AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗ੍ਰਿਫ਼ਤਾਰੀ-ਮੌਤ ਤੋਂ ਨਹੀਂ ਡਰਦੀ ਸ਼ੇਖ ਹਸੀਨਾ ਦਾ ਐਲਾਨ- ਦਸੰਬਰ ‘ਚ ਬੰਗਲਾਦੇਸ਼ ਪਰਤਾਂਗੀ

ਸ਼ੇਖ ਹਸੀਨਾ ਨੇ ਦਸੰਬਰ 'ਚ ਬੰਗਲਾਦੇਸ਼ ਪਰਤਣ ਦਾ ਐਲਾਨ ਕੀਤਾ ਹੈ, ਭਾਵੇਂ ਉਨ੍ਹਾਂ ਨੂੰ ਗ੍ਰਿਫ਼ਤਾਰੀ ਜਾਂ ਮੌਤ ਦੇ ਖ਼ਤਰੇ ਦਾ ਸਾਹਮਣਾ ਕਰਨਾ ਪਵੇ। ਭਾਰਤ 'ਚ ਸ਼ਰਨ ਲੈ ਰਹੀ ਹਸੀਨਾ ਨੇ ਕਿਹਾ ਕਿ ਇਹ ਉਨ੍ਹਾਂ ਦੀ ਸਿਆਸੀ ਜ਼ਿੰਮੇਵਾਰੀ ਹੈ। ਹਾਲਾਂਕਿ, ਅਜੇ ਵਾਪਸੀ ਦੀ ਤਾਰੀਖ਼ ਤੈਅ ਨਹੀਂ ਕੀਤੀ ਗਈ ਹੈ।

ਗ੍ਰਿਫ਼ਤਾਰੀ-ਮੌਤ ਤੋਂ ਨਹੀਂ ਡਰਦੀ ਸ਼ੇਖ ਹਸੀਨਾ ਦਾ ਐਲਾਨ- ਦਸੰਬਰ 'ਚ ਬੰਗਲਾਦੇਸ਼ ਪਰਤਾਂਗੀ
ਸ਼ੇਖ ਹਸੀਨਾ
tv9-punjabi
| Updated On: 21 Oct 2026 08:26 AM IST
Share

ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਅਤੇ ਅਵਾਮੀ ਲੀਗ ਦੀ ਮੁਖੀ ਸ਼ੇਖ ਹਸੀਨਾ ਨੇ ਇੱਕ ਵਾਰ ਫਿਰ ਦੁਹਰਾਇਆ ਹੈ ਕਿ ਗ੍ਰਿਫ਼ਤਾਰੀ, ਤਸ਼ੱਦਦ ਜਾਂ ਮੌਤ ਦੇ ਖ਼ਤਰੇ ਦੇ ਬਾਵਜੂਦ ਉਹ ਦਸੰਬਰ ‘ਚ ਬੰਗਲਾਦੇਸ਼ ਜ਼ਰੂਰ ਪਰਤਣਗੇ। ਅਗਸਤ 2024 ‘ਚ ਆਪਣੀ ਸਰਕਾਰ ਡਿੱਗਣ ਤੋਂ ਬਾਅਦ ਹਸੀਨਾ ਬੰਗਲਾਦੇਸ਼ ਛੱਡ ਕੇ ਚਲੀ ਗਈ ਸੀ ਤੇ ਇਸ ਸਮੇਂ ਭਾਰਤ ‘ਚ ਰਹਿ ਰਹੀ ਹੈ। ਬੰਗਲਾਦੇਸ਼ ਲਗਾਤਾਰ ਭਾਰਤ ਤੋਂ ਉਨ੍ਹਾਂ ਦੀ ਵਾਪਸੀ ਦੀ ਮੰਗ ਕਰ ਰਿਹਾ ਹੈ।

