AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਮਰੀਕਾ ‘ਚ ਭਾਰਤੀਆਂ ਦਾ ਵਧਿਆ ਪ੍ਰਭਾਵ, ਸਮੋਸਾ ਕਾਕਸ ਦੇ ਮੈਂਬਰਾਂ ਦੀ ਗਿਣਤੀ ਹੋਈ ਪੰਜ

ਅਮਰੀਕਾ ਵਿੱਚ ਭਾਰਤੀ ਮੂਲ ਦੇ ਲੋਕਾਂ ਦਾ ਭਾਈਚਾਰਾ ਇੱਕ ਵੱਡੀ ਤਾਕਤ ਬਣ ਕੇ ਉਭਰਿਆ ਹੈ। ਪਿਛਲੀਆਂ ਰਾਸ਼ਟਰਪਤੀ ਚੋਣਾਂ ਵਿੱਚ ਡੈਮੋਕਰੇਟਸ ਅਤੇ ਰਿਪਬਲਿਕਨ ਪਾਰਟੀਆਂ ਨੇ ਭਾਰਤੀ ਮੂਲ ਦੇ ਲੋਕਾਂ ਨੂੰ ਲੁਭਾਉਣ ਲਈ ਬਹੁਤ ਯਤਨ ਕੀਤੇ ਸਨ।

ਅਮਰੀਕਾ 'ਚ ਭਾਰਤੀਆਂ ਦਾ ਵਧਿਆ ਪ੍ਰਭਾਵ, ਸਮੋਸਾ ਕਾਕਸ ਦੇ ਮੈਂਬਰਾਂ ਦੀ ਗਿਣਤੀ ਹੋਈ ਪੰਜ
tv9-punjabi
| Published: 12 Jan 2023 18:14 PM IST
Share
ਵਾਸ਼ਿੰਗਟਨ, ਭਾਰਤੀ ਅਮਰੀਕੀ ਸੰਸਦ ਮੈਂਬਰਾਂ ਦਾ ਇੱਕ ਗੈਰ ਰਸਮੀ ਸਮੂਹ ਹੈ ਜਿਸ ਨੂੰ ਸਮੋਸਾ ਕਾਕਸ ਵਜੋਂ ਜਾਣਿਆ ਜਾਂਦਾ ਹੈ। ਅਮਰੀਕਾ ਵਿਚ ਭਾਰਤੀ ਮੂਲ ਦੇ ਲੋਕਾਂ ਦੇ ਵਧਦੇ ਪ੍ਰਭਾਵ ਦਾ ਹੀ ਇਹ ਅਸਰ ਹੈ ਕਿ ਇਸ ਸਮੋਸਾ ਕਾਕਸ ਦਾ ਲਗਾਤਾਰ ਵਿਸਥਾਰ ਹੋ ਰਿਹਾ ਹੈ। ਦੱਸ ਦੇਈਏ ਕਿ ਸਮੋਸਾ ਕਾਕਸ ਅਮਰੀਕੀ ਪ੍ਰਤੀਨਿਧੀ ਸਭਾ ਜਾਂ ਸੈਨੇਟ ਲਈ ਚੁਣੇ ਗਏ ਡੈਮੋਕ੍ਰੇਟਿਕ ਸੰਸਦ ਮੈਂਬਰਾਂ ਦਾ ਸਮੂਹ ਹੈ। ਹੁਣ ਉਦਯੋਗਪਤੀ ਤੋਂ ਸਿਆਸਤਦਾਨ ਬਣੇ ਸ਼੍ਰੀ ਥਾਣੇਦਾਰ ਨੇ ਇਸ ਵਿੱਚ ਨਵੀਂ ਐਂਟਰੀ ਕੀਤੀ ਹੈ। ਸ੍ਰੀ ਥਾਣੇਦਾਰ ਪਿਛਲੇ ਸਾਲ ਦੇ ਅੰਤ ਵਿੱਚ ਅਮਰੀਕਾ ਵਿੱਚ ਮੱਧਕਾਲੀ ਚੋਣਾਂ ਜਿੱਤ ਹਾਸਿਲ ਕਰਕੇ ਅਮਰੀਕੀ ਪ੍ਰਤੀਨਿਧੀ ਸਭਾ ਦੇ ਮੈਂਬਰ ਬਣੇ ਸਨ। ਪਹਿਲਾਂ, ਇਸ ਸਮੋਸਾ ਕਾਕਸ ਵਿੱਚ ਡੈਮੋਕਰੇਟਿਕ ਸੰਸਦ ਮੈਂਬਰ ਡਾ. ਐਮੀ ਬੇਰਾ, ਪ੍ਰਮਿਲਾ ਜੈਪਾਲ, ਰੋ ਖੰਨਾ ਅਤੇ ਰਾਜਾ ਕ੍ਰਿਸ਼ਨਾਮੂਰਤੀ ਸ਼ਾਮਲ ਹਨ। ਅਮਰੀਕਾ ਵਿੱਚ ਭਾਰਤੀ ਮੂਲ ਦੇ ਲੋਕਾਂ ਦਾ ਭਾਈਚਾਰਾ ਇੱਕ ਵੱਡੀ ਤਾਕਤ ਬਣ ਕੇ ਉਭਰਿਆ ਹੈ। ਪਿਛਲੀਆਂ ਰਾਸ਼ਟਰਪਤੀ ਚੋਣਾਂ ਵਿੱਚ ਡੈਮੋਕਰੇਟਸ ਅਤੇ ਰਿਪਬਲਿਕਨ ਪਾਰਟੀਆਂ ਨੇ ਭਾਰਤੀ ਮੂਲ ਦੇ ਲੋਕਾਂ ਨੂੰ ਲੁਭਾਉਣ ਲਈ ਬਹੁਤ ਯਤਨ ਕੀਤੇ ਸਨ। ਭਾਰਤੀ ਭਾਈਚਾਰਾ ਫਲੋਰੀਡਾ, ਜਾਰਜੀਆ, ਮਿਸ਼ੀਗਨ, ਉੱਤਰੀ ਕੈਰੋਲੀਨਾ, ਪੈਨਸਿਲਵੇਨੀਆ ਅਤੇ ਟੈਕਸਾਸ ਵਿੱਚ ਵਿਸ਼ੇਸ਼ ਤੌਰ ‘ਤੇ ਪ੍ਰਭਾਵਸ਼ਾਲੀ ਹੈ। ਅਮਰੀਕੀ ਸਮਾਜ ਵਿੱਚ ਭਾਰਤੀ ਭਾਈਚਾਰਾ ਤਕਨਾਲੋਜੀ, ਵਿਗਿਆਨ, ਦਵਾਈ ਅਤੇ ਫੌਜ ਦੇ ਖੇਤਰ ਵਿੱਚ ਤੇਜ਼ੀ ਨਾਲ ਵਧਿਆ ਹੈ। ਬਹੁਤ ਸਾਰੇ ਭਾਰਤੀ ਮੂਲ ਦੇ ਲੋਕ ਮਾਈਕ੍ਰੋਸਾਫਟ, ਗੂਗਲ, ​​ਆਈਐਮਬੀ, ਮਾਸਟਰਕਾਰਡ ਵਰਗੀਆਂ ਵੱਡੀਆਂ ਕੰਪਨੀਆਂ ਵਿੱਚ ਸੀਈਓ ਦੇ ਅਹੁਦੇ ‘ਤੇ ਹਨ। 2010 ਦੀ ਮਰਦਮਸ਼ੁਮਾਰੀ ਦੇ ਅਨੁਸਾਰ, 25 ਸਾਲ ਤੋਂ ਵੱਧ ਉਮਰ ਦੇ 70 ਪ੍ਰਤੀਸ਼ਤ ਭਾਰਤੀ ਅਮਰੀਕੀ ਲੋਕਾਂ ਕੋਲ ਕਾਲਜ ਦੀ ਡਿਗਰੀ ਹੈ, ਜੋ ਕਿ ਅਮਰੀਕਾ ਦੀ ਰਾਸ਼ਟਰੀ ਔਸਤ ਦਾ ਢਾਈ ਗੁਣਾ ਹੈ। ਅਮਰੀਕੀ ਕਾਂਗਰਸ ਮੈਂਬਰ ਰਾਜਾ ਕ੍ਰਿਸ਼ਨਮੂਰਤੀ ਨੇ ਕਿਹਾ ਕਿ ਭਾਰਤੀ ਅਮਰੀਕੀ ਭਾਈਚਾਰਾ ਦੇਸ਼ ਵਿੱਚ ਸਭ ਤੋਂ ਤੇਜ਼ੀ ਨਾਲ ਵਧਣ ਵਾਲਾ ਭਾਈਚਾਰਾ ਹੈ। ਅਮਰੀਕਾ ਵਿੱਚ ਭਾਰਤੀ ਮੂਲ ਦੇ ਲੋਕਾਂ ਦੀ ਗਿਣਤੀ 40 ਲੱਖ ਤੋਂ ਵੱਧ ਹੈ ਅਤੇ ਅਮਰੀਕੀ ਸੰਸਦ ਵਿੱਚ ਭਾਰਤੀ ਮੂਲ ਦੇ ਲੋਕਾਂ ਦੀ ਨੁਮਾਇੰਦਗੀ ਵੀ ਲਗਾਤਾਰ ਵਧ ਰਹੀ ਹੈ। ਕਮਲਾ ਹੈਰਿਸ ਅਮਰੀਕੀ ਸੈਨੇਟ ਵਿੱਚ ਸ਼ਾਮਲ ਹੋਣ ਵਾਲੀ ਪਹਿਲੀ ਭਾਰਤੀ ਅਮਰੀਕੀ ਮਹਿਲਾ ਹਨ। ਸਾਲ 2020 ‘ਚ ਕਮਲਾ ਹੈਰਿਸ ਨੇ ਅਮਰੀਕਾ ਦੇ ਉਪ ਰਾਸ਼ਟਰਪਤੀ ਦੇ ਅਹੁਦੇ ‘ਤੇ ਪਹੁੰਚ ਕੇ ਇਤਿਹਾਸ ਰਚ ਦਿੱਤਾ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...