AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਧਮਾਕਾ, 14 ਲੋਕਾਂ ਦੀ ਮੌਤ ਤੇ 10 ਤੋਂ ਵੱਧ ਜ਼ਖਮੀ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਸਵਾਤ ਜ਼ਿਲ੍ਹੇ ਵਿੱਚ ਇੱਕ ਸ਼ਾਂਤੀ ਰੈਲੀ ਦੌਰਾਨ ਹੋਏ ਧਮਾਕੇ ਵਿੱਚ ਚੌਦਾਂ ਲੋਕ ਮਾਰੇ ਗਏ ਹਨ ਅਤੇ ਇੱਕ ਦਰਜਨ ਤੋਂ ਵੱਧ ਜ਼ਖਮੀ ਹੋ ਗਏ ਹਨ। ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਇਹ ਇੱਕ ਆਤਮਘਾਤੀ ਹਮਲਾ ਸੀ।

ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਧਮਾਕਾ, 14 ਲੋਕਾਂ ਦੀ ਮੌਤ ਤੇ 10 ਤੋਂ ਵੱਧ ਜ਼ਖਮੀ
tv9-punjabi
| Published: 02 Aug 2026 22:29 PM IST
Share

ਉੱਤਰ-ਪੱਛਮੀ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਸ਼ਾਂਤੀ ਰੈਲੀ ਦੌਰਾਨ ਇੱਕ ਪੁਲਿਸ ਸਟੇਸ਼ਨ ‘ਤੇ ਹੋਏ ਆਤਮਘਾਤੀ ਹਮਲੇ ਵਿੱਚ ਪੰਜ ਸੁਰੱਖਿਆ ਕਰਮਚਾਰੀਆਂ ਸਮੇਤ ਘੱਟੋ-ਘੱਟ 14 ਲੋਕ ਮਾਰੇ ਗਏ ਅਤੇ ਇੱਕ ਦਰਜਨ ਤੋਂ ਵੱਧ ਜ਼ਖਮੀ ਹੋ ਗਏ। ਨਿਊਜ਼ ਏਜੰਸੀ ਪੀਟੀਆਈ ਨੇ ਰਿਪੋਰਟ ਦਿੱਤੀ ਕਿ ਇਹ ਧਮਾਕਾ ਇੱਕ ਆਤਮਘਾਤੀ ਹਮਲਾ ਜਾਪਦਾ ਹੈ, ਹਾਲਾਂਕਿ ਇਸ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਹਾਈ ਅਲਰਟ ‘ਤੇ ਹੈ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਹੋਰ ਸਬੂਤ ਇਕੱਠੇ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।

ਮੀਡੀਆ ਰਿਪੋਰਟਾਂ ਦੇ ਅਨੁਸਾਰ, ਸ਼ਾਂਤੀ ਰੈਲੀ ਸਥਾਨਕ ਕਬਾਇਲੀ ਕੌਂਸਲ ਸਵਾਤ ਅਮਨ ਜਿਰਗਾ ਦੁਆਰਾ ਆਯੋਜਿਤ ਕੀਤੀ ਗਈ ਸੀ। ਜਿਸ ਵਿੱਚ ਭਾਗੀਦਾਰਾਂ ਨੇ ਨਾਅਰੇ ਲਗਾਏ ਅਤੇ ਇਲਾਕੇ ਵਿੱਚ ਸ਼ਾਂਤੀ ਦੀ ਮੰਗ ਕਰਦੇ ਹੋਏ ਤਖ਼ਤੀਆਂ ਫੜੀਆਂ ਹੋਈਆਂ ਸਨ। ਜਿੱਥੇ ਪਿਛਲੇ ਕੁਝ ਮਹੀਨਿਆਂ ਵਿੱਚ ਸੁਰੱਖਿਆ ਸਥਿਤੀ ਵਿਗੜ ਗਈ ਹੈ।

ਕਾਬਲ ਪੁਲਿਸ ਸਟੇਸ਼ਨ ਨੇੜੇ ਧਮਾਕਾ

ਮੀਡੀਆ ਰਿਪੋਰਟਾਂ ਦੇ ਅਨੁਸਾਰ, ਜਦੋਂ ਪੁਲਿਸ ਵਾਲਿਆਂ ਨੇ ਸਵਾਤ ਦੇ ਕਾਬਲ ਪੁਲਿਸ ਸਟੇਸ਼ਨ ਦੇ ਪ੍ਰਵੇਸ਼ ਦੁਆਰ ‘ਤੇ ਇੱਕ ਵਿਅਕਤੀ ਨੂੰ ਰੋਕਣ ਅਤੇ ਉਸ ਦੀ ਤਲਾਸ਼ੀ ਲੈਣ ਦੀ ਕੋਸ਼ਿਸ਼ ਕੀਤੀ ਤਾਂ ਆਤਮਘਾਤੀ ਹਮਲਾਵਰ ਨੇ ਆਪਣੇ ਆਪ ਨੂੰ ਉਡਾ ਲਿਆ।