ਸੋਮਵਾਰ ਨੂੰ ਵਾਸ਼ਿੰਗਟਨ ਡੀ.ਸੀ. ‘ਚ ਸੈਂਟਰ ਫਾਰ ਯੂਐੱਸ-ਬੰਗਲਾਦੇਸ਼ ਰਿਲੇਸ਼ਨਜ਼ ਵੱਲੋਂ ਕਰਵਾਏ ਗਏ ਇੱਕ ਪ੍ਰੋਗਰਾਮ ‘ਚ ਵਰਚੁਅਲੀ ਸ਼ਾਮਲ ਹੋਈ ਸ਼ੇਖ ਹਸੀਨਾ ਨੇ ਕਿਹਾ, ਮੈਂ ਦਸੰਬਰ ‘ਚ ਬੰਗਲਾਦੇਸ਼ ਵਾਪਸ ਜਾਵਾਂਗੀ। ਉਨ੍ਹਾਂ ਕਿਹਾ ਕਿ ਭਾਵੇਂ ਮੌਜੂਦਾ ਤਾਰਿਕ ਰਹਿਮਾਨ ਦੀ ਸਰਕਾਰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਵੇ, ਮਾਰ ਦੇਵੇ ਜਾਂ ਤਸ਼ੱਦਦ ਕਰੇ, ਪਰ ਉਹ ਦਸੰਬਰ ‘ਚ ਬੰਗਲਾਦੇਸ਼ ਜ਼ਰੂਰ ਪਰਤਣਗੇ।

ਮੈਂ ਦਸੰਬਰ ‘ਚ ਬੰਗਲਾਦੇਸ਼ ਵਾਪਸ ਜਾਵਾਂਗੀ

ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ, ਮੈਂ ਦਸੰਬਰ ‘ਚ ਬੰਗਲਾਦੇਸ਼ ਵਾਪਸ ਜਾਵਾਂਗੀ। ਮੈਨੂੰ ਡਰ ਨਹੀਂ ਹੈ। ਮੈਨੂੰ ਪਤਾ ਹੈ ਕਿ ਉਹ ਮੈਨੂੰ ਮਾਰ ਸਕਦੇ ਹਨ, ਗ੍ਰਿਫ਼ਤਾਰ ਕਰ ਸਕਦੇ ਹਨ ਤੇ ਮੇਰੇ ‘ਤੇ ਤਸ਼ੱਦਦ ਕਰ ਸਕਦੇ ਹਨ ਪਰ ਵਾਪਸ ਜਾਣਾ ਮੇਰੀ ਜ਼ਿੰਮੇਵਾਰੀ ਹੈ।ਹਾਲਾਂਕਿ, ਉਨ੍ਹਾਂ ਨੇ ਆਪਣੀ ਵਾਪਸੀ ਦੀ ਕੋਈ ਪੱਕੀ ਤਾਰੀਖ਼ ਨਹੀਂ ਦੱਸੀ।

ਇਸ ‘ਚ ਕਿੰਨਾ ਖ਼ਤਰਾ ਹੈ, ਮੈਨੂੰ ਪਰਵਾਹ ਨਹੀਂ

ਹਸੀਨਾ ਨੇ ਕਿਹਾ ਕਿ ਬੰਗਲਾਦੇਸ਼ ਪਰਤਣ ‘ਤੇ ਉਨ੍ਹਾਂ ਨੂੰ ਜੇਲ੍ਹ ਜਾਣਾ ਪੈ ਸਕਦਾ ਹੈ ਜਾਂ ਹਿੰਸਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਪਰ ਉਨ੍ਹਾਂ ਦਾ ਮੰਨਣਾ ਹੈ ਕਿ ਸਿਆਸੀ ਜ਼ਿੰਮੇਵਾਰੀ ਦੇ ਨਾਤੇ ਉਨ੍ਹਾਂ ਨੂੰ ਆਪਣੇ ਸਮਰਥਕਾਂ ਦੇ ਨਾਲ ਖੜ੍ਹਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੰਗਲਾਦੇਸ਼ ਵਾਪਸ ਜਾਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਤੇ ਇਸ ਨਾਲ ਜੁੜੇ ਖ਼ਤਰੇ ਉਨ੍ਹਾਂ ਨੂੰ ਰੋਕ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਇਸ ‘ਚ ਕਿੰਨਾ ਖ਼ਤਰਾ ਹੈ, ਮੈਨੂੰ ਇਸ ਦੀ ਪਰਵਾਹ ਨਹੀਂ ਹੈ। ਮੈਨੂੰ ਵਾਪਸ ਜਾਣਾ ਹੀ ਹੈ।

