AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਨਾ ਦੁਬਈ ਗਏ ਨਾ ਹੀ ਚੀਨ…ਇਸ ਗੁਪਤ ਜਗ੍ਹਾ ‘ਤੇ ਲੁਕੇ ਹੋਏ ਹਨ ਨੇਪਾਲ ਦੇ ਸਾਬਕਾ PM ਕੇਪੀ ਸ਼ਰਮਾ ਓਲੀ

Nepal former PM KP Sharma Oli: ਪੱਤਰ ਵਿੱਚ, ਓਲੀ ਨੇ ਆਪਣੇ ਨਿੱਜੀ ਦਰਦ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਲਿਖਿਆ ਕਿ ਸਿਸਟਮ ਬਦਲਾਅ ਦੀ ਲੜਾਈ ਦੌਰਾਨ, ਉਹ ਸਰਕਾਰ ਦੇ ਤਸ਼ੱਦਦ ਕਾਰਨ ਆਪਣੇ ਬੱਚਿਆਂ ਤੋਂ ਵਾਂਝੇ ਰਹਿ ਗਏ ਸਨ। ਪਰ ਪਿਤਾ ਬਣਨ ਦੀ ਉਨ੍ਹਾਂ ਦੀ ਇੱਛਾ ਕਦੇ ਖਤਮ ਨਹੀਂ ਹੋਈ। ਉਨ੍ਹਾਂ ਇਹ ਵੀ ਯਾਦ ਦਿਵਾਇਆ ਕਿ 1994 ਵਿੱਚ, ਜਦੋਂ ਉਹ ਗ੍ਰਹਿ ਮੰਤਰੀ ਸਨ, ਤਾਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਸਰਕਾਰ ਵੱਲੋਂ ਇੱਕ ਵੀ ਗੋਲੀ ਨਹੀਂ ਚਲਾਈ ਗਈ ਸੀ।

ਨਾ ਦੁਬਈ ਗਏ ਨਾ ਹੀ ਚੀਨ...ਇਸ ਗੁਪਤ ਜਗ੍ਹਾ 'ਤੇ ਲੁਕੇ ਹੋਏ ਹਨ ਨੇਪਾਲ ਦੇ ਸਾਬਕਾ PM ਕੇਪੀ ਸ਼ਰਮਾ ਓਲੀ
Photo: TV9 Hindi
tv9-punjabi
| Published: 11 Sep 2025 13:14 PM IST
Share

ਪਿਛਲੇ ਕੁਝ ਦਿਨਾਂ ਤੋਂ ਨੇਪਾਲ ਵਿੱਚ ਹਾਲਾਤ ਕਾਫ਼ੀ ਹਿੰਸਕ ਹਨਨੌਜਵਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਨੇ ਸਿਰਫ਼ ਦੋ ਦਿਨਾਂ ਵਿੱਚ ਹੀ ਸੱਤਾ ਦੀਆਂ ਨੀਂਹਾਂ ਹਿਲਾ ਦਿੱਤੀਆਂ। ਦਬਾਅ ਇੰਨਾ ਵੱਧ ਗਿਆ ਕਿ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੂੰ ਆਖਰਕਾਰ ਅਸਤੀਫਾ ਦੇਣਾ ਪਿਆ। ਅਸਤੀਫ਼ੇ ਤੋਂ ਬਾਅਦ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾਣ ਲੱਗੀਆਂ। ਕੁਝ ਕਹਿ ਰਹੇ ਸਨ ਕਿ ਓਲੀ ਦੁਬਈ ਚਲੇ ਗਏ ਸਨ, ਜਦੋਂ ਕਿ ਕੁਝ ਦਾਅਵਾ ਕਰ ਰਹੇ ਸਨ ਕਿ ਉਹ ਚੀਨ ਵਿੱਚ ਹਨ।

