Kartarpur Corridor: ਪਾਕਿਸਤਾਨ ਦਾ ਪਹਿਲਾ ਰਾਜਦੂਤ ਨਿਯੁਕਤ, ਇਸ ਸਿੱਖ ਨੂੰ ਮਿਲੀ ਵੱਡੀ ਜ਼ਿੰਮੇਵਾਰੀ
World News: ਕਰਤਾਰਪੁਰ ਲਾਂਘਾ ਪਾਕਿਸਤਾਨ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਨੂੰ ਭਾਰਤ ਵਿੱਚ ਪੰਜਾਬ ਰਾਜ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜਦਾ ਹੈ।
PAK ਦਾ ਪਹਿਲਾ ਰਾਜਦੂਤ ਨਿਯੁਕਤ, ਇਸ ਸਿੱਖ ਨੂੰ ਮਿਲੀ ਵੱਡੀ ਜ਼ਿੰਮੇਵਾਰੀ। Pakistan Government appoint first Ambassdor for Kartarpur Corridor
ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ (Shahbaz Sharif) ਨੇ ਸਰਦਾਰ ਰਮੇਸ਼ ਸਿੰਘ ਅਰੋੜਾ (Sardar Ramesh Singh Arora) ਨੂੰ ਕਰਤਾਰਪੁਰ ਲਾਂਘੇ ਲਈ ਆਪਣਾ ਪਹਿਲਾ ਰਾਜਦੂਤ ਨਿਯੁਕਤ ਕੀਤਾ ਹੈ। ਦੁਨੀਆ ਭਰ ਦੇ ਸਿੱਖ ਸ਼ਰਧਾਲੂਆਂ ਨੂੰ ਆਕਰਸ਼ਿਤ ਕਰਨ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ, ਪ੍ਰਧਾਨ ਮੰਤਰੀ ਸ਼ਾਹਬਾਜ਼ ਨੇ ਸਰਦਾਰ ਰਮੇਸ਼ ਸਿੰਘ ਨੂੰ ਇਹ ਜ਼ਿੰਮੇਵਾਰੀ ਦਿੱਤੀ ਹੈ। ਇਹ ਜਾਣਕਾਰੀ ਬੁੱਧਵਾਰ ਨੂੰ ਇਕ ਸਰਕਾਰੀ ਨੋਟੀਫਿਕੇਸ਼ਨ ‘ਚ ਦਿੱਤੀ ਗਈ। ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਪ੍ਰਮੁੱਖ ਸਿੱਖ ਆਗੂ ਆਨਰੇਰੀ ਆਧਾਰ ‘ਤੇ ਸੇਵਾ ਕਰਨਗੇ।
ਸਰਦਾਰ ਰਮੇਸ਼ ਸਿੰਘ ਨੂੰ ਸੌਂਪੀ ਗਈ ਵੱਡੀ ਜਿੰਮੇਦਾਰੀ
ਨਾਰੋਵਾਲ ਦੇ ਕਰਤਾਰਪੁਰ ਦੇ ਰਹਿਣ ਵਾਲੇ ਅਰੋੜਾ ਪਾਕਿਸਤਾਨ ਮੁਸਲਿਮ ਲੀਗ (ਐਨ) ਦੇ ਘੱਟ ਗਿਣਤੀ ਸੈੱਲ ਦੇ ਕੇਂਦਰੀ ਜਨਰਲ ਸਕੱਤਰ ਵੀ ਹਨ। ਸਰਦਾਰ ਰਮੇਸ਼ ਸਿੰਘ ਦਾ ਪਰਿਵਾਰ ਕਰਤਾਰਪੁਰ ਸਥਿਤ ਸਿੱਖ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਭਲਾਈ ਨਾਲ ਜੁੜਿਆ ਰਿਹਾ ਹੈ। ਪਾਕਿਸਤਾਨੀ ਅਧਿਕਾਰੀਆਂ ਨੇ ਸੋਚਿਆ ਸੀ ਕਿ ਸਿੱਖਾਂ ਖਾਸ ਕਰਕੇ ਭਾਰਤ ਵਿਚ ਰਹਿਣ ਵਾਲੇ ਸਿੱਖਾਂ ਲਈ ਇਕ ਮਹੱਤਵਪੂਰਨ ਪਵਿੱਤਰ ਅਸਥਾਨ ਖੋਲ੍ਹਣ ਨਾਲ ਵੱਡੀ ਗਿਣਤੀ ਵਿਚ ਸ਼ਰਧਾਲੂ ਕਰਤਾਰਪੁਰ ਆਉਣਗੇ, ਪਰ ਅਜਿਹਾ ਨਹੀਂ ਹੋਇਆ।
ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜਦਾ ਹੈ ਲਾਂਘਾ
ਕਰਤਾਰਪੁਰ ਕੋਰੀਡੋਰ ਪਾਕਿਸਤਾਨ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਨੂੰ ਭਾਰਤ ਵਿੱਚ ਪੰਜਾਬ ਰਾਜ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜਦਾ ਹੈ। ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਆਪਣੇ ਜੀਵਨ ਦੇ ਅੰਤਲੇ ਸਾਲਾਂ ਵਿੱਚ ਕਰਤਾਰਪੁਰ ਵਿੱਚ ਹੀ ਰਹੇ। ਚਾਰ ਕਿਲੋਮੀਟਰ ਲੰਬਾ ਕੋਰੀਡੋਰ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਵੀਜ਼ਾ-ਮੁਕਤ ਪਹੁੰਚ ਪ੍ਰਦਾਨ ਕਰਦਾ ਹੈ।
ਪ੍ਰਧਾਨਮੰਤਰੀ ਨੇ 2019 ਵਿੱਚ ਕੀਤਾ ਸੀ ਲਾਂਘੇ ਦਾ ਉਦਘਾਟਨ
ਨਵੰਬਰ 2019 ਵਿੱਚ, ਪ੍ਰਧਾਨ ਮੰਤਰੀ ਖਾਨ ਨੇ ਇੱਕ ਸਮਾਰੋਹ ਵਿੱਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਕਰਤਾਰਪੁਰ ਲਾਂਘੇ ਦਾ ਰਸਮੀ ਤੌਰ ‘ਤੇ ਉਦਘਾਟਨ ਕੀਤਾ, ਜਿਸ ਨਾਲ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਬਿਨਾਂ ਵੀਜ਼ਾ ਪਾਕਿਸਤਾਨ ਵਿੱਚ ਆਪਣੇ ਧਰਮ ਦੇ ਸਭ ਤੋਂ ਪਵਿੱਤਰ ਸਥਾਨਾਂ ਵਿੱਚੋਂ ਇੱਕ ਦੇ ਦਰਸ਼ਨ ਕਰਨ ਦਾ ਰਸਤਾ ਤਿਆਰ ਕੀਤਾ ਗਿਆ ਸੀ।
ਕੌਣ ਹਨ ਰਮੇਸ਼ ਸਿੰਘ ਅਰੋੜਾ
ਪੰਜਾਬ ਵਿਧਾਨ ਸਭਾ ਦੀ ਵੈੱਬਸਾਈਟ ‘ਤੇ ਅਰੋੜਾ (48) ਦੇ ਪ੍ਰੋਫਾਈਲ ‘ਚ ਕਿਹਾ ਗਿਆ ਹੈ ਕਿ ਉਹ ਲਗਾਤਾਰ ਦੂਜੀ ਵਾਰ ਪੰਜਾਬ ਸੂਬਾਈ ਅਸੈਂਬਲੀ ਦੇ ਮੈਂਬਰ ਵਜੋਂ ਚੁਣੇ ਗਏ ਹਨ। 2013-18 ਦੌਰਾਨ ਆਪਣੇ ਪਹਿਲੇ ਕਾਰਜਕਾਲ ਵਿੱਚ, ਉਹ ਪੰਜਾਬ ਵਿਧਾਨ ਸਭਾ ਵਿੱਚ 1947 ਤੋਂ ਬਾਅਦ ਸਿੱਖ ਭਾਈਚਾਰੇ ਦੇ ਪਹਿਲੇ ਵਿਧਾਇਕ ਸਨ।