ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ 'ਤੇ ਜ਼ਬਰਦਸਤ ਧਮਾਕਾ, 20 ਲੋਕਾਂ ਦੀ ਮੌਤ, ਕਈ ਜ਼ਖਮੀ | Pakistan Quetta railway station Big Explosion Death toll rise Know in Punjabi Punjabi news - TV9 Punjabi

ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ ‘ਤੇ ਜ਼ਬਰਦਸਤ ਧਮਾਕਾ, 20 ਲੋਕਾਂ ਦੀ ਮੌਤ, ਕਈ ਜ਼ਖਮੀ

Updated On: 

09 Nov 2024 11:46 AM

Explosion at Pakistan Quetta Railway Station: ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ 'ਤੇ ਜ਼ਬਰਦਸਤ ਧਮਾਕਾ ਹੋਇਆ ਹੈ। ਇਸ ਜ਼ਬਰਦਸਤ ਧਮਾਕੇ 'ਚ 20 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਕਈ ਜ਼ਖਮੀ ਹੋਏ ਹਨ। ਮਰਨ ਵਾਲਿਆਂ ਦੀ ਗਿਣਤੀ ਵੀ ਵਧ ਸਕਦੀ ਹੈ।

ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ ਤੇ ਜ਼ਬਰਦਸਤ ਧਮਾਕਾ, 20 ਲੋਕਾਂ ਦੀ ਮੌਤ, ਕਈ ਜ਼ਖਮੀ
Follow Us On

ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ ‘ਤੇ ਜ਼ਬਰਦਸਤ ਧਮਾਕਾ ਹੋਇਆ ਹੈ। ਇਸ ਭਿਆਨਕ ਧਮਾਕੇ ‘ਚ 20 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਹੋਰ ਲੋਕ ਜ਼ਖਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਸਾਰੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਤੇ ਬਚਾਅ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਬੰਬ ਨਿਰੋਧਕ ਦਸਤੇ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਹੈ। ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਕਵੇਟਾ ‘ਚ ਦੋ ਬੰਬ ਧਮਾਕੇ ਹੋਏ। ਇੱਕ ਧਮਾਕੇ ‘ਚ 4 ਲੋਕਾਂ ਦੀ ਮੌਤ ਹੋ ਗਈ ਜਦਕਿ ਦੂਜੇ ਧਮਾਕੇ ‘ਚ ਕਰੀਬ 15 ਲੋਕ ਜ਼ਖਮੀ ਹੋ ਗਏ। ਇਹ ਬੰਬ ਧਮਾਕਾ ਕਿਸ ਨੇ ਅਤੇ ਕਿਉਂ ਕੀਤਾ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਕਿਸੇ ਵੀ ਸੰਗਠਨ ਨੇ ਇਸ ਹਾਦਸੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ, ਜਦੋਂ ਧਮਕੀ ਦਿੱਤੀ ਗਈ ਸੀ ਤਾਂ ਸਟੇਸ਼ਨ ‘ਤੇ ਕਾਫੀ ਭੀੜ ਸੀ ਕਿਉਂਕਿ ਇੱਥੇ ਇੱਕ ਯਾਤਰੀ ਟ੍ਰੇਨ ਨੇ ਆਉਣਾ ਸੀ।

ਧਮਾਕੇ ਤੋਂ ਬਾਅਦ ਕਵੇਟਾ ਰੇਲਵੇ ਸਟੇਸ਼ਨ ‘ਤੇ ਹਫੜਾ-ਦਫੜੀ ਮਚ ਗਈ। ਉੱਥੇ ਮੌਜੂਦ ਚਸ਼ਮਦੀਦਾਂ ਨੇ ਦੱਸਿਆ ਕਿ ਇਹ ਇੱਕ ਭਾਰੀ ਬੰਬ ਧਮਾਕਾ ਸੀ। ਜਾਣਕਾਰੀ ਮੁਤਾਬਕ ਜਦੋਂ ਜਾਫਰ ਐਕਸਪ੍ਰੈਸ ਭਿੰਡੀ ਵੱਲ ਜਾ ਰਹੀ ਸੀ ਤਾਂ ਜ਼ਬਰਦਸਤ ਧਮਾਕਾ ਹੋਇਆ।

ਪਾਕਿਸਤਾਨ ਵਿੱਚ ਬੰਬ ਧਮਾਕਿਆਂ ਦੀਆਂ ਖ਼ਬਰਾਂ ਆਮ

ਪਾਕਿਸਤਾਨ ਵਿੱਚ ਬੰਬ ਧਮਾਕਿਆਂ ਦੀਆਂ ਖ਼ਬਰਾਂ ਆਮ ਹਨ। ਇੱਥੇ ਹਰ ਰੋਜ਼ ਬੰਬ ਧਮਾਕੇ ਹੁੰਦੇ ਰਹਿੰਦੇ ਹਨ। ਕੁਝ ਦਿਨ ਪਹਿਲਾਂ ਵੀ ਪਾਕਿਸਤਾਨ ਵਿੱਚ ਬੰਬ ਧਮਾਕਾ ਹੋਇਆ ਸੀ। ਪਾਕਿਸਤਾਨ ਦੇ ਅਸ਼ਾਂਤ ਉੱਤਰੀ ਵਜ਼ੀਰਿਸਤਾਨ ‘ਚ ਹੋਏ ਬੰਬ ਧਮਾਕੇ ‘ਚ ਚਾਰ ਸੁਰੱਖਿਆ ਕਰਮਚਾਰੀ ਮਾਰੇ ਗਏ, ਜਦਕਿ ਕਈ ਜ਼ਖਮੀ ਹੋ ਗਏ। ਇਸ ਤੋਂ ਇਲਾਵਾ ਖੈਬਰ ਪਖਤੂਨਖਵਾ ‘ਚ ਇੱਕ ਸਕੂਲ ਨੇੜੇ ਬੰਬ ਧਮਾਕਾ ਹੋਇਆ ਸੀ। ਇਸ ਧਮਾਕੇ ਵਿੱਚ ਦੋ ਬੱਚਿਆਂ ਦੀ ਮੌਤ ਹੋ ਗਈ ਸੀ।

ਇਸ ਦੇ ਨਾਲ ਹੀ ਇਸ ਤੋਂ ਕੁਝ ਦਿਨ ਪਹਿਲਾਂ ਪਾਕਿਸਤਾਨ ਦੇ ਬਲੋਚਿਸਤਾਨ ‘ਚ ਇੱਕ ਸਕੂਲ ਨੇੜੇ ਬੰਬ ਧਮਾਕਾ ਹੋਇਆ ਸੀ। ਇਸ ਧਮਾਕੇ ‘ਚ 5 ਸਕੂਲੀ ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ, ਜਦਕਿ ਘੱਟੋ-ਘੱਟ 22 ਲੋਕ ਜ਼ਖਮੀ ਹੋ ਗਏ। ਧਮਾਕਾ ਬਾਈਕ ‘ਚ ਆਈਈਡੀ ਲਗਾ ਕੇ ਕੀਤਾ ਗਿਆ। ਇਸ ਘਟਨਾ ਤੋਂ ਬਾਅਦ ਕਵੇਟਾ ਦੇ ਸਾਰੇ ਹਸਪਤਾਲਾਂ ਵਿੱਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ।

Exit mobile version