ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਵੱਡਾ ਆਤਮਘਾਤੀ ਹਮਲਾ, 5 ਚੀਨੀ ਨਾਗਰਿਕਾਂ ਸਮੇਤ 6 ਦੀ ਮੌਤ

Bomb Blast in Pakistan: ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਹ ਹਮਲਾ ਚੀਨੀ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਹੈ। ਇਸ ਹਮਲੇ ਵਿੱਚ ਪੰਜ ਚੀਨੀ ਨਾਗਰਿਕਾਂ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਨੇ ਕਾਫਿਲੇ ਨੂੰ ਨਿਸ਼ਾਨਾ ਬਣਾ ਕੇ ਧਮਾਕਾ ਕੀਤਾ।

ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਵੱਡਾ ਆਤਮਘਾਤੀ ਹਮਲਾ, 5 ਚੀਨੀ ਨਾਗਰਿਕਾਂ ਸਮੇਤ 6 ਦੀ ਮੌਤ
ਪਾਕਿਸਤਾਨ: ਖੈਬਰ ਪਖਤੂਨਖਵਾ ‘ਚ ਆਤਮਘਾਤੀ ਹਮਲਾ, 5 ਚੀਨੀ ਨਾਗਰਿਕਾਂ ਸਮੇਤ 6 ਦੀ ਮੌਤ
Follow Us
tv9-punjabi
| Updated On: 26 Mar 2024 17:18 PM

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਇੱਕ ਵੱਡਾ ਆਤਮਘਾਤੀ ਹਮਲਾ ਹੋਇਆ ਹੈ। ਸ਼ਾਂਗਲਾ ਜ਼ਿਲ੍ਹੇ ਵਿੱਚ ਇਸ ਹਮਲੇ ਵਿੱਚ ਪੰਜ ਚੀਨੀ ਨਾਗਰਿਕਾਂ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਆਤਮਘਾਤੀ ਹਮਲਾ ਚੀਨੀ ਨਾਗਰਿਕਾਂ ਦੇ ਵਾਹਨਾਂ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਹੈ। ਇਹ ਆਤਮਘਾਤੀ ਹਮਲਾ ਅਜਿਹੇ ਸਮੇਂ ‘ਚ ਹੋਇਆ ਹੈ, ਜਦੋਂ ਕੁਝ ਘੰਟੇ ਪਹਿਲਾਂ ਹੀ ਬਲੋਚਿਸਤਾਨ ‘ਚ ਪਾਕਿਸਤਾਨ ਦੇ ਦੂਜੇ ਸਭ ਤੋਂ ਵੱਡੇ ਜਲ ਸੈਨਾ ਅੱਡੇ ‘ਤੇ ਅੱਤਵਾਦੀ ਹਮਲਾ ਹੋਇਆ ਸੀ। ਇਸ ਵਿੱਚ ਇੱਕ ਸਿਪਾਹੀ ਦੀ ਮੌਤ ਹੋ ਗਈ। ਸੁਰੱਖਿਆ ਬਲਾਂ ਨੇ 4 ਅੱਤਵਾਦੀਆਂ ਨੂੰ ਮਾਰ ਮੁਕਾਇਆ।

