ਪਾਕਿਸਤਾਨ ਦੇ ਗੁਰਦੁਆਰੇ ‘ਚ ਸਿੱਖ ਜੋੜੇ ਦਾ ਕਤਲ, ਹਮਲੇ ਤੋਂ ਬਾਅਦ ਸੀਸੀਟੀਵੀ ਗਾਇਬ
ਹਮਲੇ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਸੀਸੀਟੀਵੀ ਵੀ ਗਾਇਬ ਹਨ। ਇਸ ਨੂੰ ਲੈ ਕੇ ਸਥਾਨਕ ਸਿੱਖ ਆਗੂਆਂ ਨੇ ਸਵਾਲ ਚੁੱਕੇ ਹਨ। ਪੁਲਿਸ ਨੇ ਇਸ ਨੂੰ ਟਾਰਗੇਟ ਕਿਲਿੰਗ ਮੰਨ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ, ਇਹ ਵਾਰਦਾਤ ਬੁੱਧਵਾਰ ਨੂੰ ਉਸ ਸਮੇਂ ਵਾਪਰੀ ਜਦੋਂ ਸਿੱਖ ਦੰਪਤੀ ਗੁਰੂ ਘਰ 'ਚ ਸੇਵਾ ਕਰ ਰਹੇ ਸਨ।
ਪਾਕਿਸਤਾਨ ਦੇ ਗੁਰਦੁਆਰੇ 'ਚ ਸਿੱਖ ਜੋੜੇ ਦਾ ਕਤਲ, ਹਮਲੇ ਤੋਂ ਬਾਅਦ ਸੀਸੀਟੀਵੀ ਗਾਇਬ
ਪਾਕਿਸਤਾਨ ਦੇ ਖੈਬਰ ਖਖਤੂਨਖਵਾ ਪ੍ਰਾਂਤ ਦੇ ਮਰਦਾਨ ‘ਚ ਬੁੱਧਵਾਰ ਨੂੰ ਇੱਕ ਗੁਰਦੁਆਰੇ ਅੰਦਰ ਸਿੱਖ ਦੰਪਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਦੋਵੇਂ ਗੁਰਦੁਆਰੇ ਦੇ ਸੇਵਾਦਾਰ ਸਨ ਦੇ ਗੁਰਦੁਆਰਾ ਸਾਹਿਬ ਦੀ ਦੇਖਭਾਲ ਕਰਦੇ ਸਨ। ਮਰਦਾਨ ਦੇ ਜ਼ਿਲ੍ਹਾ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਣਪਛਾਤੇ ਹਮਲਾਵਰਾਂ ਨੇ ਗੁਰਦੁਆਰੇ ਅੰਦਰ ਗੋਲੀਬਾਰੀ ਕੀਤੀ, ਜਿਸ ‘ਚ ਜਗਨ ਨਾਥ ਤੇ ਉਸ ਦੀ ਪਤਨੀ ਆਸਮਾ ਵੰਤੀ ਦੀ ਮੌਤ ਹੋ ਗਏ। ਪੁਲਿਸ ਹਮਲੇ ਦੀ ਵਜ੍ਹਾ ਤੇ ਮੁਲਜ਼ਮਾਂ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੀ ਹੈ।
ਹਮਲੇ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਸੀਸੀਟੀਵੀ ਵੀ ਗਾਇਬ ਹਨ। ਇਸ ਨੂੰ ਲੈ ਕੇ ਸਥਾਨਕ ਸਿੱਖ ਆਗੂਆਂ ਨੇ ਸਵਾਲ ਚੁੱਕੇ ਹਨ। ਪੁਲਿਸ ਨੇ ਇਸ ਨੂੰ ਟਾਰਗੇਟ ਕਿਲਿੰਗ ਮੰਨ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਮੁਤਾਬਕ, ਇਹ ਵਾਰਦਾਤ ਬੁੱਧਵਾਰ ਨੂੰ ਉਸ ਸਮੇਂ ਵਾਪਰੀ ਜਦੋਂ ਸਿੱਖ ਦੰਪਤੀ ਗੁਰੂ ਘਰ ‘ਚ ਸੇਵਾ ਕਰ ਰਹੇ ਸਨ। ਇਸ ਦੌਰਾਨ ਹਮਲਾਵਰ ਗੁਰਦੁਆਰਾ ਸਾਹਿਬ ‘ਚ ਆਏ ਤੇ ਉਨ੍ਹਾਂ ‘ਤੇ ਤਾਬੜਤੋੜ ਗੋਲੀਬਾਰੀ ਕੀਤੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਤੇ ਸੁਰੱਖਿਆ ਏਜੰਸੀਆਂ ਮੌਕੇ ‘ਤੇ ਪਹੁੰਚੀਆਂ। ਮਰਦਾਨ ਜ਼ਿਲ੍ਹਾ ਪੁਲਿਸ ਅਧਿਕਾਰੀ ਨੇ ਕਿਹਾ ਕਿ ਕਤਲ ਦੇ ਪਿੱਛੇ ਦੀ ਵਜ੍ਹਾ ਅਜੇ ਸਪੱਸ਼ਟ ਨਹੀਂ ਹੈ ਪੁਲਿਸ ਸਾਰੇ ਸੰਭਾਵਿਤ ਐਂਗਲਾਂ ਤੋਂ ਜਾਂਚ ਕਰ ਰਹੀ ਹੈ ਪੁਲਿਸ ਨੇ ਜਾਂਚ ਲਈ ਸਪੈਸ਼ਲ ਟੀਮ ਦਾ ਗਠਨ ਕੀਤਾ ਹੈ ਤਕਨੀਕੀ ਤੇ ਫੋਰੈਂਸਿਕ ਮਦਦ ਲਈ ਜਾ ਰਹੀ ਹੈ।
ਅਸੈਂਬਲੀ ਮੈਂਬਰ ਸੁਰੇਸ਼ ਕੁਮਾਰ ਨੇ ਚੁੱਕੇ ਸਵਾਲ
ਘਟਨਾ ਤੋਂ ਬਾਅਦ ਖੈਬਰ ਪਖਤੂਨਖਵਾ ਦੇ ਅਸੈਂਬਲੀ ਮੈਂਬਰ ਸੁਰੇਸ਼ ਕੁਮਾਰ ਨੇ ਮੁਲਜ਼ਮਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਪੁਲਿਸ ਨੇ ਜਾਂਚ ਲਈ 24 ਘੰਟੇ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਲਾਕੇ ‘ਚ ਸੁਰੱਖਿਆ ਕਰਮਚਾਰੀਆਂ ਦੇ ਮੌਜੂਦ ਹੋਣ ਤੇ ਬਾਵਜੂਦ ਅਜਿਹੀ ਘਟਨਾ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਨੇ ਸੀਸੀਟੀਵੀ ਸਬੂਤਾਂ ਦੇ ਰੱਖ-ਰਖਾਅ ‘ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਡਿਜੀਟਲ ਸਬੂਤ ਲਾਪਰਵਾਹੀ ਦੀ ਵਜ੍ਹਾ ਨਾਲ ਹਟਾਏ ਗਏ ਹਨ। ਉਨ੍ਹਾਂ ਨੇ ਚੇਤਾਵਨੀ ਦਿਤੀ ਕਿ ਜੇਕਰ ਮਾਮਲੇ ‘ਚ 24 ਘੰਟਿਆਂ ਅੰਦਰ ਕਾਰਵਾਈ ਨਹੀਂ ਹੁੰਦੀ ਤਾਂ ਉਹ ਸ਼ਾਂਤਮਈ ਪ੍ਰਦਰਸ਼ਨ ਕਰਨਗੇ।
