ਖਾਲਿਸਤਾਨ ਦਾ ਵਿਰੋਧ ਕਰਨ ਵਾਲੇ ਸੁੱਖੀ ਚਹਿਲ ਦੀ ਮੌਤ, ਜਾਨੋਂ ਮਾਰਨ ਦੀਆਂ ਮਿਲ ਰਹੀਆਂ ਸਨ ਧਮਕੀਆਂ

Updated On: 

03 Aug 2025 17:51 PM IST

ਖਾਲਸਾ ਟੂਡੇ ਦੇ ਸੰਸਥਾਪਕ ਅਤੇ ਸੀਈਓ ਸੁੱਖੀ ਚਾਹਲ ਨੂੰ ਖਾਲਿਸਤਾਨ ਸਮਰਥਕਾਂ ਤੋਂ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਕੈਲੀਫੋਰਨੀਆ ਵਿੱਚ ਉਨ੍ਹਾਂ ਦੇ ਇੱਕ ਜਾਣਕਾਰ ਬੂਟਾ ਸਿੰਘ ਕਲੇਰ ਦਾ ਕਹਿਣਾ ਹੈ ਕਿ ਇੰਨੀਆਂ ਧਮਕੀਆਂ ਦੇ ਬਾਵਜੂਦ, ਉਹ ਡਰੇ ਨਹੀਂ ਅਤੇ ਆਪਣੇ ਵਿਚਾਰਾਂ 'ਤੇ ਅੜੇ ਰਹੇ। ਬੂਟਾ ਸਿੰਘ ਨੇ ਕਿਹਾ ਕਿ ਉਸਦੀ ਮੌਤ ਨੇ ਨਾ ਸਿਰਫ਼ ਉਸਦੇ ਪਰਿਵਾਰ ਵਿੱਚ ਸਗੋਂ ਭਾਰਤ ਪੱਖੀ ਭਾਈਚਾਰੇ ਵਿੱਚ ਵੀ ਸੋਗ ਦੀ ਲਹਿਰ ਫੈਲਾ ਦਿੱਤੀ ਹੈ।

ਖਾਲਿਸਤਾਨ ਦਾ ਵਿਰੋਧ ਕਰਨ ਵਾਲੇ ਸੁੱਖੀ ਚਹਿਲ ਦੀ ਮੌਤ, ਜਾਨੋਂ ਮਾਰਨ ਦੀਆਂ ਮਿਲ ਰਹੀਆਂ ਸਨ ਧਮਕੀਆਂ

ਸੁੱਖੀ ਚਹਿਲ ਦੀ ਪੁਰਾਣੀ ਤਸਵੀਰ

Follow Us On

ਭਾਰਤੀ ਮੂਲ ਦੇ ਅਮਰੀਕੀ ਕਾਰੋਬਾਰੀ ਅਤੇ ਸਮਾਜਿਕ ਕਾਰਕੁਨ ਸੁੱਖੀ ਚਹਿਲ ਦੀ ਕੈਲੀਫੋਰਨੀਆ ‘ਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਚਾਹਲ ਖਾਲਿਸਤਾਨੀ ਵਿਚਾਰਾਂ ਦਾ ਵਿਰੋਧ ਕਰਨ ਲਈ ਜਾਣੇ ਜਾਂਦੇ ਸਨ। ਉਨ੍ਹਾਂ ਦੀ ਮੌਤ ਦੀ ਜਾਣਕਾਰੀ ਉਨ੍ਹਾਂ ਦੇ ਕਰੀਬੀ ਦੋਸਤ ਜਸਪਾਲ ਸਿੰਘ ਨੇ ਸ਼ਨੀਵਾਰ ਨੂੰ ਦਿੱਤੀ।

ਜਸਪਾਲ ਸਿੰਘ ਨੇ ਦੱਸਿਆ ਕਿ ਸੁੱਖੀ ਨੂੰ ਵੀਰਵਾਰ ਨੂੰ ਇੱਕ ਜਾਣਕਾਰ ਨੇ ਆਪਣੇ ਘਰ ਰਾਤ ਦੇ ਖਾਣੇ ਲਈ ਸੱਦਾ ਦਿੱਤਾ ਸੀ। ਸਿੰਘ ਨੇ ਕਿਹਾ ਕਿ ਰਾਤ ਦੇ ਖਾਣੇ ਤੋਂ ਥੋੜ੍ਹੀ ਦੇਰ ਬਾਅਦ, ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਅਤੇ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਸੁੱਖੀ ਪੂਰੀ ਤਰ੍ਹਾਂ ਤੰਦਰੁਸਤ ਸੀ ਅਤੇ ਉਨ੍ਹਾਂ ਦੀ ਅਚਾਨਕ ਮੌਤ ਨੇ ਸਾਰਿਆਂ ਦੇ ਮਨ ਵਿੱਚ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।