ਉੱਧਰ, ਸ਼ੇਖ ਹਸੀਨਾ ਦੇ ਪੁੱਤਰ ਸਜੀਬ ਵਾਜੇਦ ਜੌਏ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਜੇ ਵਾਪਸੀ ਦੀ ਕੋਈ ਤਾਰੀਖ਼ ਤੈਅ ਨਹੀਂ ਕੀਤੀ ਗਈ ਹੈ ਤੇ ਸਹੀ ਸਮਾਂ ਆਉਣ ‘ਤੇ ਇਸ ਦਾ ਐਲਾਨ ਕੀਤਾ ਜਾਵੇਗਾ।

ਭਾਰਤ ਸਰਕਾਰ ਦਾ ਕੀਤਾ ਧੰਨਵਾਦ

ਅਵਾਮੀ ਲੀਗ ਦੀ ਆਗੂ ਸ਼ੇਖ ਹਸੀਨਾ ਸੱਤਾ ਤੋਂ ਹਟਾਏ ਜਾਣ ਤੋਂ ਬਾਅਦ ਤੋਂ ਭਾਰਤ ‘ਚ ਰਹਿ ਰਹੀ ਹੈ। ਉਨ੍ਹਾਂ ਨੇ ਸਿਆਸੀ ਉਥਲ-ਪੁਥਲ ਦੇ ਉਸ ਦੌਰ ‘ਚ ਸ਼ਰਨ ਦੇਣ ਲਈ ਭਾਰਤ ਸਰਕਾਰ ਤੇ ਇੱਥੋਂ ਦੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਤੇ ਇੱਥੋਂ ਦੇ ਲੋਕਾਂ ਦਾ ਬਹੁਤ-ਬਹੁਤ ਧੰਨਵਾਦ। ਉਨ੍ਹਾਂ ਨੇ ਮੈਨੂੰ ਬਿਲਕੁਲ ਉਸੇ ਤਰ੍ਹਾਂ ਅਪਣਾਇਆ, ਜਿਵੇਂ 1975 ‘ਚ ਅਪਣਾਇਆ ਸੀ। ਉਨ੍ਹਾਂ ਨੇ ਉਸ ਦੌਰ ਨੂੰ ਯਾਦ ਕੀਤਾ, ਜਦੋਂ ਉਨ੍ਹਾਂ ਦੇ ਪਰਿਵਾਰ ਦੇ ਕਈ ਮੈਂਬਰਾਂ ਦੀ ਹੱਤਿਆ ਕਰ ਦਿੱਤੀ ਗਈ ਸੀ ਤੇ ਉਹ ਤੇ ਉਨ੍ਹਾਂ ਦੀ ਭੈਣ ਕਿਸੇ ਤਰ੍ਹਾਂ ਬਚ ਗਈਆਂ ਸਨ।