ਜਾਣਕਾਰੀ ਮੁਤਾਬਕ, ਖੈਬਰ ਪਖਤੂਨਖਵਾ ਦੇ ਸ਼ਾਂਗਲਾ ਦੀ ਬਿਸ਼ਾਮ ਤਹਿਸੀਲ ‘ਚ ਧਮਾਕਾਖੇਜ਼ ਸਮੱਗਰੀ ਨਾਲ ਭਰੇ ਇਕ ਵਾਹਨ ਨੇ ਦੂਜੇ ਵਾਹਨ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਜ਼ਬਰਦਸਤ ਧਮਾਕਾ ਹੋ ਗਿਆ। ਘਟਨਾ ਦੀ ਜੋ ਤਸਵੀਰ ਸਾਹਮਣੇ ਆਈ ਹੈ, ਉਸ ਵਿਚ ਤੁਸੀਂ ਇਹ ਵੀ ਦੇਖ ਸਕਦੇ ਹੋ ਕਿ ਧਮਾਕੇ ਤੋਂ ਬਾਅਦ ਇਕ ਵਾਹਨ ਗਹਿਰੇ ਖੱਡ ਵਿਚ ਡਿੱਗਦਾ ਨਜ਼ਰ ਆ ਰਿਹਾ ਹੈ। ਧਮਾਕੇ ਕਾਰਨ ਅੱਗ ਲੱਗੀ ਹੋਈ ਹੈ । ਦੱਸਿਆ ਜਾ ਰਿਹਾ ਹੈ ਕਿ ਜਿਸ ਵਾਹਨ ਨੂੰ ਨਿਸ਼ਾਨਾ ਬਣਾਇਆ ਗਿਆ, ਉਸ ‘ਚ ਕਈ ਚੀਨੀ ਨਾਗਰਿਕ ਸਵਾਰ ਸਨ, ਜਿਨ੍ਹਾਂ ‘ਚੋਂ 5 ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਇਕ ਹੋਰ ਨਾਗਰਿਕ ਦੀ ਵੀ ਮੌਤ ਦੀ ਜਾਣਕਾਰੀ ਹੈ।

ਹਮਲੇ ਤੋਂ ਬਾਅਦ ਖੱਡ ਵਿੱਚ ਡਿੱਗਿਆ ਵਾਹਨ

ਪਾਕਿਸਤਾਨ ‘ਚ ਚੀਨ ‘ਤੇ ਵਧ ਗਏ ਹਨ ਹਮਲੇ

ਦੱਸ ਦੇਈਏ ਕਿ ਪਿਛਲੇ ਦੋ-ਤਿੰਨ ਸਾਲਾਂ ਵਿੱਚ ਪਾਕਿਸਤਾਨ ਵਿੱਚ ਚੀਨੀ ਨਾਗਰਿਕਾਂ ਉੱਤੇ ਹਮਲੇ ਵਧੇ ਹਨ। ਹੁਣ ਤੱਕ ਇੱਕ ਦਰਜਨ ਤੋਂ ਵੱਧ ਹਮਲੇ ਹੋ ਚੁੱਕੇ ਹਨ। ਇਨ੍ਹਾਂ ਹਮਲਿਆਂ ‘ਚ ਹੁਣ ਤੱਕ ਕਈ ਚੀਨੀ ਨਾਗਰਿਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਆਦਾਤਰ ਹਮਲੇ ਖੈਬਰ ਪਖਤੂਨਖਵਾ ਅਤੇ ਬਲੋਚਿਸਤਾਨ ਖੇਤਰਾਂ ‘ਚ ਕੀਤੇ ਗਏ ਹਨ। ਤਾਜ਼ਾ ਹਮਲੇ ‘ਤੇ ਚੀਨ ਵੱਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਅਜੇ ਤੱਕ ਕਿਸੇ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

ਇਹ ਵੀ ਪੜ੍ਹੋ – ਮਾਸਕੋ ਹਮਲੇ ਦੇ ਦੋਸ਼ ਚ ਹੁਣ ਤੱਕ ਗ੍ਰਿਫਤਾਰ ਕੀਤੇ ਗਏ 11 ਲੋਕ ਕੌਣ ਹਨ? ਕੌਣ ਨਿਕਲਿਆ ਮਾਸਟਰ ਮਾਇੰਡ?

