੱਚ ਡਰ ਬਣਿਆ ਹੋਇਆ ਹੈ ਅਤੇ ਉਹ ਆਪਣੇ ਘਰਾਂ ਨੂੰ ਵਾਪਸ ਜਾਣ ਤੋਂ ਡਰਦੇ ਹਨ। ਕੁਝ ਲੋਕਾਂ ਨੇ ਨੇੜੇ ਦੇ ਕੈਫੇ ਵਿੱਚ ਰਾਤ ਕੱਟੀ।
ਇਸ ਤਰ੍ਹਾਂ ਦੇ ਤੇਜ਼ ਭੂਚਾਲ ਦੇ ਝਟਕਿਆਂ ਨੂੰ ਸ਼ਹਿਰ ਵਿੱਚ ਅਸਾਧਾਰਨ ਮੰਨਿਆ ਜਾਂਦਾ ਹੈ। ਪਿਛਲੇ 120 ਸਾਲਾਂ ਵਿੱਚ ਇਸ ਖੇਤਰ ਵਿੱਚ ਇੰਨੀ ਤੀਬਰਤਾ ਦੇ ਭੂਚਾਲ ਮਹਿਸੂਸ ਨਹੀਂ ਹੋਏ ਹਨ। ਇਸ ਤੋਂ ਪਹਿਲਾਂ ਸ਼ਹਿਰ ਵਿੱਚ ਜੋ ਵੀ ਭੂਚਾਲ ਆਏ ਹਨ, ਉਹ ਸ਼ਹਿਰ ਦੇ ਪੂਰਬੀ ਇਲਾਕਿਆਂ ਵਿੱਚ ਆਏ ਹਨ।