ਕਈ ਘਟਨਾਵਾਂ ਦਾ ਕੀਤਾ ਜ਼ਿਕਰ

ਸਾਬਕਾ ਪ੍ਰਧਾਨ ਮੰਤਰੀ ਨੇ ਆਪਣੇ ਸਿਆਸੀ ਕਰੀਅਰ ਦੀਆਂ ਕੁਝ ਅਜਿਹੀਆਂ ਘਟਨਾਵਾਂ ਦਾ ਵੀ ਜ਼ਿਕਰ ਕੀਤਾ, ਜਦੋਂ ਜਾਨ ਨੂੰ ਖ਼ਤਰਾ ਹੋਣ ਦੇ ਬਾਵਜੂਦ ਉਹ ਬੰਗਲਾਦੇਸ਼ ਵਾਪਸ ਪਰਤੀ ਸੀ। ਇਨ੍ਹਾਂ ‘ਚ 1975 ‘ਚ ਉਨ੍ਹਾਂ ਦੇ ਪਿਤਾ ਸ਼ੇਖ ਮੁਜੀਬੁਰ ਰਹਿਮਾਨ ਤੇ ਪਰਿਵਾਰ ਦੇ ਹੋਰ ਮੈਂਬਰਾਂ ਦੀ ਹੱਤਿਆ ਤੋਂ ਬਾਅਦ ਕਈ ਸਾਲ ਵਿਦੇਸ਼ ‘ਚ ਬਿਤਾਉਣ ਮਗਰੋਂ 1981 ‘ਚ ਉਨ੍ਹਾਂ ਦੀ ਵਾਪਸੀ ਸ਼ਾਮਲ ਹੈ। ਇਸ ਤੋਂ ਇਲਾਵਾ, 2007 ‘ਚ ਸਿਆਸੀ ਐਮਰਜੈਂਸੀ ਦੌਰਾਨ ਵੀ ਉਨ੍ਹਾਂ ਨੇ ਵਾਪਸ ਪਰਤਣ ਦਾ ਫ਼ੈਸਲਾ ਕੀਤਾ ਸੀ, ਜਦੋਂ ਉਨ੍ਹਾਂ ‘ਤੇ ਅਪਰਾਧਿਕ ਇਲਜ਼ਾਮ ਲਗਾਏ ਗਏ ਸਨ।

ਰਹਿਮਾਨ ਸਰਕਾਰ ‘ਤੇ ਲਗਾਏ ਇਲਜ਼ਾਮ

ਸ਼ੇਖ ਹਸੀਨਾ ਨੇ ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਦੀ ਅਗਵਾਈ ਵਾਲੀ ਸਰਕਾਰ ‘ਤੇ ਇਲਜ਼ਾਮ ਲਗਾਇਆ ਕਿ ਉਹ ਉਨ੍ਹਾਂ ਤੇ ਅਵਾਮੀ ਲੀਗ ਦੇ ਮੈਂਬਰਾਂ ਵਿਰੁੱਧ ਅਪਰਾਧਿਕ ਮਾਮਲੇ ਚਲਾ ਕੇ ਸਿਆਸੀ ਵਿਰੋਧ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਨ੍ਹਾਂ ਮਾਮਲਿਆਂ ਦੀ ਕਾਨੂੰਨੀ ਵੈਧਤਾ ‘ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਵਿਰੁੱਧ ਲੱਗੇ ਇਲਜ਼ਾਮ ਦਾ ਨਿਪਟਾਰਾ ਨਿਰਪੱਖ ਨਿਆਂਇਕ ਪ੍ਰਕਿਰਿਆ ਰਾਹੀਂ ਹੋਣਾ ਚਾਹੀਦਾ ਹੈ।

ਆਜ਼ਾਦ ਪ੍ਰਕਿਰਿਆਵਾਂ ਰਾਹੀਂ ਆਪਣੀ ਸਰਕਾਰ ਚੁਣਨ

ਹਸੀਨਾ ਨੇ ਕਿਹਾ ਕਿ ਬੰਗਲਾਦੇਸ਼ ਦੇ ਸਿਆਸੀ ਭਵਿੱਖ ਦਾ ਫ਼ੈਸਲਾ ਉੱਥੋਂ ਦੇ ਨਾਗਰਿਕਾਂ ਨੂੰ ਆਜ਼ਾਦ ਤੇ ਸਮਾਵੇਸ਼ੀ ਲੋਕਤੰਤਰੀ ਪ੍ਰਕਿਰਿਆਵਾਂ ਰਾਹੀਂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੇਰੀ ਅਪੀਲ ਹੈ ਕਿ ਬੰਗਲਾਦੇਸ਼ ਦੇ ਨਾਗਰਿਕ ਆਜ਼ਾਦ ਤੇ ਸਮਾਵੇਸ਼ੀ ਸਿਆਸੀ ਪ੍ਰਕਿਰਿਆਵਾਂ ਰਾਹੀਂ ਆਪਣੀ ਸਰਕਾਰ ਚੁਣਨ।