ਖਾਲਿਸਤਾਨੀ ਵਿਚਾਰਾਂ ਦਾ ਕਰਦੇ ਸੀ ਵਿਰੋਧ

ਸੁੱਖੀ ਦੇ ਦੋਸਤ ਨੇ ਦੱਸਿਆ ਕਿ ਉਹ ਵਿਦੇਸ਼ਾਂ ਵਿਚ ਖਾਲਿਸਤਾਨੀ ਵਿਚਾਰਾਂ ਦਾ ਜਮ ਕੇ ਵਿਰੋਧ ਕਰਦੇ ਸਨ। ਉਨ੍ਹਾਂ ਦੇ ਇਸੇ ਵਿਰੋਧ ਦੇ ਚਲਦੇ ਉਹ ਖਾਲਿਸਤਾਨੀ ਸਮਰਥਕਾਂ ਦੇ ਨਿਸ਼ਾਨੇ ‘ਤੇ ਸੀ। ਉਨ੍ਹਾਂ ਦੇ ਦੋਸਤ ਨੇ ਸ਼ੱਕ ਜਾਹਿਰ ਕਰਦੇ ਹੋਏ ਕਿਹਾ ਕਿ ਸੁੱਖੀ ਦੀ ਮੌਤ 17 ਅਗਸਤ ਨੂੰ ਵਾਸ਼ਿੰਗਟਨ ਡੀਸੀ ਵਿੱਚ ਹੋਣ ਵਾਲੇ ਖਾਲਿਸਤਾਨ ਜਨਮਤ ਸੰਗ੍ਰਹਿ ਤੋਂ ਪਹਿਲਾਂ ਹੋਈ, ਜਿਸ ਦਾ ਉਹ ਹਮੇਸ਼ਾ ਵਿਰੋਧ ਕਰਦੇ ਸੀ।

ਜਾਨੋਂ ਮਾਰਨ ਦੀਆਂ ਮਿਲ ਰਹੀਆਂ ਸੀ ਧਮਕੀਆਂ

ਖਾਲਸਾ ਟੂਡੇ ਦੇ ਸੰਸਥਾਪਕ ਅਤੇ ਸੀਈਓ ਸੁੱਖੀ ਚਾਹਲ ਨੂੰ ਖਾਲਿਸਤਾਨ ਸਮਰਥਕਾਂ ਤੋਂ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਕੈਲੀਫੋਰਨੀਆ ਵਿੱਚ ਉਨ੍ਹਾਂ ਦੇ ਇੱਕ ਜਾਣਕਾਰ ਬੂਟਾ ਸਿੰਘ ਕਲੇਰ ਦਾ ਕਹਿਣਾ ਹੈ ਕਿ ਇੰਨੀਆਂ ਧਮਕੀਆਂ ਦੇ ਬਾਵਜੂਦ, ਉਹ ਡਰੇ ਨਹੀਂ ਅਤੇ ਆਪਣੇ ਵਿਚਾਰਾਂ ‘ਤੇ ਅੜੇ ਰਹੇ। ਬੂਟਾ ਸਿੰਘ ਨੇ ਕਿਹਾ ਕਿ ਉਸਦੀ ਮੌਤ ਨੇ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰ ਵਿੱਚ ਸਗੋਂ ਭਾਰਤ ਪੱਖੀ ਭਾਈਚਾਰੇ ਵਿੱਚ ਵੀ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਸੱਚਾਈ ਸਾਹਮਣੇ ਆਵੇਗੀ।

ਕਾਨੂੰਨ ਦੀ ਪਾਲਣਾ ਕਰਨ ਦੀ ਦਿੰਦੇ ਸੀ ਸਲਾਹ

ਸੁੱਖੀ ਭਾਰਤੀ ਪ੍ਰਵਾਸੀਆਂ ਨੂੰ ਅਮਰੀਕੀ ਕਾਨੂੰਨਾਂ ਦੀ ਪਾਲਣਾ ਕਰਨ ਅਤੇ ਅਪਰਾਧਾਂ ਤੋਂ ਦੂਰ ਰਹਿਣ ਦੀ ਸਲਾਹ ਦਿੰਦੇ ਸਨ। ਸੁੱਖੀ ਨੇ ਕੁਝ ਦਿਨ ਪਹਿਲਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ ਸੀ ਅਤੇ ਲਿਖਿਆ ਸੀ ਕਿ ਅਮਰੀਕਾ ਵਿੱਚ ਵਿਦੇਸ਼ੀ ਸੈਲਾਨੀਆਂ ਦੇ ਹਮਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਕਿਹਾ ਸੀ ਕਿ ਜੇਕਰ ਕੋਈ ਭਾਰਤੀ ਪ੍ਰਵਾਸੀ ਕਾਨੂੰਨ ਤੋੜਦਾ ਹੈ, ਤਾਂ ਉਸਦਾ ਵੀਜ਼ਾ ਤੁਰੰਤ ਰੱਦ ਕਰ ਦਿੱਤਾ ਜਾਵੇਗਾ ਅਤੇ ਫਿਰ ਉਹ ਅਮਰੀਕਾ ਵਾਪਸ ਆਉਣ ਦੇ ਯੋਗ ਨਾ ਰਹੇ।