ਪਰ ਹੁਣ ਕੇਪੀ ਸ਼ਰਮਾ ਓਲੀ ਨੇ ਖੁਦ ਇਨ੍ਹਾਂ ਚਰਚਾਵਾਂ ਨੂੰ ਖਤਮ ਕਰ ਦਿੱਤਾ ਹੈ ਅਤੇ ਸਪੱਸ਼ਟ ਕੀਤਾ ਹੈ ਕਿ ਉਹ ਨਾ ਤਾਂ ਦੁਬਈ ਗਏ ਹਨ ਅਤੇ ਨਾ ਹੀ ਚੀਨ, ਸਗੋਂ ਇਸ ਸਮੇਂ ਨੇਪਾਲੀ ਫੌਜ ਦੀ ਸੁਰੱਖਿਆ ਹੇਠ ਸ਼ਿਵਪੁਰੀ ਵਿੱਚ ਰਹਿ ਰਹੇ ਹਨ। ਓਲੀ ਨੇ ਫੇਸਬੁੱਕ ‘ਤੇ ਇੱਕ ਖੁੱਲ੍ਹਾ ਪੱਤਰ ਸਾਂਝਾ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਜਨਤਾ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਸੰਬੋਧਨ ਕੀਤਾ ਹੈ। ਪੱਤਰ ਵਿੱਚ ਉਨ੍ਹਾਂ ਲਿਖਿਆ ਹੈ ਕਿ ਉਹ ਫੌਜ ਦੇ ਜਵਾਨਾਂ ਵਿੱਚ ਸੁਰੱਖਿਅਤ ਹਨ ਅਤੇ ਇਸ ਚੁੱਪ ਵਿੱਚ ਵੀ ਬੱਚਿਆਂ ਅਤੇ ਨੌਜਵਾਨਾਂ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦਾ ਮਾਸੂਮ ਹਾਸਾ ਅਤੇ ਪਿਆਰ ਉਨ੍ਹਾਂ ਨੂੰ ਹਮੇਸ਼ਾ ਰੋਮਾਂਚਿਤ ਕਰਦਾ ਹੈ।

ਅੰਦੋਲਨ ਨੂੰ ਡੂੰਘੀ ਸਾਜ਼ਿਸ਼ ਕਰਾਰ ਦਿੱਤਾ

ਪੱਤਰ ਵਿੱਚ, ਓਲੀ ਨੇ ਆਪਣੇ ਨਿੱਜੀ ਦਰਦ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਲਿਖਿਆ ਕਿ ਸਿਸਟਮ ਬਦਲਾਅ ਦੀ ਲੜਾਈ ਦੌਰਾਨ, ਉਹ ਸਰਕਾਰ ਦੇ ਤਸ਼ੱਦਦ ਕਾਰਨ ਆਪਣੇ ਬੱਚਿਆਂ ਤੋਂ ਵਾਂਝੇ ਰਹਿ ਗਏ ਸਨ। ਪਰ ਪਿਤਾ ਬਣਨ ਦੀ ਉਨ੍ਹਾਂ ਦੀ ਇੱਛਾ ਕਦੇ ਖਤਮ ਨਹੀਂ ਹੋਈ। ਉਨ੍ਹਾਂ ਇਹ ਵੀ ਯਾਦ ਦਿਵਾਇਆ ਕਿ 1994 ਵਿੱਚ, ਜਦੋਂ ਉਹ ਗ੍ਰਹਿ ਮੰਤਰੀ ਸਨ, ਤਾਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਸਰਕਾਰ ਵੱਲੋਂ ਇੱਕ ਵੀ ਗੋਲੀ ਨਹੀਂ ਚਲਾਈ ਗਈ ਸੀ।

ਓਲੀ ਨੇ ਮੌਜੂਦਾ ਅੰਦੋਲਨ ਨੂੰ ਨੌਜਵਾਨਾਂ ਦੀ ਸੱਚੀ ਆਵਾਜ਼ ਨਹੀਂ ਸਗੋਂ ਇੱਕ ਡੂੰਘੀ ਸਾਜ਼ਿਸ਼ ਕਿਹਾ। ਉਨ੍ਹਾਂ ਅਨੁਸਾਰ, ਸਰਕਾਰੀ ਦਫ਼ਤਰਾਂ ਵਿੱਚ ਅੱਗਜ਼ਨੀ, ਕੈਦੀਆਂ ਨੂੰ ਜੇਲ੍ਹ ਤੋਂ ਰਿਹਾਅ ਕਰਨ ਵਰਗੇ ਕਦਮ ਕਿਸੇ ਵੀ ਨਿਰਦੋਸ਼ ਵਿਰੋਧ ਪ੍ਰਦਰਸ਼ਨ ਦਾ ਹਿੱਸਾ ਨਹੀਂ ਹੋ ਸਕਦੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅੱਜ ਸੰਘਰਸ਼ ਅਤੇ ਕੁਰਬਾਨੀ ਰਾਹੀਂ ਪ੍ਰਾਪਤ ਕੀਤੀ ਗਈ ਲੋਕਤੰਤਰੀ ਪ੍ਰਣਾਲੀ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਆਪਣੇ ਕਈ ਫੈਸਲਿਆਂ ਦਾ ਕੀਤਾ ਜ਼ਿਕਰ

