AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ‘ਤੇ ਕੀਤਾ ਹਮਲਾ, 30 ਲੋਕਾਂ ਦੀ ਮੌਤ; ਕਰਾਚੀ ਹਮਲੇ ਤੋਂ ਬਾਅਦ ਵੱਡੀ ਕਾਰਵਾਈ

ਕਰਾਚੀ 'ਚ ਪਾਕਿਸਤਾਨ ਰੇਂਜਰਸ ਹੈੱਡਕੁਆਰਟਰ 'ਤੇ ਅੱਤਵਾਦੀ ਹਮਲੇ ਤੋਂ ਬਾਅਦ, ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ 'ਤੇ ਇੱਕ ਫੌਜੀ ਕਾਰਵਾਈ ਕੀਤੀ। ਇਸ ਕਾਰਵਾਈ 'ਚ 30 ਲੋਕ ਮਾਰੇ ਗਏ। ਸਰਕਾਰ ਨੇ ਕਿਹਾ ਕਿ ਇਹ ਹਾਲੀਆ ਅੱਤਵਾਦੀ ਘਟਨਾਵਾਂ ਦਾ ਜਵਾਬ ਸੀ। ਇਸ ਦੌਰਾਨ, ਜਮਾਤ-ਉਲ-ਅਹਿਰਾਰ ਨੇ ਕਰਾਚੀ ਹਮਲੇ ਦੀ ਜ਼ਿੰਮੇਵਾਰੀ ਲਈ ਹੈ, ਜਿਸ ਨਾਲ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਹੋਰ ਵਧ ਗਿਆ ਹੈ।

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ 'ਤੇ ਕੀਤਾ ਹਮਲਾ, 30 ਲੋਕਾਂ ਦੀ ਮੌਤ; ਕਰਾਚੀ ਹਮਲੇ ਤੋਂ ਬਾਅਦ ਵੱਡੀ ਕਾਰਵਾਈ
ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ‘ਤੇ ਕੀਤਾ ਹਮਲਾ, 29 ਲੋਕਾਂ ਦੀ ਮੌਤ; ਕਰਾਚੀ ਹਮਲੇ ਤੋਂ ਬਾਅਦ ਵੱਡੀ ਕਾਰਵਾਈ (Pic: PTI)
tv9-punjabi
| Updated On: 29 Jun 2026 10:58 AM IST
Share

ਪਾਕਿਸਤਾਨ ਨੇ ਐਤਵਾਰ ਨੂੰ ਅਫਗਾਨਿਸਤਾਨ ਸਰਹੱਦ ਦੇ ਨੇੜੇ ਇੱਕ ਫੌਜੀ ਕਾਰਵਾਈ ਕੀਤੀ, ਜਿਸ ‘ਚ 30 ਲੋਕਾਂ ਦੀ ਮੌਤ ਹੋ ਗਈ। ਪਾਕਿਸਤਾਨੀ ਅਖਬਾਰ ਡਾਨ ਦੇ ਅਨੁਸਾਰ, ਇਹ ਕਾਰਵਾਈ ਪਾਕਿਸਤਾਨ ‘ਚ ਹਾਲ ਹੀ ‘ਚ ਹੋਏ ਕਈ ਅੱਤਵਾਦੀ ਹਮਲਿਆਂ ਦੇ ਜਵਾਬ ‘ਚ ਕੀਤੀ ਗਈ ਸੀ। ਪਾਕਿਸਤਾਨ ਦੇ ਸੂਚਨਾ ਮੰਤਰੀ, ਅਤਾਉੱਲਾ ਤਰਾਰ ਨੇ ਕਿਹਾ ਕਿ ਸੁਰੱਖਿਆ ਬਲਾਂ ਨੇ ਖੁਫੀਆ ਜਾਣਕਾਰੀ ਤੇ ਪਹਿਲਾਂ ਤੋਂ ਯੋਜਨਾਬੰਦੀ ਦੇ ਆਧਾਰ ‘ਤੇ ਸਰਹੱਦੀ ਖੇਤਰ ‘ਚ ਜ਼ਮੀਨੀ ਕਾਰਵਾਈਆਂ ਤੇ ਹਵਾਈ ਹਮਲੇ ਕੀਤੇ।

ਅਤਾਉੱਲਾ ਦੇ ਅਨੁਸਾਰ, ਇਹ ਕਾਰਵਾਈ ਖੈਬਰ ਪਖਤੂਨਖਵਾ, ਬਲੋਚਿਸਤਾਨ ਤੇ ਕਰਾਚੀ ‘ਚ ਪਾਕਿਸਤਾਨ ਰੇਂਜਰਸ ਕੈਂਪ ‘ਤੇ ਅੱਤਵਾਦੀ ਹਮਲਿਆਂ ਤੋਂ ਬਾਅਦ ਕੀਤੀ ਗਈ। ਸ਼ਨੀਵਾਰ ਰਾਤ ਨੂੰ, ਅੱਤਵਾਦੀਆਂ ਨੇ ਕਰਾਚੀ ਦੇ ਗੁਲਿਸਤਾਨ-ਏ-ਜੌਹਰ ਖੇਤਰ ‘ਚ ਸਥਿਤ ਸਿੰਧ ਰੇਂਜਰਸ ਹੈੱਡਕੁਆਰਟਰ ‘ਤੇ ਹਮਲਾ ਕੀਤਾ। ਸਿੰਧ ਪੁਲਿਸ ਮੁਖੀ ਜਾਵੇਦ ਆਲਮ ਓਧੋ ਨੇ ਕਿਹਾ ਕਿ ਅੱਤਵਾਦੀਆਂ ਨੇ ਵਿਸਫੋਟਕਾਂ ਨਾਲ ਭਰੀ ਇੱਕ ਗੱਡੀ ਨੂੰ ਮੁੱਖ ਗੇਟ ਨਾਲ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਭਾਰੀ ਗੋਲੀਬਾਰੀ ਹੋਈ। ਮੁੱਢਲੀ ਜਾਂਚ’ਚ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਕੀ ਗੱਡੀ ਅਸਲ ‘ਚ ਵਿਸਫੋਟ ਹੋਈ ਸੀ ਜਾਂ ਨਹੀਂ।

ਤਿੰਨ ਪਾਕਿਸਤਾਨੀ ਸੈਨਿਕ ਮਾਰੇ ਗਏ

ਇਸ ਹਮਲੇ ‘ਚ ਤਿੰਨ ਪਾਕਿਸਤਾਨੀ ਅਰਧ ਸੈਨਿਕ ਬਲ ਦੇ ਜਵਾਨ ਅਤੇ ਤਿੰਨ ਅੱਤਵਾਦੀ ਮਾਰੇ ਗਏ। ਇਸ ਤੋਂ ਇਲਾਵਾ, ਇੱਕ ਸਿਪਾਹੀ ਦੇ ਪੈਰ ‘ਚ ਗੋਲੀ ਲੱਗੀ ਤੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਹਮਲੇ ਤੋਂ ਬਾਅਦ, ਵਿਸ਼ੇਸ਼ ਸੁਰੱਖਿਆ ਯੂਨਿਟ (SSU), ਅੱਤਵਾਦ ਵਿਰੋਧੀ ਫੋਰਸ (ATF), ਰੇਂਜਰਾਂ ਤੇ ਪੁਲਿਸ ਨੇ ਇਲਾਕੇ ਨੂੰ ਘੇਰ ਲਿਆ ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਅਲ ਜਜ਼ੀਰਾ ਦੇ ਅਨੁਸਾਰ, ਜਮਾਤ-ਉਲ-ਅਹਿਰਾਰ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਹ ਸੰਗਠਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (TTP) ਦਾ ਇੱਕ ਵੱਖਰਾ ਸਮੂਹ ਹੈ। ਸਮੂਹ ਦਾ ਦਾਅਵਾ ਹੈ ਕਿ ਇਸ ਦੇ ਨੌਂ ਅੱਤਵਾਦੀਆਂ ਨੇ ਹਮਲੇ ‘ਚ ਹਿੱਸਾ ਲਿਆ ਸੀ।

ਪਾਕਿਸਤਾਨ-ਅਫਗਾਨਿਸਤਾਨ ਸਰਹੱਦ ‘ਤੇ ਤਣਾਅ ਕਿਉਂ?

ਪਿਛਲੇ ਕੁਝ ਸਾਲਾਂ ‘ਚ ਪਾਕਿਸਤਾਨ ‘ਚ ਪੁਲਿਸ ਤੇ ਸੁਰੱਖਿਆ ਬਲਾਂ ‘ਤੇ ਅੱਤਵਾਦੀ ਹਮਲੇ ਤੇਜ਼ੀ ਨਾਲ ਵਧੇ ਹਨ। ਪਾਕਿਸਤਾਨੀ ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਹਮਲਿਆਂ ਪਿੱਛੇ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (TTP) ਤੇ ਹੋਰ ਸੰਬੰਧਿਤ ਅੱਤਵਾਦੀ ਸੰਗਠਨਾਂ ਦਾ ਹੱਥ ਹੈ। ਜਦੋਂ ਕਿ TTP ਅਫਗਾਨ ਤਾਲਿਬਾਨ ਤੋਂ ਵੱਖਰਾ ਹੈ, ਦੋਵਾਂ ਨੂੰ ਸਹਿਯੋਗੀ ਮੰਨਿਆ ਜਾਂਦਾ ਹੈ। 2021 ‘ਚ ਅਫਗਾਨ ਤਾਲਿਬਾਨ ਦੇ ਸੱਤਾ ‘ਚ ਆਉਣ ਤੋਂ ਬਾਅਦ ਸਰਹੱਦ ‘ਤੇ ਤਣਾਅ ਲਗਾਤਾਰ ਵਧਦਾ ਗਿਆ ਹੈ।

