ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਮਰੀਕਾ ‘ਚ ਭਾਰਤੀਆਂ ਦਾ ਵਧਿਆ ਪ੍ਰਭਾਵ, ਸਮੋਸਾ ਕਾਕਸ ਦੇ ਮੈਂਬਰਾਂ ਦੀ ਗਿਣਤੀ ਹੋਈ ਪੰਜ

ਅਮਰੀਕਾ ਵਿੱਚ ਭਾਰਤੀ ਮੂਲ ਦੇ ਲੋਕਾਂ ਦਾ ਭਾਈਚਾਰਾ ਇੱਕ ਵੱਡੀ ਤਾਕਤ ਬਣ ਕੇ ਉਭਰਿਆ ਹੈ। ਪਿਛਲੀਆਂ ਰਾਸ਼ਟਰਪਤੀ ਚੋਣਾਂ ਵਿੱਚ ਡੈਮੋਕਰੇਟਸ ਅਤੇ ਰਿਪਬਲਿਕਨ ਪਾਰਟੀਆਂ ਨੇ ਭਾਰਤੀ ਮੂਲ ਦੇ ਲੋਕਾਂ ਨੂੰ ਲੁਭਾਉਣ ਲਈ ਬਹੁਤ ਯਤਨ ਕੀਤੇ ਸਨ।

ਅਮਰੀਕਾ ‘ਚ ਭਾਰਤੀਆਂ ਦਾ ਵਧਿਆ ਪ੍ਰਭਾਵ, ਸਮੋਸਾ ਕਾਕਸ ਦੇ ਮੈਂਬਰਾਂ ਦੀ ਗਿਣਤੀ ਹੋਈ ਪੰਜ
Follow Us
tv9-punjabi
| Published: 12 Jan 2023 18:14 PM

ਵਾਸ਼ਿੰਗਟਨ, ਭਾਰਤੀ ਅਮਰੀਕੀ ਸੰਸਦ ਮੈਂਬਰਾਂ ਦਾ ਇੱਕ ਗੈਰ ਰਸਮੀ ਸਮੂਹ ਹੈ ਜਿਸ ਨੂੰ ਸਮੋਸਾ ਕਾਕਸ ਵਜੋਂ ਜਾਣਿਆ ਜਾਂਦਾ ਹੈ। ਅਮਰੀਕਾ ਵਿਚ ਭਾਰਤੀ ਮੂਲ ਦੇ ਲੋਕਾਂ ਦੇ ਵਧਦੇ ਪ੍ਰਭਾਵ ਦਾ ਹੀ ਇਹ ਅਸਰ ਹੈ ਕਿ ਇਸ ਸਮੋਸਾ ਕਾਕਸ ਦਾ ਲਗਾਤਾਰ ਵਿਸਥਾਰ ਹੋ ਰਿਹਾ ਹੈ। ਦੱਸ ਦੇਈਏ ਕਿ ਸਮੋਸਾ ਕਾਕਸ ਅਮਰੀਕੀ ਪ੍ਰਤੀਨਿਧੀ ਸਭਾ ਜਾਂ ਸੈਨੇਟ ਲਈ ਚੁਣੇ ਗਏ ਡੈਮੋਕ੍ਰੇਟਿਕ ਸੰਸਦ ਮੈਂਬਰਾਂ ਦਾ ਸਮੂਹ ਹੈ। ਹੁਣ ਉਦਯੋਗਪਤੀ ਤੋਂ ਸਿਆਸਤਦਾਨ ਬਣੇ ਸ਼੍ਰੀ ਥਾਣੇਦਾਰ ਨੇ ਇਸ ਵਿੱਚ ਨਵੀਂ ਐਂਟਰੀ ਕੀਤੀ ਹੈ। ਸ੍ਰੀ ਥਾਣੇਦਾਰ ਪਿਛਲੇ ਸਾਲ ਦੇ ਅੰਤ ਵਿੱਚ ਅਮਰੀਕਾ ਵਿੱਚ ਮੱਧਕਾਲੀ ਚੋਣਾਂ ਜਿੱਤ ਹਾਸਿਲ ਕਰਕੇ ਅਮਰੀਕੀ ਪ੍ਰਤੀਨਿਧੀ ਸਭਾ ਦੇ ਮੈਂਬਰ ਬਣੇ ਸਨ। ਪਹਿਲਾਂ, ਇਸ ਸਮੋਸਾ ਕਾਕਸ ਵਿੱਚ ਡੈਮੋਕਰੇਟਿਕ ਸੰਸਦ ਮੈਂਬਰ ਡਾ. ਐਮੀ ਬੇਰਾ, ਪ੍ਰਮਿਲਾ ਜੈਪਾਲ, ਰੋ ਖੰਨਾ ਅਤੇ ਰਾਜਾ ਕ੍ਰਿਸ਼ਨਾਮੂਰਤੀ ਸ਼ਾਮਲ ਹਨ।

