AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪਾਕਿਸਤਾਨ ਵਿੱਚ ਪੂਰੀ ਟਰੇਨ ਹਾਈਜੈਕ, ਮੁਕਾਬਲੇ ਵਿੱਚ 11 ਸੈਨਿਕਾਂ ਦੀ ਮੌਤ, 182 ਨੂੰ ਬਣਾਇਆ ਬੰਧਕ

Pakistan Train Hijack: ਪਾਕਿਸਤਾਨ ਵਿੱਚ, ਬਲੋਚ ਫੌਜ ਨੇ ਟ੍ਰੇਨ ਨੂੰ ਹਾਈਜੈਕ ਕਰ ਲਿਆ ਹੈ। ਬੰਧਕਾਂ ਵਿੱਚ ਪਾਕਿਸਤਾਨੀ ਫੌਜ, ਪੁਲਿਸ, ਐਂਟੀ ਟੈਰਰਿਜ਼਼ਮ ਫੋਰਸ (ATF) ਅਤੇ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ISI) ਦੇ ਸਰਗਰਮ ਡਿਊਟੀ ਕਰਮਚਾਰੀ ਸ਼ਾਮਲ ਸਨ ਜੋ ਛੁੱਟੀ 'ਤੇ ਪੰਜਾਬ ਜਾ ਰਹੇ ਸਨ। ISI ਨੇ ਸਪੱਸ਼ਟ ਚੇਤਾਵਨੀ ਦਿੱਤੀ ਹੈ ਕਿ ਜੇਕਰ ਪਾਕਿਸਤਾਨੀ ਫੌਜ ਕੋਈ ਜਵਾਬੀ ਕਾਰਵਾਈ ਕਰਦੀ ਹੈ, ਤਾਂ ਸਾਰੇ ਬੰਧਕਾਂ ਨੂੰ ਮਾਰ ਦਿੱਤਾ ਜਾਵੇਗਾ।

ਪਾਕਿਸਤਾਨ ਵਿੱਚ ਪੂਰੀ ਟਰੇਨ ਹਾਈਜੈਕ, ਮੁਕਾਬਲੇ ਵਿੱਚ 11 ਸੈਨਿਕਾਂ ਦੀ ਮੌਤ, 182 ਨੂੰ ਬਣਾਇਆ ਬੰਧਕ
tv9-punjabi
| Updated On: 11 Mar 2025 18:04 PM IST

ਪਾਕਿਸਤਾਨ ਵਿੱਚ, ਬਲੋਚ ਆਰਮੀ ਨੇ ਟਰੇਨ ਨੂੰ ਹਾਈਜੈਕ ਕਰ ਲਿਆ ਹੈ। ਹਾਈਜੈਕ ਕਾਰਨ ਲਗਭਗ 400 ਲੋਕ ਅੱਤਵਾਦੀਆਂ ਦੀ ਕੈਦ ਵਿੱਚ ਫਸ ਗਏ ਸਨ। ਦੱਸਿਆ ਜਾ ਰਿਹਾ ਹੈ ਕਿ ਇਸ ਟ੍ਰੇਨ ਵਿੱਚ 190 ਤੋਂ ਵੱਧ ਸੈਨਿਕ ਵੀ ਸਫ਼ਰ ਕਰ ਰਹੇ ਸਨ। ਅਜਿਹੀ ਸਥਿਤੀ ਵਿੱਚ, ਬਲੋਚਿਸਤਾਨ ਫੌਜ ਦੇ ਅੱਤਵਾਦੀਆਂ ਨੇ ਜ਼ਫਰ ਐਕਸਪ੍ਰੈਸ ਵਿੱਚ ਸਵਾਰ ਸਾਰੇ ਯਾਤਰੀਆਂ ਨੂੰ ਤਾਂ ਛੱਡ ਦਿੱਤਾ, ਪਰ ਟਰੇਨ ਵਿੱਚ ਸਵਾਰ ਫੌਜੀਆਂ ਨੂੰ ਬੰਧਕ ਬਣਾ ਲਿਆ ਗਿਆ। ਇਸ ਦੌਰਾਨ ਹੋਏ ਮੁਕਾਬਲੇ ਵਿੱਚ ਪਾਕਿਸਤਾਨ ਦੇ 11 ਜਵਾਨਾਂ ਦੀ ਮੌਤ ਹੋ ਗਈ ਹੈ…ਜਦਕਿ 182 ਨੂੰ ਬੰਧਕ ਬਣਾ ਲਿਆ ਗਿਆ ਹੈ।