ਆਪਣੇ ਸੁਭਾਅ ਨੂੰ ਜ਼ਿੱਦੀ ਦੱਸਦੇ ਹੋਏ, ਓਲੀ ਨੇ ਲਿਖਿਆ ਕਿ ਜੇਕਰ ਉਹ ਜ਼ਿੱਦੀ ਨਾ ਹੁੰਦੇ, ਤਾਂ ਉਹ ਹੁਣ ਤੱਕ ਹਾਰ ਮੰਨ ਲੈਂਦੇਉਨ੍ਹਾਂ ਨੇ ਸੋਸ਼ਲ ਮੀਡੀਆ ਕੰਪਨੀਆਂਤੇ ਨਿਯਮ ਲਾਗੂ ਕਰਨ ਤੋਂ ਲੈ ਕੇ ਲਿਪੁਲੇਖ, ਕਾਲਾਪਾਣੀ ਅਤੇ ਲਿੰਪੀਆਧੁਰਾ ਨੂੰ ਨੇਪਾਲ ਦਾ ਹਿੱਸਾ ਘੋਸ਼ਿਤ ਕਰਨ ਤੱਕ ਦੇ ਕਈ ਫੈਸਲਿਆਂ ਨੂੰ ਆਪਣੀ ਜ਼ਿੱਦ ਦਾ ਨਤੀਜਾ ਦੱਸਿਆ।

ਉਨ੍ਹਾਂ ਨੇ ਇੱਥੋਂ ਤੱਕ ਕਿਹਾ ਕਿ ਭਗਵਾਨ ਸ਼੍ਰੀ ਰਾਮ ਦਾ ਜਨਮ ਨੇਪਾਲ ਵਿੱਚ ਹੋਇਆ ਸੀ। ਪੱਤਰ ਦੇ ਅੰਤ ਵਿੱਚ, ਓਲੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੇ ਲਈ ਦੇਸ਼ ਦੀ ਪ੍ਰਣਾਲੀ ਅਹੁਦੇ ਅਤੇ ਵੱਕਾਰ ਨਾਲੋਂ ਵੱਧ ਮਹੱਤਵਪੂਰਨ ਹੈ। ਇਹ ਪ੍ਰਣਾਲੀ ਲੋਕਾਂ ਨੂੰ ਬੋਲਣ, ਘੁੰਮਣ-ਫਿਰਨ ਅਤੇ ਸਵਾਲ ਕਰਨ ਦਾ ਅਧਿਕਾਰ ਦਿੰਦੀ ਹੈ ਅਤੇ ਇਸ ਨੂੰ ਬਚਾਉਣਾ ਉਨ੍ਹਾਂ ਦੇ ਜੀਵਨ ਦਾ ਉਦੇਸ਼ ਹੈ।

Follow Us
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ...
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ...
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ...
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ...
Aviation Safety Alert: ਏਅਰ ਇੰਡੀਆ ਦੇ ਪਾਇਲਟ ਨੇ ਪੀਤਾ ਹੋਇਆ ਸੀ ਗਾਂਜਾ , ਟਰਬੂਲੈਂਸ ਘਟਨਾ ਵਿੱਚ ਹੋਇਆ ਖੁਲਾਸਾ
Aviation Safety Alert: ਏਅਰ ਇੰਡੀਆ ਦੇ ਪਾਇਲਟ ਨੇ ਪੀਤਾ ਹੋਇਆ ਸੀ ਗਾਂਜਾ , ਟਰਬੂਲੈਂਸ ਘਟਨਾ ਵਿੱਚ ਹੋਇਆ ਖੁਲਾਸਾ...