AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

ਪਾਕਿਸਤਾਨ: ਜੁੰਮੇ ਦੀ ਨਮਾਜ ਦੌਰਾਨ ਖੈਬਰ ਪਖਤੂਨਖਵਾ ਦੀ ਮਸਜਿਦ ਵਿੱਚ ਧਮਾਕਾ, 17 ਲੋਕਾਂ ਦੀ ਮੌਤ, 67 ਤੋਂ ਵੱਧ ਜਖ਼ਮੀ

Pakistan Bomb Blast: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਵੱਡਾ ਧਮਾਕਾ ਹੋ ਗਿਆ। ਸੂਬੇ ਦੀ ਪੁਰਾਣੀ ਪੁਲਿਸ ਲਾਈਨ ਨੇੜੇ ਵਾਪਰੀ ਇਸ ਘਟਨਾ ਵਿੱਚ 15 ਲੋਕ ਮਾਰੇ ਗਏ ਹਨ ਅਤੇ 25 ਤੋਂ ਵੱਧ ਜ਼ਖਮੀ ਹੋਏ ਹਨ।

ਪਾਕਿਸਤਾਨ: ਜੁੰਮੇ ਦੀ ਨਮਾਜ ਦੌਰਾਨ ਖੈਬਰ ਪਖਤੂਨਖਵਾ ਦੀ ਮਸਜਿਦ ਵਿੱਚ ਧਮਾਕਾ, 17 ਲੋਕਾਂ ਦੀ ਮੌਤ, 67 ਤੋਂ ਵੱਧ ਜਖ਼ਮੀ
tv9-punjabi
| Updated On: 18 Sep 2026 18:07 PM IST
Share

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਵੱਡਾ ਧਮਾਕਾ ਹੋਣ ਦੀ ਖ਼ਬਰ ਹੈ। ਇਹ ਧਮਾਕਾ ਕੋਹਰਾਤ ਵਿੱਚ ਪੁਰਾਣੀ ਪੁਲਿਸ ਲਾਈਨ ਨੇੜੇ ਸਥਿਤ ਇੱਕ ਮਸਜਿਦ ਵਿੱਚ ਹੋਇਆ। ਦੱਸਿਆ ਜਾ ਰਿਹਾ ਹੈ ਕਿ ਧਮਾਕੇ ਤੋਂ ਬਾਅਦ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਸੂਤਰਾਂ ਅਨੁਸਾਰ ਧਮਾਕੇ ਵਿੱਚ 17 ਲੋਕਾਂ ਦੀ ਮੌਤ ਹੋ ਗਈ ਹੈ ਅਤੇ 65 ਤੋਂ ਵੱਧ ਜ਼ਖਮੀ ਹੋਏ ਹਨ।

ਖੈਬਰ ਪਖਤੂਨਖਵਾ ਦੇ ਇੰਸਪੈਕਟਰ ਜਨਰਲ (IG) ਜ਼ੁਲਫਿਕਾਰ ਹਮੀਦ ਨੇ ਦੱਸਿਆ ਕਿ ਧਮਾਕਾ ਕੋਹਾਟ ਪੁਲਿਸ ਲਾਈਨਜ਼ ਦੀ ਇੱਕ ਮਸਜਿਦ ਵਿੱਚ ਹੋਇਆ ਹੈ। ਮੌਕੇ ‘ਤੇ ਬਚਾਅ ਕਾਰਜ ਜਾਰੀ ਹਨ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਵਿਸਫੋਟਕਾਂ ਨਾਲ ਭਰੀ ਇੱਕ ਗੱਡੀ ਪੁਰਾਣੀ ਪੁਲਿਸ ਲਾਈਨਜ਼ ਵਿੱਚ ਧੱਕ ਦਿੱਤੀ ਗਈ, ਇਸ ਨਾਲ ਮਸਜਿਦ ਦੇ ਬਾਹਰ ਇੱਕ ਟੋਆ ਬਣ ਗਿਆ। ਪੁਲਿਸ ਨੇ ਕਿਹਾ ਕਿ ਜ਼ਖਮੀਆਂ ਵਿੱਚ ਪੁਲਿਸ ਕਰਮਚਾਰੀ ਵੀ ਸ਼ਾਮਲ ਹਨ।। ਹਾਲਾਂਕਿ, ਧਮਾਕੇ ਦੇ ਕਾਰਨ ਅਤੇ ਮੁਲਜ਼ਮਾਂ ਦੀ ਪਛਾਣ ਬਾਰੇ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਸੂਬਾਈ ਪੁਲਿਸ ਮੁਖੀ ਜ਼ੁਲਫਿਕਾਰ ਹਮੀਦ ਨੇ ਕਿਹਾ ਕਿ ਖੈਬਰ ਪਖਤੂਨਖਵਾ ਸੂਬੇ ਦੇ ਕੋਹਾਟ ਪੁਲਿਸ ਲਾਈਨਸ ਵਿੱਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਪੰਜ ਪੁਲਿਸ ਕਰਮਚਾਰੀਆਂ ਅਤੇ 11 ਨਾਗਰਿਕਾਂ ਸਮੇਤ ਘੱਟੋ-ਘੱਟ 16 ਲੋਕ ਮਾਰੇ ਗਏ। ਜ਼ਿਲ੍ਹਾ ਹੈੱਡਕੁਆਰਟਰ (ਡੀਐਚਕਿਊ) ਹਸਪਤਾਲ ਦੇ ਐਮਐਸ ਤਾਹਿਰ ਅਲੀ ਸ਼ਾਹ ਨੇ ਕਿਹਾ ਕਿ ਧਮਾਕੇ ਤੋਂ ਬਾਅਦ 17 ਲਾਸ਼ਾਂ ਅਤੇ 65 ਤੋਂ ਵੱਧ ਜ਼ਖਮੀਆਂ ਨੂੰ ਵੀ ਹਸਪਤਾਲ ਲਿਆਂਦਾ ਗਿਆ।

