ਪਾਕਿਸਤਾਨ: ਖੈਬਰ ਪਖਤੂਨਖਵਾ 'ਚ ਅੱਤਵਾਦੀ ਹਮਲਾ, 6 ਸੁਰੱਖਿਆ ਬਲਾਂ ਦੀ ਮੌਤ | pakistan-terror-attack-khyber-pakhtunkhwa-by ttp-six-soldiers-died 11 injured more detail in punjabi Punjabi news - TV9 Punjabi

Pakistan : ਖੈਬਰ ਪਖਤੂਨਖਵਾ ‘ਚ ਅੱਤਵਾਦੀ ਹਮਲਾ, 6 ਸੁਰੱਖਿਆ ਬਲਾਂ ਦੀ ਮੌਤ

Updated On: 

20 Sep 2024 19:05 PM

Terror Attack in Pakistan: ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਅੱਤਵਾਦੀ ਹਮਲੇ 'ਚ 6 ਸੁਰੱਖਿਆ ਬਲਾਂ ਦੀ ਮੌਤ ਹੋ ਗਈ ਅਤੇ 11 ਜ਼ਖਮੀ ਹੋ ਗਏ। ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਅਧਿਕਾਰੀਆਂ ਮੁਤਾਬਕ ਅੱਤਵਾਦੀਆਂ ਨੇ ਦੇਰ ਰਾਤ ਚੈੱਕ ਪੋਸਟ 'ਤੇ ਹਮਲਾ ਕੀਤਾ।

Pakistan : ਖੈਬਰ ਪਖਤੂਨਖਵਾ ਚ ਅੱਤਵਾਦੀ ਹਮਲਾ, 6 ਸੁਰੱਖਿਆ ਬਲਾਂ ਦੀ ਮੌਤ

ਪਾਕਿਸਤਾਨੀ ਫੌਜ (Elke Scholiers/Getty Images)

Follow Us On

ਪਾਕਿਸਤਾਨ ‘ਚ ਵੱਡਾ ਅੱਤਵਾਦੀ ਹਮਲਾ ਹੋਇਆ ਹੈ, ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਪਾਕਿਸਤਾਨ ਦੇ ਖੈਬਰ-ਪਖਤੂਨਖਵਾ ਸੂਬੇ ‘ਚ ਹੋਏ ਅੱਤਵਾਦੀ ਹਮਲੇ ‘ਚ 6 ਸੁਰੱਖਿਆ ਕਰਮਚਾਰੀਆਂ ਦੀ ਮੌਤ ਹੋ ਗਈ ਹੈ। ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

ਪਾਕਿਸਤਾਨੀ ਅਧਿਕਾਰੀਆਂ ਮੁਤਾਬਕ ਅੱਤਵਾਦੀਆਂ ਦੇ ਇੱਕ ਸਮੂਹ ਨੇ ਦੱਖਣੀ ਵਜ਼ੀਰਿਸਤਾਨ ਜ਼ਿਲ੍ਹੇ ਦੇ ਮਿਸ਼ਤਾ ਪਿੰਡ ਵਿੱਚ ਇੱਕ ਚੈਕ ਪੋਸਟ ‘ਤੇ ਹਮਲਾ ਕੀਤਾ। ਅਧਿਕਾਰਤ ਸੂਤਰਾਂ ਮੁਤਾਬਕ ਇਲਾਕੇ ‘ਚ ਅੱਤਵਾਦੀਆਂ ਨੂੰ ਬੇਅਸਰ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇਸ ਹਮਲੇ ਨੂੰ ਉਸੇ ਕਾਰਵਾਈ ਦਾ ਵਿਰੋਧ ਮੰਨਿਆ ਜਾ ਰਿਹਾ ਹੈ।

ਦੇਰ ਰਾਤ ਸੁਰੱਖਿਆ ਚੌਕੀ ਨੂੰ ਬਣਾਇਆ ਨਿਸ਼ਾਨਾ

ਅਧਿਕਾਰੀਆਂ ਮੁਤਾਬਕ ਦੇਰ ਰਾਤ ਅੱਤਵਾਦੀਆਂ ਨੇ ਸੁਰੱਖਿਆ ਚੌਕੀ ‘ਤੇ ਹਮਲਾ ਕੀਤਾ, ਜਿਸ ‘ਚ 6 ਸੁਰੱਖਿਆ ਕਰਮਚਾਰੀ ਮਾਰੇ ਗਏ ਅਤੇ 11 ਹੋਰ ਜ਼ਖਮੀ ਹੋ ਗਏ। ਉੱਧਰ, ਦੱਖਣੀ ਵਜ਼ੀਰਿਸਤਾਨ ਜ਼ਿਲੇ ‘ਚ ਸੁਰੱਖਿਆ ਬਲਾਂ ਨੂੰ ਇਕ ਮੁਕਾਬਲੇ ‘ਚ ਵੱਡੀ ਸਫਲਤਾ ਮਿਲੀ ਹੈ। ਜ਼ਿਲੇ ਦੇ ਆਜ਼ਮ ਵਾਰਸਕ ਇਲਾਕੇ ‘ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ, ਜਿਸ ‘ਚ 7 ਅੱਤਵਾਦੀ ਮਾਰੇ ਗਏ, ਜਦਕਿ ਦੋ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ।

ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾ ਰਿਹਾ ਟੀਟੀਪੀ

ਦੱਸਿਆ ਜਾ ਰਿਹਾ ਹੈ ਕਿ ਟੀਟੀਪੀ ਇਸ ਇਲਾਕੇ ਵਿੱਚ ਸਰਗਰਮ ਹੈ ਅਤੇ ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪਾਕਿਸਤਾਨ ਸਰਕਾਰ ਦਾ ਆਰੋਪ ਹੈ ਕਿ ਅਫਗਾਨ ਪ੍ਰਸ਼ਾਸਨ ਉਨ੍ਹਾਂ ਨੂੰ ਪਨਾਹ ਦਿੰਦਾ ਹੈ। ਹਾਲਾਂਕਿ ਤਾਲਿਬਾਨ ਇਨ੍ਹਾਂ ਦੋਸ਼ਾਂ ਨੂੰ ਖਾਰਜ ਕਰਦਾ ਰਿਹਾ ਹੈ।

ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਜਦੋਂ ਤੋਂ ਅਫਗਾਨਿਸਤਾਨ ‘ਚ ਤਾਲਿਬਾਨ ਦੀ ਵਾਪਸੀ ਹੋਈ ਹੈ, ਉਦੋਂ ਤੋਂ ਹੀ ਇਸ ਖੇਤਰ ‘ਚ ਅੱਤਵਾਦੀ ਹਮਲੇ ਅਤੇ ਤਣਾਅ ਵਧਿਆ ਹੈ। 3 ਸਾਲ ਪਹਿਲਾਂ 2021 ‘ਚ ਤਾਲਿਬਾਨ ਦੀ ਵਾਪਸੀ ਤੋਂ ਬਾਅਦ ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚਾਲੇ ਸਬੰਧ ਲਗਾਤਾਰ ਤਣਾਅਪੂਰਨ ਰਹੇ ਹਨ।

Exit mobile version