ਅਮਰੀਕਾ ਵਿੱਚ ਭਾਰਤੀ ਮੂਲ ਦੇ ਲੋਕਾਂ ਦਾ ਭਾਈਚਾਰਾ ਇੱਕ ਵੱਡੀ ਤਾਕਤ ਬਣ ਕੇ ਉਭਰਿਆ ਹੈ। ਪਿਛਲੀਆਂ ਰਾਸ਼ਟਰਪਤੀ ਚੋਣਾਂ ਵਿੱਚ ਡੈਮੋਕਰੇਟਸ ਅਤੇ ਰਿਪਬਲਿਕਨ ਪਾਰਟੀਆਂ ਨੇ ਭਾਰਤੀ ਮੂਲ ਦੇ ਲੋਕਾਂ ਨੂੰ ਲੁਭਾਉਣ ਲਈ ਬਹੁਤ ਯਤਨ ਕੀਤੇ ਸਨ। ਭਾਰਤੀ ਭਾਈਚਾਰਾ ਫਲੋਰੀਡਾ, ਜਾਰਜੀਆ, ਮਿਸ਼ੀਗਨ, ਉੱਤਰੀ ਕੈਰੋਲੀਨਾ, ਪੈਨਸਿਲਵੇਨੀਆ ਅਤੇ ਟੈਕਸਾਸ ਵਿੱਚ ਵਿਸ਼ੇਸ਼ ਤੌਰ ‘ਤੇ ਪ੍ਰਭਾਵਸ਼ਾਲੀ ਹੈ। ਅਮਰੀਕੀ ਸਮਾਜ ਵਿੱਚ ਭਾਰਤੀ ਭਾਈਚਾਰਾ ਤਕਨਾਲੋਜੀ, ਵਿਗਿਆਨ, ਦਵਾਈ ਅਤੇ ਫੌਜ ਦੇ ਖੇਤਰ ਵਿੱਚ ਤੇਜ਼ੀ ਨਾਲ ਵਧਿਆ ਹੈ।

ਬਹੁਤ ਸਾਰੇ ਭਾਰਤੀ ਮੂਲ ਦੇ ਲੋਕ ਮਾਈਕ੍ਰੋਸਾਫਟ, ਗੂਗਲ, ​​ਆਈਐਮਬੀ, ਮਾਸਟਰਕਾਰਡ ਵਰਗੀਆਂ ਵੱਡੀਆਂ ਕੰਪਨੀਆਂ ਵਿੱਚ ਸੀਈਓ ਦੇ ਅਹੁਦੇ ‘ਤੇ ਹਨ। 2010 ਦੀ ਮਰਦਮਸ਼ੁਮਾਰੀ ਦੇ ਅਨੁਸਾਰ, 25 ਸਾਲ ਤੋਂ ਵੱਧ ਉਮਰ ਦੇ 70 ਪ੍ਰਤੀਸ਼ਤ ਭਾਰਤੀ ਅਮਰੀਕੀ ਲੋਕਾਂ ਕੋਲ ਕਾਲਜ ਦੀ ਡਿਗਰੀ ਹੈ, ਜੋ ਕਿ ਅਮਰੀਕਾ ਦੀ ਰਾਸ਼ਟਰੀ ਔਸਤ ਦਾ ਢਾਈ ਗੁਣਾ ਹੈ। ਅਮਰੀਕੀ ਕਾਂਗਰਸ ਮੈਂਬਰ ਰਾਜਾ ਕ੍ਰਿਸ਼ਨਮੂਰਤੀ ਨੇ ਕਿਹਾ ਕਿ ਭਾਰਤੀ ਅਮਰੀਕੀ ਭਾਈਚਾਰਾ ਦੇਸ਼ ਵਿੱਚ ਸਭ ਤੋਂ ਤੇਜ਼ੀ ਨਾਲ ਵਧਣ ਵਾਲਾ ਭਾਈਚਾਰਾ ਹੈ। ਅਮਰੀਕਾ ਵਿੱਚ ਭਾਰਤੀ ਮੂਲ ਦੇ ਲੋਕਾਂ ਦੀ ਗਿਣਤੀ 40 ਲੱਖ ਤੋਂ ਵੱਧ ਹੈ ਅਤੇ ਅਮਰੀਕੀ ਸੰਸਦ ਵਿੱਚ ਭਾਰਤੀ ਮੂਲ ਦੇ ਲੋਕਾਂ ਦੀ ਨੁਮਾਇੰਦਗੀ ਵੀ ਲਗਾਤਾਰ ਵਧ ਰਹੀ ਹੈ।

ਕਮਲਾ ਹੈਰਿਸ ਅਮਰੀਕੀ ਸੈਨੇਟ ਵਿੱਚ ਸ਼ਾਮਲ ਹੋਣ ਵਾਲੀ ਪਹਿਲੀ ਭਾਰਤੀ ਅਮਰੀਕੀ ਮਹਿਲਾ ਹਨ। ਸਾਲ 2020 ‘ਚ ਕਮਲਾ ਹੈਰਿਸ ਨੇ ਅਮਰੀਕਾ ਦੇ ਉਪ ਰਾਸ਼ਟਰਪਤੀ ਦੇ ਅਹੁਦੇ ‘ਤੇ ਪਹੁੰਚ ਕੇ ਇਤਿਹਾਸ ਰਚ ਦਿੱਤਾ ਹੈ।

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories