SEO Meeting ‘ਚ ਵਰਚੁਅਲੀ ਸ਼ਾਮਲ ਹੋਣਗੇ ਪਾਕਿਸਤਾਨ ਦੇ ਚੀਫ਼ ਜਸਟਿਸ, ਮੰਗਿਆ ਲਿੰਕ

Published: 

10 Mar 2023 18:00 PM

SCO Meeting: ਸ਼ੰਘਾਈ ਸਹਿਯੋਗ ਸੰਗਠਨ (SCO) ਦੇ ਅਧੀਨ ਮੈਂਬਰ ਦੇਸ਼ਾਂ ਦੇ ਚੀਫ਼ ਜਸਟਿਸਾਂ ਦੀ ਮੀਟਿੰਗ ਅੱਜ ਤੋਂ ਦਿੱਲੀ ਵਿੱਚ ਹੋਣੀ ਹੈ। ਮੈਂਬਰ ਦੇਸ਼ ਹੋਣ ਕਾਰਨ ਪਾਕਿਸਤਾਨ ਨੂੰ ਵੀ ਇਸ ਵਿਚ ਹਿੱਸਾ ਲੈਣ ਦਾ ਸੱਦਾ ਦਿੱਤਾ ਗਿਆ ਸੀ।

SEO Meeting ਚ ਵਰਚੁਅਲੀ ਸ਼ਾਮਲ ਹੋਣਗੇ ਪਾਕਿਸਤਾਨ ਦੇ ਚੀਫ਼ ਜਸਟਿਸ, ਮੰਗਿਆ ਲਿੰਕ

SEO Meeting 'ਚ ਵਰਚੁਅਲੀ ਸ਼ਾਮਲ ਹੋਣਗੇ ਪਾਕਿਸਤਾਨ ਦੇ ਚੀਫ਼ ਜਸਟਿਸ, ਮੰਗਿਆ ਲਿੰਕ।

Follow Us On

SCO Meeting: ਪਾਕਿਸਤਾਨ ਨੇ ਭਾਰਤ ਵਿੱਚ ਹੋਣ ਵਾਲੀ ਸ਼ੰਘਾਈ ਸਹਿਯੋਗ ਸੰਗਠਨ (SCO) ਦੇ ਮੈਂਬਰ ਦੇਸ਼ਾਂ ਦੇ ਸੁਪਰੀਮ ਕੋਰਟ (Supreme Court) ਦੇ ਚੀਫ਼ ਜਸਟਿਸਾਂ ਦੀ ਮੀਟਿੰਗ ਵਿੱਚ ਫਿਜੀਕਲੀ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।ਭਾਰਤ ਦੀ ਸੁਪਰੀਮ ਕੋਰਟ ਦੇ ਸੂਤਰਾਂ ਦੀ ਮੰਨੀਏ ਤਾਂ ਪਾਕਿਸਤਾਨ ਦਾ ਵਫ਼ਦ ਇਸ ਮੀਟਿੰਗ ਵਿੱਚ ਵਰਚੁਅਲੀ ਸ਼ਿਰਕਤ ਕਰੇਗਾ। ਇਸ ਦੇ ਲਈ ਉਸ ਦੇ ਪੱਖ ਤੋਂ ਲਿੰਕ ਮੰਗਿਆ ਗਿਆ ਸੀ, ਜੋ ਉਸ ਨੂੰ ਭੇਜ ਦਿੱਤਾ ਗਿਆ ਹੈ। SCO ਮੈਂਬਰ ਦੇਸ਼ਾਂ ਦੇ ਚੀਫ਼ ਜਸਟਿਸਾਂ ਦੀ ਬੈਠਕ 10-12 ਮਾਰਚ ਨੂੰ ਦਿੱਲੀ ਵਿੱਚ ਹੋਣੀ ਹੈ। ਮੈਂਬਰ ਦੇਸ਼ ਹੋਣ ਕਾਰਨ ਪਾਕਿਸਤਾਨ ਦੇ ਚੀਫ਼ ਜਸਟਿਸ ਨੇ ਵੀ ਇਸ ਵਿੱਚ ਹਿੱਸਾ ਲੈਣਾ ਸੀ।

ਦ ਐਕਸਪ੍ਰੈਸ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਮਤਾਜ ਜ਼ਹਿਰਾ ਬਲੂਚ ਨੇ ਇੱਕ ਬਿਆਨ ਵਿੱਚ ਕਿਹਾ ਕਿ ਐਸਸੀਓ ਦੇ ਸਰਗਰਮ ਮੈਂਬਰਾਂ ਵਿੱਚੋਂ ਇੱਕ ਹੋਣ ਦੇ ਨਾਤੇ, ਪਾਕਿਸਤਾਨ ਨਿਯਮਿਤ ਤੌਰ ‘ਤੇ ਸੰਗਠਨ ਦੀਆਂ ਸਾਰੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਂਦਾ ਰਿਹਾ ਹੈ ਅਤੇ ਯੋਗਦਾਨ ਪਾਉਂਦਾ ਰਿਹਾ ਹੈ।

ਜ਼ਹਿਰਾ ਬਲੂਚ ਨੇ ਅੱਗੇ ਕਿਹਾ, ਪਹਿਲਾਂ ਤੋਂ ਨਿਰਧਾਰਤ ਮੀਟਿੰਗਾਂ ਅਤੇ ਵਚਨਬੱਧਤਾਵਾਂ ਦੇ ਕਾਰਨ, ਪਾਕਿਸਤਾਨ ਦੇ ਚੀਫ਼ ਜਸਟਿਸ 10-12 ਮਾਰਚ ਨੂੰ ਭਾਰਤ ਵਿੱਚ ਹੋਣ ਵਾਲੀ ਸੁਪਰੀਮ ਕੋਰਟਾਂ ਦੇ ਚੀਫ਼ ਜਸਟਿਸਾਂ ਦੀ ਐਸਸੀਓ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਉਨ੍ਹਾਂ ਨੇ ਆਪਣੇ ਭਾਰਤੀ ਹਮਰੁਤਬਾ ਨਾਲ ਮੀਟਿੰਗ ਵਿੱਚ ਸ਼ਾਮਲ ਨਾ ਹੋਣ ‘ਤੇ ਅਫਸੋਸ ਵੀ ਪ੍ਰਗਟਾਇਆ ਹੈ। ਪਰ ਹੁਣ ਉਹ ਵਰਚੁਅਲ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਹਾਮੀ ਭਰੀ ਹੈ।

ਪਾਕਿਸਤਾਨ ਨੂੰ ਛੱਡ ਕੇ ਸ਼ਾਮਲ ਹੋ ਰਹੇ ਸਾਰੇ ਦੇਸ਼

ਪਾਕਿਸਤਾਨ ਇਕਲੌਤਾ ਅਜਿਹਾ ਦੇਸ਼ ਹੈ ਜਿਸ ਨੇ ਐਸਸੀਓ ਵਿਚ ਜੱਜਾਂ ਦੀ ਮੀਟਿੰਗ ਵਿਚ ਫਿਜੀਕਲੀ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਇੱਥੋਂ ਤੱਕ ਕਿ ਸੰਗਠਨ ਦਾ ਨਵਾਂ ਮੈਂਬਰ ਦੇਸ਼ ਈਰਾਨ ਵੀ ਇਸ ਵਿੱਚ ਸ਼ਾਮਲ ਹੋ ਰਿਹਾ ਹੈ। ਰਿਪੋਰਟ ਮੁਤਾਬਕ ਭਾਰਤ ਨੇ ਪਾਕਿਸਤਾਨ ਦੇ ਚੀਫ਼ ਜਸਟਿਸ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਸੱਦਾ ਪਹਿਲਾਂ ਹੀ ਦੇ ਦਿੱਤਾ ਸੀ ਪਰ ਇਸਲਾਮਾਬਾਦ ਨੇ ਆਖ਼ਰੀ ਸਮੇਂ ਵਿੱਚ ਵਰਚੁਅਲੀ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ।