ਪੁਲਿਸ ਦੇ ਅਨੁਸਾਰ ਇਹ ਧਮਾਕਾ ਕਾਬਲ ਪੁਲਿਸ ਸਟੇਸ਼ਨ ਦੇ ਗੇਟ ਦੇ ਨੇੜੇ ਹੋਇਆ ਜਦੋਂ ਸੈਂਕੜੇ ਲੋਕ ਸਵਾਤ ਘਾਟੀ ਵਿੱਚ ਅੱਤਵਾਦ ਦੀ ਹਾਲੀਆ ਲਹਿਰ ਦੇ ਖਿਲਾਫ ਨੇੜਲੇ ਕਾਬਲ ਚੌਕ ‘ਤੇ ਇੱਕ ਸ਼ਾਂਤੀ ਪ੍ਰਦਰਸ਼ਨ ਵਿੱਚ ਹਿੱਸਾ ਲੈ ਰਹੇ ਸਨ। ਸ਼ਕਤੀਸ਼ਾਲੀ ਧਮਾਕੇ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ। ਜਿਸ ਕਾਰਨ ਪੁਲਿਸ, ਬਚਾਅ ਟੀਮਾਂ ਅਤੇ ਸਥਾਨਕ ਅਧਿਕਾਰੀਆਂ ਨੂੰ ਐਮਰਜੈਂਸੀ ਸਥਿਤੀ ਦਾ ਤੁਰੰਤ ਜਵਾਬ ਦੇਣਾ ਪਿਆ।

ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਸੈਦੂ ਸ਼ਰੀਫ ਟੀਚਿੰਗ ਹਸਪਤਾਲ ਲਿਜਾਇਆ ਗਿਆ, ਜਦੋਂ ਕਿ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਵਿਰੋਧ ਪ੍ਰਦਰਸ਼ਨ ਵਿੱਚ ਜ਼ਿਲ੍ਹੇ ਭਰ ਤੋਂ ਵੱਡੀ ਭੀੜ ਇਕੱਠੀ ਹੋਈ ਸੀ, ਅਤੇ ਹਮਲਾ ਉਸ ਸਮੇਂ ਹੋਇਆ ਜਦੋਂ ਅੰਤਿਮ ਬੁਲਾਰੇ ਭੀੜ ਨੂੰ ਸੰਬੋਧਨ ਕਰ ਰਹੇ ਸਨ। ਜਿਸ ਨਾਲ ਭਾਗੀਦਾਰਾਂ ਵਿੱਚ ਦਹਿਸ਼ਤ ਫੈਲ ਗਈ। ਕਿਸੇ ਵੀ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

ਖੈਬਰ ਪਖਤੂਨਖਵਾ ਵਿੱਚ ਹਿੰਸਾ ਅਤੇ ਹਮਲੇ

ਇਸ ਤੋਂ ਪਹਿਲਾਂ ਦਿਨ ਵਿੱਚ, ਸੂਬਾਈ ਰਾਜਧਾਨੀ ਪੇਸ਼ਾਵਰ ਵਿੱਚ ਪੇਸ਼ਾਵਰ-ਇਸਲਾਮਾਬਾਦ ਮੋਟਰਵੇਅ ਟੋਲ ਪਲਾਜ਼ਾ ਦੇ ਨੇੜੇ ਇੱਕ IED ਧਮਾਕੇ ਵਿੱਚ ਦੋ ਪੁਲਿਸ ਕਰਮਚਾਰੀ ਜ਼ਖਮੀ ਹੋ ਗਏ ਸਨ। 30 ਜੁਲਾਈ ਨੂੰ ਹੰਗੂ ਵਿੱਚ ਇੱਕ ਪੁਲਿਸ ਚੌਕੀ ‘ਤੇ ਹਮਲੇ ਵਿੱਚ ਨੌਂ ਪੁਲਿਸ ਕਰਮਚਾਰੀ ਮਾਰੇ ਗਏ ਸਨ।

ਖੈਬਰ ਪਖਤੂਨਖਵਾ ਵਿੱਚ ਅੱਤਵਾਦੀ ਗਤੀਵਿਧੀਆਂ ਵਿੱਚ ਵਾਧਾ ਹੋਇਆ ਹੈ। ਜੁਲਾਈ ਵਿੱਚ ਹਿੰਸਾ ਨਾਲ ਸਬੰਧਤ 154 ਮੌਤਾਂ ਹੋਈਆਂ, ਜਦੋਂ ਕਿ ਜੂਨ ਵਿੱਚ ਇਹ ਗਿਣਤੀ 75 ਸੀ, ਜੋ ਕਿ 105 ਫੀਸਦ ਵਾਧਾ ਹੈ।

ਖੈਬਰ ਪਖਤੂਨਖਵਾ ਦੇ ਗਵਰਨਰ ਫੈਜ਼ਲ ਕਰੀਮ ਕੁੰਡੀ ਨੇ ਧਮਾਕੇ ਦੀ ਨਿੰਦਾ ਕੀਤੀ ਅਤੇ ਜਾਨੀ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ। ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਸੋਹੇਲ ਅਫਰੀਦੀ ਨੇ ਘਟਨਾ ਦੀ ਨਿੰਦਾ ਕੀਤੀ, ਖੈਬਰ ਪਖਤੂਨਖਵਾ ਪੁਲਿਸ ਇੰਸਪੈਕਟਰ ਜਨਰਲ (ਆਈਜੀਪੀ) ਤੋਂ ਰਿਪੋਰਟ ਮੰਗੀ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ।

Follow Us
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ...
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ...
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼...
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ...
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...