Pakistan Imran Khan: ਇਮਰਾਨ ਖਾਨ ਨੂੰ ਗ੍ਰਿਫਤਾਰ ਕਰਨ ਲਈ ਹੈਲੀਕਾਪਟਰ ਰਾਹੀਂ ਪਹੁੰਚੀ ਪੁਲਿਸ
Pakistan Imran Khan: ਮਹਿਲਾ ਜੱਜਾਂ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਧਮਕੀਆਂ ਦੇਣ ਦੇ ਮਾਮਲੇ 'ਚ ਇਮਰਾਨ ਖਾਨ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਮਰਾਨ ਖਾਨ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਹੈਲੀਕਾਪਟਰ ਰਾਹੀਂ ਲਾਹੌਰ ਪਹੁੰਚੀ।
ਲਾਹੌਰ ਨਿਊਜ਼: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ (Non bailable Warrant) ਹੋਣ ਤੋਂ ਬਾਅਦ ਇਸਲਾਮਾਬਾਦ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਪਹੁੰਚੀ। ਜਾਣਕਾਰੀ ਮੁਤਾਬਕ ਇਮਰਾਨ ਖਾਨ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਹੈਲੀਕਾਪਟਰ ਰਾਹੀਂ ਲਾਹੌਰ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਅਗਲੇ 24 ਘੰਟਿਆਂ ‘ਚ ਇਨ੍ਹਾਂ ਨੂੰ ਗ੍ਰਿਫਤਾਰ ਕਰ ਸਕਦੀ ਹੈ। ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਜ਼ਮਾਨ ਪਾਰਕ ਜਾਵੇਗੀ। ਦੱਸ ਦਈਏ ਕਿ ਅਦਾਲਤ ਨੇ ਮਹਿਲਾ ਜੱਜ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਖਿਲਾਫ ਧਮਕੀ ਭਰੀ ਭਾਸ਼ਾ ਦੀ ਵਰਤੋਂ ਕਰਨ ਦੇ ਮਾਮਲੇ ‘ਚ ਉਨ੍ਹਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਇਹ ਹੁਕਮ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਨੇ ਦਿੱਤਾ ਹੈ।
‘ਚੋਣਾਂ ਤੋਂ ਦੂਰ ਰੱਖਣ ਲਈ ਬਣਾਏ ਜਾ ਰਹੇ ਕੇਸ’
ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Former PM Imran Khan) ਨੇ ਕਿਹਾ, ਇਹ ਲੋਕ ਮੇਰੇ ‘ਤੇ ਕੇਸ ਦਰਜ ਕਰ ਰਹੇ ਹਨ, ਤਾਂ ਜੋ ਮੈਂ ਚੋਣਾਂ ਤੋਂ ਦੂਰ ਰਹਾਂ। ਹਰ ਰੋਜ਼ ਨਵਾਂ ਕੇਸ ਦਰਜ ਹੋ ਰਿਹਾ ਹੈ। ਮੇਰਾ ਛੇਵਾਂ ਜਲਸਾ ਦਿਨ ਵੇਲੇ ਹੋਵੇਗਾ। ਪਿਛਲੇ 12 ਸਾਲਾਂ ਵਿੱਚ ਇਹ ਛੇਵਾਂ ਜਲਸਾ ਹੋਵੇਗਾ। ਹਨੇਰੇ ਵਿੱਚ ਨਜ਼ਰ ਨਹੀਂ ਆਵੇਗਾ ਕਿ ਸਾਡੇ ਮੁਲਕ ਨੂੰ ਦਲਦਲ ਵਿੱਚੋਂ ਕਿਵੇਂ ਕੱਢਿਆ ਜਾਵੇ।
ਦੋ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ
ਐਕਸਪ੍ਰੈਸ ਟ੍ਰਿਬਿਊਨ ਦੀ ਰਿਪੋਰਟ ਅਨੁਸਾਰ ਖਾਨ ਦੇ ਖਿਲਾਫ ਦੋ ਗੈਰ-ਜ਼ਮਾਨਤੀ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਜਾਣ ਤੋਂ ਬਾਅਦ, ਇਸਲਾਮਾਬਾਦ ਪੁਲਿਸ ਪੀਟੀਆਈ ਮੁਖੀ ਨੂੰ ਗ੍ਰਿਫਤਾਰ ਕਰਨ ਲਈ ਇੱਕ ਵਿਸ਼ੇਸ਼ ਹੈਲੀਕਾਪਟਰ (Helicopter) ਵਿੱਚ ਲਾਹੌਰ ਪਹੁੰਚੀ, ਜਿਸ ਤੋਂ ਬਾਅਦ ਖਾਨ ਮਾਰਚ ਦੀ ਅਗਵਾਈ ਕਰਨ ਲਈ ਆਪਣੀ ਜ਼ਮਾਨ ਪਾਰਕ ਸਥਿਤ ਰਿਹਾਇਸ਼ ਤੋਂ ਰਵਾਨਾ ਹੋਏ। ਇਸ ਤੋਂ ਪਹਿਲਾਂ ਲਾਹੌਰ ਜ਼ਿਲ੍ਹਾ ਪ੍ਰਸ਼ਾਸਨ ਨੇ ਮਾਰਚ, ਇਸ ਦੇ ਰੂਟ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਚਰਚਾ ਕਰਨ ਲਈ ਪਾਰਟੀ ਲੀਡਰਸ਼ਿਪ ਨਾਲ ਮੁਲਾਕਾਤ ਕੀਤੀ। ਹਾਲਾਂਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਸ਼ਰਤ ਰੱਖੀ ਕਿ ਪਾਰਟੀ ਦਾ ਕੋਈ ਵੀ ਆਗੂ ਨਿਆਂਪਾਲਿਕਾ ਜਾਂ ਕਿਸੇ ਹੋਰ ਅਦਾਰੇ ਖ਼ਿਲਾਫ਼ ਬਿਆਨਬਾਜ਼ੀ ਨਹੀਂ ਕਰੇਗਾ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