ਭਾਰਤ SCO ਦਾ ਮੌਜੂਦਾ ਪ੍ਰਧਾਨ

ਦੱਸ ਦੇਈਏ ਕਿ ਭਾਰਤ SCO ਦਾ ਮੌਜੂਦਾ ਪ੍ਰਧਾਨ ਹੈ, ਜਿਸ ਵਿੱਚ ਚੀਨ ਦੇ ਨਾਲ-ਨਾਲ ਕਜ਼ਾਕਿਸਤਾਨ, ਕਿਰਗਿਸਤਾਨ, ਪਾਕਿਸਤਾਨ, ਰੂਸ, ਤਜ਼ਾਕਿਸਤਾਨ ਅਤੇ ਉਜ਼ਬੇਕਿਸਤਾਨ ਵੀ ਸ਼ਾਮਲ ਹਨ। ਰਿਪੋਰਟ ਮੁਤਾਬਕ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਬੈਠਕ ‘ਚ ਸ਼ਾਮਲ ਨਾ ਹੋਣ ਲਈ ਵਚਨਬੱਧਤਾਵਾਂ ਦਾ ਹਵਾਲਾ ਦਿੱਤਾ ਹੈ ਪਰ ਮਾਹਿਰਾਂ ਦਾ ਮੰਨਣਾ ਹੈ ਕਿ ਦੋਵਾਂ ਦੇਸ਼ਾਂ ਦੇ ਮੌਜੂਦਾ ਸਬੰਧਾਂ ਨੇ ਵੀ ਇਸ ‘ਚ ਵੱਡੀ ਭੂਮਿਕਾ ਨਿਭਾਈ ਹੈ।

ਵਿਦੇਸ਼ ਮੰਤਰੀਆਂ ਨੂੰ ਲੈ ਕੇ ਭੰਬਲਭੂਸੇ ਵਾਲੀ ਸਥਿਤੀ

ਭਾਰਤ ਵਿੱਚ ਇਸ ਸਾਲ ਮਈ ਵਿੱਚ ਐਸਸੀਓ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵੀ ਹੋਣੀ ਹੈ। ਗੋਆ ‘ਚ ਹੋਣ ਵਾਲੀ ਇਸ ਬੈਠਕ ‘ਚ ਭਾਰਤ ਨੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੂੰ ਵੀ ਸੱਦਾ ਦਿੱਤਾ ਹੈ। ਹਾਲਾਂਕਿ ਵਿਦੇਸ਼ ਮੰਤਰੀਆਂ ਦੀ ਬੈਠਕ ‘ਚ ਸ਼ਾਮਲ ਹੋਣ ਨੂੰ ਲੈ ਕੇ ਪਾਕਿਸਤਾਨ ਵੱਲੋਂ ਅਜੇ ਤੱਕ ਕੋਈ ਸਪੱਸ਼ਟ ਸਟੈਂਡ ਨਹੀਂ ਆਇਆ ਹੈ। ਇਸ ਸਬੰਧ ਵਿਚ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਹੈ ਕਿ ਬੈਠਕ ਵਿਚ ਸ਼ਾਮਲ ਹੋਣ ਦਾ ਮਾਮਲਾ ਵਿਚਾਰ ਅਧੀਨ ਹੈ। ਜਦੋਂ ਇਸ ‘ਤੇ ਕੋਈ ਫੈਸਲਾ ਲਿਆ ਜਾਵੇਗਾ, ਅਸੀਂ ਸਾਰਿਆਂ ਨੂੰ ਦੱਸ ਦੇਵਾਂਗੇ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