ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੀ ਟਾਰਗੇਟ ਕਿਲਿੰਗ ਪਿੱਛੇ ਭਾਰਤ ਹੈ? ਪਾਕਿਸਤਾਨ ਦੇ ਇਲਜ਼ਾਮ ‘ਤੇ ਕੀ ਬੋਲਿਆ ਅਮਰੀਕਾ ?

Target killing in Pakistan: ਪਾਕਿਸਤਾਨ ਸਰਕਾਰ ਨੇ ਹਾਲ ਹੀ 'ਚ ਉਹਨਾਂ ਦੇ ਦੇਸ਼ ਵਿੱਚ ਹੋ ਰਹੀਆਂ 'ਟਾਰਗੇਟ ਕਿਲਿੰਗ' ਦੀਆਂ ਘਟਨਾਵਾਂ ਪਿੱਛੇ ਭਾਰਤ ਦਾ ਹੱਥ ਹੋਣ ਦਾ ਇਲਜ਼ਾਮ ਲਾਇਆ ਸੀ। ਇਸ 'ਤੇ ਅਮਰੀਕਾ ਦਾ ਰਿਐਕਸ਼ਨ ਸਾਹਮਣੇ ਆਇਆ ਹੈ। ਜਾਣੋ ਇਸ ਪੂਰੇ ਮਾਮਲੇ 'ਤੇ ਅਮਰੀਕਾ ਨੇ ਕੀ ਕਿਹਾ ਹੈ?

ਕੀ ਟਾਰਗੇਟ ਕਿਲਿੰਗ ਪਿੱਛੇ ਭਾਰਤ ਹੈ? ਪਾਕਿਸਤਾਨ ਦੇ ਇਲਜ਼ਾਮ ‘ਤੇ ਕੀ ਬੋਲਿਆ ਅਮਰੀਕਾ ?
ਪਾਕਿਸਤਾਨ ਦੇ ਮੁੱਦੇ ‘ਤੇ ਜਵਾਬ ਦਿੰਦੇ ਹੋਏ ਅਮਰੀਕੀ ਬੁਲਾਰੇ ਮੈਥਿਓ ਮਿਲਰ
Follow Us
tv9-punjabi
| Published: 09 Apr 2024 11:14 AM

ਪਾਕਿਸਤਾਨ ਨੇ ਹਾਲ ਹੀ ‘ਚ ਇਲਜ਼ਾਮ ਲਾਇਆ ਸੀ ਕਿ ਉਸ ਦੇ ਦੇਸ਼ ‘ਚ ‘ਟਾਰਗੇਟ ਕਿਲਿੰਗ’ ਪਿੱਛੇ ਭਾਰਤ ਦਾ ਹੱਥ ਹੈ। ਇਸਲਾਮਾਬਾਦ ਨੇ ਬ੍ਰਿਟਿਸ਼ ਅਖਬਾਰ ‘ਦਿ ਗਾਰਡੀਅਨ’ ‘ਚ ਪ੍ਰਕਾਸ਼ਿਤ ਇਕ ਰਿਪੋਰਟ ਦੇ ਆਧਾਰ ‘ਤੇ ਭਾਰਤ ਸਰਕਾਰ ‘ਤੇ ਇਹ ਇਲਜ਼ਾਮ ਲਗਾਇਆ ਸੀ ਕਿ ਉਹ ਪਾਕਿਸਤਾਨ ਵਿੱਚ ਕਤਲ ਕਰਵਾ ਰਹੀ ਹੈ। ਇਸ ਦੇ ਨਾਲ ਹੀ ਹੁਣ ਇਸ ਮਾਮਲੇ ‘ਚ ਅਮਰੀਕਾ ਦਾ ਬਿਆਨ ਸਾਹਮਣੇ ਆਇਆ ਹੈ। ਭਾਰਤ ‘ਤੇ ਪਾਕਿਸਤਾਨ ਦੇ ਇਲਜ਼ਾਮਾਂ ‘ਤੇ ਅਮਰੀਕਾ ਨੇ ਕਿਹਾ ਕਿ ਅਸੀਂ ਇਸ ਮਾਮਲੇ ‘ਤੇ ਕੋਈ ਟਿੱਪਣੀ ਨਹੀਂ ਕਰਾਂਗੇ।

ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ ਕਿ ਅਸੀਂ ਇਸ ਮੁੱਦੇ ਨੂੰ ਸਮਝਣ ਦੀ ਕੋਸ਼ਿਸ਼ ਕਰ ਰਹੇ ਹਾਂ ਅਤੇ ਮੀਡੀਆ ਰਿਪੋਰਟਾਂ ਦਾ ਅਧਿਐਨ ਕਰ ਰਹੇ ਹਾਂ। ਅਸੀਂ ਇਨ੍ਹਾਂ ਇਲਜ਼ਾਮਾਂ ‘ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ। ਮਿਲਰ ਨੇ ਕਿਹਾ ਕਿ ਅਸੀਂ ਦੋਹਾਂ ਪੱਖਾਂ ਨੂੰ ਤਣਾਅ ਤੋਂ ਬਚਣ ਅਤੇ ਗੱਲਬਾਤ ਰਾਹੀਂ ਹੱਲ ਲੱਭਣ ਲਈ ਉਤਸ਼ਾਹਿਤ ਕਰਦੇ ਹਾਂ।

ਟਾਰਗੇਟ ਕਿਲਿੰਗ ਭਾਰਤ ਦੀ ਵਿਦੇਸ਼ ਨੀਤੀ ‘ਚ ਨਹੀਂ – ਜੈਸ਼ੰਕਰ

ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਬ੍ਰਿਟਿਸ਼ ਅਖਬਾਰ ਦਿ ਗਾਰਡੀਅਨ ਨੇ ਇੱਕ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ। ਇਸ ਰਿਪੋਰਟ ‘ਚ ਉਨ੍ਹਾਂ ਕਿਹਾ ਸੀ ਕਿ ਪਾਕਿਸਤਾਨ ‘ਚ ਹੋ ਰਹੀ ਟਾਰਗੇਟ ਕਿਲਿੰਗ ਪਿੱਛੇ ਭਾਰਤ ਦਾ ਹੱਥ ਹੈ। ਰਿਪੋਰਟ ‘ਚ ਇਹ ਵੀ ਕਿਹਾ ਗਿਆ ਹੈ ਕਿ ਭਾਰਤ ਨੇ 2020 ਤੋਂ ਹੁਣ ਤੱਕ ਪਾਕਿਸਤਾਨ ‘ਚ ਬੈਠੇ 20 ਅੱਤਵਾਦੀਆਂ ਨੂੰ ਮਾਰਿਆ ਹੈ। ਇਸ ਤੋਂ ਬਾਅਦ ਹੀ ਪਾਕਿਸਤਾਨ ਨੇ ਭਾਰਤ ‘ਤੇ ਇਹ ਇਲਜ਼ਾਮ ਲਗਾਇਆ ਸੀ। ਹਾਲਾਂਕਿ ਭਾਰਤ ਨੇ ਇਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਸੀ ਕਿ ਇਲਜ਼ਾਮ ਝੂਠੇ ਹਨ। ਉਨ੍ਹਾਂ ਕਿਹਾ ਸੀ ਕਿ ਟਾਰਗੇਟ ਕਿਲਿੰਗ ਭਾਰਤ ਦੀ ਵਿਦੇਸ਼ ਨੀਤੀ ਵਿੱਚ ਨਹੀਂ ਹੈ।

ਪਾਕਿਸਤਾਨ ਵਿੱਚ ਵੜ ਕੇ ਮਾਰਾਂਗੇ…

ਇਸ ਦੇ ਨਾਲ ਹੀ ਪਾਕਿਸਤਾਨ ਦੇ ਇਲਜ਼ਾਮਾਂ ‘ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਅੱਤਵਾਦੀਆਂ ਨੂੰ ਮੂੰਹਤੋੜ ਜਵਾਬ ਦੇਵੇਗਾ। ਭਾਰਤ ਕਿਸੇ ਵੀ ਹਾਲਤ ‘ਚ ਅੱਤਵਾਦੀਆਂ ਨੂੰ ਨਹੀਂ ਬਖਸ਼ੇਗਾ। ਉਹਨਾਂ ਨੇ ਕਿਹਾ ਸੀ ਕਿ ਅਸੀਂ ਉਸਦੇ ਘਰ ਵਿੱਚ ਦਾਖਲ ਹੋ ਕੇ ਮਾਰ ਦੇਵਾਂਗੇ। ਰੱਖਿਆ ਮੰਤਰੀ ਨੇ ਕਿਹਾ ਸੀ ਕਿ ਭਾਰਤ ਨੇ ਨਾ ਤਾਂ ਕਿਸੇ ਦੇਸ਼ ‘ਤੇ ਹਮਲਾ ਕੀਤਾ ਹੈ ਅਤੇ ਨਾ ਹੀ ਕਿਸੇ ‘ਤੇ ਕਬਜ਼ਾ ਕੀਤਾ ਹੈ। ਪਰ ਜੇਕਰ ਕੋਈ ਦੇਸ਼ ਭਾਰਤ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਅਸੀਂ ਉਸ ਨੂੰ ਬਖਸ਼ਾਂਗੇ ਨਹੀਂ।

'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories