AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Pakistan: Al-Qaeda ‘ਚ ਰਲੇਵਾਂ ਕਰਨਾ ਚਾਹੁੰਦੀ ਹੈ TTP, ਅੱਤਵਾਦੀ ਸੰਗਠਨਾਂ ਦੀ ਸਥਿਤੀ ‘ਤੇ ਸੁਰੱਖਿਆ ਪ੍ਰੀਸ਼ਦ ‘ਚ ਪੇਸ਼ ਕੀਤੀ ਰਿਪੋਰਟ

ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਪੇਸ਼ ਇਕ ਰਿਪੋਰਟ ਮੁਤਾਬਕ ਪਾਕਿਸਤਾਨ ਦੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਗਲੋਬਲ ਅੱਤਵਾਦੀ ਸੰਗਠਨ ਅਲਕਾਇਦਾ 'ਚ ਰਲੇਵੇਂ ਦੀ ਕੋਸ਼ਿਸ਼ ਕਰ ਰਿਹਾ ਹੈ। ਸੰਯੁਕਤ ਰਾਸ਼ਟਰ ਦੇ ਕੁਝ ਮੈਂਬਰ ਦੇਸ਼ਾਂ ਨੇ ਚਿੰਤਾ ਜ਼ਾਹਰ ਕੀਤੀ ਹੈ ਕਿ ਟੀਟੀਪੀ ਹੁਣ ਅਫਗਾਨਿਸਤਾਨ ਵਿੱਚ ਕੰਮ ਕਰ ਰਹੇ ਤਾਲਿਬਾਨ ਦਾ ਅਧਿਕਾਰ ਛੱਡਣਾ ਚਾਹੁੰਦਾ ਹੈ।

Pakistan: Al-Qaeda 'ਚ ਰਲੇਵਾਂ ਕਰਨਾ ਚਾਹੁੰਦੀ ਹੈ TTP, ਅੱਤਵਾਦੀ ਸੰਗਠਨਾਂ ਦੀ ਸਥਿਤੀ 'ਤੇ ਸੁਰੱਖਿਆ ਪ੍ਰੀਸ਼ਦ 'ਚ ਪੇਸ਼ ਕੀਤੀ ਰਿਪੋਰਟ
tv9-punjabi
| Updated On: 29 Jul 2023 22:45 PM IST
Share
ਪਾਕਿਸਤਾਨ ਨਿਊਜ। ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ‘ਚ ਪੇਸ਼ ਕੀਤੀ ਗਈ ਇਕ ਰਿਪੋਰਟ ਮੁਤਾਬਕ ਪਾਕਿਸਤਾਨ (Pakistan) ਦੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਗਲੋਬਲ ਅੱਤਵਾਦੀ ਸੰਗਠਨ ਅਲਕਾਇਦਾ ਨਾਲ ਰਲੇਵੇਂ ਦੀ ਕੋਸ਼ਿਸ਼ ਕਰ ਰਿਹਾ ਹੈ। ਟੀਟੀਪੀ ਇਸ ਗੱਲ ‘ਤੇ ਵੀ ਵਿਚਾਰ ਕਰ ਰਿਹਾ ਹੈ ਕਿ ਦੱਖਣੀ ਏਸ਼ੀਆ ਵਿੱਚ ਕੰਮ ਕਰ ਰਹੇ ਸਾਰੇ ਅੱਤਵਾਦੀ ਸੰਗਠਨਾਂ ਨੂੰ ਇੱਕ ਬੈਨਰ ਹੇਠ ਆਉਣਾ ਚਾਹੀਦਾ ਹੈ, ਤਾਂ ਜੋ ਉਨ੍ਹਾਂ ਲਈ ਤਾਲਮੇਲ ਅਤੇ ਅਪਰਾਧ ਕਰਨਾ ਆਸਾਨ ਹੋ ਸਕੇ।ਸੰਯੁਕਤ ਰਾਸ਼ਟਰ ਦੇ ਕੁਝ ਮੈਂਬਰ ਦੇਸ਼ਾਂ ਨੇ ਚਿੰਤਾਵਾਂ ਜ਼ਾਹਰ ਕੀਤੀਆਂ ਹਨ ਕਿ ਟੀਟੀਪੀ ਹੁਣ ਅਫਗਾਨਿਸਤਾਨ ਵਿੱਚ ਕੰਮ ਕਰ ਰਹੇ ਤਾਲਿਬਾਨ ਨੂੰ ਆਪਣਾ ਅਧਿਕਾਰ ਛੱਡਣਾ ਚਾਹੁੰਦਾ ਹੈ। ਇਸ ਕਾਰਨ ਟੀਟੀਪੀ ਨੂੰ ਕਾਬੂ ਕਰਨ ਦੀ ਗੱਲ ਨਹੀਂ ਕੀਤੀ ਜਾ ਸਕਦੀ। ਅਫਗਾਨਿਸਤਾਨ ਵਿਚ ਤਾਲਿਬਾਨ ਦੇ ਸੱਤਾ ਵਿਚ ਹੋਣ ਕਾਰਨ, ਇਸ ਦੇ ਨੇਤਾਵਾਂ ਨਾਲ ਗੱਲਬਾਤ ਕਰਨਾ ਅਤੇ ਉਨ੍ਹਾਂ ‘ਤੇ ਕੁਝ ਹੱਦ ਤਕ ਦਬਾਅ ਬਣਾਉਣਾ ਆਸਾਨ ਹੈ।

ਅੱਤਵਾਦੀ ਘਟਨਾਵਾਂ ‘ਤੇ ਨਜ਼ਰ ਰੱਖਦੀ ਹੈ ਕਮੇਟੀ

ਸੁਰੱਖਿਆ ਪ੍ਰੀਸ਼ਦ ‘ਚ ਪੇਸ਼ ਕੀਤੀ ਗਈ ਰਿਪੋਰਟ ਨੂੰ ਸੰਯੁਕਤ ਰਾਸ਼ਟਰ (United Nations) ਦੀ ਉਸ ਕਮੇਟੀ ਨੇ ਤਿਆਰ ਕੀਤਾ ਹੈ, ਜੋ ਦੁਨੀਆ ‘ਚ ਹੋ ਰਹੀਆਂ ਅੱਤਵਾਦੀ ਘਟਨਾਵਾਂ ‘ਤੇ ਨਜ਼ਰ ਰੱਖਦੀ ਹੈ ਅਤੇ ਉਨ੍ਹਾਂ ‘ਤੇ ਆਪਣੀ ਰਾਏ ਤਿਆਰ ਕਰਦੀ ਹੈ। ਰਿਪੋਰਟ ਵਿੱਚ ਪਾਕਿਸਤਾਨ ਦੀ ਸ਼ਿਕਾਇਤ ਦਾ ਵੀ ਜ਼ਿਕਰ ਕੀਤਾ ਗਿਆ ਹੈ ਕਿ ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਟੀਟੀਪੀ ਦਾ ਪ੍ਰਭਾਵ ਵਧਿਆ ਹੈ।

ਅਫਗਾਨਿਸਤਾਨ ‘ਚ ਅਲਕਾਇਦਾ ਦੀ ਮੌਜੂਦਗੀ ਨਹੀਂ

ਰਿਪੋਰਟ ‘ਚ ਕਿਹਾ ਗਿਆ ਹੈ ਕਿ ਅਲਕਾਇਦਾ ਅਤੇ ਟੀਟੀਪੀ ਦੇ ਰਲੇਵੇਂ ਤੋਂ ਬਾਅਦ ਆਲਮੀ ਅੱਤਵਾਦੀ ਸੰਗਠਨ ਟੀਟੀਪੀ ਨੂੰ ਪਾਕਿਸਤਾਨ ‘ਚ ਹਮਲੇ ਕਰਨ ਅਤੇ ਕਈ ਸਹੂਲਤਾਂ ਦੇਣ ਲਈ ਨਵੇਂ ਤਰੀਕੇ ਸੁਝਾ ਸਕਦੇ ਹਨ। ਪਰ ਅਫਗਾਨਿਸਤਾਨ ਵਿੱਚ ਸੱਤਾਧਾਰੀ ਤਾਲਿਬਾਨ ਨੇ ਸੁਰੱਖਿਆ ਪ੍ਰੀਸ਼ਦ ਵਿੱਚ ਪੇਸ਼ ਕੀਤੀ ਗਈ ਰਿਪੋਰਟ ਨੂੰ ਰੱਦ ਕਰ ਦਿੱਤਾ ਹੈ। ਨੇ ਕਿਹਾ ਕਿ ਅਫਗਾਨਿਸਤਾਨ ‘ਚ ਅਲਕਾਇਦਾ ਦੀ ਕੋਈ ਮੌਜੂਦਗੀ ਨਹੀਂ ਹੈ। ਇਸ ਲਈ ਇਸ ਨੂੰ ਟੀਟੀਪੀ ਨਾਲ ਮਿਲਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਪਾਕਿਸਤਾਨ ‘ਤੇ ਕਬਜੇ ਦੇ ਦੇਖ ਰਹੇ ਸੁਫਨੇ

ਸੰਯੁਕਤ ਰਾਸ਼ਟਰ ਦੀ ਰਿਪੋਰਟ ਮੁਤਾਬਕ ਅਫਗਾਨਿਸਤਾਨ ਦੇ ਕੁਨਾਰ ਸੂਬੇ ‘ਚ ਕਈ ਅੱਤਵਾਦੀ ਸੰਗਠਨਾਂ ਦੇ ਟ੍ਰੇਨਿੰਗ ਕੈਂਪ ਚੱਲ ਰਹੇ ਹਨ, ਜਿਨ੍ਹਾਂ ‘ਚੋਂ ਕੁਝ ਟੀ.ਟੀ.ਪੀ. ਦੇ ਵੀ ਹੋ ਸਕਦੇ ਹਨ। ਅਫਗਾਨ ਤਾਲਿਬਾਨ ਵਾਂਗ ਪਾਕਿਸਤਾਨੀ ਤਾਲਿਬਾਨ ਵੀ ਹੁਣ ਆਪਣਾ ਪ੍ਰਭਾਵ ਵਧਾਉਣ ਅਤੇ ਪਾਕਿਸਤਾਨ ਦੀ ਸੱਤਾ ‘ਤੇ ਕਾਬਜ਼ ਹੋਣ ਦੇ ਸੁਪਨੇ ਦੇਖ ਰਿਹਾ ਹੈ। ਉਹ ਇਸ ਦੀ ਸ਼ੁਰੂਆਤ ਅਫਗਾਨਿਸਤਾਨ (Afghanistan) ਦੀ ਸਰਹੱਦ ਨਾਲ ਲੱਗਦੇ ਪਾਕਿਸਤਾਨੀ ਖੇਤਰ ਤੋਂ ਕਰਨਾ ਚਾਹੁੰਦਾ ਹੈ। ਫਿਲਹਾਲ ਟੀਟੀਪੀ ਕੋਲ ਪਾਕਿਸਤਾਨ ਦੇ ਕਿਸੇ ਵੀ ਖੇਤਰ ‘ਤੇ ਪੱਕੇ ਤੌਰ ‘ਤੇ ਕਬਜ਼ਾ ਕਰਨ ਦੀ ਸਮਰੱਥਾ ਨਹੀਂ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...