ਜ਼ਖਮੀਆਂ ਦਾ ਇਲਾਜ ਜਾਰੀ

ਉਨ੍ਹਾਂ ਕਿਹਾ ਕਿ ਧਮਾਕੇ ਤੋਂ ਬਾਅਦ ਪੁਲਿਸ ਲਾਈਨਸ ਵਿੱਚ ਵਾਧੂ ਪੁਲਿਸ ਬਲ ਤਾਇਨਾਤ ਕੀਤੇ ਗਏ ਸਨ। ਬਚਾਅ ਅਧਿਕਾਰੀਆਂ ਨੇ ਕਿਹਾ ਕਿ ਧਮਾਕੇ ਨਾਲ ਮਸਜਿਦ ਦੇ ਬਾਹਰੀ ਹਿੱਸੇ ਨੂੰ ਭਾਰੀ ਨੁਕਸਾਨ ਪਹੁੰਚਿਆ, ਅਤੇ ਇੱਕ ਕੰਧ ਢਹਿ ਗਈ। ਘਟਨਾ ਤੋਂ ਬਾਅਦ, ਅਧਿਕਾਰੀਆਂ ਨੇ ਕੋਹਾਟ-ਹਾਂਗੂ ਰੋਡ ਨੂੰ ਸਾਰੀ ਆਵਾਜਾਈ ਲਈ ਬੰਦ ਕਰ ਦਿੱਤਾ। ਹਸਪਤਾਲ ਪ੍ਰਸ਼ਾਸਨ ਨੇ ਬਾਅਦ ਵਿੱਚ ਰਿਪੋਰਟ ਦਿੱਤੀ ਕਿ ਘੱਟੋ-ਘੱਟ 65 ਤੋਂ ਵੱਧ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ।

ਅੱਤਵਾਦੀਆਂ ਨਾਲ ਪੁਲਿਸ ਮੁਲਾਜ਼ਮਾਂ दी ਫਾਈਰਿੰਗ ਵੀ ਹੋਈ – ਆਈਜੀ

ਇਸ ਦੌਰਾਨ, ਆਈਜੀ ਜ਼ੁਲਫਿਕਾਰ ਹਮੀਦ ਨੇ ਕਿਹਾ ਕਿ ਧਮਾਕੇ ਤੋਂ ਬਾਅਦ ਹਥਿਆਰਬੰਦ ਅੱਤਵਾਦੀਆਂ ਦੀ ਪੁਲਿਸ ਨਾਲ ਵੀ ਗੋਲੀਬਾਰੀ ਹੋਈ। ਪੁਲਿਸ ਅੱਤਵਾਦ ਵਿਰੁੱਧ ਡਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕਾਇਰਤਾਪੂਰਨ ਹਮਲੇ ਸਾਡੇ ਇਰਾਦੇ ਨੂੰ ਨਹੀਂ ਤੋੜ ਸਕਦੇ। ਸ਼ਹੀਦਾਂ ਦਾ ਖੂਨ ਬੇਕਾਰ ਨਹੀਂ ਜਾਵੇਗਾ। ਇਨ੍ਹਾਂ ਅੱਤਵਾਦੀਆਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਤੋਂ ਘਟਨਾ ਦੀ ਵਿਸਤ੍ਰਿਤ ਰਿਪੋਰਟ ਮੰਗੀ

ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਸੋਹੇਲ ਅਫਰੀਦੀ ਨੇ ਘਟਨਾ ਦੀ ਨਿੰਦਾ ਕੀਤੀ ਹੈ। ਇੱਕ ਬਿਆਨ ਵਿੱਚ, ਉਨ੍ਹਾਂ ਕਿਹਾ ਕਿ ਨਿਰਦੋਸ਼ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣਾ ਅਫਸੋਸਜਨਕ ਅਤੇ ਘਿਣਾਉਣਾ ਹੈ। ਉਨ੍ਹਾਂ ਨੇ ਧਮਾਕੇ ਦੀ ਜਾਂਚ ਦੇ ਹੁਕਮ ਦਿੱਤੇ ਅਤੇ ਸਬੰਧਤ ਪੁਲਿਸ ਅਧਿਕਾਰੀਆਂ ਤੋਂ ਵਿਸਤ੍ਰਿਤ ਰਿਪੋਰਟ ਮੰਗੀ ਹੈ। ਖਬਰ ਲਿੱਖੇ ਜਾਣ ਤੱਕ ਮੌਕੇ ‘ਤੇ ਬਚਾਅ ਕਾਰਜ ਜਾਰੀ ਸਨ ਅਤੇ ਪੁਲਿਸ ਪੂਰੀ ਘਟਨਾ ਦੀ ਜਾਂਚ ਕਰ ਰਹੀ ਹੈ।

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...