ਸਾਬਕਾ ਪ੍ਰਧਾਨ ਮੰਤਰੀ ਨੇ ਆਜ਼ਾਦ ਅਦਾਲਤਾਂ, ਪ੍ਰਗਟਾਵੇ ਦੀ ਆਜ਼ਾਦੀ, ਸਿਆਸੀ ਸੰਗਠਨ ਬਣਾਉਣ ਦੀ ਖੁੱਲ੍ਹ, ਘੱਟ ਗਿਣਤੀਆਂ ਦੀ ਸੁਰੱਖਿਆ ਤੇ ਕਾਨੂੰਨੀ ਪ੍ਰਕਿਰਿਆਵਾਂ ਦੀ ਸਹੀ ਪਾਲਣਾ ਦੀ ਵਕਾਲਤ ਕੀਤੀ। ਉਨ੍ਹਾਂ ਦਲੀਲ ਦਿੱਤੀ ਕਿ ਸਿਆਸੀ ਪਾਰਟੀਆਂ ਨੂੰ ਲੋਕਤੰਤਰੀ ਪ੍ਰਕਿਰਿਆ ‘ਚ ਹਿੱਸਾ ਲੈਣ ਤੋਂ ਰੋਕਣ ਨਾਲ ਸਮਾਜ ‘ਚ ਵੰਡ ਹੋਰ ਡੂੰਘੀ ਹੋਵੇਗੀ ਤੇ ਕੌਮੀ ਸੁਲ੍ਹਾ ਦੀ ਪ੍ਰਕਿਰਿਆ ਕਮਜ਼ੋਰ ਪਵੇਗੀ।

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ, ਜਿਹੜੇ ਲੋਕ ਮੇਰੀ ਸਰਕਾਰ ਦਾ ਵਿਰੋਧ ਕਰਦੇ ਹਨ, ਉਹ ਵੀ ਨਾਗਰਿਕ ਹਨ ਤੇ ਉਨ੍ਹਾਂ ਦੇ ਅਧਿਕਾਰਾਂ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਬੰਗਲਾਦੇਸ਼ ਦਾ ਭਵਿੱਖ ਬਦਲੇ ਦੀ ਭਾਵਨਾ ‘ਤੇ ਨਹੀਂ, ਸਗੋਂ ਆਪਸੀ ਸੁਲ੍ਹਾ ‘ਤੇ ਟਿਕਿਆ ਹੋਣਾ ਚਾਹੀਦਾ ਹੈ।