ਪਾਕਿਸਤਾਨ ਕਹਿੰਦਾ ਹੈ ਕਿ ਉਹ ਸ਼ਾਂਤੀ ਚਾਹੁੰਦਾ ਹੈ, ਪਰ ਆਪਣੇ ਨਾਗਰਿਕਾਂ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਕਰੇਗਾ। ਇਸ ਦੌਰਾਨ, ਪਾਕਿਸਤਾਨ ਲਗਾਤਾਰ ਇਲਜ਼ਾਮ ਲਗਾਉਂਦਾ ਰਿਹਾ ਹੈ ਕਿ ਅਫਗਾਨ ਤਾਲਿਬਾਨ ਸਰਕਾਰ ਟੀਟੀਪੀ ਅੱਤਵਾਦੀਆਂ ਨੂੰ ਪਨਾਹਗਾਹ ਪ੍ਰਦਾਨ ਕਰਦੀ ਹੈ, ਜਦਕਿ ਇਨ੍ਹਾਂ ਇਲਜ਼ਾਮਾਂ ਨੂੰ ਅਫਗਾਨਿਸਤਾਨ ਵਾਰ-ਵਾਰ ਨਕਾਰਦਾ ਰਿਹਾ ਹੈ।

10 ਜੂਨ ਨੂੰ ਅਫਗਾਨਿਸਤਾਨ ‘ਚ ਵੀ ਹਮਲੇ

ਅਫਗਾਨਿਸਤਾਨ ਦਾ ਦਾਅਵਾ ਹੈ ਕਿ 10 ਜੂਨ ਨੂੰ ਪਾਕਿਸਤਾਨ ਨੇ ਖੋਸਤ, ਕੁਨਾਰ ਤੇ ਪਕਤਿਕਾ ਪ੍ਰਾਂਤਾਂ’ਚ ਹਵਾਈ ਹਮਲੇ ਕੀਤੇ। ਇਨ੍ਹਾਂ ਹਮਲਿਆਂ ਵਿੱਚ 11 ਬੱਚੇ, ਇੱਕ ਔਰਤ ਤੇ ਇੱਕ ਬਜ਼ੁਰਗ ਵਿਅਕਤੀ ਸਮੇਤ 13 ਲੋਕ ਮਾਰੇ ਗਏ। ਇਸ ਦੌਰਾਨ, ਪਾਕਿਸਤਾਨ ਨੇ ਇਸ ਇਲਜ਼ਾਮ ਨੂੰ ਰੱਦ ਕਰਦੇ ਹੋਏ ਕਿਹਾ ਹੈ ਕਿ ਕਿਸੇ ਵੀ ਨਾਗਰਿਕ ਖੇਤਰ ਨੂੰ ਨਿਸ਼ਾਨਾ ਨਹੀਂ ਬਣਾਇਆ।

ਪਾਕਿਸਤਾਨ ਦੇ ਅਨੁਸਾਰ, ਹਮਲੇ ਸਿਰਫ਼ ਅੱਤਵਾਦੀ ਟਿਕਾਣਿਆਂ ‘ਤੇ ਕੀਤੇ ਗਏ ਸਨ, ਜਿਸ ਦੇ ਨਤੀਜੇ ਵਜੋਂ 26 ਅੱਤਵਾਦੀ ਮਾਰੇ ਗਏ ਸਨ। ਫਰਵਰੀ ਤੋਂ ਲੈ ਕੇ, ਦੋਵੇਂ ਦੇਸ਼ ਕਈ ਮੌਕਿਆਂ ‘ਤੇ ਜਵਾਬੀ ਫੌਜੀ ਕਾਰਵਾਈਆਂ ‘ਚ ਲੱਗੇ ਹੋਏ ਹਨ। ਇਸ ਸਰਹੱਦੀ ਟਕਰਾਅ’ਚ ਸੈਂਕੜੇ ਜਾਨਾਂ ਜਾ ਚੁੱਕੀਆਂ ਹਨ। ਹਾਲਾਂਕਿ ਦੋਵਾਂ ਦੇਸ਼ਾਂ ਵਿਚਕਾਰ ਅੰਤਰਰਾਸ਼ਟਰੀ ਸ਼ਾਂਤੀ ਵਾਰਤਾ ਦੇ ਕਈ ਦੌਰ ਹੋਏ ਹਨ, ਪਰ ਅਜੇ ਤੱਕ ਸਥਾਈ ਜੰਗਬੰਦੀ ਨਹੀਂ ਹੋ ਸਕੀ ਹੈ।

Source: TV9Hindi.com

Follow Us
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...