Pakistan Imran Khan: ਇਮਰਾਨ ਖਾਨ ਨੂੰ ਗ੍ਰਿਫਤਾਰ ਕਰਨ ਲਈ ਹੈਲੀਕਾਪਟਰ ਰਾਹੀਂ ਪਹੁੰਚੀ ਪੁਲਿਸ
Pakistan Imran Khan: ਮਹਿਲਾ ਜੱਜਾਂ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਧਮਕੀਆਂ ਦੇਣ ਦੇ ਮਾਮਲੇ 'ਚ ਇਮਰਾਨ ਖਾਨ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਮਰਾਨ ਖਾਨ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਹੈਲੀਕਾਪਟਰ ਰਾਹੀਂ ਲਾਹੌਰ ਪਹੁੰਚੀ।

ਲਾਹੌਰ ਨਿਊਜ਼: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ (Non bailable Warrant) ਹੋਣ ਤੋਂ ਬਾਅਦ ਇਸਲਾਮਾਬਾਦ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਪਹੁੰਚੀ। ਜਾਣਕਾਰੀ ਮੁਤਾਬਕ ਇਮਰਾਨ ਖਾਨ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਹੈਲੀਕਾਪਟਰ ਰਾਹੀਂ ਲਾਹੌਰ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਅਗਲੇ 24 ਘੰਟਿਆਂ ‘ਚ ਇਨ੍ਹਾਂ ਨੂੰ ਗ੍ਰਿਫਤਾਰ ਕਰ ਸਕਦੀ ਹੈ। ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਜ਼ਮਾਨ ਪਾਰਕ ਜਾਵੇਗੀ। ਦੱਸ ਦਈਏ ਕਿ ਅਦਾਲਤ ਨੇ ਮਹਿਲਾ ਜੱਜ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਖਿਲਾਫ ਧਮਕੀ ਭਰੀ ਭਾਸ਼ਾ ਦੀ ਵਰਤੋਂ ਕਰਨ ਦੇ ਮਾਮਲੇ ‘ਚ ਉਨ੍ਹਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਇਹ ਹੁਕਮ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਨੇ ਦਿੱਤਾ ਹੈ।