ਮੁਸ਼ਕਲ ਸਵਾਲਾਂ ਦਾ ਸਾਹਮਣਾ ਕਰਨਾ ਪਿਆ ਹੈ

ਹਸੀਨਾ ਨੇ ਇਹ ਵੀ ਮੰਨਿਆ ਕਿ ਉਨ੍ਹਾਂ ਦੀ ਸਰਕਾਰ ਨੂੰ ਆਪਣੇ ਕੰਮਕਾਜ ਤੇ 2024 ਦੇ ਵਿਰੋਧ ਪ੍ਰਦਰਸ਼ਨਾਂ ਨਾਲ ਜੁੜੀਆਂ ਘਟਨਾਵਾਂ ਬਾਰੇ ਮੁਸ਼ਕਲ ਸਵਾਲਾਂ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਮੈਂ ਆਪਣੀ ਸਰਕਾਰ, 2024 ਦੀਆਂ ਘਟਨਾਵਾਂ ਤੇ ਉਸ ਤੋਂ ਬਾਅਦ ਦੇ ਹਾਲਾਤ ਨਾਲ ਜੁੜੇ ਮੁਸ਼ਕਲ ਸਵਾਲਾਂ ਨੂੰ ਸਵੀਕਾਰ ਕਰਦੀ ਹਾਂ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਵਿਰੁੱਧ ਲੱਗੇ ਇਲਜ਼ਾਮਾਂ ਦਾ ਨਿਪਟਾਰਾ ਪਾਰਦਰਸ਼ੀ ਤੇ ਨਿਰਪੱਖ ਕਾਨੂੰਨੀ ਪ੍ਰਕਿਰਿਆ ਰਾਹੀਂ ਹੋਣਾ ਚਾਹੀਦਾ ਹੈ, ਭਾਵੇਂ ਉਹ ਵਿਅਕਤੀ ਖ਼ੁਦ ਉਹ ਕਿਉਂ ਨਾ ਹੋਣ।

ਰਾਸ਼ਟਰਪਤੀ ਡੋਨਾਲਡ ਟਰੰਪ ਦਾ ਕੀਤਾ ਧੰਨਵਾਦ

ਪ੍ਰੋਗਰਾਮ ਦੌਰਾਨ ਸ਼ੇਖ ਹਸੀਨਾ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਯੂਐੱਸਏਆਈਡੀ (USAID) ਦੀ ਫੰਡਿੰਗ ਰੋਕਣ ਦੇ ਉਨ੍ਹਾਂ ਦੇ ਫ਼ੈਸਲੇ ਨਾਲ ਪੈਸਾ ਗ਼ਲਤ ਹੱਥਾਂ ‘ਚ ਜਾਣ ਤੋਂ ਬਚੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਤਾਰਿਕ ਰਹਿਮਾਨ ਦੀ ਅਗਵਾਈ ਵਾਲੀ ਬੰਗਲਾਦੇਸ਼ ਸਰਕਾਰ ਨੂੰ ਭ੍ਰਿਸ਼ਟ ਕਰਾਰ ਦਿੰਦਿਆਂ ਉਸ ‘ਤੇ ਵੱਡੇ ਪੱਧਰ ‘ਤੇ ਬੇਰੁਜ਼ਗਾਰੀ, ਔਰਤਾਂ ਨਾਲ ਦੁਰਵਿਵਹਾਰ ਤੇ ਜਬਰੀ ਵਸੂਲੀ ਦੇ ਗੰਭੀਰ ਇਲਜ਼ਾਮ ਲਗਾਏ।

ਉਨ੍ਹਾਂ ਮੌਜੂਦਾ ਸਰਕਾਰ ਨੂੰ ਪੂਰੀ ਤਰ੍ਹਾਂ ਭ੍ਰਿਸ਼ਟ ਦੱਸਿਆ ਅਤੇ ਬੰਗਲਾਦੇਸ਼ ‘ਚ ਨਿਰਪੱਖ ਤੇ ਆਜ਼ਾਦ ਚੋਣਾਂ ਕਰਵਾਉਣ ਦੀ ਮੰਗ ਕੀਤੀ।