ਮੱਛ ਜੇਲ੍ਹ ਵਿੱਚ ਦਾਖ਼ਲ ਹੋਣਾ ਚਾਹੁੰਦੇ ਸਨ ਹਮਲਾਵਰ

ਦੂਜੇ ਪਾਸੇ ਜੇਕਰ ਬਲੋਚਿਸਤਾਨ ਵਿੱਚ ਹੋਏ ਹਮਲੇ ਦੀ ਗੱਲ ਕਰੀਏ ਤਾਂ ਇਹ ਇਸ ਸਾਲ ਦਾ ਤੀਜਾ ਵੱਡਾ ਹਮਲਾ ਸੀ। ਬੀਐਲਏ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਪਹਿਲਾਂ ਹੋਏ ਦੋਵੇਂ ਹਮਲਿਆਂ ਨੂੰ ਵੀ ਸੁਰੱਖਿਆ ਬਲਾਂ ਨੇ ਨਾਕਾਮ ਕਰ ਦਿੱਤਾ ਸੀ। ਸਾਲ ਦੀ ਸ਼ੁਰੂਆਤ ‘ਚ ਮੱਛ ਸ਼ਹਿਰ ‘ਚ ਸੁਰੱਖਿਆ ਬਲਾਂ ‘ਤੇ ਹਮਲਾ ਹੋਇਆ ਸੀ, ਜਿਸ ‘ਚ 10 ਲੋਕ ਮਾਰੇ ਗਏ ਸਨ। ਹਮਲਾਵਰਾਂ ਨੇ ਜੇਲ੍ਹ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਨੂੰ ਸੁਰੱਖਿਆ ਬਲਾਂ ਨੇ ਨਾਕਾਮ ਕਰ ਦਿੱਤਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ...
ਸੀਐਮ ਉਮਰ ਨੇ ਪੀਐਮ ਮੋਦੀ ਦੀ ਕੀਤੀ ਪ੍ਰਸ਼ੰਸਾ, ਕਿਹਾ- ਤੁਹਾਡੇ ਯਤਨਾਂ ਕਾਰਨ ਲੋਕ ਸੁਰੱਖਿਅਤ ਹਨ
ਸੀਐਮ ਉਮਰ ਨੇ ਪੀਐਮ ਮੋਦੀ ਦੀ  ਕੀਤੀ ਪ੍ਰਸ਼ੰਸਾ, ਕਿਹਾ- ਤੁਹਾਡੇ ਯਤਨਾਂ ਕਾਰਨ ਲੋਕ ਸੁਰੱਖਿਅਤ ਹਨ...
ਇੱਕ ਸੁਨਿਆਰੇ ਨੇ ਦੂਜੇ ਸੁਨਿਆਰੇ 'ਤੇ ਚਲਾਈ ਗੋਲੀ, ਘਟਨਾ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ
ਇੱਕ ਸੁਨਿਆਰੇ ਨੇ ਦੂਜੇ ਸੁਨਿਆਰੇ 'ਤੇ ਚਲਾਈ ਗੋਲੀ, ਘਟਨਾ ਸੀਸੀਟੀਵੀ ਕੈਮਰੇ ਵਿੱਚ  ਹੋਈ ਕੈਦ...
'ਆਪ' ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ 'ਤੇ ਪੰਜਾਬ 'ਆਪ' ਦੇ ਪ੍ਰਧਾਨ ਅਮਨ ਅਰੋੜਾ ਨੇ ਕੀ ਕਿਹਾ?
'ਆਪ' ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ 'ਤੇ ਪੰਜਾਬ 'ਆਪ' ਦੇ ਪ੍ਰਧਾਨ ਅਮਨ ਅਰੋੜਾ ਨੇ ਕੀ ਕਿਹਾ?...
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ ... ਜਾਣੋ ਇਸ ਵਾਰ ਕੌਣ ਹੋਵੇਗਾ ਰਿਟਰਨਿੰਗ ਅਫਸਰ , ਕਿੰਨਾ ਹੈ ਤਣਾਅ?
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ ... ਜਾਣੋ ਇਸ ਵਾਰ ਕੌਣ ਹੋਵੇਗਾ ਰਿਟਰਨਿੰਗ ਅਫਸਰ , ਕਿੰਨਾ ਹੈ ਤਣਾਅ?...