AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਇਮਰਾਨ ਖਾਨ ਤੋਂ ਬਾਅਦ ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਗ੍ਰਿਫਤਾਰ, ਸੀਕ੍ਰੇਟ ਦਸਤਾਵੇਜ ਲੀਕ ਕਰਨ ਦਾ ਇਲਜ਼ਾਮ

Shah Mahmood Qureshi: ਇਮਰਾਨ ਖਾਨ ਤੋਂ ਤੋਂ ਬਾਅਦ ਹੁਣ ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਅਤੇ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਉਪ ਪ੍ਰਧਾਨ ਸ਼ਾਹ ਮਹਿਮੂਦ ਕੁਰੈਸ਼ੀ ਵੀ ਮੁਸ਼ਕਿਲ ਵਿੱਚ ਫਸ ਗਏ ਹਨ। ਸ੍ਰੀਕੇਟ ਦਸਤਾਵੇਜ ਲੀਕ ਕਰਨ ਦੇ ਇਲਜ਼ਾਮਾਂ ਦੇ ਕਾਰਨ ਉਨ੍ਹਾਂ ਗ੍ਰਿਫਤਾਰ ਕਰ ਲਿਆ ਹੈ।

ਇਮਰਾਨ ਖਾਨ ਤੋਂ ਬਾਅਦ ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਗ੍ਰਿਫਤਾਰ, ਸੀਕ੍ਰੇਟ ਦਸਤਾਵੇਜ ਲੀਕ ਕਰਨ ਦਾ ਇਲਜ਼ਾਮ
tv9-punjabi
| Updated On: 19 Aug 2023 21:55 PM IST
Share
ਪਾਕਿਸਤਾਨ ਨਿਊਜ। ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਅਤੇ ਤਹਿਰੀਕ-ਏ-ਇਨਸਾਫ (Tehreek-e-Insaf) (ਪੀਟੀਆਈ) ਦੇ ਉਪ ਪ੍ਰਧਾਨ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਸ਼ਨੀਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਕੁਰੈਸ਼ੀ ਨੂੰ ਇਸਲਾਮਾਬਾਦ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਦੀ ਪੁਸ਼ਟੀ ਉਨ੍ਹਾਂ ਦੀ ਪਾਰਟੀ ਦੇ ਜਨਰਲ ਸਕੱਤਰ ਉਮਰ ਅਯੂਬ ਖਾਨ ਨੇ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਦੇ ਐਕਸ ਪਲੇਟਫਾਰਮ ‘ਤੇ ਦੱਸਿਆ ਕਿ ਪੀਟੀਆਈ ਦੇ ਉਪ ਪ੍ਰਧਾਨ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਇਕ ਵਾਰ ਫਿਰ ਗੈਰ-ਕਾਨੂੰਨੀ ਢੰਗ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਉਸਨੂੰ ਪੁਲਿਸ ਦੀ ਇੱਕ ਵੱਡੀ ਟੁਕੜੀ ਨੇ ਗ੍ਰਿਫਤਾਰ ਕਰ ਲਿਆ ਅਤੇ ਹੁਣ ਉਸਨੂੰ ਫੈਡਰਲ ਇਨਵੈਸਟੀਗੇਸ਼ਨ ਏਜੰਸੀ (ਐਫਆਈਏ) ਹੈੱਡਕੁਆਰਟਰ ਲਿਜਾਇਆ ਜਾ ਰਿਹਾ ਹੈ। ਦਰਅਸਲ, ਸ਼ਾਹ ਮਹਿਮੂਦ ਕੁਰੈਸ਼ੀ (Shah Mahmood Qureshi) ਪ੍ਰੈਸ ਕਾਨਫਰੰਸ ਕਰਕੇ ਘਰ ਪਰਤਿਆ ਸੀ, ਜਦੋਂ ਪੁਲਿਸ ਨੇ ਉਨ੍ਹਾਂ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਉਸ ਨੂੰ ਸਾਈਫਰ ਦੀ ਚੱਲ ਰਹੀ ਜਾਂਚ ਦੇ ਸਬੰਧ ਵਿੱਚ ਗੁਪਤ ਦਸਤਾਵੇਜ਼ ਲੀਕ ਕਰਨ ਦੇ ਦੋਸ਼ ਵਿੱਚ ਐਫਆਈਏ ਨੇ ਗ੍ਰਿਫ਼ਤਾਰ ਕੀਤਾ ਹੈ।

