AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

NIA ਹੁਣ ਕੈਨੇਡਾ ਤੇ ਅਮਰੀਕਾ ‘ਚ ਭਾਰਤੀ ਹਾਈ ਕਮਿਸ਼ਨ ‘ਤੇ ਹੋਏ ਹਮਲੇ ਦੀ ਕਰੇਗੀ ਜਾਂਚ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤੇ ਹੁਕਮ

Khalistan Protest: ਖਾਲਿਸਤਾਨੀਆਂ ਵੱਲੋਂ ਭਾਰਤੀ ਹਾਈ ਕਮਿਸ਼ਨ 'ਤੇ ਕੀਤੇ ਹਮਲੇ ਦੀ ਜਾਂਚ ਹੁਣ NIA ਕਰੇਗੀ। ਪਹਿਲਾਂ ਯੂਕੇ ਕੇਸ ਦੀ ਜਾਂਚ ਕੇਂਦਰੀ ਏਜੰਸੀ ਨੂੰ ਸੌਂਪੀ ਗਈ ਸੀ। ਇਸ ਸਬੰਧ ਵਿੱਚ ਇੱਕ ਟੀਮ ਲੰਡਨ ਵੀ ਗਈ ਸੀ ਅਤੇ ਜਾਣਕਾਰੀ ਇਕੱਠੀ ਕਰਕੇ ਵਾਪਸ ਪਰਤ ਗਈ ਸੀ। ਹੁਣ ਏਜੰਸੀ ਕੈਨੇਡਾ ਅਤੇ ਅਮਰੀਕਾ ਦੇ ਮਾਮਲੇ ਦੀ ਵੀ ਜਾਂਚ ਕਰੇਗੀ।

NIA ਹੁਣ ਕੈਨੇਡਾ ਤੇ ਅਮਰੀਕਾ 'ਚ ਭਾਰਤੀ ਹਾਈ ਕਮਿਸ਼ਨ 'ਤੇ ਹੋਏ ਹਮਲੇ ਦੀ ਕਰੇਗੀ ਜਾਂਚ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤੇ ਹੁਕਮ
Image Credit source: Twitter
tv9-punjabi
| Updated On: 17 Jun 2023 14:52 PM IST
Share
NIA investigation Khalistani Protest: ਅਮਰੀਕਾ ਅਤੇ ਕੈਨੇਡਾ ‘ਚ ਭਾਰਤੀ ਹਾਈ ਕਮਿਸ਼ਨ (Indian High Commission) ‘ਤੇ ਹੋਏ ਹਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ NIA ਨੂੰ ਵੀ ਸੌਂਪੀ ਜਾ ਸਕਦੀ ਹੈ। NIA ਪਹਿਲਾਂ ਹੀ ਬ੍ਰਿਟੇਨ ਸਥਿਤ ਹਾਈ ਕਮਿਸ਼ਨ ‘ਤੇ ਹਮਲੇ ਦੀ ਜਾਂਚ ਕਰ ਰਹੀ ਹੈ। ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਦੇ ਵਿਰੋਧ ‘ਚ ਖਾਲਿਸਤਾਨ ਸਮਰਥਕਾਂ ਨੇ ਬ੍ਰਿਟੇਨ, ਅਮਰੀਕਾ, ਕੈਨੇਡਾ ਅਤੇ ਕਈ ਹੋਰ ਦੇਸ਼ਾਂ ‘ਚ ਭਾਰਤੀ ਹਾਈ ਕਮਿਸ਼ਨ ‘ਤੇ ਹਮਲਾ ਕੀਤਾ ਸੀ। ਭਾਰਤ ਨੇ ਵੀ ਇਹ ਗੱਲ ਸਬੰਧਤ ਦੇਸ਼ਾਂ ਦੇ ਸਾਹਮਣੇ ਰੱਖੀ ਅਤੇ ਸੁਰੱਖਿਆ ਪ੍ਰਦਾਨ ਕਰਨ ਦੀ ਅਪੀਲ ਕੀਤੀ। ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਭਾਰਤੀ ਕੌਂਸਲੇਟ ਅਤੇ ਕੈਨੇਡਾ (Canada) ਦੇ ਓਟਾਵਾ ਵਿੱਚ ਭਾਰਤੀ ਹਾਈ ਕਮਿਸ਼ਨ ਉੱਤੇ ਖਾਲਿਸਤਾਨ ਸਮਰਥਕਾਂ ਵੱਲੋਂ ਹਮਲਾ ਕੀਤਾ ਗਿਆ। ਖਾਲਿਸਤਾਨੀ ਝੰਡੇ ਲੈ ਕੇ ਆਏ ਅੰਮ੍ਰਿਤਪਾਲ ਦੇ ਸਮਰਥਕਾਂ ਨੇ ਇੱਥੇ ਕਾਫੀ ਹੰਗਾਮਾ ਕੀਤਾ। ਇੱਥੇ ਭੰਨਤੋੜ ਕੀਤੀ ਗਈ। ਅਪ੍ਰੈਲ ਮਹੀਨੇ ‘ਚ ਗ੍ਰਹਿ ਮੰਤਰਾਲੇ ਨੇ ਬ੍ਰਿਟੇਨ ਸਥਿਤ ਹਾਈ ਕਮਿਸ਼ਨ ‘ਤੇ ਹੋਏ ਹਮਲੇ ਦੀ ਜਾਂਚ NIA ਨੂੰ ਸੌਂਪੀ ਸੀ। ਕਿਹਾ ਜਾ ਰਿਹਾ ਹੈ ਕਿ ਹਮਲੇ ਦੇ ਤਾਰ ਪਾਕਿਸਤਾਨੀ ਆਈਐਸਆਈ ਨਾਲ ਜੁੜੇ ਹੋਏ ਹਨ। ਇਹੀ ਕਾਰਨ ਹੈ ਕਿ NIA ਦੀ ਟੀਮ ਨੂੰ ਜਾਂਚ ਲਈ ਲੰਡਨ ਜਾਣਾ ਪਿਆ।

ਕੈਨੇਡਾ, ਯੂਕੇ, ਅਮਰੀਕਾ ਵਿੱਚ ਹਮਲੇ ਦੀ ਜਾਂਚ ਕਰੇਗੀ NIA

ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਨੂੰ ਮਾਮਲੇ ਵਿੱਚ ਦਰਜ ਕੇਸ ਨੂੰ ਜਾਂਚ ਏਜੰਸੀ ਨੂੰ ਸੌਂਪਣ ਲਈ ਕਿਹਾ ਸੀ। ਦਿੱਲੀ ਪੁਲਿਸ ਨੇ ਯੂਏਪੀਏ ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਤੋਂ ਬਾਅਦ ਐਨਆਈਏ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ (Amritpal Singh) ਅਤੇ ਉਸਦੇ 9 ਸਾਥੀਆਂ ਤੋਂ ਪੁੱਛਗਿੱਛ ਕੀਤੀ। ਬਾਅਦ ਵਿੱਚ ਜਾਂਚ ਏਜੰਸੀ ਦੀ ਟੀਮ ਨੇ ਯੂਕੇ ਜਾ ਕੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਲੋੜੀਂਦੀ ਸੀਸੀਟੀਵੀ ਫੁਟੇਜ ਹਾਸਲ ਕੀਤੀ। ਹੁਣ ਮੰਨਿਆ ਜਾ ਰਿਹਾ ਹੈ ਕਿ ਗ੍ਰਹਿ ਮੰਤਰਾਲੇ ਨੇ ਐਨਆਈਏ ਨੂੰ ਨਵਾਂ ਕੇਸ ਦਰਜ ਕਰਨ ਲਈ ਕਿਹਾ ਹੈ ਅਤੇ ਇਸ ਵਾਰ ਕੈਨੇਡਾ, ਬ੍ਰਿਟੇਨ ਅਤੇ ਅਮਰੀਕਾ ਨੂੰ ਜਾਂਚ ਦੇ ਨਿਰਦੇਸ਼ ਦਿੱਤੇ ਹਨ।

ਕੈਨੇਡਾ ‘ਚ ਭਾਰਤੀ ਹਾਈ ਕਮਿਸ਼ਨ ‘ਤੇ ਹਮਲਾ ਹੋਇਆ ਸੀ

ਗ੍ਰਹਿ ਮੰਤਰਾਲੇ ਨੇ ਰਾਸ਼ਟਰੀ ਜਾਂਚ ਏਜੰਸੀ (NIA) ਨੂੰ ਦਿੱਤੀ ਆਪਣੀ ਸ਼ਿਕਾਇਤ ‘ਚ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਸੂਚਨਾ ਮਿਲੀ ਹੈ ਕਿ ਦਿੱਲੀ ਪੁਲਿਸ ਨੇ 8 ਜੂਨ ਨੂੰ ਐੱਫ.ਆਈ.ਆਰ. ਦੀਆਂ ਕਈ ਧਾਰਾਵਾਂ ਵਿੱਚ ਕੇਸ ਦਰਜ ਕੀਤਾ ਗਿਆ ਹੈ। ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ 23 ਮਾਰਚ ਨੂੰ ਕੈਨੇਡਾ ਦੇ ਓਟਾਵਾ ਵਿੱਚ ਹਾਈ ਕਮਿਸ਼ਨ ਦੇ ਬਾਹਰ ਅਮਰਜੋਤ ਸਿੰਘ ਦੀ ਅਗਵਾਈ ਵਿੱਚ ਭਾਰਤ ਵਿਰੋਧੀ ਨਾਅਰੇਬਾਜ਼ੀ ਕੀਤੀ ਗਈ ਸੀ। ਦੀਵਾਰ ‘ਤੇ ਖਾਲਿਸਤਾਨੀ ਝੰਡਾ ਲਗਾਇਆ ਗਿਆ ਅਤੇ ਹਾਈ ਕਮਿਸ਼ਨ ਦੀ ਇਮਾਰਤ ਦੇ ਅੰਦਰ ਦੋ ਗ੍ਰੇਨੇਡ ਵੀ ਸੁੱਟੇ ਗਏ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...