ਸ਼ੇਖ ਹਸੀਨਾ ਨੂੰ ਸੁਣਾਈ ਗਈ ਮੌਤ ਦੀ ਸਜ਼ਾ

ਬੰਗਲਾਦੇਸ਼ ਦੇ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ ਨੇ ਨਵੰਬਰ 2025 ‘ਚ 2024 ਦੇ ਪ੍ਰਦਰਸ਼ਨਾਂ ‘ਤੇ ਕਾਰਵਾਈ ਨਾਲ ਸਬੰਧਤ ਮਾਮਲੇ ‘ਚ ਸ਼ੇਖ ਹਸੀਨਾ ਨੂੰ ਉਨ੍ਹਾਂ ਦੀ ਗੈਰ-ਮੌਜੂਦਗੀ ‘ਚ ਮੌਤ ਦੀ ਸਜ਼ਾ ਸੁਣਾਈ ਸੀ। ਹਸੀਨਾ ਨੇ ਇਨ੍ਹਾਂ ਇਲਜ਼ਾਮਾਂ ਨੂੰ ਪੂਰੀ ਤਰ੍ਹਾਂ ਖਾਰਜ ਕਰਦਿਆਂ ਇਨ੍ਹਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ। ਢਾਕਾ ਨੇ ਭਾਰਤ ਤੋਂ ਉਨ੍ਹਾਂ ਦੀ ਹਵਾਲਗੀ ਦੀ ਮੰਗ ਕੀਤੀ ਹੈ। ਇਸ ‘ਤੇ ਨਵੀਂ ਦਿੱਲੀ ਨੇ ਕਿਹਾ ਹੈ ਕਿ ਉਹ ਆਪਣੀਆਂ ਅੰਦਰੂਨੀ ਕਾਨੂੰਨੀ ਤੇ ਨਿਆਂਇਕ ਪ੍ਰਕਿਰਿਆਵਾਂ ਤਹਿਤ ਇਸ ਬੇਨਤੀ ਦੀ ਜਾਂਚ ਕਰ ਰਿਹਾ ਹੈ।

ਸੱਤਾ ਤੋਂ ਹਟਾਏ ਜਾਣ ਦੀ ਦੂਜੀ ਵਰ੍ਹੇਗੰਢ ਮੌਕੇ ਦਿੱਲੀ ‘ਚ ਅੰਤਰਰਾਸ਼ਟਰੀ ਮੀਡੀਆ ਨੂੰ ਦਿੱਤੇ ਇੱਕ ਆਡੀਓ ਸੰਦੇਸ਼ ‘ਚ ਵੀ ਹਸੀਨਾ ਨੇ ਵਾਪਸ ਪਰਤਣ ਦੀ ਗੱਲ ਕਹੀ ਸੀ। ਉਨ੍ਹਾਂ ਉਸ ਸਮੇਂ ਕਿਹਾ ਸੀ ਕਿ ਮੇਰੀ ਕਿਸਮਤ ‘ਚ ਜੋ ਵੀ ਲਿਖਿਆ ਹੋਵੇ, ਮੈਂ ਆਪਣੇ ਲੋਕਾਂ ਕੋਲ ਵਾਪਸ ਜਾਵਾਂਗੀ। ਜਦੋਂ ਮੇਰੇ ਦੇਸ਼ਵਾਸੀ ਤਕਲੀਫ਼ਾਂ ਝੱਲ ਰਹੇ ਹੋਣ, ਤਾਂ ਮੈਂ ਉਨ੍ਹਾਂ ਤੋਂ ਦੂਰ ਨਹੀਂ ਰਹਿ ਸਕਦੀ।

ਉਨ੍ਹਾਂ ਮੰਨਿਆ ਸੀ ਕਿ ਉਨ੍ਹਾਂ ਨੂੰ ਹਿਰਾਸਤ ‘ਚ ਲਿਆ ਜਾ ਸਕਦਾ ਹੈ ਜਾਂ ਜੇਲ੍ਹ ‘ਚ ਕੈਦ ਕੀਤਾ ਜਾ ਸਕਦਾ ਹੈ, ਪਰ ਡਰ ਉਨ੍ਹਾਂ ਦੇ ਲੋਕਾਂ ਪ੍ਰਤੀ ਫ਼ਰਜ਼ ਦਾ ਫ਼ੈਸਲਾ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਸੀ ਕਿ ਵਾਪਸੀ ਦੀ ਤਾਰੀਖ਼ ਦਾ ਐਲਾਨ ਸਹੀ ਸਮਾਂ ਆਉਣ ‘ਤੇ ਕੀਤਾ ਜਾਵੇਗਾ।

Source: TV9Hindi.com

Follow Us
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ...
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ...
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ...
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ...
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ...
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...