ਇਮਰਾਨ ਖਾਨ ਨਾਲ ਜੁੜਿਆ ਹੈ ਸਾਈਫਰ ਮੁੱਦਾ

ਦਰਅਸਲ, ਸਾਈਫਰ ਮੁੱਦਾ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੁਆਰਾ ਪਿਛਲੇ ਸਾਲ ਸੱਤਾ ਤੋਂ ਬਾਹਰ ਹੋਣ ਤੋਂ ਬਾਅਦ ਕੀਤੇ ਗਏ ਦਾਅਵੇ ਨਾਲ ਜੁੜਿਆ ਹੋਇਆ ਹੈ। ਪੀਟੀਆਈ ਦਾ ਇਲਜ਼ਾਮ ਹੈ ਕਿ ਇਸ ਵਿੱਚ ਇਮਰਾਨ ਖਾਨ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਅਮਰੀਕਾ ਤੋਂ ਧਮਕੀਆਂ ਦਿੱਤੀਆਂ ਗਈਆਂ ਸਨ।

ਪ੍ਰੈੱਸ ਕਾਨਫਰੰਸ ਤੋਂ ਘਰ ਪਰਤੇ ਸਨ ਕੁਰੈਸ਼ੀ

ਪਾਰਟੀ ਦੇ ਜਨਰਲ ਸਕੱਤਰ ਉਮਰ ਅਯੂਬ ਖਾਨ ਨੇ ਕਿਹਾ ਕਿ ਸ਼ਾਹ ਮਹਿਮੂਦ ਕੁਰੈਸ਼ੀ ਪ੍ਰੈੱਸ ਕਾਨਫਰੰਸ ਤੋਂ 25 ਮਿੰਟ ਪਹਿਲਾਂ ਹੀ ਘਰ ਪਰਤ ਆਏ ਸਨ। ਉਨ੍ਹਾਂ ਸਰਕਾਰ ਦੇ ਇਸ ਕਦਮ ਦੀ ਨਿੰਦਾ ਕੀਤੀ ਹੈ। ਉਮੀਦ ਕੀਤੀ ਜਾ ਰਹੀ ਸੀ ਕਿ ਕਾਰਜਕਾਰੀ ਪ੍ਰਧਾਨ ਮੰਤਰੀ ਅਨਵਰ-ਉਲ-ਹੱਕ ਦੇ ਆਉਣ ਤੋਂ ਬਾਅਦ ਪੀਡੀਐਮ ਸਰਕਾਰ ਦੀ ਅਰਾਜਕਤਾ ਖ਼ਤਮ ਹੋ ਜਾਵੇਗੀ। ਪਰ ਲੱਗਦਾ ਹੈ ਕਿ ਇਹ ਨਿਗਰਾਨ ਸਰਕਾਰ ਆਪਣੀ ਪਿਛਲੀ ਫਾਸੀਵਾਦੀ ਸਰਕਾਰ ਦਾ ਰਿਕਾਰਡ ਤੋੜਨਾ ਚਾਹੁੰਦੀ ਹੈ।

ਇਮਰਾਨ ਖਾਨ ਨੂੰ ਤਿੰਨ ਸਾਲ ਦੀ ਕੈਦ

ਦੱਸ ਦੇਈਏ ਕਿ ਤੋਸ਼ਾਖਾਨਾ ਮਾਮਲੇ ਵਿੱਚ ਇਮਰਾਨ ਖਾਨ ਨੂੰ ਤਿੰਨ ਸਾਲ ਦੀ ਕੈਦ ਹੋਈ ਹੈ। ਇਸ ਸਮੇਂ ਇਮਰਾਨ ਖਾਨ ਜੇਲ੍ਹ ਵਿੱਚ ਹਨ। ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਚੇਅਰਮੈਨ ਇਮਰਾਨ ਖ਼ਾਨ ਨੂੰ ਇਸਲਾਮਾਬਾਦ ਪੁਲਿਸ ਨੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਲਾਹੌਰ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ। ਅਦਾਲਤ ਨੇ ਇਮਰਾਨ ਖਾਨ ਨੂੰ ਲਾਹੌਰ ਤੋਂ ਇਸਲਾਮਾਬਾਦ ਭੇਜ ਦਿੱਤਾ ਗਿਆ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...