AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Unemployment in China: ਚੀਨ ‘ਚ ਬੇਰੁਜ਼ਗਾਰੀ ਨੂੰ ਲੈ ਕੇ ਰੌਲਾ, ਹਰ ਨੌਕਰੀ ਲਈ 20 ਗੁਣਾਂ ਵੱਧ ਅਰਜ਼ੀਆਂ

China Unemployment: ਕੋਰੋਨਾ ਮਹਾਂਮਾਰੀ ਕਾਰਨ ਗੁਆਂਢੀ ਦੇਸ਼ ਚੀਨ ਬੇਰੁਜ਼ਗਾਰੀ ਦੇ ਸਭ ਤੋਂ ਮਾੜੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਦੇਸ਼ ਵਿੱਚ ਨੌਕਰੀਆਂ ਲਈ ਅਜਿਹਾ ਰੌਲਾ ਪਿਆ ਹੋਇਆ ਹੈ ਕਿ ਅਸਾਮੀਆਂ ਨਾਲੋਂ 20 ਗੁਣਾ ਵੱਧ ਅਰਜ਼ੀਆਂ ਆ ਰਹੀਆਂ ਹਨ।

Unemployment in China: ਚੀਨ 'ਚ ਬੇਰੁਜ਼ਗਾਰੀ ਨੂੰ ਲੈ ਕੇ ਰੌਲਾ, ਹਰ ਨੌਕਰੀ ਲਈ 20 ਗੁਣਾਂ ਵੱਧ ਅਰਜ਼ੀਆਂ
tv9-punjabi
| Updated On: 11 Apr 2023 12:38 PM IST
Share
World News। ਚੀਨ ਵਿੱਚ ਕੋਰੋਨਾ ਵਾਇਰਸ (Corona virus) ਮਹਾਂਮਾਰੀ ਕਾਰਨ ਲੱਖਾਂ ਨੌਜਵਾਨ ਬੇਰੁਜ਼ਗਾਰ ਹੋ ਗਏ ਹਨ। ਬੇਰੋਜ਼ਗਾਰੀ ਨੂੰ ਲੈ ਕੇ ਗੁਆਂਢੀ ਦੇਸ਼ ਦੀ ਹਾਲਤ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਇਕ ਅਸਾਮੀ ਲਈ 20 ਗੁਣਾ ਜ਼ਿਆਦਾ ਅਰਜ਼ੀਆਂ ਆ ਰਹੀਆਂ ਹਨ, ਅਜਿਹਾ ਹੀ ਕੁਝ ਚੀਨੀ ਏਅਰਲਾਈਨਜ਼ ਕੰਪਨੀ ਹੈਨਾਨ ਵੱਲੋਂ ਕੱਢੀਆਂ ਗਈਆਂ ਨੌਕਰੀਆਂ ਲਈ ਦੇਖਣ ਨੂੰ ਮਿਲਿਆ ਹੈ। ਰਾਇਟਰਜ਼ ਦੀ ਇੱਕ ਰਿਪੋਰਟ ਦੇ ਅਨੁਸਾਰ, ਤਿੰਨ ਸਾਲਾਂ ਬਾਅਦ, ਦੇਸ਼ ਦੀ ਸਭ ਤੋਂ ਵੱਡੀ ਹਾਰਬਿੰਗਰ ਚੀਨੀ (China) ਏਅਰਲਾਈਨਜ਼ ਨੇ ਕੈਬਿਨ ਕਰੂ ਦੀ ਭੂਮਿਕਾ ਲਈ 1000 ਭਰਤੀ ਕੀਤੇ ਹਨ। ਕੰਪਨੀ ਨੂੰ ਹੁਣ ਤੱਕ 1000 ਅਸਾਮੀਆਂ ਲਈ 20 ਹਜ਼ਾਰ ਤੋਂ ਵੱਧ ਅਰਜ਼ੀਆਂ ਮਿਲ ਚੁੱਕੀਆਂ ਹਨ।

