AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

6 ਫੁੱਟ ਤੱਕ ਆਇਆ ਪਾਣੀ, ਗ੍ਰੰਥੀਆਂ ਨੂੰ ਕਿਸ਼ਤੀ ਰਾਹੀਂ ਕੀਤਾ ਰੈਸਕਿਊ, ਸ੍ਰੀ ਕਰਤਾਰਪੁਰ ਸਾਹਿਬ ਦੀ ਸਥਿਤੀ ‘ਤੇ ਆਇਆ ਅਪਡੇਟ

Sri Kartarpur Sahib: ਸਿੱਖ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਤੇ ਪੰਜਾਬ ਸਰਕਾਰ ਦੇ ਮੰਤਰੀ (ਪਾਕਿਸਤਾਨ) ਰਮੇਸ਼ ਸਿੰਘ ਅਰੋੜਾ ਨੇ ਇੱਕ ਵੀਡੀਓ ਜਾਰੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਬੀਤੀ ਦਿਨੀਂ ਅਸੀਂ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ 'ਚ ਗ੍ਰੰਥੀ ਤੇ ਸੇਵਾਦਾਰਾਂ ਨੂੰ ਕਿਸ਼ਤੀਆਂ ਰਾਹੀਂ ਰੈਸਕਿਊ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇੱਥੇ 6 ਫੁੱਟ ਤੱਕ ਪਾਣੀ ਆ ਗਿਆ ਸੀ।

6 ਫੁੱਟ ਤੱਕ ਆਇਆ ਪਾਣੀ, ਗ੍ਰੰਥੀਆਂ ਨੂੰ ਕਿਸ਼ਤੀ ਰਾਹੀਂ ਕੀਤਾ ਰੈਸਕਿਊ, ਸ੍ਰੀ ਕਰਤਾਰਪੁਰ ਸਾਹਿਬ ਦੀ ਸਥਿਤੀ 'ਤੇ ਆਇਆ ਅਪਡੇਟ
lalit-sharma
| Updated On: 29 Aug 2025 11:21 AM IST
Share

ਬੀਤੇ ਦਿਨਾਂ ਤੋਂ ਜਿੱਥੇ ਚੜ੍ਹਦੇ ਪੰਜਾਬ (ਭਾਰਤ ਦੇ ਪੰਜਾਬ) ‘ਚ ਹੜ੍ਹ ਨੇ ਹਾਲਾਤ ਖ਼ਰਾਬ ਕਰ ਰੱਖੇ ਹਨ, ਉੱਥੇ ਹੀ ਲਹਿੰਦੇ ਪੰਜਾਬ (ਪਾਕਿਸਤਾਨ ਦੇ ਪੰਜਾਬ) ‘ਚ ਹੜ੍ਹ ਮਾਰ ਕਰ ਰਿਹਾ ਹੈ। ਪਾਕਿਸਤਾਨ ਪੰਜਾਬ ‘ਚ ਇਸ ਦਾ ਸਭ ਤੋਂ ਵੱਧ ਅਸਰ ਨਾਰੋਵਾਲ ‘ਚ ਦੇਖਣ ਨੂੰ ਮਿਲ ਰਿਹਾ ਹੈ। ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਪਾਕਿਸਤਾਨ ਦੇ ਨਾਰੋਵਾਲ ‘ਚ ਹੀ ਸਥਿਤ ਹੈ। ਬੀਤੇ ਦਿਨੀਂ ਕਈ ਫੋਟੋਜ਼ ‘ਤੇ ਵੀਡੀਓਜ਼ ਵਾਇਰਲ ਹੋਈਆਂ ਸਨ, ਜਿਸ ‘ਚ ਕਈ-ਕਈ ਫੁੱਟ ਤੱਕ ਪਾਣੀ ਕਰਤਾਰਪੁਰ ਸਾਹਿਬ ਅੰਦਰ ਵੜ੍ਹ ਗਿਆ ਸੀ। ਹੁਣ ਕਰਤਾਰਪੁਰ ਸਾਹਿਬ ਦੀ ਸਥਿਤੀ ‘ਤੇ ਉੱਥੋਂ ਦੇ ਮੰਤਰੀ ਨੇ ਅਪਡੇਟ ਦਿੱਤਾ ਹੈ।

ਸਿੱਖ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਤੇ ਪੰਜਾਬ ਸਰਕਾਰ ਦੇ ਮੰਤਰੀ (ਪਾਕਿਸਤਾਨ) ਰਮੇਸ਼ ਸਿੰਘ ਅਰੋੜਾ ਨੇ ਇੱਕ ਵੀਡੀਓ ਜਾਰੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਬੀਤੀ ਦਿਨੀਂ ਅਸੀਂ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ‘ਚ ਗ੍ਰੰਥੀ ਤੇ ਸੇਵਾਦਾਰਾਂ ਨੂੰ ਕਿਸ਼ਤੀਆਂ ਰਾਹੀਂ ਰੈਸਕਿਊ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇੱਥੇ 6 ਫੁੱਟ ਤੱਕ ਪਾਣੀ ਆ ਗਿਆ ਸੀ। ਉਨ੍ਹਾਂ ਨੇ ਦੱਸਿਆ ਪਾਕਿਸਤਾਨ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਨਾਰੋਵਲਾ ਦੀ ਧਰਤੀ ਦਾ ਹਵਾਈ ਦੌਰਾ ਵੀ ਕੀਤਾ ਤੇ ਹੁਕਮ ਦਿੱਤੇ ਕਿ ਤੁਰੰਤ ਤੋਂ ਤੁਰੰਤ ਇੱਥੋਂ ਪਾਣੀ ਕੱਢਿਆ ਜਾਵੇ। ਉਨ੍ਹਾਂ ਦੱਸਿਆ ਕਿ ਗੁਰੂ ਘਰ ‘ਚੋਂ ਪਾਕਿਸਤਾਨੀ ਫੌਜ ਦੇ ਜਵਾਨ ਪਾਣੀ ਕੱਢ ਰਹੇ ਹਨ।

ਅਰੋੜਾ ਨੇ ਦੱਸਿਆ ਕਿ ਕੱਲ੍ਹ ਤੱਕ ਅਸੀਂ ਪਾਣੀ ਕੱਢ ਦਿਆਂਗਾ। ਇਸ ਦੇ ਨਾਲ ਉਨ੍ਹਾਂ ਨੇ ਨਾਰੋਵਾਲ ਦੇ ਨਿਵਾਸੀਆਂ ਨੇ ਬੇਨਤੀ ਕੀਤੀ ਕਿ ਅਸੀਂ ਪਰਸੋਂ ਤੋਂ ਸੇਵਾ ਸ਼ੁਰੂ ਕਰਨੀ ਹੈ ਤਾਂ ਜੋ ਗੁਰੂ ਘਰ ਨੂੰ ਪਹਿਲਾ ਵਰਗਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜਲਦੀ ਤੋਂ ਜਲਦੀ ਸਥਿਤੀ ਠੀਕ ਕੀਤੀ ਜਾਵੇਗੀ ਤਾਂ ਜੋ ਦੋ ਦਿਨਾਂ ਦੀ ਜੋਤ ਬੰਦ ਹੈ, ਉਸ ਦੁਬਾਰਾ ਜਗਾਇਆ ਜਾ ਸਕੇ ਤੇ ਅੰਮ੍ਰਿਤ ਵੇਲਾ ਤੇ ਸ਼ਾਮ ਦੇ ਦੀਵਾਨ ਸਜਾਏ ਜਾ ਸਕਣ।

ਮੋਦੀ ਸਰਕਾਰ ਨੂੰ ਸੰਗਤਾਂ ਭੇਜਣ ਦੀ ਕੀਤੀ ਅਪੀਲ

ਪਾਕਿਸਤਾਨ ਪੰਜਾਬ ਦੇ ਮੰਤਰੀ ਨੇ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ 7 ਮਈ ਤੋਂ ਕਰਤਾਰਪੁਰ ਸਾਹਿਬ ਲਾਂਘਾ ਬੰਦ ਹੈ। ਇੱਥੇ ਸੰਗਤਾਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਅਸੀਂ ਮੋਦੀ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਤੁਸੀਂ ਸਾਡੇ ਇੱਥੇ ਸੰਗਤਾਂ ਭੇਜੋ, ਪਰ ਉਨ੍ਹਾਂ ਨੇ 2.5 ਲੱਖ ਕਿਊਸਕ ਪਾਣੀ ਭੇਜਿਆ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਦੀ ਮੀਡੀਆ ਕਰਤਾਰਪੁਰ ਸਾਹਿਬ ਦੀ ਸਥਿਤੀ ਨੂੰ ਗੰਭੀਰਤਾ ਨਾਲ ਚੁੱਕ ਰਿਹਾ ਹੈ। ਪਾਕਿਸਤਾਨੀਆਂ ਨੇ ਹਮੇਸ਼ਾ ਸਿੱਖਾਂ ਦਾ ਸਨਮਾਨ ਕੀਤਾ ਹੈ। ਹਰ ਕੋਈ ਦੁੱਖ ਦਾ ਪ੍ਰਗਟਾਵਾ ਕਰ ਰਿਹਾ ਹੈ।

Follow Us
ਮੰਤਰੀ ਬੈਂਸ ਨੇ ਪੇਸ਼ ਕੀਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ... ਗਿਣਵਾਈਆਂ ਪ੍ਰਾਪਤੀਆਂ
ਮੰਤਰੀ ਬੈਂਸ ਨੇ ਪੇਸ਼ ਕੀਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ... ਗਿਣਵਾਈਆਂ ਪ੍ਰਾਪਤੀਆਂ...
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!...
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...