SEO Meeting ‘ਚ ਵਰਚੁਅਲੀ ਸ਼ਾਮਲ ਹੋਣਗੇ ਪਾਕਿਸਤਾਨ ਦੇ ਚੀਫ਼ ਜਸਟਿਸ, ਮੰਗਿਆ ਲਿੰਕ
SCO Meeting: ਸ਼ੰਘਾਈ ਸਹਿਯੋਗ ਸੰਗਠਨ (SCO) ਦੇ ਅਧੀਨ ਮੈਂਬਰ ਦੇਸ਼ਾਂ ਦੇ ਚੀਫ਼ ਜਸਟਿਸਾਂ ਦੀ ਮੀਟਿੰਗ ਅੱਜ ਤੋਂ ਦਿੱਲੀ ਵਿੱਚ ਹੋਣੀ ਹੈ। ਮੈਂਬਰ ਦੇਸ਼ ਹੋਣ ਕਾਰਨ ਪਾਕਿਸਤਾਨ ਨੂੰ ਵੀ ਇਸ ਵਿਚ ਹਿੱਸਾ ਲੈਣ ਦਾ ਸੱਦਾ ਦਿੱਤਾ ਗਿਆ ਸੀ।

SEO Meeting ‘ਚ ਵਰਚੁਅਲੀ ਸ਼ਾਮਲ ਹੋਣਗੇ ਪਾਕਿਸਤਾਨ ਦੇ ਚੀਫ਼ ਜਸਟਿਸ, ਮੰਗਿਆ ਲਿੰਕ।
SCO Meeting: ਪਾਕਿਸਤਾਨ ਨੇ ਭਾਰਤ ਵਿੱਚ ਹੋਣ ਵਾਲੀ ਸ਼ੰਘਾਈ ਸਹਿਯੋਗ ਸੰਗਠਨ (SCO) ਦੇ ਮੈਂਬਰ ਦੇਸ਼ਾਂ ਦੇ ਸੁਪਰੀਮ ਕੋਰਟ (Supreme Court) ਦੇ ਚੀਫ਼ ਜਸਟਿਸਾਂ ਦੀ ਮੀਟਿੰਗ ਵਿੱਚ ਫਿਜੀਕਲੀ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।ਭਾਰਤ ਦੀ ਸੁਪਰੀਮ ਕੋਰਟ ਦੇ ਸੂਤਰਾਂ ਦੀ ਮੰਨੀਏ ਤਾਂ ਪਾਕਿਸਤਾਨ ਦਾ ਵਫ਼ਦ ਇਸ ਮੀਟਿੰਗ ਵਿੱਚ ਵਰਚੁਅਲੀ ਸ਼ਿਰਕਤ ਕਰੇਗਾ। ਇਸ ਦੇ ਲਈ ਉਸ ਦੇ ਪੱਖ ਤੋਂ ਲਿੰਕ ਮੰਗਿਆ ਗਿਆ ਸੀ, ਜੋ ਉਸ ਨੂੰ ਭੇਜ ਦਿੱਤਾ ਗਿਆ ਹੈ। SCO ਮੈਂਬਰ ਦੇਸ਼ਾਂ ਦੇ ਚੀਫ਼ ਜਸਟਿਸਾਂ ਦੀ ਬੈਠਕ 10-12 ਮਾਰਚ ਨੂੰ ਦਿੱਲੀ ਵਿੱਚ ਹੋਣੀ ਹੈ। ਮੈਂਬਰ ਦੇਸ਼ ਹੋਣ ਕਾਰਨ ਪਾਕਿਸਤਾਨ ਦੇ ਚੀਫ਼ ਜਸਟਿਸ ਨੇ ਵੀ ਇਸ ਵਿੱਚ ਹਿੱਸਾ ਲੈਣਾ ਸੀ।
ਦ ਐਕਸਪ੍ਰੈਸ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਮਤਾਜ ਜ਼ਹਿਰਾ ਬਲੂਚ ਨੇ ਇੱਕ ਬਿਆਨ ਵਿੱਚ ਕਿਹਾ ਕਿ ਐਸਸੀਓ ਦੇ ਸਰਗਰਮ ਮੈਂਬਰਾਂ ਵਿੱਚੋਂ ਇੱਕ ਹੋਣ ਦੇ ਨਾਤੇ, ਪਾਕਿਸਤਾਨ ਨਿਯਮਿਤ ਤੌਰ ‘ਤੇ ਸੰਗਠਨ ਦੀਆਂ ਸਾਰੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਂਦਾ ਰਿਹਾ ਹੈ ਅਤੇ ਯੋਗਦਾਨ ਪਾਉਂਦਾ ਰਿਹਾ ਹੈ।
ਜ਼ਹਿਰਾ ਬਲੂਚ ਨੇ ਅੱਗੇ ਕਿਹਾ, ਪਹਿਲਾਂ ਤੋਂ ਨਿਰਧਾਰਤ ਮੀਟਿੰਗਾਂ ਅਤੇ ਵਚਨਬੱਧਤਾਵਾਂ ਦੇ ਕਾਰਨ, ਪਾਕਿਸਤਾਨ ਦੇ ਚੀਫ਼ ਜਸਟਿਸ 10-12 ਮਾਰਚ ਨੂੰ ਭਾਰਤ ਵਿੱਚ ਹੋਣ ਵਾਲੀ ਸੁਪਰੀਮ ਕੋਰਟਾਂ ਦੇ ਚੀਫ਼ ਜਸਟਿਸਾਂ ਦੀ ਐਸਸੀਓ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਉਨ੍ਹਾਂ ਨੇ ਆਪਣੇ ਭਾਰਤੀ ਹਮਰੁਤਬਾ ਨਾਲ ਮੀਟਿੰਗ ਵਿੱਚ ਸ਼ਾਮਲ ਨਾ ਹੋਣ ‘ਤੇ ਅਫਸੋਸ ਵੀ ਪ੍ਰਗਟਾਇਆ ਹੈ। ਪਰ ਹੁਣ ਉਹ ਵਰਚੁਅਲ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਹਾਮੀ ਭਰੀ ਹੈ।