ਦੂਜੇ ਪਾਸੇ ਪਾਕਿਸਤਾਨੀ ਫੌਜ ਨੇ ਹਾਈਜੈਕਰਾਂ ਤੋਂ ਟਰੇਨ ਛੁਡਾਉਣ ਲਈ ਮੋਰਚਾ ਸਾਂਭ ਲਿਆ ਹੈ। ਉੱਧਰ, ਬਲੋਚਿਸਤਾਨ ਲਿਬਰੇਸ਼ਨ ਆਰਮੀ ਨੇ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਟ੍ਰੇਨ ਨੂੰ ਮਸ਼ਕਫ਼, ਧਾਦਰ ਅਤੇ ਬੋਲਨ ਵਿੱਚ ਸਾਵਧਾਨੀ ਨਾਲ ਹਾਈਜੈਕ ਕੀਤਾ ਗਿਆ ਸੀ। ਸਾਡੇ ਲੜਾਕਿਆਂ ਨੇ ਪਹਿਲਾਂ ਟਰੇਨ ਦੀ ਪਟੜੀ ‘ਤੇ ਬੰਬ ਸੁੱਟਿਆ, ਜਿਸ ਤੋਂ ਬਾਅਦ ਉਹ ਆਸਾਨੀ ਨਾਲ ਰੁਕ ਗਈ। ਟਰੇਨ ਰੁੱਕਣ ਤੋਂ ਬਾਅਦ ਸਾਰੇ ਲੜਾਕਿਆਂ ਨੇ ਪੂਰੀ ਟਰੇਨ ਨੂੰ ਹਾਈਜੈਕ ਕਰ ਲਿਆ।

ਪਹਿਲਾਂ ਟਰੈਕ ਉਡਾਇਆ ਫਿਰ ਟਰੇਨ ‘ਤੇ ਕੀਤਾ ਕਬਜ਼ਾ

ਬਲੋਚਿਸਤਾਨ ਲਿਬਰੇਸ਼ਨ ਆਰਮੀ ਨੇ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਟ੍ਰੇਨ ਨੂੰ ਮਸ਼ਕਫ਼, ਧਾਦਰ ਅਤੇ ਬੋਲਨ ਵਿੱਚ ਸਾਵਧਾਨੀ ਨਾਲ ਹਾਈਜੈਕ ਕੀਤਾ ਗਿਆ ਸੀ। ਸਾਡੇ ਲੜਾਕਿਆਂ ਨੇ ਪਹਿਲਾਂ ਰੇਲ ਪਟੜੀ ‘ਤੇ ਬੰਬ ਸੁੱਟਿਆ, ਜਿਸ ਤੋਂ ਬਾਅਦ ਟਰੇਨ ਆਸਾਨੀ ਨਾਲ ਰੁਕ ਗਈ। ਬੀਐਲਏ ਦਾ ਕਹਿਣਾ ਹੈ ਕਿ ਜਿਵੇਂ ਹੀ ਟਰੇਨ ਟ੍ਰੈਕ ‘ਤੇ ਰੁਕੀ। ਸਾਡੇ ਲੋਕਾਂ ਨੇ ਟ੍ਰੇਨ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਅੱਤਵਾਦੀ ਸੰਗਠਨਾਂ ਦਾ ਕਹਿਣਾ ਹੈ ਕਿ ਜੇਕਰ ਪਾਕਿਸਤਾਨੀ ਫੌਜ ਕੋਈ ਕਾਰਵਾਈ ਕਰਦੀ ਹੈ ਤਾਂ ਸਾਰੇ ਬੰਧਕਾਂ ਨੂੰ ਮਾਰ ਦਿੱਤਾ ਜਾਵੇਗਾ।

BLA ਦੀ ਪਾਕਿਸਤਾਨੀ ਫੌਜ ਨੂੰ ਚੇਤਾਵਨੀ

BLA ਨੇ ਪਾਕਿਸਤਾਨੀ ਫੌਜ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਫੌਜੀ ਕਾਰਵਾਈ ਸ਼ੁਰੂ ਕੀਤੀ ਜਾਂਦੀ ਹੈ, ਤਾਂ ਇਸਦੇ ਗੰਭੀਰ ਨਤੀਜੇ ਹੋਣਗੇ। ਸੰਗਠਨ ਨੇ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ‘ਤੇ ਹਮਲਾ ਕੀਤਾ ਗਿਆ ਤਾਂ ਸਾਰੇ ਬੰਧਕਾਂ ਨੂੰ ਮਾਰ ਦਿੱਤਾ ਜਾਵੇਗਾ ਅਤੇ ਇਸਦੀ ਪੂਰੀ ਜ਼ਿੰਮੇਵਾਰੀ ਪਾਕਿਸਤਾਨੀ ਫੌਜ ਦੀ ਹੋਵੇਗੀ। ਬਲੋਚਿਸਤਾਨ ਵਿੱਚ ਵੱਖਵਾਦੀ ਸੰਗਠਨ ਲੰਬੇ ਸਮੇਂ ਤੋਂ ਪਾਕਿਸਤਾਨ ਵਿਰੁੱਧ ਲੜ ਰਹੇ ਹਨ। ਇਹ ਇਲਾਕਾ ਅੱਤਵਾਦੀ ਗਤੀਵਿਧੀਆਂ ਦਾ ਗੜ੍ਹ ਬਣਿਆ ਹੋਇਆ ਹੈ, ਜਿੱਥੇ ਪਾਕਿਸਤਾਨ ਸਰਕਾਰ ਖਿਲਾਫ ਲਗਾਤਾਰ ਵਿਰੋਧ ਵੱਧ ਰਿਹਾ ਹੈ।

ਬੰਧਕਾਂ ਵਿੱਚ ਪਾਕਿਸਤਾਨੀ ਫੌਜੀ ਵੀ ਸ਼ਾਮਲ

ਬੰਧਕਾਂ ਵਿੱਚ ਪਾਕਿਸਤਾਨੀ ਫੌਜ, ਪੁਲਿਸ, ਐਂਟੀ ਟੈਰਰਿਜ਼਼ਮ ਫੋਰਸ (ATF) ਅਤੇ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ISI) ਦੇ ਸਰਗਰਮ ਡਿਊਟੀ ਕਰਮਚਾਰੀ ਸ਼ਾਮਲ ਸਨ ਜੋ ਛੁੱਟੀ ‘ਤੇ ਪੰਜਾਬ ਜਾ ਰਹੇ ਸਨ। ISI ਨੇ ਸਪੱਸ਼ਟ ਚੇਤਾਵਨੀ ਦਿੱਤੀ ਹੈ ਕਿ ਜੇਕਰ ਪਾਕਿਸਤਾਨੀ ਫੌਜ ਕੋਈ ਜਵਾਬੀ ਕਾਰਵਾਈ ਕਰਦੀ ਹੈ, ਤਾਂ ਸਾਰੇ ਬੰਧਕਾਂ ਨੂੰ ਮਾਰ ਦਿੱਤਾ ਜਾਵੇਗਾ। ਬੀਐਲਏ ਦੇ ਬੁਲਾਰੇ ਜਿਆਂਦ ਬਲੋਚ ਨੇ ਹਮਲੇ ਦੀ ਜ਼ਿੰਮੇਵਾਰੀ ਲੈਂਦਿਆਂ ਕਿਹਾ ਕਿ ਇਹ ਆਪਰੇਸ਼ਨ ਵੈਲ ਪਲਾਨਡ ਸੀ ਅਤੇ ਟਰਨੇ ਅਤੇ ਯਾਤਰੀ ਪੂਰੀ ਤਰ੍ਹਾਂ ਨਾਲ ਉਨ੍ਹਾਂ ਦੇ ਲੜਾਕਿਆਂ ਦੇ ਕੰਟਰੋਲ ਵਿੱਚ ਹਨ।

Follow Us
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ...
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ...
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ...
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ...