AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

UK Attack Case: ਲੰਡਨ ‘ਚ ਭਾਰਤੀ ਹਾਈ ਕਮਿਸ਼ਨ ‘ਤੇ ਹਮਲਾ ਕਰਨ ਵਾਲਿਆਂ ਦੀ ਪਛਾਣ, NIA ਵੱਲੋਂ 45 ਤਸਵੀਰਾਂ ਜਾਰੀ

Khalistan Attack on High Commission of India: NIA ਨੇ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਕੰਪਲੈਕਸ 'ਚ ਇਸ ਸਾਲ ਮਾਰਚ 'ਚ ਹੋਈ ਭੰਨਤੋੜ ਦੀ ਜਾਂਚ ਦੇ ਸਬੰਧ 'ਚ 45 ਲੋਕਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀ ਮਦਦ ਮੰਗੀ ਹੈ।

UK Attack Case: ਲੰਡਨ 'ਚ ਭਾਰਤੀ ਹਾਈ ਕਮਿਸ਼ਨ 'ਤੇ ਹਮਲਾ ਕਰਨ ਵਾਲਿਆਂ ਦੀ ਪਛਾਣ, NIA ਵੱਲੋਂ 45 ਤਸਵੀਰਾਂ ਜਾਰੀ
abhishek-thakur
| Updated On: 15 Jun 2023 12:31 PM IST
Share
London, United Kindom: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਕੰਪਲੈਕਸ ‘ਚ ਇਸ ਸਾਲ ਮਾਰਚ ‘ਚ ਹੋਈ ਭੰਨਤੋੜ ਦੀ ਜਾਂਚ ਦੇ ਸਬੰਧ ‘ਚ 45 ਲੋਕਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਐਨਆਈਏ ਨੇ ਲੁੱਕਆਊਟ ਨੋਟਿਸ ਜਾਰੀ ਕਰਕੇ ਇਨ੍ਹਾਂ ਲੋਕਾਂ ਦੀ ਪਛਾਣ ਕਰਨ ਦੀ ਅਪੀਲ ਕੀਤੀ ਹੈ। ਏਜੰਸੀ ਨੇ ਕਿਹਾ ਕਿ ਜਿਸ ਕੋਲ ਵੀ ਇਨ੍ਹਾਂ ਲੋਕਾਂ ਦੀ ਜਾਣਕਾਰੀ ਹੈ, ਉਹ ਏਜੰਸੀ ਨੂੰ ਸੂਚਿਤ ਕਰੇ। ਇਹ ਲੋਕ ਮਾਰਚ ਵਿੱਚ ਲੰਡਨ ਵਿੱਚ ਹਾਈ ਕਮਿਸ਼ਨ ਦੀ ਭੰਨਤੋੜ ਕਰਨ ਅਤੇ ਭਾਰਤੀ ਰਾਸ਼ਟਰੀ ਝੰਡੇ ਦੀ ਬੇਅਦਬੀ ਕਰਨ ਲਈ ਜ਼ਿੰਮੇਵਾਰ ਸਨ।

NIA ਨੇ 12 ਜੂਨ ਨੂੰ ਵੀਡੀਓ ਕੀਤੇ ਸੀ ਜਾਰੀ

ਇਸ ਤੋਂ ਪਹਿਲਾਂ ਐਨਆਈਏ ਵੱਲੋਂ 12 ਜੂਨ ਨੂੰ ਵੀ ਪੰਜ ਵੀਡੀਓ ਜਾਰੀ ਕੀਤੇ ਗਏ ਸਨ ਅਤੇ ਹਿੰਸਕ ਪ੍ਰਦਰਸ਼ਨਾਂ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨ ਵਿੱਚ ਆਮ ਲੋਕਾਂ ਦੀ ਮਦਦ ਮੰਗੀ ਸੀ। ਜਿਸ ਤੋਂ ਬਾਅਦ 14 ਜੂਨ ਨੂੰ ਰਾਸ਼ਟਰੀ ਜਾਂਚ ਏਜੰਸੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਇੱਕ ਟਵੀਟ ਵਿੱਚ ਲਿਖਿਆ ਕਿ ਇਹ ਲੋਕ ਭਾਰਤੀ ਹਾਈ ਕਮਿਸ਼ਨ, ਲੰਡਨ ‘ਤੇ ਹੋਏ ਹਮਲੇ ਵਿੱਚ ਸ਼ਾਮਲ ਸਨ। ਜੇ ਕਿਸੇ ਨੂੰ ਉਸ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਜਰੂਰ ਸ਼ੇਅਰ ਕਰਿਓ।

ਕੀ ਹੈ ਪੂਰਾ ਮਾਮਲਾ?

ਦੱਸ ਦਈਏ ਕਿ ਇਸ ਸਾਲ 19 ਮਾਰਚ ਨੂੰ ਖਾਲਿਸਤਾਨ ਸਮਰਥਕਾਂ ਨੇ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ਖਾਲਿਸਤਾਨ ਸਮਰਥਕਾਂ ਨੇ ਹਾਈ ਕਮਿਸ਼ਨ ਦੀ ਇਮਾਰਤ ‘ਤੇ ਤਿਰੰਗਾ ਉਤਾਰ ਕੇ ਹਾਈ ਕਮਿਸ਼ਨ ਦੀ ਭੰਨਤੋੜ ਕਰਨ ਦੀ ਕੋਸ਼ਿਸ਼ ਕੀਤੀ। ਇਹ ਪ੍ਰਦਰਸ਼ਨ ਪੰਜਾਬ ‘ਚ ਅੰਮ੍ਰਿਤਪਾਲ ਅਤੇ ਉਸ ਦੇ ਸਮਰਥਕਾਂ ਖਿਲਾਫ ਪੁਲਿਸ ਕਾਰਵਾਈ ਨੂੰ ਲੈ ਕੇ ਹੋਇਆ। ਪਿਛਲੇ ਦਿਨੀਂ ਐਨਆਈਏ ਨੇ ਇਸ ਸਬੰਧੀ ਸੀਸੀਟੀਵੀ ਫੁਟੇਜ ਵੀ ਜਾਰੀ ਕੀਤੀ ਸੀ।

ਭਾਰਤ ਨੇ ਜਤਾਈ ਸੀ ਨਾਰਾਜ਼ਗੀ

ਇਸ ਘਟਨਾ ਤੋਂ ਬਾਅਦ ਭਾਰਤੀ ਹਾਈ ਕਮਿਸ਼ਨ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ। ਘਟਨਾ ਦੇ ਸਮੇਂ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਸੁਰੱਖਿਆ ਵਿਵਸਥਾ ਬਹੁਤ ਘੱਟ ਸੀ, ਜਿਸ ਕਾਰਨ ਹਮਲਾਵਰ ਆਸਾਨੀ ਨਾਲ ਵਾਰਦਾਤ ਨੂੰ ਅੰਜਾਮ ਦੇ ਸਕਦੇ ਸਨ। ਭਾਰਤ ਨੇ ਵੀ ਇਸ ਘਟਨਾ ‘ਤੇ ਸਖ਼ਤ ਨਾਰਾਜ਼ਗੀ ਜਤਾਈ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...