ਚੀਨੀ ਨੌਜਵਾਨਾਂ ‘ਤੇ ਬੇਰੋਜ਼ਗਾਰੀ ਦਾ ਦਬਾਅ

ਚੀਨੀ ਨੌਜਵਾਨਾਂ ‘ਤੇ ਬੇਰੋਜ਼ਗਾਰੀ ਦਾ ਦਬਾਅ ਇਸ ਤਰ੍ਹਾਂ ਵਧਦਾ ਜਾ ਰਿਹਾ ਹੈ ਕਿ ਫਰਵਰੀ ‘ਚ ਜਿਨਾਨ ‘ਚ ਨੌਕਰੀ ਮੇਲੇ ਦੌਰਾਨ ਕੰਪਨੀ ਨੂੰ 900 ਅਰਜ਼ੀਆਂ ਮਿਲੀਆਂ ਸਨ, ਜਿਨ੍ਹਾਂ ‘ਚ ਸਿਰਫ 60 ਲੋਕਾਂ ਨੂੰ ਨੌਕਰੀ ‘ਤੇ ਰੱਖਿਆ ਗਿਆ ਸੀ। ਮਤਲਬ ਕੁੱਲ ਅਰਜ਼ੀਆਂ ਵਿੱਚੋਂ ਸਿਰਫ਼ 6 ਫ਼ੀਸਦੀ ਲੋਕਾਂ ਨੂੰ ਹੀ ਨੌਕਰੀਆਂ ਮਿਲੀਆਂ। ਰਿਪੋਰਟ ਮੁਤਾਬਕ ਚਾਈਨਾ ਸਾਦਰਨ ਇਸ ਸਾਲ 3000 ਕੈਬਿਨ ਕਰੂ ਹਾਇਰ ਕਰਨ ਦੀ ਯੋਜਨਾ ਬਣਾ ਰਹੀ ਹੈ। ਹੈਰਾਨੀ ਦੀ ਗੱਲ ਹੈ ਕਿ ਨੌਕਰੀ ਲਈ ਭਰਤੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਦਸੰਬਰ ਤੱਕ ਕੰਪਨੀ ਨੂੰ ਸੱਤ ਗੁਣਾ ਵੱਧ ਅਰਜ਼ੀਆਂ ਮਿਲ ਚੁੱਕੀਆਂ ਸਨ।

ਕੋਰੋਨਾ ਮਹਾਂਮਾਰੀ ਕਾਰਨ ਵਧੀ ਬੇਰੋਜ਼ਗਾਰੀ

ਚੀਨੀ ਮਾਹਿਰਾਂ ਦਾ ਮੰਨਣਾ ਹੈ ਕਿ ਕੋਰੋਨਾ ਮਹਾਂਮਾਰੀ ਤੋਂ ਪਹਿਲਾਂ ਕੈਬਿਨ ਕਰੂ ਲਈ ਵੀ ਨੌਕਰੀਆਂ (Jobs) ਦੀਆਂ ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 10 ਫੀਸਦੀ ਲੋਕ ਨੌਕਰੀ ਹਾਸਲ ਕਰਨ ਵਿੱਚ ਸਫਲ ਹੋ ਗਏ ਸਨ, ਪਰ ਹੁਣ ਇਸ ਅੰਕੜੇ ਵਿੱਚ ਵੱਡੀ ਗਿਰਾਵਟ ਆਈ ਹੈ। ਹੁਣ ਸਿਰਫ਼ 6 ਫ਼ੀਸਦੀ ਲੋਕਾਂ ਨੂੰ ਹੀ ਨੌਕਰੀਆਂ ਮਿਲ ਰਹੀਆਂ ਹਨ।

ਫਲਾਈਟ ਅਟੈਂਡੈਂਟਸ ਦੀ ਗਿਣਤੀ ਵਿੱਚ ਭਾਰੀ ਗਿਰਾਵਟ

ਚੀਨ ਦੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਅੰਕੜਿਆਂ ਮੁਤਾਬਕ, ਕੋਰੋਨਾ ਮਹਾਂਮਾਰੀ ਦੌਰਾਨ ਦੇਸ਼ ‘ਚ ਫਲਾਈਟ ਅਟੈਂਡੈਂਟਸ ਦੀ ਗਿਣਤੀ ‘ਚ ਵੀ ਕਰੀਬ 11 ਫੀਸਦੀ ਦੀ ਕਮੀ ਆਈ ਹੈ। ਲਗਭਗ 11,000 ਫਲਾਈਟ ਅਟੈਂਡੈਂਟ ਜਾਂ ਤਾਂ ਆਪਣੀ ਨੌਕਰੀ ਗੁਆ ਬੈਠੇ ਜਾਂ ਕਿਸੇ ਕਾਰਨ ਉਨ੍ਹਾਂ ਨੂੰ ਖੁਦ ਨੌਕਰੀ ਛੱਡਣੀ ਪਈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...