UK-US, Canada ਦੇ ਸਿੱਖ ਸ਼ਰਧਾਲੂਆਂ ਨੂੰ PAK ਦੇਵੇਗਾ ਮੁਫਤ ਆਨਲਾਈਨ ਵੀਜ਼ਾ
ਮੋਹਸੀਨ ਨਕਵੀ ਨੇ ਕਿਹਾ ਕਿ ਇਹ ਸਹੂਲਤ ਇਨ੍ਹਾਂ ਦੇਸ਼ਾਂ ਵਿਚ ਰਹਿੰਦੇ ਭਾਰਤੀ ਮੂਲ ਦੇ ਸਿੱਖਾਂ ਨੂੰ ਵੀ ਮਿਲੇਗੀ। ਸਿੱਖ ਕੌਮ ਨੂੰ ਹੋਰ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਐਲਾਨ ਕੀਤਾ ਕਿ ਪਾਕਿਸਤਾਨ ਵਿੱਚ ਬਹੁਤ ਸਾਰੀਆਂ ਸਿੱਖ ਵਿਰਾਸਤੀ ਥਾਵਾਂ ਨੂੰ ਦਰਸ਼ਨਾਂ ਲਈ ਖੋਲ੍ਹਿਆ ਜਾਵੇਗਾ ਅਤੇ ਕਿਸੇ ਪਰਮਿਟ ਦੀ ਲੋੜ ਨਹੀਂ ਹੋਵੇਗੀ।
ਗ੍ਰਹਿ ਮੰਤਰਾਲੇ ਵੱਲੋਂ ਜਾਰੀ ਬਿਆਨ ਅਨੁਸਾਰ ਮੰਤਰੀ ਨੇ ਸਿੱਖ ਸ਼ਰਧਾਲੂਆਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਮੰਨਿਆ ਕਿ ਪਿਛਲੇ ਸਮੇਂ ਵਿੱਚ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਪਾਕਿਸਤਾਨ ਸਰਕਾਰ ਦੇਸ਼ ਵਿੱਚ ਸਿੱਖ ਯਾਤਰੀਆਂ ਦੀ ਆਮਦ ਵਿੱਚ ਵਾਧਾ ਕਰਨਾ ਚਾਹੁੰਦੀ ਹੈ।
ਯੂ.ਕੇ., ਅਮਰੀਕਾ, ਕੈਨੇਡਾ ਦੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਦਾ ਮੁਫਤ ਆਨਲਾਈਨ ਵੀਜ਼ਾ ਮਿਲੇਗਾ। ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਦੇਸ਼ਾਂ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ 30 ਮਿੰਟਾਂ ਦੇ ਅੰਦਰ-ਅੰਦਰ ਮੁਫਤ ਆਨਲਾਈਨ ਵੀਜ਼ਾ ਦਿੱਤਾ ਜਾਵੇਗਾ। ਨਕਵੀ ਦੀਆਂ ਟਿੱਪਣੀਆਂ ਵੀਰਵਾਰ ਨੂੰ ਲਾਹੌਰ ਵਿੱਚ ਸਿੱਖ ਸ਼ਰਧਾਲੂਆਂ ਦੇ 44 ਮੈਂਬਰੀ ਵਿਦੇਸ਼ੀ ਵਫ਼ਦ ਨੂੰ ਮਿਲਣ ਤੋਂ ਬਾਅਦ ਆਈਆਂ।
30 ਮਿੰਟ ਚ ਮਿਲੇਗਾ ਵੀਜ਼ਾ
ਗ੍ਰਹਿ ਮੰਤਰਾਲੇ ਵੱਲੋਂ ਜਾਰੀ ਬਿਆਨ ਅਨੁਸਾਰ ਮੰਤਰੀ ਨੇ ਸਿੱਖ ਸ਼ਰਧਾਲੂਆਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਮੰਨਿਆ ਕਿ ਪਿਛਲੇ ਸਮੇਂ ਵਿੱਚ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਨਕਵੀ ਨੇ ਕਿਹਾ ਕਿ ਸਰਕਾਰ ਨੇ ਸਿੱਖਾਂ ਲਈ ਵੀਜ਼ਾ ਪ੍ਰਕਿਰਿਆ ਨੂੰ ਆਨਲਾਈਨ ਕਰਕੇ ਆਸਾਨ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਅਮਰੀਕਾ, ਕੈਨੇਡਾ ਅਤੇ ਬਰਤਾਨੀਆ ਦੇ ਪਾਸਪੋਰਟ ਧਾਰਕ ਆਨਲਾਈਨ ਅਪਲਾਈ ਕਰ ਸਕਦੇ ਹਨ। ਨਾਲ ਹੀ, ਬਿਨਾਂ ਕਿਸੇ ਖਰਚੇ ਦੇ 30 ਮਿੰਟ ਦੇ ਅੰਦਰ ਆਪਣਾ ਵੀਜ਼ਾ ਪ੍ਰਾਪਤ ਕਰ ਸਕਦੇ ਹਨ।
ਭਾਰਤੀ ਮੂਲ ਦੇ ਸਿੱਖਾਂ ਬਾਰੇ ਕੀ ਕਿਹਾ ਗਿਆ?
ਮੋਹਸੀਨ ਨਕਵੀ ਨੇ ਕਿਹਾ ਕਿ ਇਹ ਸਹੂਲਤ ਇਨ੍ਹਾਂ ਦੇਸ਼ਾਂ ਵਿਚ ਰਹਿੰਦੇ ਭਾਰਤੀ ਮੂਲ ਦੇ ਸਿੱਖਾਂ ਨੂੰ ਵੀ ਮਿਲੇਗੀ। ਸਿੱਖ ਕੌਮ ਨੂੰ ਹੋਰ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਐਲਾਨ ਕੀਤਾ ਕਿ ਪਾਕਿਸਤਾਨ ਵਿੱਚ ਬਹੁਤ ਸਾਰੀਆਂ ਸਿੱਖ ਵਿਰਾਸਤੀ ਥਾਵਾਂ ਨੂੰ ਦਰਸ਼ਨਾਂ ਲਈ ਖੋਲ੍ਹਿਆ ਜਾਵੇਗਾ ਅਤੇ ਕਿਸੇ ਪਰਮਿਟ ਦੀ ਲੋੜ ਨਹੀਂ ਹੋਵੇਗੀ।
ਨਕਵੀ ਨੇ ਨੌਜਵਾਨ ਪੀੜ੍ਹੀ ਨੂੰ ਆਕਰਸ਼ਿਤ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੰਦਿਆਂ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੀ ਗਿਣਤੀ ਸਾਲਾਨਾ ਇਕ ਲੱਖ ਤੋਂ ਵਧਾ ਕੇ 10 ਲੱਖ ਕਰਨ ਦੀ ਇੱਛਾ ਪ੍ਰਗਟਾਈ। ਪਾਕਿਸਤਾਨੀ ਸਿੱਖ ਯਾਤਰੀਆਂ ਰਾਹੀਂ ਆਪਣੀ ਆਰਥਿਕਤਾ ਨੂੰ ਮਜ਼ਬੂਤ ਆਧਾਰ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਪਾਕਿਸਤਾਨ ਸਰਕਾਰ ਨੇ 124 ਦੇਸ਼ਾਂ ਦੇ ਨਾਗਰਿਕਾਂ ਲਈ ਮੁਫਤ ਵੀਜ਼ਾ ਸਹੂਲਤ ਸ਼ੁਰੂ ਕੀਤੀ ਹੈ।