UK Attack Case: ਲੰਡਨ ‘ਚ ਭਾਰਤੀ ਹਾਈ ਕਮਿਸ਼ਨ ‘ਤੇ ਹਮਲਾ ਕਰਨ ਵਾਲਿਆਂ ਦੀ ਪਛਾਣ, NIA ਵੱਲੋਂ 45 ਤਸਵੀਰਾਂ ਜਾਰੀ

Updated On: 

15 Jun 2023 12:31 PM

Khalistan Attack on High Commission of India: NIA ਨੇ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਕੰਪਲੈਕਸ 'ਚ ਇਸ ਸਾਲ ਮਾਰਚ 'ਚ ਹੋਈ ਭੰਨਤੋੜ ਦੀ ਜਾਂਚ ਦੇ ਸਬੰਧ 'ਚ 45 ਲੋਕਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀ ਮਦਦ ਮੰਗੀ ਹੈ।

UK Attack Case: ਲੰਡਨ ਚ ਭਾਰਤੀ ਹਾਈ ਕਮਿਸ਼ਨ ਤੇ ਹਮਲਾ ਕਰਨ ਵਾਲਿਆਂ ਦੀ ਪਛਾਣ, NIA ਵੱਲੋਂ 45 ਤਸਵੀਰਾਂ ਜਾਰੀ
Follow Us On

London, United Kindom: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਕੰਪਲੈਕਸ ‘ਚ ਇਸ ਸਾਲ ਮਾਰਚ ‘ਚ ਹੋਈ ਭੰਨਤੋੜ ਦੀ ਜਾਂਚ ਦੇ ਸਬੰਧ ‘ਚ 45 ਲੋਕਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ।

ਐਨਆਈਏ ਨੇ ਲੁੱਕਆਊਟ ਨੋਟਿਸ ਜਾਰੀ ਕਰਕੇ ਇਨ੍ਹਾਂ ਲੋਕਾਂ ਦੀ ਪਛਾਣ ਕਰਨ ਦੀ ਅਪੀਲ ਕੀਤੀ ਹੈ। ਏਜੰਸੀ ਨੇ ਕਿਹਾ ਕਿ ਜਿਸ ਕੋਲ ਵੀ ਇਨ੍ਹਾਂ ਲੋਕਾਂ ਦੀ ਜਾਣਕਾਰੀ ਹੈ, ਉਹ ਏਜੰਸੀ ਨੂੰ ਸੂਚਿਤ ਕਰੇ। ਇਹ ਲੋਕ ਮਾਰਚ ਵਿੱਚ ਲੰਡਨ ਵਿੱਚ ਹਾਈ ਕਮਿਸ਼ਨ ਦੀ ਭੰਨਤੋੜ ਕਰਨ ਅਤੇ ਭਾਰਤੀ ਰਾਸ਼ਟਰੀ ਝੰਡੇ ਦੀ ਬੇਅਦਬੀ ਕਰਨ ਲਈ ਜ਼ਿੰਮੇਵਾਰ ਸਨ।

NIA ਨੇ 12 ਜੂਨ ਨੂੰ ਵੀਡੀਓ ਕੀਤੇ ਸੀ ਜਾਰੀ

ਇਸ ਤੋਂ ਪਹਿਲਾਂ ਐਨਆਈਏ ਵੱਲੋਂ 12 ਜੂਨ ਨੂੰ ਵੀ ਪੰਜ ਵੀਡੀਓ ਜਾਰੀ ਕੀਤੇ ਗਏ ਸਨ ਅਤੇ ਹਿੰਸਕ ਪ੍ਰਦਰਸ਼ਨਾਂ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨ ਵਿੱਚ ਆਮ ਲੋਕਾਂ ਦੀ ਮਦਦ ਮੰਗੀ ਸੀ। ਜਿਸ ਤੋਂ ਬਾਅਦ 14 ਜੂਨ ਨੂੰ ਰਾਸ਼ਟਰੀ ਜਾਂਚ ਏਜੰਸੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਇੱਕ ਟਵੀਟ ਵਿੱਚ ਲਿਖਿਆ ਕਿ ਇਹ ਲੋਕ ਭਾਰਤੀ ਹਾਈ ਕਮਿਸ਼ਨ, ਲੰਡਨ ‘ਤੇ ਹੋਏ ਹਮਲੇ ਵਿੱਚ ਸ਼ਾਮਲ ਸਨ। ਜੇ ਕਿਸੇ ਨੂੰ ਉਸ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਜਰੂਰ ਸ਼ੇਅਰ ਕਰਿਓ।

ਕੀ ਹੈ ਪੂਰਾ ਮਾਮਲਾ?

ਦੱਸ ਦਈਏ ਕਿ ਇਸ ਸਾਲ 19 ਮਾਰਚ ਨੂੰ ਖਾਲਿਸਤਾਨ ਸਮਰਥਕਾਂ ਨੇ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ਖਾਲਿਸਤਾਨ ਸਮਰਥਕਾਂ ਨੇ ਹਾਈ ਕਮਿਸ਼ਨ ਦੀ ਇਮਾਰਤ ‘ਤੇ ਤਿਰੰਗਾ ਉਤਾਰ ਕੇ ਹਾਈ ਕਮਿਸ਼ਨ ਦੀ ਭੰਨਤੋੜ ਕਰਨ ਦੀ ਕੋਸ਼ਿਸ਼ ਕੀਤੀ। ਇਹ ਪ੍ਰਦਰਸ਼ਨ ਪੰਜਾਬ ‘ਚ ਅੰਮ੍ਰਿਤਪਾਲ ਅਤੇ ਉਸ ਦੇ ਸਮਰਥਕਾਂ ਖਿਲਾਫ ਪੁਲਿਸ ਕਾਰਵਾਈ ਨੂੰ ਲੈ ਕੇ ਹੋਇਆ। ਪਿਛਲੇ ਦਿਨੀਂ ਐਨਆਈਏ ਨੇ ਇਸ ਸਬੰਧੀ ਸੀਸੀਟੀਵੀ ਫੁਟੇਜ ਵੀ ਜਾਰੀ ਕੀਤੀ ਸੀ।

ਭਾਰਤ ਨੇ ਜਤਾਈ ਸੀ ਨਾਰਾਜ਼ਗੀ

ਇਸ ਘਟਨਾ ਤੋਂ ਬਾਅਦ ਭਾਰਤੀ ਹਾਈ ਕਮਿਸ਼ਨ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ। ਘਟਨਾ ਦੇ ਸਮੇਂ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਸੁਰੱਖਿਆ ਵਿਵਸਥਾ ਬਹੁਤ ਘੱਟ ਸੀ, ਜਿਸ ਕਾਰਨ ਹਮਲਾਵਰ ਆਸਾਨੀ ਨਾਲ ਵਾਰਦਾਤ ਨੂੰ ਅੰਜਾਮ ਦੇ ਸਕਦੇ ਸਨ। ਭਾਰਤ ਨੇ ਵੀ ਇਸ ਘਟਨਾ ‘ਤੇ ਸਖ਼ਤ ਨਾਰਾਜ਼ਗੀ ਜਤਾਈ ਸੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